Friday, April 03, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪੰਜਾਬ ਮੰਡੀ ਬੋਰਡ ਦੇ ਸਕੱਤਰ ਕੁਮਾਰ ਅਮਿਤ ਨੇ ਸੂਬੇ ਦੀਆਂ ਅਨਾਜ ਮੰਡੀਆਂ ਦਾ ਕੀਤਾ ਦੌਰਾ

April 03, 2026 05:06 PM
Rozana Sehaj times
ਐਸ.ਏ.ਐਸ. ਨਗਰ : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ- ਨਿਰਦੇਸ਼ਾ ਅਨੁਸਾਰ ਸਕੱਤਰ ਪੰਜਾਬ ਮੰਡੀ ਬੋਰਡ ਵੱਲੋਂ ਅੱਜ ਪੰਜਾਬ ਰਾਜ ਦੀ ਵੱਖ-ਵੱਖ ਅਨਾਜ ਮੰਡੀਆਂ ਦਾ ਦੌਰਾ ਕੀਤਾ ਗਿਆ। ਸਕੱਤਰ ਮੰਡੀ ਬੋਰਡ ਵੱਲੋਂ ਰਾਜਪੁਰਾ, ਸਰਹਿੰਦ, ਖੰਨਾ ਅਤੇ ਪਟਿਆਲਾ ਦੀਆਂ ਅਨਾਜ ਮੰਡੀਆਂ ਵਿੱਚ ਜਾ ਕੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜਾ ਲਿਆ ਗਿਆ। ਉਨ੍ਹਾਂ ਕਿਹਾ ਕਿ ਸੀਜਨ ਦੌਰਾਨ ਮੰਡੀਆਂ ਵਿੱਚ ਕਿਸਾਨਾਂ, ਆੜ੍ਹਤੀਆਂ ਅਤੇ ਮਜਦੂਰਾਂ ਨੂੰ ਕਿਸੇ ਵੀ ਕਿਸਮ ਦੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਕਣਕ ਦੀ ਸਰਕਾਰੀ ਖਰੀਦ 1 ਅਪ੍ਰੈਲ ਤੋਂ ਸ਼ੁਰੂ ਹੋ ਗਈ ਹੈ, ਜਿਸਦੇ ਲਈ ਪੰਜਾਬ ਰਾਜ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਲਈ ਸਾਰੇ ਪ੍ਰਬੰਧ ਕੀਤੇ ਗਏ ਹਨ। ਮੰਡੀਆਂ ਅਤੇ ਖਰੀਦ ਕੇਂਦਰਾਂ ਵਿੱਚ ਸਾਫ਼-ਸਫਾਈ, ਬਿਜਲੀ, ਪੀਣ ਯੋਗ ਪਾਣੀ, ਬਾਥਰੂਮਾਂ, ਛਾਂ ਆਦਿ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਮੰਡੀਆਂ ਵਿੱਚ ਕਿਸਾਨਾਂ, ਆੜ੍ਹਤੀਆਂ, ਮਜਦੂਰਾਂ ਨੂੰ ਕਿਸੇ ਵੀ ਕਿਸਮ ਦੀ ਸਮੱਸਿਆ ਪੇਸ਼ ਨਹੀਂ ਆਉਣ ਦਿੱਤੀ ਜਾਣੀ ਚਾਹੀਦੀ। ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿੱਖੇ ਕੰਟਰੋਲ ਰੂਮ ਵੀ ਸਥਾਪਤ ਕੀਤਾ ਗਿਆ ਹੈ। ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਪੇਸ਼ ਆਉਣ ਤੇ ਸਬੰਧਤ ਮਾਰਕਿਟ ਕਮੇਟੀ ਦੇ ਸਕੱਤਰ ਜਾਂ ਕੰਟਰੋਲ ਰੂਮ ਦੇ ਟੈਲੀਫੋਨ ਨੰ. 0172-5101649 ਅਤੇ 0172-5101704 ਤੇ ਸੰਪਰਕ ਕੀਤਾ ਜਾ ਸਕਦਾ ਹੈ, ਜਿਸ ਮਗਰੋਂ ਸਮੱਸਿਆ ਦਾ ਤੁਰੰਤ ਹੀ ਨਿਪਟਾਰਾ ਕੀਤਾ ਜਾਵੇਗਾ।

Have something to say? Post your comment

 

More in Chandigarh

ਭਗਵੰਤ ਮਾਨ ਸਰਕਾਰ ਨੇ ਰਿਕਾਰਡ ਕਾਇਮ ਕੀਤਾ, ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਸਿਰਫ਼ 4 ਸਾਲਾਂ ‘ਚ 65,264 ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ

ਹਰ ਸ਼ੁੱਕਰਵਾਰ ਡੇਂਗੂ ’ਤੇ ਵਾਰ 2026: ਪੰਜਾਬ ਨੇ ਬਿਮਾਰੀ-ਮੁਕਤ ਮਾਨਸੂਨ ਸੀਜ਼ਨ ਯਕੀਨੀ ਬਣਾਉਣ ਲਈ ਜ਼ਮੀਨੀ ਪੱਧਰ ’ਤੇ ਕਾਰਵਾਈ ਵਿੱਚ ਲਿਆਂਦੀ ਤੇਜ਼ੀ

ਪੰਜਾਬ ਸਰਕਾਰ ਨੇ ਰਿਕਾਰਡ ਮਾਲੀਏ, 1,300 ਕਰੋੜ ਰੁਪਏ ਦੇ ਸੜਕੀ ਕੰਮਾਂ ਅਤੇ ਵਿਆਪਕ ਨਾਗਰਿਕ ਸੁਧਾਰਾਂ ਨਾਲ ਸ਼ਹਿਰੀ ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਲਿਆਂਦੀ ਤੇਜ਼ੀ

ਪੰਜਾਬ ਵੱਲੋਂ ਆਟੀਜ਼ਮ ਅਤੇ ਨਿਊਰੋ ਡਿਵੈਲਪਮੈਂਟਲ ਦੇਖਭਾਲ ਪ੍ਰਤੀ ਵਚਨਬੱਧਤਾ ਤਹਿਤ ਮੋਹਾਲੀ ਵਿੱਚ ਸੈਂਟਰ ਆਫ਼ ਐਕਸੀਲੈਂਸ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ: ਸਿਹਤ ਮੰਤਰੀ ਡਾ. ਬਲਬੀਰ ਸਿੰਘ

ਸ਼ਾਨਦਾਰ ਚਾਰ ਸਾਲ ਭਗਵੰਤ ਸਿੰਘ ਮਾਨ ਦੇ ਨਾਲ – ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਨੇ ਲੋਕਾਂ ਨੂੰ ਕਰਵਾਇਆ ਸਰਕਾਰ ਦੀਆਂ ਯੋਜਨਾਵਾਂ ਨਾਲ ਜਾਣੂ

ਪੰਜਾਬ ਵੱਲੋਂ ਆਟੀਜ਼ਮ ਅਤੇ ਨਿਊਰੋ ਡਿਵੈਲਪਮੈਂਟਲ ਦੇਖਭਾਲ ਪ੍ਰਤੀ ਵਚਨਬੱਧਤਾ ਤਹਿਤ ਮੋਹਾਲੀ ਵਿੱਚ ਸੈਂਟਰ ਆਫ਼ ਐਕਸੀਲੈਂਸ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ: ਸਿਹਤ ਮੰਤਰੀ ਡਾ. ਬਲਬੀਰ ਸਿੰਘ

ਰਾਜਪੁਰਾ ਦੀ ਵਿਧਾਇਕ ਨੀਨਾ ਮਿੱਤਲ ਵੱਲੋਂ ਬਨੂੰੜ ਮੰਡੀ ਵਿੱਚ ਕਣਕ ਖਰੀਦ ਦੀ ਸ਼ੁਰੂਆਤ

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ ਸਰਕਾਰੀ ਕਾਲਜ, ਫੇਜ਼-6, ਮੋਹਾਲੀ ਵਿੱਚ 40ਵੇਂ ਸਾਲਾਨਾ ਖੇਡ ਸਮਾਰੋਹ ਦਾ ਉਦਘਾਟਨ

ਭਗਵੰਤ ਮਾਨ ਸਰਕਾਰ ਨੇ ਦੁੱਧ ਖਰੀਦ ਦਰਾਂ ਵਧਾਈਆਂ, ਡੇਅਰੀ ਕਿਸਾਨਾਂ ਲਈ ਬਿਹਤਰ ਆਮਦਨ ਯਕੀਨੀ ਬਣਾਈ ਅਤੇ ਪੇਂਡੂ ਆਰਥਿਕਤਾ ਨੂੰ ਮਜ਼ਬੂਤ ਕੀਤਾ

ਗੈਂਗਸਟਰਾਂ ’ਤੇ ਵਾਰ ਦਾ 72ਵਾਂ ਦਿਨ: ਪੰਜਾਬ ਪੁਲਿਸ ਨੇ 483 ਥਾਈਂ ਕੀਤੀ ਛਾਪੇਮਾਰੀ ; 184 ਗ੍ਰਿਫ਼ਤਾਰ