Friday, April 03, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਗੈਂਗਸਟਰਾਂ ’ਤੇ ਵਾਰ ਦਾ 73ਵਾਂ ਦਿਨ: ਪੰਜਾਬ ਪੁਲਿਸ ਨੇ 483 ਥਾਈਂ ਕੀਤੀ ਛਾਪੇਮਾਰੀ ; 198 ਗ੍ਰਿਫ਼ਤਾਰ

April 03, 2026 07:02 PM
Rozana Sehaj times
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’  ਦੇ 73ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 483 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ- ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਵੱਲੋਂ ਗੈਂਗਸਟਰ ਵਿਰੋਧੀ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। 73ਵੇਂ ਦਿਨ ਪੁਲਿਸ ਟੀਮਾਂ ਨੇ 13 ਹਥਿਆਰ ਬਰਾਮਦ ਕਰਨ ਉਪਰੰਤ 198 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 18,629 ਹੋ ਗਈ ਹੈ। ਇਸ ਤੋਂ ਇਲਾਵਾ 72 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ , ਜਦੋਂ ਕਿ 106 ਵਿਅਕਤੀਆਂ ਨੂੰ ਤਫ਼ਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਪੰਜ ਭਗੌੜੇ ਅਪਰਾਧੀਆਂ  ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ ਐਂਟੀ -ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ/ਜਾਣਕਾਰੀ ਵੀ ਸਾਂਝੀ ਕਰ ਸਕਦੇ ਹਨ। ਇਸ ਦੌਰਾਨ ਪੁਲਿਸ ਟੀਮਾਂ ਨੇ 398ਵੇਂ ਦਿਨ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆ ਵਿਰੁੱਧ’ ਜਾਰੀ ਰੱਖਦਿਆਂ 98 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 6.3 ਕਿਲੋ ਹੈਰੋਇਨ, 700 ਗ੍ਰਾਮ ਅਫੀਮ, 3.5 ਕਿਲੋ ਭੁੱਕੀ, 421 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 8400 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਸ ਨਾਲ, ਸਿਰਫ਼ 398 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 56,806 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 35 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।
 
 

Have something to say? Post your comment

 

More in Chandigarh

ਸਮਾਨਤਾਵਾਦੀ ਸਮਾਜ ਦੀ ਸਿਰਜਣਾ ਲਈ ਲੋਕਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ’ਚ ਅਪਨਾਉਣ ਦਾ ਸੱਦਾ

ਹਰਿਆਣਵੀ ਸੁਪਰਸਟਾਰ ਮਾਸੂਮ ਸ਼ਰਮਾ ਦੀ ਫਿਲਮ ‘ਲਾਇਸੈਂਸ’ ਦਾ ਗਾਣਾ ‘ਗਚ ਲਾਗੇ’ ਰਿਲੀਜ਼

ਭਗਵੰਤ ਮਾਨ ਸਰਕਾਰ ਨੇ ਰਿਕਾਰਡ ਕਾਇਮ ਕੀਤਾ, ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਸਿਰਫ਼ 4 ਸਾਲਾਂ ‘ਚ 65,264 ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ

ਹਰ ਸ਼ੁੱਕਰਵਾਰ ਡੇਂਗੂ ’ਤੇ ਵਾਰ 2026: ਪੰਜਾਬ ਨੇ ਬਿਮਾਰੀ-ਮੁਕਤ ਮਾਨਸੂਨ ਸੀਜ਼ਨ ਯਕੀਨੀ ਬਣਾਉਣ ਲਈ ਜ਼ਮੀਨੀ ਪੱਧਰ ’ਤੇ ਕਾਰਵਾਈ ਵਿੱਚ ਲਿਆਂਦੀ ਤੇਜ਼ੀ

ਪੰਜਾਬ ਸਰਕਾਰ ਨੇ ਰਿਕਾਰਡ ਮਾਲੀਏ, 1,300 ਕਰੋੜ ਰੁਪਏ ਦੇ ਸੜਕੀ ਕੰਮਾਂ ਅਤੇ ਵਿਆਪਕ ਨਾਗਰਿਕ ਸੁਧਾਰਾਂ ਨਾਲ ਸ਼ਹਿਰੀ ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਲਿਆਂਦੀ ਤੇਜ਼ੀ

ਪੰਜਾਬ ਵੱਲੋਂ ਆਟੀਜ਼ਮ ਅਤੇ ਨਿਊਰੋ ਡਿਵੈਲਪਮੈਂਟਲ ਦੇਖਭਾਲ ਪ੍ਰਤੀ ਵਚਨਬੱਧਤਾ ਤਹਿਤ ਮੋਹਾਲੀ ਵਿੱਚ ਸੈਂਟਰ ਆਫ਼ ਐਕਸੀਲੈਂਸ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ: ਸਿਹਤ ਮੰਤਰੀ ਡਾ. ਬਲਬੀਰ ਸਿੰਘ

ਸ਼ਾਨਦਾਰ ਚਾਰ ਸਾਲ ਭਗਵੰਤ ਸਿੰਘ ਮਾਨ ਦੇ ਨਾਲ – ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਨੇ ਲੋਕਾਂ ਨੂੰ ਕਰਵਾਇਆ ਸਰਕਾਰ ਦੀਆਂ ਯੋਜਨਾਵਾਂ ਨਾਲ ਜਾਣੂ

ਪੰਜਾਬ ਮੰਡੀ ਬੋਰਡ ਦੇ ਸਕੱਤਰ ਕੁਮਾਰ ਅਮਿਤ ਨੇ ਸੂਬੇ ਦੀਆਂ ਅਨਾਜ ਮੰਡੀਆਂ ਦਾ ਕੀਤਾ ਦੌਰਾ

ਪੰਜਾਬ ਵੱਲੋਂ ਆਟੀਜ਼ਮ ਅਤੇ ਨਿਊਰੋ ਡਿਵੈਲਪਮੈਂਟਲ ਦੇਖਭਾਲ ਪ੍ਰਤੀ ਵਚਨਬੱਧਤਾ ਤਹਿਤ ਮੋਹਾਲੀ ਵਿੱਚ ਸੈਂਟਰ ਆਫ਼ ਐਕਸੀਲੈਂਸ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ: ਸਿਹਤ ਮੰਤਰੀ ਡਾ. ਬਲਬੀਰ ਸਿੰਘ

ਰਾਜਪੁਰਾ ਦੀ ਵਿਧਾਇਕ ਨੀਨਾ ਮਿੱਤਲ ਵੱਲੋਂ ਬਨੂੰੜ ਮੰਡੀ ਵਿੱਚ ਕਣਕ ਖਰੀਦ ਦੀ ਸ਼ੁਰੂਆਤ