Friday, April 03, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਸ਼ਾਨਦਾਰ ਚਾਰ ਸਾਲ ਭਗਵੰਤ ਸਿੰਘ ਮਾਨ ਦੇ ਨਾਲ – ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਨੇ ਲੋਕਾਂ ਨੂੰ ਕਰਵਾਇਆ ਸਰਕਾਰ ਦੀਆਂ ਯੋਜਨਾਵਾਂ ਨਾਲ ਜਾਣੂ

April 03, 2026 05:09 PM
Rozana Sehaj times

ਜ਼ੀਰਕਪੁਰ : “ਸ਼ਾਨਦਾਰ ਚਾਰ ਸਾਲ ਭਗਵੰਤ ਸਿੰਘ ਮਾਨ ਦੇ ਨਾਲ” ਦੇ ਸਲੋਗਨ ਹੇਠ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਵੱਲੋਂ ਜ਼ੀਰਕਪੁਰ ਦੇ ਵਾਰਡ ਨੰਬਰ 5, 16 ਅਤੇ 21 ਵਿੱਚ ਵਿਸ਼ੇਸ਼ ਮੀਟਿੰਗਾਂ ਅਤੇ ਜਨ ਸੰਪਰਕ ਮੁਹਿੰਮ ਚਲਾਈ ਗਈ। ਇਸ ਦੌਰਾਨ ਵੱਡੀ ਗਿਣਤੀ ਵਿੱਚ ਇਲਾਕਾ ਵਾਸੀਆਂ, ਮਹਿਲਾਵਾਂ ਅਤੇ ਨੌਜਵਾਨਾਂ ਨੇ ਭਾਗ ਲਿਆ। ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਸ. ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਪਿਛਲੇ ਚਾਰ ਸਾਲਾਂ ਵਿੱਚ ਇਤਿਹਾਸਕ ਫੈਸਲੇ ਲੈ ਕੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੂਲ ਮਕਸਦ ਆਮ ਲੋਕਾਂ ਦੀ ਜ਼ਿੰਦਗੀ ਨੂੰ ਸੁਖਾਲਾ ਬਣਾਉਣਾ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਚਾਰ ਸਾਲਾਂ ਵਿੱਚ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਵੱਲ ਵੱਡੇ ਕਦਮ ਚੁੱਕੇ ਹਨ। ਪੰਜਾਬ ਦੇ ਲੋਕਾਂ ਲਈ 10 ਲੱਖ ਰੁਪਏ ਤੱਕ ਦੀ ਸਿਹਤ ਗਾਰੰਟੀ, ਮਹਿਲਾਵਾਂ ਨੂੰ ਸਤਿਕਾਰ ਵਜੋਂ 1000 ਅਤੇ 1500 ਰੁਪਏ ਦੇਣ ਦੇ ਵਾਅਦੇ, ਸਕੂਲ ਆਫ਼ ਐਮੀਨੈਂਸ ਰਾਹੀਂ ਮਿਆਰੀ ਸਿੱਖਿਆ ਅਤੇ ਆਮ ਆਦਮੀ ਕਲੀਨਿਕਾਂ ਰਾਹੀਂ ਮੁਫ਼ਤ ਇਲਾਜ ਵਰਗੀਆਂ ਯੋਜਨਾਵਾਂ ਲਾਗੂ ਕੀਤੀਆਂ ਗਈਆਂ ਹਨ। ਉਨ੍ਹਾਂ ਹੋਰ ਦੱਸਿਆ ਕਿ ਸੂਬੇ ਦੇ ਲਗਭਗ 90 ਫ਼ੀਸਦੀ ਘਰੇਲੂ ਬਿਜਲੀ ਖਪਤਕਾਰਾਂ ਨੂੰ 600 ਯੂਨਿਟਾਂ ਤੱਕ ਸਬਸਿਡੀ ਦੇ ਨਾਲ ਜ਼ੀਰੋ ਬਿੱਲ ਮਿਲ ਰਹੇ ਹਨ। ਇਸ ਤੋਂ ਇਲਾਵਾ, ਸਰਕਾਰ ਵੱਲੋਂ 65,000 ਤੋਂ ਵੱਧ ਨੌਜੁਆਨਾਂ ਨੂੰ ਮੈਰਿਟ ਦੇ ਆਧਾਰ ‘ਤੇ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ 90,000 ਤੋਂ ਵੱਧ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਸਲਾਖਾਂ ਪਿੱਛੇ ਭੇਜਿਆ ਗਿਆ ਹੈ। ਸੜਕਾਂ ਦੇ ਵਿਕਾਸ ਵੱਲ ਵੱਡਾ ਧਿਆਨ ਦਿੰਦਿਆਂ ਲਗਭਗ 45,000 ਕਿਲੋਮੀਟਰ ਸੜਕਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ 50 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਲਈ ਮੁਫ਼ਤ ਤੀਰਥ ਯਾਤਰਾ ਯੋਜਨਾ ਸ਼ੁਰੂ ਕੀਤੀ ਗਈ ਹੈ, ਜੋ ਉਨ੍ਹਾਂ ਲਈ ਸਨਮਾਨ ਦੀ ਨਿਸ਼ਾਨੀ ਹੈ। ਇਸ ਦੇ ਨਾਲ ਹੀ ਲੋੜਵੰਦ ਪਰਿਵਾਰਾਂ ਨੂੰ 2 ਕਿਲੋ ਦਾਲ, 2 ਕਿਲੋ ਖੰਡ, 1 ਕਿਲੋ ਨਮਕ, 200 ਗ੍ਰਾਮ ਹਲਦੀ ਅਤੇ 1 ਕਿਲੋ ਸਰੋਂ ਦਾ ਤੇਲ ਮੁਹੱਈਆ ਕਰਵਾਇਆ ਜਾ ਰਿਹਾ ਹੈ, ਤਾਂ ਜੋ ਉਨ੍ਹਾਂ ਦੇ ਘਰਾਂ ਦੇ ਚੁੱਲ੍ਹੇ ਮਘਦੇ ਰਹਿਣ। ਕਿਸਾਨਾਂ ਦੇ ਹਿੱਤਾਂ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਪਹਿਲੀ ਵਾਰ ਪੰਜਾਬ ਵਿੱਚ ਦਿਨ ਦੇ ਸਮੇਂ ਖੇਤੀ ਲਈ ਬਿਜਲੀ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ ਨਹਿਰੀ ਪ੍ਰਣਾਲੀ ਨੂੰ ਮਜ਼ਬੂਤ ਕਰਕੇ ਲਗਭਗ 80 ਫ਼ੀਸਦੀ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਇਆ ਜਾ ਰਿਹਾ ਹੈ, ਜਿਸ ਨਾਲ ਜ਼ਮੀਨੀ ਪਾਣੀ ਦੀ ਵਰਤੋਂ ਘਟੇਗੀ ਅਤੇ ਪਾਣੀ ਦਾ ਪੱਧਰ ਸੁਧਰੇਗਾ। ਵਿਧਾਇਕ ਸ. ਰੰਧਾਵਾ ਨੇ ਦੱਸਿਆ ਕਿ ਜ਼ੀਰਕਪੁਰ ਦੇ ਵਾਰਡ ਨੰਬਰ 5, 16 ਅਤੇ 21 ਵਿੱਚ ਸੜਕਾਂ ਦੀ ਮੁਰੰਮਤ, ਸਟ੍ਰੀਟ ਲਾਈਟਾਂ, ਪੀਣ ਵਾਲੇ ਪਾਣੀ ਅਤੇ ਸਫਾਈ ਪ੍ਰਬੰਧ ਨੂੰ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਜਾਰੀ ਹੈ। ਉਨ੍ਹਾਂ ਕਿਹਾ ਕਿ ਇਲਾਕੇ ਦੇ ਹਰ ਘਰ ਤੱਕ ਬੁਨਿਆਦੀ ਸਹੂਲਤਾਂ ਪਹੁੰਚਾਉਣ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ। ਮੀਟਿੰਗਾਂ ਦੌਰਾਨ ਲੋਕਾਂ ਵੱਲੋਂ ਰੱਖੀਆਂ ਗਈਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਦਿਆਂ ਵਿਧਾਇਕ ਜੀ ਨੇ ਸੰਬੰਧਿਤ ਅਧਿਕਾਰੀਆਂ ਨੂੰ ਤੁਰੰਤ ਹੱਲ ਕਰਨ ਲਈ ਹਦਾਇਤਾਂ ਦਿੱਤੀਆਂ। ਉਨ੍ਹਾਂ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਹਰ ਇੱਕ ਸਮੱਸਿਆ ਦਾ ਜਲਦ ਤੋਂ ਜਲਦ ਨਿਪਟਾਰਾ ਕੀਤਾ ਜਾਵੇਗਾ। ਅੰਤ ਵਿੱਚ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੀਆਂ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਆਪਣੇ ਇਲਾਕੇ ਦੇ ਵਿਕਾਸ ਵਿੱਚ ਸਹਿਯੋਗ ਦੇਣ। ਇਸ ਮੌਕੇ ਸਥਾਨਕ ਆਗੂਆਂ ਅਤੇ ਵਰਕਰਾਂ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਦਾ ਧੰਨਵਾਦ ਕੀਤਾ।

Have something to say? Post your comment

 

More in Chandigarh

ਗੈਂਗਸਟਰਾਂ ’ਤੇ ਵਾਰ ਦਾ 73ਵਾਂ ਦਿਨ: ਪੰਜਾਬ ਪੁਲਿਸ ਨੇ 483 ਥਾਈਂ ਕੀਤੀ ਛਾਪੇਮਾਰੀ ; 198 ਗ੍ਰਿਫ਼ਤਾਰ

ਭਗਵੰਤ ਮਾਨ ਸਰਕਾਰ ਨੇ ਰਿਕਾਰਡ ਕਾਇਮ ਕੀਤਾ, ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਸਿਰਫ਼ 4 ਸਾਲਾਂ ‘ਚ 65,264 ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ

ਹਰ ਸ਼ੁੱਕਰਵਾਰ ਡੇਂਗੂ ’ਤੇ ਵਾਰ 2026: ਪੰਜਾਬ ਨੇ ਬਿਮਾਰੀ-ਮੁਕਤ ਮਾਨਸੂਨ ਸੀਜ਼ਨ ਯਕੀਨੀ ਬਣਾਉਣ ਲਈ ਜ਼ਮੀਨੀ ਪੱਧਰ ’ਤੇ ਕਾਰਵਾਈ ਵਿੱਚ ਲਿਆਂਦੀ ਤੇਜ਼ੀ

ਪੰਜਾਬ ਸਰਕਾਰ ਨੇ ਰਿਕਾਰਡ ਮਾਲੀਏ, 1,300 ਕਰੋੜ ਰੁਪਏ ਦੇ ਸੜਕੀ ਕੰਮਾਂ ਅਤੇ ਵਿਆਪਕ ਨਾਗਰਿਕ ਸੁਧਾਰਾਂ ਨਾਲ ਸ਼ਹਿਰੀ ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਲਿਆਂਦੀ ਤੇਜ਼ੀ

ਪੰਜਾਬ ਵੱਲੋਂ ਆਟੀਜ਼ਮ ਅਤੇ ਨਿਊਰੋ ਡਿਵੈਲਪਮੈਂਟਲ ਦੇਖਭਾਲ ਪ੍ਰਤੀ ਵਚਨਬੱਧਤਾ ਤਹਿਤ ਮੋਹਾਲੀ ਵਿੱਚ ਸੈਂਟਰ ਆਫ਼ ਐਕਸੀਲੈਂਸ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ: ਸਿਹਤ ਮੰਤਰੀ ਡਾ. ਬਲਬੀਰ ਸਿੰਘ

ਪੰਜਾਬ ਮੰਡੀ ਬੋਰਡ ਦੇ ਸਕੱਤਰ ਕੁਮਾਰ ਅਮਿਤ ਨੇ ਸੂਬੇ ਦੀਆਂ ਅਨਾਜ ਮੰਡੀਆਂ ਦਾ ਕੀਤਾ ਦੌਰਾ

ਪੰਜਾਬ ਵੱਲੋਂ ਆਟੀਜ਼ਮ ਅਤੇ ਨਿਊਰੋ ਡਿਵੈਲਪਮੈਂਟਲ ਦੇਖਭਾਲ ਪ੍ਰਤੀ ਵਚਨਬੱਧਤਾ ਤਹਿਤ ਮੋਹਾਲੀ ਵਿੱਚ ਸੈਂਟਰ ਆਫ਼ ਐਕਸੀਲੈਂਸ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ: ਸਿਹਤ ਮੰਤਰੀ ਡਾ. ਬਲਬੀਰ ਸਿੰਘ

ਰਾਜਪੁਰਾ ਦੀ ਵਿਧਾਇਕ ਨੀਨਾ ਮਿੱਤਲ ਵੱਲੋਂ ਬਨੂੰੜ ਮੰਡੀ ਵਿੱਚ ਕਣਕ ਖਰੀਦ ਦੀ ਸ਼ੁਰੂਆਤ

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ ਸਰਕਾਰੀ ਕਾਲਜ, ਫੇਜ਼-6, ਮੋਹਾਲੀ ਵਿੱਚ 40ਵੇਂ ਸਾਲਾਨਾ ਖੇਡ ਸਮਾਰੋਹ ਦਾ ਉਦਘਾਟਨ

ਭਗਵੰਤ ਮਾਨ ਸਰਕਾਰ ਨੇ ਦੁੱਧ ਖਰੀਦ ਦਰਾਂ ਵਧਾਈਆਂ, ਡੇਅਰੀ ਕਿਸਾਨਾਂ ਲਈ ਬਿਹਤਰ ਆਮਦਨ ਯਕੀਨੀ ਬਣਾਈ ਅਤੇ ਪੇਂਡੂ ਆਰਥਿਕਤਾ ਨੂੰ ਮਜ਼ਬੂਤ ਕੀਤਾ