Friday, April 03, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਪੰਜਾਬੀ ਯੂਨੀਵਰਸਿਟੀ ਵਿਖੇ ਕਾਨਵੋਕੇਸ਼ਨ ਦੀਆਂ ਤਿਆਰੀਆਂ ਜੋਰਾਂ 'ਤੇ

April 03, 2026 08:37 PM
Rozana Sehaj times
ਪਟਿਆਲਾ : ਪੰਜਾਬੀ ਯੂਨੀਵਰਸਿਟੀ ਵਿਖੇ 9 ਅਪ੍ਰੈਲ, 2026 ਨੂੰ ਹੋਣ ਜਾ ਰਹੀ 41ਵੀਂ ਕਾਨਵੋਕੇਸ਼ਨ ਦੀਆਂ ਤਿਆਰੀਆਂ ਜ਼ੋਰਾਂ 'ਤੇ ਹਨ। ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਗਠਿਤ ਵੱਖ-ਵੱਖ ਕਮੇਟੀਆਂ ਆਪੋ ਆਪਣੇ ਹਿੱਸੇ ਦੇ ਕਾਰਜ ਮੁਕੰਮਲ ਕਰਨ ਵਿੱਚ ਲੱਗੀਆਂ ਹੋਈਆਂ ਹਨ। ਇਸ ਮੌਕੇ ਪੰਜਾਬ ਦੇ ਮਾਨਯੋਗ ਰਾਜਪਾਲ ਅਤੇ ਪੰਜਾਬੀ ਯੂਨੀਵਰਸਿਟੀ ਦੇ ਚਾਂਸਲਰ ਸ੍ਰੀ ਗੁਲਾਬ ਚੰਦ ਕਟਾਰੀਆ ਮੁੱਖ ਮਹਿਮਾਨ ਹੋਣਗੇ। ਜ਼ਿਕਰਯੋਗ ਹੈ ਕਿ ਡਾ. ਜਗਦੀਪ ਸਿੰਘ ਵੱਲੋਂ ਉਪ-ਕੁਲਪਤੀ ਵਜੋਂ ਅਹੁਦਾ ਸੰਭਾਲ਼ਣ ਤੋਂ ਬਾਅਦ ਇਹ ਪਹਿਲੀ ਕਾਨਵੋਕੇਸ਼ਨ ਹੈ।
ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਦੱਸਿਆ ਕਿ ਇਸ ਮੌਕੇ ਸੈਸ਼ਨ 2022-23 ਅਤੇ ਸੈਸ਼ਨ 2023-24 ਦੇ 725 ਵਿਦਿਆਰਥੀਆਂ ਨੂੰ ਡਿਗਰੀਆਂ ਅਤੇ ਮੈਡਲ ਪ੍ਰਦਾਨ ਕੀਤੇ ਜਾਣਗੇ। ਇਸ ਗਿਣਤੀ ਵਿੱਚ 457 ਡਾਕਟਰੇਟ ਡਿਗਰੀਆਂ ਸ਼ਾਮਿਲ ਹਨ। ਜਦ ਕਿ 179 ਪੋਸਟ ਗ੍ਰੈਜੂਏਟ ਅਤੇ ਪੇਸ਼ੇਵਰ ਕੋਰਸਾਂ ਦੇ ਵਿਦਿਆਰਥੀ ਅਤੇ 86 ਅੰਡਰ ਗ੍ਰੈਜੂਏਟ ਕੋਰਸਾਂ ਦੇ ਟੌਪਰ ਵਿਦਿਆਰਥੀਆਂ ਨੂੰ ਮਿਲਣ ਵਾਲ਼ੇ ਵਿਦਿਆਰਥੀ ਸ਼ਾਮਿਲ ਹਨ। ਮੈਡਲਾਂ ਦੀ ਗਿਣਤੀ ਵਿੱਚ ਤਿੰਨ ਚਾਂਸਲਰ ਮੈਡਲ ਅਤੇ ਨੌਂ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਦਿੱਤੇ ਜਾਂਦੇ  ਮੈਡਲ (ਦੋ ਸਾਲਾਂ ਦੇ 18 ਮੈਡਲ) ਸ਼ਾਮਿਲ ਹਨ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਪ੍ਰਸ਼ਾਸਨ ਇਸ ਸਮਾਗਮ ਨੂੰ ਇੱਕ ਅਕਾਦਮਿਕ ਉਤਸਵ ਵਾਂਗ ਮਨਾਉਣ ਲਈ ਵੱਡੇ ਪੱਧਰ 'ਤੇ ਤਿਆਰੀਆਂ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਲਈ ਇਹ ਇੱਕ ਇਤਿਹਾਸਕ ਮੌਕਾ ਹੁੰਦਾ ਹੈ ਜਿੱਥੇ ਵਿਦਿਆਰਥੀਆਂ ਦੀ ਸਾਲਾਂ ਦੀ ਮਿਹਨਤ ਨੂੰ ਸਨਮਾਨਿਤ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ ਵੱਲੋਂ ਨਿਵੇਕਲੀ ਪਹਿਲ ਕਰਦਿਆਂ ਪੰਜਾਬੀ ਸਭਿਆਚਾਰ ਦੀ ਪ੍ਰਤੀਨਿਧਤਾ ਵਾਲ਼ੇ ਵਸਤਰ ਬਣਵਾਏ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਵਾਰ ਦੀ ਵਿਲੱਖਣਤਾ ਇਹ ਹੋਵੇਗੀ ਕਿ ਇਹ ਵਸਤਰ ਕਾਨਵੋਕੇਸ਼ਨ ਤੋਂ ਉਪਰੰਤ ਵਿਦਿਆਰਥੀ ਆਪਣੇ ਨਾਲ ਲੈ ਕੇ ਜਾ ਸਕਦੇ ਹਨ।
ਕੰਟਰੋਲਰ ਪ੍ਰੀਖਿਆਵਾਂ ਡਾ. ਮਨੀਸ਼ ਕਪੂਰ ਨੇ ਦੱਸਿਆ ਕਿ ਕਾਨਵੋਕੇਸ਼ਨ ਲਈ ਲਾਜ਼ਮੀ ਰਿਹਰਸਲ 8 ਅਪ੍ਰੈਲ ਨੂੰ ਦੁਪਹਿਰ 12 ਵਜੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਕੈਂਪਸ ਦੇ ਸ਼੍ਰੀ ਗੁਰੂ ਤੇਗ ਬਹਾਦਰ ਹਾਲ ਵਿਖੇ ਹੋਵੇਗੀ। ਜਿਹੜੇ ਉਮੀਦਵਾਰ ਸਮਰੱਥ ਅਧਿਕਾਰੀ ਦੁਆਰਾ ਤਸਦੀਕ ਕੀਤੇ ਸ਼ਨਾਖਤੀ ਐਂਟਰੀ ਕਾਰਡ ਆਪਣੇ ਨਾਲ ਨਹੀਂ ਲਿਆਉਣਗੇ ਜਾਂ ਰਿਹਰਸਲ ਅਟੈਂਡ ਨਹੀਂ ਕਰਨਗੇ, ਉਨ੍ਹਾਂ ਨੂੰ ਕਾਨਵੋਕੇਸ਼ਨ ਵਿੱਚ ਸ਼ਾਮਿਲ ਹੋਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਰਿਹਰਸਲ ਸ਼ੁਰੂ ਹੋਣ ਤੋਂ ਪਹਿਲਾਂ ਸਾਇੰਸ ਆਡੀਟੋਰੀਅਮ ਵਿਖੇ ਸਥਾਪਿਤ ਕੀਤੇ ਗਏ ਸਟਾਲ ਤੋਂ ਅਕਾਦਮਿਕ ਵਸਤਰ ਪ੍ਰਾਪਤ ਕੀਤੇ ਜਾ ਸਕਦੇ ਹਨ। ਇਸ ਸਬੰਧੀ ਕਾਨਵੋਕੇਸ਼ਨ 'ਤੇ ਵਿਦਿਆਰਥੀਆਂ ਤੋਂ ਇੱਕ ਹਜ਼ਾਰ ਰੁਪਏ ਪ੍ਰਤੀ ਵਿਦਿਆਰਥੀ ਚਾਰਜ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਰੈਗੂਲਰ ਉਮੀਦਵਾਰਾਂ ਨੂੰ ਉਨ੍ਹਾਂ ਦੀਆਂ ਸੰਸਥਾਵਾਂ ਅਤੇ ਵਿਭਾਗਾਂ ਰਾਹੀਂ ਅਤੇ ਪ੍ਰਾਈਵੇਟ ਉਮੀਦਵਾਰਾਂ ਨੂੰ ਸਿੱਧੇ ਤੌਰ 'ਤੇ ਸੱਦਾ-ਪੱਤਰ ਭੇਜ ਦਿੱਤੇ ਗਏ ਹਨ। ਜਿਨ੍ਹਾਂ ਉਮੀਦਵਾਰਾਂ ਨੂੰ ਸੱਦਾ-ਪੱਤਰ ਪ੍ਰਾਪਤ ਨਹੀਂ ਹੋਏ, ਉਹ ਪ੍ਰੀਖਿਆ-ਸ਼ਾਖਾ ਨਾਲ ਸੰਪਰਕ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਨਿਗਰਾਨ ਸ. ਹਰਪ੍ਰੀਤ ਸਿੰਘ ਸਹਿਗਲ ਨੂੰ ਮੋਬਾਈਲ ਨੰ. 98780-41415 'ਤੇ, ਨਿਗਰਾਨ ਸ੍ਰੀਮਤੀ ਵੀਰਪਾਲ ਕੌਰ ਨੂੰ ਮੋਬਾਈਲ ਨੰ. 79019-85272 'ਤੇ ਅਤੇ ਕਲਰਕ ਸ੍ਰੀ ਦਵਿੰਦਰ ਸਿੰਘ ਨੂੰ ਮੋਬਾਈਲ ਨੰ. 98150-19312 ਤੇ' ਸੰਪਰਕ ਕੀਤਾ ਜਾ ਸਕਦਾ ਹੈ।
 ਉਨ੍ਹਾਂ ਦੱਸਿਆ ਕਿ ਪੀ-ਐੱਚ.ਡੀ. ਦੀ ਡਿਗਰੀ ਪ੍ਰਾਪਤ ਕਰਨ ਵਾਲ਼ੇ ਕੁੱਲ 457 ਵਿਦਿਆਰਥੀਆਂ ਵਿੱਚ ਲਾਈਫ਼ ਸਾਇੰਸ ਫ਼ੈਕਲਟੀ ਦੇ 27 ਵਿਦਿਆਰਥੀ, ਫਿਜ਼ੀਕਲ ਸਾਇੰਸਜ਼ ਫ਼ੈਕਲਟੀ ਦੇ 37 ਵਿਦਿਆਰਥੀ, ਸੋਸ਼ਲ ਸਾਇੰਸਜ਼ ਫ਼ੈਕਲਟੀ ਦੇ 90 ਵਿਦਿਆਰਥੀ, ਆਰਟ ਐਂਡ ਕਲਚਰ ਫ਼ੈਕਲਟੀ ਦੇ 10 ਵਿਦਿਆਰਥੀ, ਭਾਸ਼ਾ ਫ਼ੈਕਲਟੀ ਦੇ 55 ਵਿਦਿਆਰਥੀ, ਐਜੂਕੇਸ਼ਨ ਐਂਡ ਇਨਫਰਮੇਸ਼ਨ ਸਾਇੰਸਜ਼ ਫ਼ੈਕਲਟੀ ਦੇ 55 ਵਿਦਿਆਰਥੀ, ਬਿਜ਼ਨਸ ਫ਼ੈਕਲਟੀ ਦੇ 85 ਵਿਦਿਆਰਥੀ, ਕਾਨੂੰਨ ਫ਼ੈਕਲਟੀ ਦੇ 16 ਵਿਦਿਆਰਥੀ, ਇੰਜਨੀਅਰ ਐਂਡ ਟੈਕਨੋਲੋਜੀ ਫ਼ੈਕਲਟੀ ਦੇ 37 ਵਿਦਿਆਰਥੀ, ਮੈਡੀਸਨ ਫ਼ੈਕਲਟੀ ਦੇ 14 ਵਿਦਿਆਰਥੀ ਅਤੇ ਕੰਪਿਊਟਿੰਗ ਸਾਇੰਸਜ਼ ਦੇ 31 ਵਿਦਿਆਰਥੀ ਸ਼ਾਮਿਲ ਹਨ।
 

Have something to say? Post your comment

 

More in Malwa

ਐਗਰੋ ਇਨਪੁੱਟਸ ਡੀਲਰ ਐਸੋਸੀਏਸ਼ਨ ਦੀ ਸਰਬ ਸੰਮਤੀ ਨਾਲ ਚੋਣ

ਕਣਕ ਦੀ ਨਾੜ ਨੂੰ ਅੱਗ ਲਾਉਣ ਵਾਲਿਆਂ 'ਤੇ ਹੋਵੇਗੀ ਸਖ਼ਤ ਕਾਰਵਾਈ

ਰਿਟਾਇਰਡ ਮੁੱਖ ਅਧਿਆਪਕ ਦੇਵ ਰਾਜ ਸ਼ਰਮਾ ਵਲੋਂ ਮਾਤਾ ਬਚਨੀ ਦੇਵੀ ਦੀ ਯਾਦ ਵਿੱਚ ਸਕੂਲੀ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

ਨੌਜਵਾਨਾਂ ਵਿੱਚ ਨਸ਼ੇ ਨਾਂਹ ਕਹਿਣ ਦਾ ਹੁਨਰ ਪੈਦਾ ਕਰਨ ਲਈ ਵਰਕਸ਼ਾਪ

ਆਲ ਇੰਡੀਆ ਬੀਐਸਐਨਐਲ ਪੈਨਸ਼ਨਰ ਐਸੋਸੀਏਸ਼ਨ ਵੱਲੋਂ 23 ਮਾਰਚ ਦੇ ਮਹਾਨ ਸ਼ਹੀਦਾਂ ਨੂੰ ਸਮਰਪਿਤ ਵਿਚਾਰ ਗੋਸ਼ਟੀ

ਕਿਸਾਨ ਵਿਰੋਧੀ ਨੀਤੀਆਂ ਲਾਗੂ ਨਹੀਂ ਹੋਣ ਦਿਆਂਗੇ : ਲੌਂਗੋਵਾਲ 

ਪੰਜਾਬ ਦੇ ਲੋਕ ਕਾਂਗਰਸ, ਭਾਜਪਾ ਅਤੇ ਅਕਾਲੀਆਂ ਵੱਲੋਂ ਕੀਤੇ ਗਏ ਵਿਸ਼ਵਾਸਘਾਤ ਕਾਰਨ 2027 ਵਿੱਚ ਇਨ੍ਹਾਂ ਦਾ ਮੁਕੰਮਲ ਸਫਾਇਆ ਕਰ ਦੇਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਂਝੇ ਯਤਨਾਂ ਨਾਲ਼ ਨਸ਼ੇ ਦੀ ਚੁਣੌਤੀ 'ਤੇ ਜਿੱਤ ਪ੍ਰਾਪਤ ਕਰ ਸਕਦਾ ਹੈ ਪੰਜਾਬ: ਡਾ. ਜਗਦੀਪ ਸਿੰਘ

ਸਪੀਕਰ ਸੰਧਵਾਂ ਵੱਲੋਂ ਧਾਰਮਿਕ ਰਸਮਾਂ ਨਾਲ ਕੋਟਕਪੂਰਾ ਵਿਖੇ ਆਪਣੇ ਨਵੇਂ ਦਫ਼ਤਰ ਦੀ ਸ਼ੁਰੂਆਤ

10000 ਰੁਪਏ ਰਿਸ਼ਵਤ ਲੈਂਦਾ ਐਸ.ਡੀ.ਓ. ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ