Friday, April 03, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਕਣਕ ਦੀ ਨਾੜ ਨੂੰ ਅੱਗ ਲਾਉਣ ਵਾਲਿਆਂ 'ਤੇ ਹੋਵੇਗੀ ਸਖ਼ਤ ਕਾਰਵਾਈ

April 03, 2026 07:31 PM
Rozana Sehaj times

ਪਟਿਆਲਾ : ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਣਕ ਦੀ ਨਾੜ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਮਹੱਤਵਪੂਰਨ ਕਦਮ ਚੁੱਕਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਵਰਜੀਤ ਵਾਲੀਆ ਵੱਲੋਂ ਕਣਕ ਦੀਆਂ ਘਟਨਾਵਾਂ ਨੂੰ ਰੋਕਣ ਲਈ  ਇੱਕ ਸਮੀਖਿਆ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ  ਸ੍ਰੀਮਤੀ ਸਿਮਰਪ੍ਰੀਤ ਕੌਰ ਸਮੇਤ ਸੰਬੰਧਤ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਨਾੜ ਸਾੜਨ ਦੇ ਮਾਮਲਿਆਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਹੁਕਮ ਦਿੱਤੇ ਕਿ ਜ਼ਿਲ੍ਹੇ ’ਚ 24 ਘੰਟੇ ਨਿਗਰਾਨੀ ਦੇ ਹੁਕਮ 'ਤੇ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਜਾਵੇ।

 ਉਨ੍ਹਾਂ ਨੇ ਖੇਤੀਬਾੜੀ ਵਿਭਾਗ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਸਹਿਕਾਰਤਾ ਵਿਭਾਗ ਨੂੰ ਆਪਸੀ ਸਹਿਯੋਗ ਨਾਲ ਕੰਮ ਕਰਨ ਦੀ ਹਦਾਇਤ ਕੀਤੀ ਤਾਂ ਜੋ ਇਸ ਸਮੱਸਿਆ ਦਾ ਪ੍ਰਭਾਵਸ਼ਾਲੀ ਹੱਲ ਕੀਤਾ ਜਾ ਸਕੇ।

ਇਸ ਤੋਂ ਇਲਾਵਾ, ਡਿਪਟੀ ਕਮਿਸ਼ਨਰ ਨੇ ਲੋਕਾਂ ਵਿੱਚ ਜਾਗਰੂਕਤਾ ਫੈਲਾਉਣ ‘ਤੇ ਵੀ ਜ਼ੋਰ ਦਿੱਤਾ ਅਤੇ ਸੰਬੰਧਤ ਵਿਭਾਗਾਂ ਨੂੰ ਪਿੰਡ ਪੱਧਰ ‘ਤੇ ਜਾਗਰੂਕਤਾ ਕੈਂਪ ਲਗਾਉਣ ਦੇ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਨਾੜ ਨਾ ਸਾੜਨ ਦੇ ਨੁਕਸਾਨਾਂ ਅਤੇ ਬਦਲਵੇਂ ਉਪਾਵਾਂ ਬਾਰੇ ਜਾਣਕਾਰੀ ਦੇਣਾ ਬਹੁਤ ਜ਼ਰੂਰੀ ਹੈ।

ਜ਼ਿਲ੍ਹਾ ਪ੍ਰਸ਼ਾਸਨ ਨੇ ਸਾਰੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਵਾਤਾਵਰਣ ਦੀ ਸੁਰੱਖਿਆ ਅਤੇ ਸਿਹਤਮੰਦ ਜੀਵਨ ਲਈ ਨਾੜ ਨੂੰ ਅੱਗ ਨਾ ਲਗਾਈ ਜਾਵੇ ਅਤੇ ਸਰਕਾਰ ਵੱਲੋਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ।

ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਡਾ. ਦਾਰਾ ਸਿੰਘ, ਏ ਪੀ ਪੀ ਓ ਡਾ. ਅਵਨਿੰਦਰ ਸਿੰਘ ਮਾਨ,  ਪ੍ਰਦੂਸ਼ਣ ਕੰਟਰੋਲ ਬੋਰਡ ਤੋਂ ਨਵਤੇਸ਼ ਸਿੰਗਲਾ, ਏ ਏ ਈ ਪ੍ਰਭਦੀਪ ਸਿੰਘ, ਏ ਈ ਓ ਰਵਿੰਦਰ ਪਾਲ ਸਿੰਘ ਚੱਠਾ, ਸਹਿਕਾਰਤਾ ਵਿਭਾਗ ਤੋਂ  ਡੀ ਆਰ ਕੋਆਪਰੇਟਿਵ ਸੋਸਾਇਟੀ ਸੰਗਰਾਮ ਸਿੰਘ ਸੰਧੂ ਮੌਜੂਦ ਸਨ।

Have something to say? Post your comment

 

More in Malwa

ਐਗਰੋ ਇਨਪੁੱਟਸ ਡੀਲਰ ਐਸੋਸੀਏਸ਼ਨ ਦੀ ਸਰਬ ਸੰਮਤੀ ਨਾਲ ਚੋਣ

ਪੰਜਾਬੀ ਯੂਨੀਵਰਸਿਟੀ ਵਿਖੇ ਕਾਨਵੋਕੇਸ਼ਨ ਦੀਆਂ ਤਿਆਰੀਆਂ ਜੋਰਾਂ 'ਤੇ

ਰਿਟਾਇਰਡ ਮੁੱਖ ਅਧਿਆਪਕ ਦੇਵ ਰਾਜ ਸ਼ਰਮਾ ਵਲੋਂ ਮਾਤਾ ਬਚਨੀ ਦੇਵੀ ਦੀ ਯਾਦ ਵਿੱਚ ਸਕੂਲੀ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

ਨੌਜਵਾਨਾਂ ਵਿੱਚ ਨਸ਼ੇ ਨਾਂਹ ਕਹਿਣ ਦਾ ਹੁਨਰ ਪੈਦਾ ਕਰਨ ਲਈ ਵਰਕਸ਼ਾਪ

ਆਲ ਇੰਡੀਆ ਬੀਐਸਐਨਐਲ ਪੈਨਸ਼ਨਰ ਐਸੋਸੀਏਸ਼ਨ ਵੱਲੋਂ 23 ਮਾਰਚ ਦੇ ਮਹਾਨ ਸ਼ਹੀਦਾਂ ਨੂੰ ਸਮਰਪਿਤ ਵਿਚਾਰ ਗੋਸ਼ਟੀ

ਕਿਸਾਨ ਵਿਰੋਧੀ ਨੀਤੀਆਂ ਲਾਗੂ ਨਹੀਂ ਹੋਣ ਦਿਆਂਗੇ : ਲੌਂਗੋਵਾਲ 

ਪੰਜਾਬ ਦੇ ਲੋਕ ਕਾਂਗਰਸ, ਭਾਜਪਾ ਅਤੇ ਅਕਾਲੀਆਂ ਵੱਲੋਂ ਕੀਤੇ ਗਏ ਵਿਸ਼ਵਾਸਘਾਤ ਕਾਰਨ 2027 ਵਿੱਚ ਇਨ੍ਹਾਂ ਦਾ ਮੁਕੰਮਲ ਸਫਾਇਆ ਕਰ ਦੇਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਂਝੇ ਯਤਨਾਂ ਨਾਲ਼ ਨਸ਼ੇ ਦੀ ਚੁਣੌਤੀ 'ਤੇ ਜਿੱਤ ਪ੍ਰਾਪਤ ਕਰ ਸਕਦਾ ਹੈ ਪੰਜਾਬ: ਡਾ. ਜਗਦੀਪ ਸਿੰਘ

ਸਪੀਕਰ ਸੰਧਵਾਂ ਵੱਲੋਂ ਧਾਰਮਿਕ ਰਸਮਾਂ ਨਾਲ ਕੋਟਕਪੂਰਾ ਵਿਖੇ ਆਪਣੇ ਨਵੇਂ ਦਫ਼ਤਰ ਦੀ ਸ਼ੁਰੂਆਤ

10000 ਰੁਪਏ ਰਿਸ਼ਵਤ ਲੈਂਦਾ ਐਸ.ਡੀ.ਓ. ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ