Friday, April 03, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਹਲਕਾ ਜੰਡਿਆਲਾ ਗੁਰੂ ਦੇ ਵੱਖ-ਵੱਖ ਪਿੰਡਾਂ ਚ ਵਿਕਾਸ ਕਾਰਜਾਂ ਦੀ ਕੀਤੀ ਸ਼ੁਰੂਆਤ

April 03, 2026 06:15 PM
Rozana Sehaj times

ਜੰਡਿਆਲਾ ਗੁਰੂ/ਅੰਮ੍ਰਿਤਸਰ :  ਜੰਡਿਆਲਾ ਗੁਰੂ ਹਲਕੇ ਵਿੱਚ ਵਿਕਾਸ ਨੂੰ ਨਵੀਂ ਰਫ਼ਤਾਰ ਦਿੰਦੇ ਹੋਏ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਅੱਜ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਗਏ। ਇਸ ਮੌਕੇ ਉਨ੍ਹਾਂ ਨੇ ਕੁੱਲ ਲਗਭਗ 5 ਕਰੋੜ 33 ਲੱਖ 94 ਹਜ਼ਾਰ ਰੁਪਏ ਦੇ ਪ੍ਰੋਜੈਕਟਾਂ ਦੀ ਸ਼ੁਰੂਆਤ ਕਰਕੇ ਲੋਕਾਂ ਨੂੰ ਸਮਰਪਿਤ ਕੀਤੇ। ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਹਲਕੇ ਦੇ ਪਿੰਡ ਗੱਗੜਭਾਣਾ ਵਿੱਚ 1 ਕਰੋੜ 57 ਲੱਖ 60 ਹਜ਼ਾਰ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ ਗਈ। ਇਸ ਤੋਂ ਇਲਾਵਾ ਪਿੰਡ ਗੱਗੜਭਾਣਾ ਵਿੱਚ ਖੇਡ ਮੈਦਾਨ ਲਈ 23 ਲੱਖ 29 ਹਜ਼ਾਰ ਰੁਪਏ ਦੀ ਰਕਮ ਵੀ ਮਨਜ਼ੂਰ ਕੀਤੀ ਗਈ, ਜਿਸ ਨਾਲ ਨੌਜਵਾਨਾਂ ਨੂੰ ਵਧੀਆ ਖੇਡ ਸਹੂਲਤਾਂ ਮਿਲਣਗੀਆਂ। ਇਸ ਉਪਰੰਤ ਪਿੰਡ ਪੱਲਾ ਵਿੱਚ 32 ਲੱਖ 65 ਹਜ਼ਾਰ ਰੁਪਏ, ਪਿੰਡ ਬੁੱਟਰ ਖੁਰਦ ਵਿੱਚ 1 ਕਰੋੜ 56 ਲੱਖ 80 ਹਜ਼ਾਰ ਰੁਪਏ, ਪਿੰਡ ਬੁੱਟਰ ਸਿਵਿਆਂ ਵਿੱਚ 1 ਕਰੋੜ 63 ਲੱਖ 60 ਹਜ਼ਾਰ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਉਹਨਾਂ ਕਿਹਾ ਕਿ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਵਿਕਾਸ ਪੱਖੋਂ ਨਵੀਆਂ ਬੁਲੰਦੀਆਂ ਨੂੰ ਛੂਹ ਰਿਹਾ ਹੈ। ਉਹਨਾਂ ਕਿਹਾ ਕਿ ਹਲਕੇ ਦੇ ਹਰ ਪਿੰਡ ਵਿੱਚ ਵਿਕਾਸ ਕਾਰਜ ਤੇਜ਼ੀ ਨਾਲ ਜਾਰੀ ਹਨ ਅਤੇ ਇਸ ਸਾਲ ਕੋਈ ਵੀ ਪਿੰਡੋਂ ਵਿਕਾਸ ਪੱਖੋਂ ਅਧੂਰਾ ਨਹੀਂ ਰਹੇਗਾ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਲੋਕ ਮਸਲਿਆਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨਾ ਸਰਕਾਰ ਦਾ ਮੁੱਖ ਏਜੰਡਾ ਹੈ। ਇਸ ਮੌਕੇ ‘ਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਇਹਨਾਂ ਪਿੰਡਾਂ ਵਿੱਚ 'ਸ਼ਾਨਦਾਰ ਚਾਰ ਸਾਲ, ਭਗਵੰਤ ਮਾਨ ਦੇ ਨਾਲ' ਤਹਿਤ ਕੀਤੇ ਜਨ ਸੰਵਾਦ ਪ੍ਰੋਗਰਾਮਾਂ ਦੌਰਾਨ ਪੰਜਾਬ ਸਰਕਾਰ ਦੀਆਂ ਚਾਰ ਸਾਲਾ ਉਪਲਬਧੀਆਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਲੋਕਾਂ ਦੇ ਹਿੱਤਾਂ ਲਈ ਕੀਤੇ ਗਏ ਹਰ ਇੱਕ ਵਾਅਦੇ ਨੂੰ ਕੀਤਾ ਪੂਰਾ ਹੈ। ਇਸ ਮੌਕੇ ਬਲਾਕ ਸੰਮਤੀ ਚੇਅਰਮੈਨ ਅਮਰੀਕ ਸਿੰਘ ਸੋਢੀ, ਸਰਪੰਚ ਗੁਰਮੁੱਖ ਸਿੰਘ ਸਰਜਾ, ਚੇਅਰਮੈਨ ਡਾਕਟਰ ਗੁਰਵਿੰਦਰ ਸਿੰਘ, ਸਰਪੰਚ ਅਜੇ ਗਾਂਧੀ, ਸਰਪੰਚ ਗੁਰਪ੍ਰੀਤ ਸਿੰਘ, ਸਰਪੰਚ ਇੰਦਰਜੀਤ ਸਿੰਘ, ਸਰਪੰਚ ਪ੍ਰਗਟ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ।

Have something to say? Post your comment

 

More in Majha

ਅੰਮ੍ਰਿਤਸਰ ਵਿੱਚ ADGP ਏ.ਐਸ. ਰਾਏ ਦੀ ਪ੍ਰੈਸ ਕਾਨਫਰੰਸ, ਪੁਲਿਸ ਰਿਸਪਾਂਸ ਸਿਸਟਮ ਮਜ਼ਬੂਤ ਕਰਨ ਦਾ ਦਾਅਵਾ

“ਆਪ ਸਰਕਾਰ” ਵੱਲੋਂ ਲੀਜ਼ ਹੋਲਡ ਤੋਂ ਫ੍ਰੀ ਹੋਲਡ ਪਾਲਿਸੀ ਨਾਲ ਉਦਯੋਗਪਤੀਆਂ ਨੂੰ ਵੱਡੀ ਰਾਹਤ : ਬੰਦੇਸ਼ਾ

ਦੁੱਧ ਉਤਪਾਦਕ ਪਸ਼ੂ ਪਾਲਕ ਕਿਸਾਨਾਂ ਦੀ ਆਮਦਨ ਵਧਾਉਣ ਵੱਲ ਮਾਨ ਸਰਕਾਰ ਦਾ ਵੱਡਾ ਕਦਮ : ਪ੍ਰਭਬੀਰ ਸਿੰਘ ਬਰਾੜ

2027 ਦੀਆਂ ਚੋਣਾਂ ‘ਚ ਮਾਨ ਸਰਕਾਰ ਦੇ ਹੱਕ ‘ਚ ਪਿਛਲੀਆਂ 92 ਦੇ ਮੁਕਾਬਲੇ 100 ਸੀਟਾਂ ਤੇ ਜੇਤੂ ਫਤਵਾ ਦੇਣ ਲਈ ਵੋਟਰ ਹੁਣ ਤੋਂ ਹੀ ਪੱਬਾਂ ਭਾਰ-ਧਾਲੀਵਾਲ

ਦਲਜੀਤ ਸਿੰਘ ਮਿਆਦੀਆ ਨੂੰ ਅਕਾਲੀ ਦਲ ਵਾਰਿਸ ਪੰਜਾਬ ਵੱਲੋਂ ਰਾਜਾਸਾਂਸੀ ਦੇ ਹਲਕਾ ਇੰਚਾਰਜ ਨਿਯੁਕਤ ਕੀਤਾ

ਐਮਪੀ ਸਾਹਨੀ ਨੇ ਏਸ਼ੀਅਨ ਕਲੀਅਰਿੰਗ ਯੂਨੀਅਨ (ਏਸੀਯੂ) ਰਾਹੀਂ ਬਾਰਟਰ-ਅਧਾਰਤ ਭੁਗਤਾਨ ਵਿਧੀ ਨੂੰ ਬਾਸਮਤੀ ਚੌਲਾਂ ਦੇ ਬਰਾਮਦ ਦੀ ਸੁਰੱਖਿਆ ਲਈ ਅਪੀਲ ਕੀਤੀ

ਮੰਡੀਆਂ ਚ ਬਿਨ੍ਹਾਂ ਕਿਸੇ ਅੜਿੱਕੇ ਦੇ ਕਣਕ ਦੀ ਸਰਕਾਰੀ ਖ੍ਰੀਦ ਲਈ ਉੱਚ ਪ੍ਰਸ਼ਾਸਨ ਨੂੰ ਸਰਕਾਰ ਨੇ ਕੀਤੇ ਨਿਰਦੇਸ਼ ਜਾਰੀ: ਧਾਲੀਵਾਲ

ਭਾਰਤੀ ਸੇਨਾ ਵਿੱਚ ਭਰਤੀ ਲਈ ਨੌਜਵਾਨਾਂ ਨੂੰ ਸੁਨਹਿਰਾ ਮੌਕਾ

ਬੇਸਿਕ ਕੰਪਿਊਟਰ ਅਤੇ ਵੈਬ ਡਿਜਾਇਨਿੰਗ ਕੋਰਸ ਲਈ ਨਵੇਂ ਬੈਚ ਦੀ ਸ਼ੁਰੂਆਤ

ਵਿਧਾਇਕ ਡਾ. ਗੁਪਤਾ ਨੇ ਸ੍ਰੀ ਦਰਬਾਰ ਸਾਹਿਬ ਨੇੜੇ ਇੱਕੋ ਸਮੇਂ ਗਲੀਆਂ ਦੀ ਉਸਾਰੀ, ਸੀਵਰੇਜ ਅਪਗ੍ਰੇਡ ਅਤੇ ਸਾਫ਼ ਪੀਣ ਵਾਲੇ ਪਾਣੀ ਦੀਆਂ ਪਾਈਪਲਾਈਨਾਂ ਦੀ ਸ਼ੁਰੂਆਤ ਕੀਤੀ