Friday, April 03, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਸਮਾਨਤਾਵਾਦੀ ਸਮਾਜ ਦੀ ਸਿਰਜਣਾ ਲਈ ਲੋਕਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ’ਚ ਅਪਨਾਉਣ ਦਾ ਸੱਦਾ

April 03, 2026 08:08 PM
Rozana Sehaj times

ਚੰਡੀਗੜ੍ਹ/ ਜਲੰਧਰ  : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਅਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਵੱਲੋਂ ਅੱਜ ਸੰਤ ਨਿਰਮਲ ਦਾਸ ਜੀ ਜੋੜੇ ਵਾਲੇ, ਸੰਤ ਪ੍ਰਗਟ ਨਾਥ ਅਤੇ ਹੋਰ ਸੰਤਾਂ-ਮਹਾਂਪੁਰਖਾਂ ਦੀ ਰਹਿਨੁਮਾਈ ਹੇਠ ਦਮੜੀ ਯਾਤਰਾ ਨੂੰ ਵਿਸ਼ੇਸ਼ ਟ੍ਰੇਨ ਰਾਹੀਂ ਸਥਾਨਕ ਸਿਟੀ ਰੇਲਵੇ ਸਟੇਸ਼ਨ ਤੋਂ ਹਰਿਦੁਆਰ ਲਈ ਰਵਾਨਾ ਕੀਤਾ ਗਿਆ। ਇਸ ਮੌਕੇ ਵਿਧਾਇਕ ਚੱਬੇਵਾਲ ਡਾ. ਇਸ਼ਾਂਕ ਕੁਮਾਰ ਅਤੇ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਅੰਮ੍ਰਿਤਪਾਲ ਸਿੰਘ ਵੀ ਮੌਜੂਦ ਸਨ। ਕੈਬਨਿਟ ਮੰਤਰੀ ਨੇ ਸੰਬੋਧਨ ਕਰਦਿਆਂ ਲੋਕਾਂ ਨੂੰ ਸਮਾਨਤਾਵਾਦੀ ਸਮਾਜ ਦੀ ਸਿਰਜਣਾ ਲਈ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਨਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਸਮੁੱਚੀ ਮਨੁੱਖਤਾ ਨੂੰ ਆਪਸੀ ਪ੍ਰੇਮ ਅਤੇ ਭਾਈਚਾਰੇ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਗੁਰੂ ਜੀ ਦੀਆਂ ਸਿੱਖਿਆਵਾਂ ਸਮੁੱਚੀ ਲੋਕਾਈ ਦਾ ਹਮੇਸ਼ਾ ਮਾਰਗਦਰਸ਼ਨ ਕਰਦੀਆਂ ਰਹਿਣਗੀਆਂ, ਜੋ ਸਾਨੂੰ ਜਾਤ, ਧਰਮ ਅਤੇ ਨਸਲ ਦੇ ਵਖਰੇਵੇਂ ਤੋਂ ਉੱਪਰ ਉੱਠਣ ਦਾ ਸੰਦੇਸ਼ ਦਿੰਦੀਆਂ ਹਨ। 
ਸ਼੍ਰੀ ਭਗਤ ਨੇ ਕਿਹਾ ਕਿ ਗੁਰੂ ਰਵਿਦਾਸ ਜੀ ਦਾ ਇਹ ਸਰਬ ਸਾਂਝੀਵਾਲਤਾ ਦਾ ਸੰਦੇਸ਼ ਦੁਨੀਆ ਦੇ ਕੋਨੇ-ਕੋਨੇ ਵਿੱਚ ਪਹੁੰਚਾਉਣ ਲਈ ਪੰਜਾਬ ਸਰਕਾਰ ਵੱਲੋਂ ਅਣਥਕ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਸੂਬਾ ਸਰਕਾਰ ਵੱਲੋਂ ਗੁਰੂ ਰਵਿਦਾਸ ਜੀ ਦੇ ਆਉਣ ਵਾਲੇ 650ਵੇਂ ਪ੍ਰਕਾਸ਼ ਪੁਰਬ ਨੂੰ ਵੱਡੇ ਪੱਧਰ ’ਤੇ ਮਨਾਉਣ ਲਈ ਵਿਆਪਕ ਪ੍ਰੋਗਰਾਮ ਉਲੀਕੇ ਗਏ ਹਨ। ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਦਮੜੀ ਯਾਤਰਾ ਲਈ ਸੰਗਤਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਉਹ ਕੌਮਾਂ ਹਮੇਸ਼ਾ ਅੱਗੇ ਵਧਦੀਆਂ ਅਤੇ ਤਰੱਕੀ ਕਰਦੀਆਂ ਹਨ, ਜਿਹੜੀਆਂ ਆਪਣੇ ਗੁਰੂਆਂ-ਪੀਰਾਂ, ਸੰਤਾਂ ਨੂੰ ਯਾਦ ਰੱਖਦੀਆਂ ਹੋਈਆਂ ਉਨ੍ਹਾਂ ਵੱਲੋਂ ਪਾਏ ਪੂਰਨਿਆਂ 'ਤੇ ਚੱਲਦੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੀ ਸਾਡੇ ਮਹਾਨ ਗੁਰੂਆਂ ਅਤੇ ਸੰਤਾਂ ਵੱਲੋਂ ਦਰਸਾਏ ਮਾਰਗ ’ਤੇ ਚੱਲਦੇ ਹੋਏ ਹਰ ਵਰਗ ਦੀ ਭਲਾਈ ਅਤੇ ਖੁਸ਼ਹਾਲੀ ਲਈ ਲਗਾਤਾਰ ਕੰਮ ਕਰ ਰਹੀ ਹੈ। ਇਸ ਮੌਕੇ ਸੰਤ ਸਤਵਿੰਦਰ ਹੀਰਾ, ਭੈਣ ਸੰਤੋਸ਼, ‘ਆਪ’ ਆਗੂ ਰਾਜਵਿੰਦਰ ਕੌਰ ਥਿਆੜਾ, ਦਿਨੇਸ਼ ਢੱਲ ਤੋਂ ਇਲਾਵਾ ਸੰਤ ਸਮਾਜ ਅਤੇ ਵੱਡੀ ਗਿਣਤੀ ਸੰਗਤਾਂ ਮੌਜੂਦ ਸਨ।

Have something to say? Post your comment

 

More in Chandigarh

ਹਰਿਆਣਵੀ ਸੁਪਰਸਟਾਰ ਮਾਸੂਮ ਸ਼ਰਮਾ ਦੀ ਫਿਲਮ ‘ਲਾਇਸੈਂਸ’ ਦਾ ਗਾਣਾ ‘ਗਚ ਲਾਗੇ’ ਰਿਲੀਜ਼

ਗੈਂਗਸਟਰਾਂ ’ਤੇ ਵਾਰ ਦਾ 73ਵਾਂ ਦਿਨ: ਪੰਜਾਬ ਪੁਲਿਸ ਨੇ 483 ਥਾਈਂ ਕੀਤੀ ਛਾਪੇਮਾਰੀ ; 198 ਗ੍ਰਿਫ਼ਤਾਰ

ਭਗਵੰਤ ਮਾਨ ਸਰਕਾਰ ਨੇ ਰਿਕਾਰਡ ਕਾਇਮ ਕੀਤਾ, ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਸਿਰਫ਼ 4 ਸਾਲਾਂ ‘ਚ 65,264 ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ

ਹਰ ਸ਼ੁੱਕਰਵਾਰ ਡੇਂਗੂ ’ਤੇ ਵਾਰ 2026: ਪੰਜਾਬ ਨੇ ਬਿਮਾਰੀ-ਮੁਕਤ ਮਾਨਸੂਨ ਸੀਜ਼ਨ ਯਕੀਨੀ ਬਣਾਉਣ ਲਈ ਜ਼ਮੀਨੀ ਪੱਧਰ ’ਤੇ ਕਾਰਵਾਈ ਵਿੱਚ ਲਿਆਂਦੀ ਤੇਜ਼ੀ

ਪੰਜਾਬ ਸਰਕਾਰ ਨੇ ਰਿਕਾਰਡ ਮਾਲੀਏ, 1,300 ਕਰੋੜ ਰੁਪਏ ਦੇ ਸੜਕੀ ਕੰਮਾਂ ਅਤੇ ਵਿਆਪਕ ਨਾਗਰਿਕ ਸੁਧਾਰਾਂ ਨਾਲ ਸ਼ਹਿਰੀ ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਲਿਆਂਦੀ ਤੇਜ਼ੀ

ਪੰਜਾਬ ਵੱਲੋਂ ਆਟੀਜ਼ਮ ਅਤੇ ਨਿਊਰੋ ਡਿਵੈਲਪਮੈਂਟਲ ਦੇਖਭਾਲ ਪ੍ਰਤੀ ਵਚਨਬੱਧਤਾ ਤਹਿਤ ਮੋਹਾਲੀ ਵਿੱਚ ਸੈਂਟਰ ਆਫ਼ ਐਕਸੀਲੈਂਸ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ: ਸਿਹਤ ਮੰਤਰੀ ਡਾ. ਬਲਬੀਰ ਸਿੰਘ

ਸ਼ਾਨਦਾਰ ਚਾਰ ਸਾਲ ਭਗਵੰਤ ਸਿੰਘ ਮਾਨ ਦੇ ਨਾਲ – ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਨੇ ਲੋਕਾਂ ਨੂੰ ਕਰਵਾਇਆ ਸਰਕਾਰ ਦੀਆਂ ਯੋਜਨਾਵਾਂ ਨਾਲ ਜਾਣੂ

ਪੰਜਾਬ ਮੰਡੀ ਬੋਰਡ ਦੇ ਸਕੱਤਰ ਕੁਮਾਰ ਅਮਿਤ ਨੇ ਸੂਬੇ ਦੀਆਂ ਅਨਾਜ ਮੰਡੀਆਂ ਦਾ ਕੀਤਾ ਦੌਰਾ

ਪੰਜਾਬ ਵੱਲੋਂ ਆਟੀਜ਼ਮ ਅਤੇ ਨਿਊਰੋ ਡਿਵੈਲਪਮੈਂਟਲ ਦੇਖਭਾਲ ਪ੍ਰਤੀ ਵਚਨਬੱਧਤਾ ਤਹਿਤ ਮੋਹਾਲੀ ਵਿੱਚ ਸੈਂਟਰ ਆਫ਼ ਐਕਸੀਲੈਂਸ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ: ਸਿਹਤ ਮੰਤਰੀ ਡਾ. ਬਲਬੀਰ ਸਿੰਘ

ਰਾਜਪੁਰਾ ਦੀ ਵਿਧਾਇਕ ਨੀਨਾ ਮਿੱਤਲ ਵੱਲੋਂ ਬਨੂੰੜ ਮੰਡੀ ਵਿੱਚ ਕਣਕ ਖਰੀਦ ਦੀ ਸ਼ੁਰੂਆਤ