Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਫ਼ਤਿਹ ਕਿੱਟ ਮਾਮਲੇ ਵਿਚ ਮੁੱਖ ਮੰਤਰੀ ਦੁਆਰਾ ਦਿਤੀ ਕਲੀਨ ਚਿੱਟ ਉਸ ਦੇ ਗੁਨਾਹ ਦਾ ਸਬੂਤ : ਚੀਮਾ

June 16, 2021 05:08 PM
SehajTimes

ਚੰਡੀਗੜ੍ਹ : ਪੰਜਾਬ ਵਿੱਚ ਹੋਏ ਫ਼ਤਿਹ ਕਿੱਟ ਖ਼ਰੀਦ ਘੁਟਾਲੇ ਬਾਰੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਉਚ ਅਧਿਕਾਰੀਆਂ ਨੂੰ ਕਲੀਨ ਚਿੱਟ ਦੇਣ ਦੇ ਫ਼ੈਸਲੇ ’ਤੇ ਟਿੱਪਣੀ ਕਰਦਿਆਂ ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਆਗੂ ਅਤੇ ਆਪ ਦੇ ਸੀਨੀਅਰ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਦਾ ਫ਼ੈਸਲੇ ਤੋਂ ਭਾਵ ਹੈ ‘ਆਪੇ ਨੀ ਮੈਂ ਰੱਜੀ ਪੁਜੀ, ਆਪੇ ਨੀ ਮੇਰੇ ਬੱਚੇ ਜੀਣ।’ 

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਅਕਸ਼ੈ ਕੁਮਾਰ ਦੀ ਫ਼ਿਲਮ ‘Bell Bottom’ ਜਲਦ ਹੋਵੇਗੀ ਰਿਲੀਜ਼

ਬੁੱਧਵਾਰ ਨੂੰ ਪਾਰਟੀ ਦੇ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਸਵਾਲ ਕੀਤਾ ਕਿ ਜੇ ਫ਼ਤਿਹ ਕਿੱਟ ਖ਼ਰੀਦ ਪ੍ਰਕ੍ਰਿਆ ਵਿੱਚ ਘੁਟਾਲਾ ਨਹੀਂ ਹੋਇਆ ਤਾਂ ਸਰਕਾਰ ਨੇ ਰਾਸ਼ਟਰੀ ਸਿਹਤ ਮਿਸ਼ਨ ਦੇ ਡਾਇਰੈਕਟਰ (ਵਿੱਤੀ) ਨੀਰਜ ਸਿੰਗਲਾ ਨੂੰ ਕਿਉਂ ਬਰਖਾਸਤ ਕੀਤਾ ਸੀ? ਚੀਮਾ ਨੇ ਕਿਹਾ ਕਿ ਪੰਜਾਬ ਦਾ ਬੱਚਾ ਬੱਚਾ ਜਾਣਦਾ ਹੈ ਕਿ ਕਾਂਗਰਸ ਸਰਕਾਰ ਨੇ ਫ਼ਤਿਹ ਕਿੱਟ ਦਾ ਟੈਂਡਰ ਕੱਪੜੇ ਬਣਾਉਣ ਵਾਲੀ ਕੰਪਨੀ ਨੂੰ ਦਿੱਤਾ ਕਿਉਂਕਿ ਟੈਂਡਰ ਪ੍ਰਾਪਤ ਕਰਨ ਵਾਲੀ ਕੰਪਨੀ ਤਾਂ ਮੈਡੀਕਲ ਉਪਕਰਨ ਬਣਾਉਣ ਦਾ ਕੋਈ ਲਾਇਸੈਂਸ ਹੀ ਨਹੀਂ ਹੈ। ਪਰ ਇਸ ਕੰਪਨੀ ਦੇ ਮਾਲਕਾਂ ਦੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਬਹੁਤ ਜ਼ਿਆਦਾ ਨੇੜਤਾ ਹੈ। ਇਸੇ ਲਈ ਸਰਕਾਰ ਨੇ ਵਾਰ ਵਾਰ ਟੈਂਡਰ ਜਾਰੀ ਕਰਕੇ 837 ਰੁਪਏ ਵਾਲੀ ਫ਼ਤਿਹ ਕਿੱਟ 1338 ਰੁਪਏ ਵਿੱਚ ਮਹਿੰਗੇ ਮੁੱਲ ’ਚ ਖ਼ਰੀਦ ਕੇ ਪੰਜਾਬ ਵਾਸੀਆਂ ਦੀ ਜੇਬਾਂ ’’ਤੇ ਡਾਕਾ ਮਾਰਿਆ ਹੈ।  

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਭਾਰਤ ਵਿੱਚ ਟਵਿੱਟਰ ਵਿਰੁਧ ਪਹਿਲਾ ਪਰਚਾ ਦਰਜ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਦਿੱਤੀ ਸਫ਼ਾਈ ਕਿ ਪੰਜਾਬ ਸਰਕਾਰ ਦੀ ਕਿਸੇ ਵੀ ਗਲਤ ਕੰਮ ਵਿੱਚ ਸ਼ਮੂਲੀਅਤ ਨਹੀਂ ਹੈ ਬਾਰੇ ਟਿੱਪਣੀ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਆਪਣੇ ਕਾਰਜਕਾਲ ਵਿੱਚ ਸਾਰੇ ਗਲਤ ਕੰਮ ਹੀ ਕੀਤੇ ਹਨ। ਕੋਰੋਨਾ ਵੈਕਸੀਨ ਨਿੱਜੀ ਹਸਪਤਾਲਾਂ ਨੂੰ ਵੇਚਣਾ, ਫਤਿਹ ਕਿੱਟ ਖ਼ਰੀਦ ਘੁਟਾਲਾ, ਦਲਿਤ ਵਰਗ ਦੇ ਵਿਦਿਆਰਥੀਆਂ ਦੇ ਵਜ਼ੀਫ਼ਾ ਰਕਮ ਵਿੱਚ ਭ੍ਰਿਸ਼ਟਾਚਾਰ ਕੈਪਟਨ ਦੇ ਮੰਤਰੀਆਂ ਨੇ ਕੀਤਾ ਹੈ, ਜਦੋਂ ਕਿ ਰੇਤ ਮਾਫੀਆ, ਸ਼ਰਾਬ ਮਾਫੀਆ, ਟਰਾਂਸਪੋਰਟ ਮਾਫੀਆ, ਚਿੱਟਾ ਮਾਫੀਆ ਅਤੇ ਕੇਬਲ ਮਾਫੀਆ ਕੈਪਟਨ ਸਰਕਾਰ ਵਿੱਚ ਬਾਦਸਤੂਰ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਫ਼ਤਿਹ ਕਿੱਟ ਖ਼ਰੀਦ ਘੁਟਾਲੇ ’ ਦੀ ਜਾਂਚ ਹਾਈ ਕੋਰਟ ਦੇ ਮੌਜੂਦਾ ਜੱਜ ਤੋਂ ਕਰਵਾਈ ਜਾਣੀ ਚਾਹੀਦੀ ਹੈ ਤਾਂ ਜੋ ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ ਹੋ ਜਾਏ।  ਉਨ੍ਹਾਂ ਕਿਹਾ ਕਿ ਜਾਂਚ ਤੋਂ ਬਿਨਾ ਸਿਹਤ ਮੰਤਰੀ ਅਤੇ ਚਹੇਤੇ ਅਧਿਕਾਰੀਆਂ ਨੂੰ ਕਲੀਟ ਚਿੱਟ ਦੇਣਾ ਮੁੱਖ ਮੰਤਰੀ ਦਾ ਫੁਰਮਾਨ ਹੈ ਇਨਸਾਫ਼ ਨਹੀਂ। ਚੀਮਾ ਨੇ ਕਿਹਾ ਕਿ ਪੰਜਾਬ ਦੇ ਲੋਕ ਕਾਂਗਰਸੀਆਂ ਦੇ ਭ੍ਰਿਸ਼ਟਾਚਾਰ ਅਤੇ ਧੱਕੇਸ਼ਾਹੀ ਦਾ ਹਿਸਾਬ ਲੈਣ ਲਈ ਤਿਆਰ ਬੈਠੇ ਹਨ ਅਤੇ ਆਉਂਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਅਤੇ ਕੈਪਟਨ ਅਮਰਿੰਦਰ ਸਿੰਘ ਨੂੰ ਸੱਤਾ ਤੋਂ ਬਾਹਰ ਕਰ ਦੇਣਗੇ।

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਕਾਰ-ਟਰੱਕ ਹਾਦਸੇ ਵਿਚ 10 ਦੀ ਗਈ ਜਾਨ

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ