Friday, April 03, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪੰਜਾਬ ਵੱਲੋਂ ਆਟੀਜ਼ਮ ਅਤੇ ਨਿਊਰੋ ਡਿਵੈਲਪਮੈਂਟਲ ਦੇਖਭਾਲ ਪ੍ਰਤੀ ਵਚਨਬੱਧਤਾ ਤਹਿਤ ਮੋਹਾਲੀ ਵਿੱਚ ਸੈਂਟਰ ਆਫ਼ ਐਕਸੀਲੈਂਸ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ: ਸਿਹਤ ਮੰਤਰੀ ਡਾ. ਬਲਬੀਰ ਸਿੰਘ

April 03, 2026 05:10 PM
Rozana Sehaj times
ਐਸ.ਏ.ਐਸ. ਨਗਰ : ਬੱਚਿਆਂ ਦੇ ਵਿਕਾਸ ਅਤੇ ਆਟੀਜ਼ਮ ਸਮੇਤ ਨਿਊਰੋ ਡਿਵੈਲਪਮੈਂਟਲ ਬਿਮਾਰੀਆਂ ਦੀ ਦੇਖਭਾਲ ਢਾਂਚੇ ਨੂੰ ਮਜ਼ਬੂਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਸਭ ਲਈ ਸੌਖੀ ਅਤੇ ਵਿਸਤ੍ਰਿਤ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੀ ਆਪਣੀ ਵਚਨਬੱਧਤਾ ਦੁਹਰਾਈ ਹੈ। ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਰਾਜ ਸਰਕਾਰ ਮੋਹਾਲੀ ਵਿਖੇ ਸਥਿਤ ਆਟੀਜ਼ਮ ਅਤੇ ਨਿਊਰੋ ਡਿਵੈਲਪਮੈਂਟਲ ਡਿਸਆਰਡਰਜ਼ ਲਈ ਸੈਂਟਰ ਆਫ ਐਕਸੀਲੈਂਸ ਨੂੰ ਪੂਰਾ ਸਮਰਥਨ ਦੇ ਰਹੀ ਹੈ ਤਾਂ ਜੋ ਇਹ ਭਵਿੱਖ ਵਿੱਚ ਹੋਰ ਮਜ਼ਬੂਤੀ ਨਾਲ ਉਭਰ ਸਕੇ। ਇਹ ਸੈਂਟਰ 2025 ਵਿੱਚ ਡਾ. ਬਲਬੀਰ ਸਿੰਘ ਵੱਲੋਂ ਸੀਨੀਅਰ ਅਧਿਕਾਰੀਆਂ, ਸਿਹਤ ਮਾਹਿਰਾਂ ਅਤੇ ਮਾਹਿਰਾਂ ਦੀ ਹਾਜ਼ਰੀ ਵਿੱਚ ਰਸਮੀ ਤੌਰ ’ਤੇ ਸ਼ੁਰੂ ਕੀਤਾ ਗਿਆ ਸੀ ਅਤੇ ਆਟੀਜ਼ਮ ਸਪੈਕਟ੍ਰਮ ਡਿਸਆਰਡਰ ਅਤੇ ਹੋਰ ਨਿਊਰੋ ਡਿਵੈਲਪਮੈਂਟਲ ਹਾਲਤਾਂ ਨਾਲ ਪ੍ਰਭਾਵਿਤ ਬੱਚਿਆਂ ਅਤੇ ਬਾਲਗਾਂ ਲਈ ਇਹ ਇੱਕ ਮਹੱਤਵਪੂਰਨ ਉਪਰਾਲਾ ਹੈ। ਸਿਹਤ ਮੰਤਰੀ ਨੇ ਕਿਹਾ ਕਿ ਹਜ਼ਾਰਾਂ ਬੱਚੇ ਇਨ੍ਹਾਂ ਬਿਮਾਰੀਆਂ ਨਾਲ ਪ੍ਰਭਾਵਿਤ ਹਨ, ਪਰ ਸ਼ੁਰੂਆਤੀ ਪਛਾਣ, ਨਿਦਾਨ ਅਤੇ ਇਲਾਜ ਦੀਆਂ ਸਹੂਲਤਾਂ ਹਾਲੇ ਵੀ ਸੀਮਿਤ ਹਨ। ਇਹ ਸੈਂਟਰ ਸੂਬਾ ਪੱਧਰ ’ਤੇ ਇਕ ਸੁਚਾਰੂ ਸੇਵਾ ਮਾਡਲ ਤਿਆਰ ਕਰੇਗਾ, ਜਿਸ ਨਾਲ ਸਮੇਂ ਸਿਰ ਨਿਦਾਨ, ਵਿਗਿਆਨਕ ਅਧਾਰਿਤ ਇਲਾਜ ਅਤੇ ਲੰਬੇ ਸਮੇਂ ਦੀ ਸਹਾਇਤਾ, ਜਿਸ ਵਿੱਚ ਵੋਕੇਸ਼ਨਲ ਟ੍ਰੇਨਿੰਗ ਅਤੇ ਕਰੀਅਰ ਗਾਈਡੈਂਸ ਵੀ ਸ਼ਾਮਲ ਹਨ, ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਨੇ ਪਹਿਲੇ ਪੰਜ ਸਾਲਾਂ ਵਿੱਚ ਬੱਚਿਆਂ ਦੀ ਸ਼ੁਰੂਆਤੀ ਪਛਾਣ ਦੀ ਮਹੱਤਤਾ ਉਤੇ ਜ਼ੋਰ ਦਿੱਤਾ ਅਤੇ ਕਿਹਾ ਕਿ ਤਜਰਬੇਕਾਰ ਮਾਹਿਰਾਂ ਦੀ ਘਾਟ ਇੱਕ ਵੱਡੀ ਚੁਣੌਤੀ ਰਹੀ ਹੈ, ਜਿਸਨੂੰ ਹੁਣ ਲੋੜੀਂਦੇ ਸਟਾਫ ਦੀ ਤਾਇਨਾਤੀ ਰਾਹੀਂ ਦੂਰ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਕਈ ਬੱਚੇ ਅਜੇ ਵੀ ਨਿਦਾਨ ਤੋਂ ਬਾਹਰ ਹਨ, ਜਿਸ ਕਾਰਨ ਸ਼ੁਰੂਆਤੀ ਇਲਾਜ ਦਾ ਮੌਕਾ ਹੱਥੋਂ ਨਿਕਲ ਜਾਂਦਾ ਹੈ। ਇਸ ਸਮੱਸਿਆ ਦੇ ਹੱਲ ਲਈ ਇਹ ਸੈਂਟਰ ਇਕ ਹੀ ਛੱਤ ਹੇਠ ਕਈ ਤਰ੍ਹਾਂ ਦੀਆਂ ਸੇਵਾਵਾਂ ਮੁਹੱਈਆ ਕਰੇਗਾ, ਜਿਵੇਂ ਨਿਊਰੋ ਡਿਵੈਲਪਮੈਂਟਲ ਪੀਡੀਐਟ੍ਰਿਕਸ, ਚਾਈਲਡ ਐਂਡ ਐਡੋਲੈਸੈਂਟ ਸਾਇਕਿਆਟਰੀ, ਮਾਨਸਿਕ ਸੇਵਾਵਾਂ, ਵਿਸ਼ੇਸ਼ ਸਿੱਖਿਆ, ਸਪੀਚ ਅਤੇ ਲੈਂਗਵੇਜ ਥੈਰਪੀ, ਆਡੀਓਲੋਜੀ, ਆਕਿਊਪੇਸ਼ਨਲ ਥੈਰਪੀ, ਫਿਜਿਓਥੈਰਪੀ, ਡੈਂਟਲ ਸੇਵਾਵਾਂ ਅਤੇ ਖ਼ਾਸ ਕਲਿਨਿਕ ਜਿਵੇਂ ਈ ਐਨ ਟੀ, ਨੇਤ੍ਰ ਚਿਕਿਤਸਾ ਅਤੇ ਔਰਥੋਪੀਡਿਕਸ।

ਇਸ ਤੋਂ ਇਲਾਵਾ ਸੈਂਟਰ ਵੱਲੋਂ ਸ਼ੁਰੂਆਤੀ ਸਕ੍ਰੀਨਿੰਗ ਅਤੇ ਨਿਦਾਨ, ਸਕੂਲ ਤਿਆਰੀ ਅਤੇ ਇਨਕਲੂਜ਼ਨ ਸਹਾਇਤਾ, ਵੋਕੇਸ਼ਨਲ ਟ੍ਰੇਨਿੰਗ, ਕਰੀਅਰ ਗਾਈਡੈਂਸ, ਮਾਪਿਆਂ ਦੀ ਟ੍ਰੇਨਿੰਗ ਅਤੇ ਮੈਡੀਕਲ ਪੇਸ਼ੇਵਰਾਂ ਲਈ ਕੈਪੈਸਿਟੀ ਬਿਲਡਿੰਗ ਪ੍ਰੋਗਰਾਮ ਵੀ ਮੁਹੱਈਆ ਕਰਵਾਏ ਜਾਣਗੇ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਹ ਪਹਿਲਕਦਮੀ ਸਿਰਫ਼ ਇਲਾਜ ਤੱਕ ਸੀਮਿਤ ਨਹੀਂ, ਸਗੋਂ ਇੱਕ ਪੂਰਾ ਕੇਅਰ ਸਿਸਟਮ ਤਿਆਰ ਕਰਨ ਵੱਲ ਕਦਮ ਹੈ। ਇਹ ਯੋਜਨਾ ਵਿਸ਼ਵ ਸਿਹਤ ਸੰਗਠਨ ਮੁੜ ਵਸੇਬਾ ਟੀਚਾ 2030 ਅਤੇ ਸਸਟੇਨੇਬਲ ਡਿਵੈਲਪਮੈਂਟ ਗੋਲ (ਐਸ ਡੀ ਜੀ 3 ਅਤੇ 3.8) ਦੇ ਅਨੁਕੂਲ ਹੈ, ਜਿਸਦਾ ਮੰਤਵ ਸਭ ਲਈ ਸਿਹਤ ਸੇਵਾਵਾਂ ਅਤੇ “ਕਿਸੇ ਨੂੰ ਵੀ ਪਿੱਛੇ ਨਾ ਛੱਡਣਾ” ਹੈ। ਇਸ ਮੌਕੇ ਮਾਪਿਆਂ ਨੇ ਆਪਣੇ ਬੱਚਿਆਂ ਦੇ ਭਵਿੱਖ ਸੰਬੰਧੀ ਚਿੰਤਾਵਾਂ ਜ਼ਾਹਰ ਕੀਤੀਆਂ ਅਤੇ ਆਸ ਜਤਾਈ ਕਿ ਇਹ ਸੈਂਟਰ ਉਨ੍ਹਾਂ ਲਈ ਇੱਕ ਵੱਡਾ ਸਹਾਰਾ ਸਾਬਤ ਹੋਵੇਗਾ। ਡਾ. ਬਲਬੀਰ ਸਿੰਘ ਨੇ ਆਟੀਜ਼ਮ ਬਾਰੇ ਜਾਗਰੂਕਤਾ ਵਧਾਉਣ ਲਈ ਇੱਕ ਵੈਬਸਾਈਟ ਵੀ ਲਾਂਚ ਕੀਤੀ। ਇਸ ਮੌਕੇ ਮੋਹਾਲੀ ਦੇ ਵਿਧਾਇਕ ਸ੍ਰੀ ਕੁਲਵੰਤ ਸਿੰਘ, ਡਾ. ਨਵਦੀਪ ਸੈਣੀ (ਡਾਇਰੈਕਟਰ-ਪ੍ਰਿੰਸੀਪਲ, ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼, ਮੋਹਾਲੀ), ਡਾ. ਗੁਰਪ੍ਰੀਤ ਸਿੰਘ ਅਤੇ ਡਾ. ਭਗਵੰਤ ਸਿੰਘ ਸਮੇਤ ਹੋਰ ਵੀ ਮੌਜੂਦ ਸਨ। ਸਿਹਤ ਮੰਤਰੀ ਨੇ ਕਿਹਾ ਕਿ ਵਿਕਾਸੀ ਸਮੱਸਿਆਵਾਂ ਦਾ ਸਮੇਂ ਸਿਰ ਇਲਾਜ ਸੰਭਵ ਹੈ ਅਤੇ ਸਰਕਾਰ ਵੱਖ-ਵੱਖ ਖੇਤਰਾਂ ਵਿੱਚ ਸੈਂਟਰ ਆਫ ਐਕਸੀਲੈਂਸ ਸਥਾਪਿਤ ਕਰਨ ਲਈ ਵਚਨਬੱਧ ਹੈ। ਉਨ੍ਹਾਂ ਨੇ ਪੰਜਾਬ ਇੰਸਟੀਚਿਊਟ ਆਫ ਲਿਵਰ ਐਂਡ ਬਿਲਿਆਰੀ ਸਾਇੰਸਿਜ਼ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸੇ ਤਰ੍ਹਾਂ ਇਹ ਸੈਂਟਰ ਵੀ ਵਿਕਸਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਮਹਿੰਗੇ ਪ੍ਰਾਈਵੇਟ ਸਿਹਤ ਬੀਮਾ ਦਾ ਇੱਕ ਵਧੀਆ ਬਦਲ ਹੈ ਅਤੇ ਲੋਕਾਂ ਨੂੰ ਇਸ ਬਾਰੇ ਜਾਗਰੂਕ ਕਰਨਾ ਜ਼ਰੂਰੀ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਸਰਕਾਰੀ ਮੈਡੀਕਲ ਕਾਲਜਾਂ ਅਤੇ ਹਸਪਤਾਲਾਂ ਵਿੱਚ ਹੱਬ-ਐਂਡ-ਸਪੋਕ ਮਾਡਲ ਰਾਹੀਂ ਦਿਲ ਦੇ ਐਮਰਜੈਂਸੀ ਕੇਸਾਂ ਦਾ ਇਲਾਜ ਮਜ਼ਬੂਤ ਹੋ ਰਿਹਾ ਹੈ, ਜਦਕਿ ਆਮ ਆਦਮੀ ਕਲਿਨਿਕ ਵੀ ਬਿਹਤਰ ਸਿਹਤ ਸੇਵਾਵਾਂ ਦੇ ਰਹੇ ਹਨ। ਅੰਤ ਵਿੱਚ ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਇੱਕ ਸੰਵੇਦਨਸ਼ੀਲ, ਹਰ ਇੱਕ ਦੀ ਪਹੁੰਚ ਵਾਲੀ ਅਤੇ ਵਿਗਿਆਨਕ ਤੌਰ ’ਤੇ ਮਜ਼ਬੂਤ ਸਿਹਤ ਪ੍ਰਣਾਲੀ ਤਿਆਰ ਕਰਨ ਵੱਲ ਲਗਾਤਾਰ ਅੱਗੇ ਵੱਧ ਰਹੀ ਹੈ।
 
 
 

Have something to say? Post your comment

 

More in Chandigarh

ਸਮਾਨਤਾਵਾਦੀ ਸਮਾਜ ਦੀ ਸਿਰਜਣਾ ਲਈ ਲੋਕਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ’ਚ ਅਪਨਾਉਣ ਦਾ ਸੱਦਾ

ਹਰਿਆਣਵੀ ਸੁਪਰਸਟਾਰ ਮਾਸੂਮ ਸ਼ਰਮਾ ਦੀ ਫਿਲਮ ‘ਲਾਇਸੈਂਸ’ ਦਾ ਗਾਣਾ ‘ਗਚ ਲਾਗੇ’ ਰਿਲੀਜ਼

ਗੈਂਗਸਟਰਾਂ ’ਤੇ ਵਾਰ ਦਾ 73ਵਾਂ ਦਿਨ: ਪੰਜਾਬ ਪੁਲਿਸ ਨੇ 483 ਥਾਈਂ ਕੀਤੀ ਛਾਪੇਮਾਰੀ ; 198 ਗ੍ਰਿਫ਼ਤਾਰ

ਭਗਵੰਤ ਮਾਨ ਸਰਕਾਰ ਨੇ ਰਿਕਾਰਡ ਕਾਇਮ ਕੀਤਾ, ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਸਿਰਫ਼ 4 ਸਾਲਾਂ ‘ਚ 65,264 ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ

ਹਰ ਸ਼ੁੱਕਰਵਾਰ ਡੇਂਗੂ ’ਤੇ ਵਾਰ 2026: ਪੰਜਾਬ ਨੇ ਬਿਮਾਰੀ-ਮੁਕਤ ਮਾਨਸੂਨ ਸੀਜ਼ਨ ਯਕੀਨੀ ਬਣਾਉਣ ਲਈ ਜ਼ਮੀਨੀ ਪੱਧਰ ’ਤੇ ਕਾਰਵਾਈ ਵਿੱਚ ਲਿਆਂਦੀ ਤੇਜ਼ੀ

ਪੰਜਾਬ ਸਰਕਾਰ ਨੇ ਰਿਕਾਰਡ ਮਾਲੀਏ, 1,300 ਕਰੋੜ ਰੁਪਏ ਦੇ ਸੜਕੀ ਕੰਮਾਂ ਅਤੇ ਵਿਆਪਕ ਨਾਗਰਿਕ ਸੁਧਾਰਾਂ ਨਾਲ ਸ਼ਹਿਰੀ ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਲਿਆਂਦੀ ਤੇਜ਼ੀ

ਸ਼ਾਨਦਾਰ ਚਾਰ ਸਾਲ ਭਗਵੰਤ ਸਿੰਘ ਮਾਨ ਦੇ ਨਾਲ – ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਨੇ ਲੋਕਾਂ ਨੂੰ ਕਰਵਾਇਆ ਸਰਕਾਰ ਦੀਆਂ ਯੋਜਨਾਵਾਂ ਨਾਲ ਜਾਣੂ

ਪੰਜਾਬ ਮੰਡੀ ਬੋਰਡ ਦੇ ਸਕੱਤਰ ਕੁਮਾਰ ਅਮਿਤ ਨੇ ਸੂਬੇ ਦੀਆਂ ਅਨਾਜ ਮੰਡੀਆਂ ਦਾ ਕੀਤਾ ਦੌਰਾ

ਪੰਜਾਬ ਵੱਲੋਂ ਆਟੀਜ਼ਮ ਅਤੇ ਨਿਊਰੋ ਡਿਵੈਲਪਮੈਂਟਲ ਦੇਖਭਾਲ ਪ੍ਰਤੀ ਵਚਨਬੱਧਤਾ ਤਹਿਤ ਮੋਹਾਲੀ ਵਿੱਚ ਸੈਂਟਰ ਆਫ਼ ਐਕਸੀਲੈਂਸ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ: ਸਿਹਤ ਮੰਤਰੀ ਡਾ. ਬਲਬੀਰ ਸਿੰਘ

ਰਾਜਪੁਰਾ ਦੀ ਵਿਧਾਇਕ ਨੀਨਾ ਮਿੱਤਲ ਵੱਲੋਂ ਬਨੂੰੜ ਮੰਡੀ ਵਿੱਚ ਕਣਕ ਖਰੀਦ ਦੀ ਸ਼ੁਰੂਆਤ