Thursday, November 19, 2026
BREAKING NEWS
• ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ • ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼ • ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ  • ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ • ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ

Majha

ਦੁੱਧ ਉਤਪਾਦਕ ਪਸ਼ੂ ਪਾਲਕ ਕਿਸਾਨਾਂ ਦੀ ਆਮਦਨ ਵਧਾਉਣ ਵੱਲ ਮਾਨ ਸਰਕਾਰ ਦਾ ਵੱਡਾ ਕਦਮ : ਪ੍ਰਭਬੀਰ ਸਿੰਘ ਬਰਾੜ

April 03, 2026 06:22 PM
Rozana Sehaj times

ਅੰਮ੍ਰਿਤਸਰ : ਆਮ ਆਦਮੀ ਪਾਰਟੀ–ਅੰਮ੍ਰਿਤਸਰ ਸ਼ਹਿਰ ਦੇ ਜ਼ਿਲ੍ਹਾ ਪ੍ਰਧਾਨ ਅਤੇ ਚੇਅਰਮੈਨ ਪਨਸਪ (ਪੰਜਾਬ) ਪ੍ਰਭਬੀਰ ਸਿੰਘ ਬਰਾੜ ਨੇ ਪੰਜਾਬ ਸਰਕਾਰ ਵੱਲੋਂ ਦੁੱਧ ਉਤਪਾਦਕ ਕਿਸਾਨਾਂ ਦੇ ਹਿੱਤ ਵਿੱਚ ਲਏ ਗਏ ਫ਼ੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਪਿੰਡਾਂ ਦੀ ਆਰਥਿਕਤਾ ਮਜ਼ਬੂਤ ਕਰਨ ਲਈ ਲਗਾਤਾਰ ਇਤਿਹਾਸਕ ਫੈਸਲੇ ਲੈ ਰਹੀ ਹੈ।ਬਰਾੜ ਨੇ ਕਿਹਾ ਕਿ ਪੰਜਾਬ ਦੇ ਲਗਭਗ 2.5 ਲੱਖ ਤੋਂ ਵੱਧ ਪਸ਼ੂ ਪਾਲਕ ਕਿਸਾਨਾਂ ਦੀ ਕਮਾਈ ਵਧਾਉਣ ਲਈ ਮਿਲਕਫੈਡ (ਵੇਰਕਾ) ਵੱਲੋਂ ਦੁੱਧ ਦੀ ਖਰੀਦ ਕੀਮਤ ਵਿੱਚ ਪ੍ਰਤੀ ਕਿਲੋਗ੍ਰਾਮ ਫੈਟ 10 ਤੋਂ 15 ਰੁਪਏ ਤੱਕ ਵਾਧਾ ਕੀਤਾ ਗਿਆ ਹੈ, ਜੋ ਕਿ ਕਿਸਾਨਾਂ ਲਈ ਵੱਡੀ ਰਾਹਤ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਵਾਧਾ 1 ਅਪ੍ਰੈਲ 2026 ਤੋਂ ਲਾਗੂ ਹੋ ਚੁੱਕਾ ਹੈ ਅਤੇ ਇਸ ਨਾਲ ਡੇਅਰੀ ਖੇਤਰ ਨੂੰ ਨਵੀਂ ਮਜ਼ਬੂਤੀ ਮਿਲੇਗੀ। ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਕਿਸਾਨਾਂ, ਮਜ਼ਦੂਰਾਂ ਅਤੇ ਪਸ਼ੂ ਪਾਲਕਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਹੈ। ਸਰਕਾਰ ਵੱਲੋਂ ਪਿੰਡ ਪੱਧਰ ‘ਤੇ ਡੇਅਰੀ ਸੈਕਟਰ ਨੂੰ ਉਤਸ਼ਾਹਿਤ ਕਰਨ, ਕਿਸਾਨਾਂ ਨੂੰ ਵਧੀਆ ਭਾਅ ਦੇਣ ਅਤੇ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਬਰਾੜ ਨੇ ਕਿਹਾ ਕਿ ਪਹਿਲਾਂ ਦੀਆਂ ਸਰਕਾਰਾਂ ਨੇ ਪਸ਼ੂ ਪਾਲਕਾਂ ਦੀਆਂ ਸਮੱਸਿਆਵਾਂ ਨੂੰ ਨਜ਼ਰਅੰਦਾਜ਼ ਕੀਤਾ, ਪਰ ਮਾਨ ਸਰਕਾਰ ਕਿਸਾਨ ਕੇਂਦਰਿਤ ਨੀਤੀਆਂ ਨਾਲ ਪੰਜਾਬ ਦੀ ਆਰਥਿਕਤਾ ਨੂੰ ਮਜ਼ਬੂਤ ਬਣਾਉਣ ਦੇ ਰਾਹ ‘ਤੇ ਅੱਗੇ ਵੱਧ ਰਹੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਲੋਕ ਭਲਾਈ ਅਤੇ ਕਿਸਾਨ ਹਿਤਾਂ ਲਈ ਹੋਰ ਵੱਡੇ ਫੈਸਲੇ ਕੀਤੇ ਜਾਣਗੇ। ਅੰਤ ਵਿੱਚ ਉਨ੍ਹਾਂ ਪੰਜਾਬ ਦੇ ਦੁੱਧ ਉਤਪਾਦਕ ਕਿਸਾਨਾਂ ਨੂੰ ਵਧੀ ਹੋਈ ਕੀਮਤ ਦਾ ਲਾਭ ਲੈਣ ਅਤੇ ਡੇਅਰੀ ਕਾਰੋਬਾਰ ਨੂੰ ਹੋਰ ਮਜ਼ਬੂਤ ਕਰਨ ਦੀ ਅਪੀਲ ਕੀਤੀ।

 

Have something to say? Post your comment

More in Majha

ਅੰਮ੍ਰਿਤਸਰ ਵਿੱਚ 38.9 ਕਿਲੋ ਹੈਰੋਇਨ, 10 ਆਧੁਨਿਕ ਪਿਸਤੌਲਾਂ ਅਤੇ 800 ਗ੍ਰਾਮ ਅਫ਼ੀਮ ਬਰਾਮਦ

ਮਾਝੇ ਦੇ ਲੋਕ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ 'ਆਪ' ਨੂੰ ਵੱਡਾ ਫਤਵਾ ਦੇਣਗੇ: ਭਗਵੰਤ ਸਿੰਘ ਮਾਨ

ਅਫਰੀਦੀ ਨੂੰ ਇਥੋਪੀਆ ਤੋਂ ਡਿਪੋਰਟ ਕਰਨ ਦਾ ਮਾਮਲਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ

ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਅਤੇ ਨਸ਼ਾ ਤਸਕਰੀ ਨਾਲ ਜੁੜੇ ਦੋ ਨੈੱਟਵਰਕਾਂ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ 3 ਨਾਬਾਲਗਾਂ ਸਮੇਤ 7 ਵਿਅਕਤੀ ਕਾਬੂ

ਬੰਦੀ ਛੋੜ ਦਿਵਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ’ਚ ਸੰਗਤਾਂ ਨਤਮਸਤਕ

ਅੰਮ੍ਰਿਤਸਰ ‘ਚ 36 ਕਿਲੋ ਹੈਰੋਇਨ ਬਰਾਮਦ; ਨਾਬਾਲਗ ਸਮੇਤ ਚਾਰ ਕਾਬੂ