Friday, April 03, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਅੰਮ੍ਰਿਤਸਰ ਵਿੱਚ ADGP ਏ.ਐਸ. ਰਾਏ ਦੀ ਪ੍ਰੈਸ ਕਾਨਫਰੰਸ, ਪੁਲਿਸ ਰਿਸਪਾਂਸ ਸਿਸਟਮ ਮਜ਼ਬੂਤ ਕਰਨ ਦਾ ਦਾਅਵਾ

April 03, 2026 08:43 PM
Rozana Sehaj times
ਅੰਮ੍ਰਿਤਸਰ :  ਭਿੰਡੀ ਸੈਦਾਂ ਮਾਮਲੇ ‘ਚ ਜਾਂਚ ਜਾਰੀ, ਜਲਦਬਾਜ਼ੀ ਦੀ ਬਜਾਏ ਗਹਿਰਾਈ ਨਾਲ ਕਾਰਵਾਈ ਹੋਵੇਗੀ – ਏਡੀਜੀਪੀ ਏ.ਐਸ. ਰਾਏ ਜ਼ਿਲ੍ਹੇ ਨੂੰ ਮਿਲੀਆਂ 28 ਨਵੀਆਂ PCR ਗੱਡੀਆਂ, ਐਮਰਜੈਂਸੀ ਸੇਵਾਵਾਂ ਹੋਣਗੀਆਂ ਹੋਰ ਤੇਜ਼ ਬਾਰਡਰ ਇਲਾਕਿਆਂ ‘ਚ ਡਰੋਨ ਚੁਣੌਤੀ ਬਰਕਰਾਰ, ਐਂਟੀ-ਡਰੋਨ ਸਿਸਟਮ ‘ਤੇ ਵਧਾਇਆ ਜਾ ਰਿਹਾ ਫੋਕਸ ਅੰਮ੍ਰਿਤਸਰ ਵਿੱਚ ADGP ਏ.ਐਸ. ਰਾਏ ਵੱਲੋਂ ਕੀਤੀ ਗਈ ਪ੍ਰੈਸ ਕਾਨਫਰੰਸ ਦੌਰਾਨ ਪੁਲਿਸ ਪ੍ਰਬੰਧ ਅਤੇ ਸੁਰੱਖਿਆ ਪ੍ਰਣਾਲੀ ਨੂੰ ਲੈ ਕੇ ਮਹੱਤਵਪੂਰਨ ਜਾਣਕਾਰੀ ਸਾਂਝੀ ਕੀਤੀ ਗਈ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਪੁਲਿਸ ਸਿਸਟਮ ਨੂੰ ਹੋਰ ਮਜ਼ਬੂਤ ਬਣਾਉਣ ਲਈ ਕਈ ਨਵੇਂ ਕਦਮ ਚੁੱਕੇ ਜਾ ਰਹੇ ਹਨ। ਰਾਏ ਨੇ ਕਿਹਾ ਕਿ ਹਾਲ ਹੀ ਵਿੱਚ ਅੰਮ੍ਰਿਤਸਰ ਜ਼ਿਲ੍ਹੇ ਲਈ ਲਗਭਗ 28 ਨਵੀਆਂ PCR ਗੱਡੀਆਂ ਮੁਹੱਈਆ ਕਰਵਾਈਆਂ ਗਈਆਂ ਹਨ, ਜੋ ਵੱਖ-ਵੱਖ ਇਲਾਕਿਆਂ ਵਿੱਚ ਤਾਇਨਾਤ ਕੀਤੀਆਂ ਜਾਣਗੀਆਂ। ਇਸ ਨਾਲ ਪੁਲਿਸ ਦਾ ਰਿਸਪਾਂਸ ਟਾਈਮ ਘਟੇਗਾ ਅਤੇ ਲੋਕਾਂ ਦੀਆਂ ਸਮੱਸਿਆਵਾਂ ‘ਤੇ ਤੁਰੰਤ ਕਾਰਵਾਈ ਹੋ ਸਕੇਗੀ। ਨਾਲ ਹੀ, ਇਨ੍ਹਾਂ ਵਾਹਨਾਂ ਦੀ ਮਦਦ ਨਾਲ ਇਲਾਕਿਆਂ ਵਿੱਚ ਇਨਫੋਰਮੇਸ਼ਨ ਨੈੱਟਵਰਕ ਵੀ ਹੋਰ ਮਜ਼ਬੂਤ ਹੋਵੇਗਾ। ਉਨ੍ਹਾਂ ਬਾਰਡਰ ਇਲਾਕਿਆਂ ਨੂੰ ਚੁਣੌਤੀਪੂਰਨ ਦੱਸਦਿਆਂ ਕਿਹਾ ਕਿ ਡਰੋਨ ਇੱਕ ਵੱਡੀ ਸਮੱਸਿਆ ਵਜੋਂ ਸਾਹਮਣੇ ਆ ਰਿਹਾ ਹੈ। ਇਸਨੂੰ ਧਿਆਨ ਵਿੱਚ ਰੱਖਦਿਆਂ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਐਂਟੀ-ਡਰੋਨ ਸਿਸਟਮ ‘ਤੇ ਵੱਡੇ ਪੱਧਰ ‘ਤੇ ਨਿਵੇਸ਼ ਕੀਤਾ ਗਿਆ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਇਸ ‘ਤੇ ਕਾਬੂ ਪਾ ਲਿਆ ਜਾਵੇਗਾ। ਏ.ਐਸ. ਰਾਏ ਨੇ ਇਹ ਵੀ ਦੱਸਿਆ ਕਿ ਬੀਐਸਐਫ ਅਤੇ ਹੋਰ ਕੇਂਦਰੀ ਏਜੰਸੀਆਂ ਨਾਲ ਪੁਲਿਸ ਦੀ ਕੋਆਰਡੀਨੇਸ਼ਨ ਕਾਫੀ ਵਧੀਆ ਹੈ ਅਤੇ ਸਾਂਝੀ ਜਾਣਕਾਰੀ ਦੇ ਆਧਾਰ ‘ਤੇ ਕਾਰਵਾਈ ਕੀਤੀ ਜਾਂਦੀ ਹੈ। ਮੁਲਾਜ਼ਮਾਂ ਦੀ ਘਾਟ ਬਾਰੇ ਗੱਲ ਕਰਦਿਆਂ ਉਨ੍ਹਾਂ ਮੰਨਿਆ ਕਿ ਕਰੀਬ 250 ਕਰਮਚਾਰੀਆਂ ਦੀ ਕਮੀ ਹੈ, ਜਿਸਨੂੰ ਟੈਕਨੋਲੋਜੀ ਅਤੇ ਨਵੀਆਂ ਭਰਤੀਆਂ ਰਾਹੀਂ ਪੂਰਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਸੁਰੱਖਿਆ ਪ੍ਰਣਾਲੀ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਕਦਮ ਚੁੱਕੇ ਜਾ ਰਹੇ ਹਨ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਲੋਕਾਂ ਨੂੰ ਬਿਹਤਰ ਸੁਰੱਖਿਆ ਪ੍ਰਦਾਨ ਕੀਤੀ ਜਾ ਸਕੇ।

Have something to say? Post your comment

 

More in Majha

“ਆਪ ਸਰਕਾਰ” ਵੱਲੋਂ ਲੀਜ਼ ਹੋਲਡ ਤੋਂ ਫ੍ਰੀ ਹੋਲਡ ਪਾਲਿਸੀ ਨਾਲ ਉਦਯੋਗਪਤੀਆਂ ਨੂੰ ਵੱਡੀ ਰਾਹਤ : ਬੰਦੇਸ਼ਾ

ਦੁੱਧ ਉਤਪਾਦਕ ਪਸ਼ੂ ਪਾਲਕ ਕਿਸਾਨਾਂ ਦੀ ਆਮਦਨ ਵਧਾਉਣ ਵੱਲ ਮਾਨ ਸਰਕਾਰ ਦਾ ਵੱਡਾ ਕਦਮ : ਪ੍ਰਭਬੀਰ ਸਿੰਘ ਬਰਾੜ

2027 ਦੀਆਂ ਚੋਣਾਂ ‘ਚ ਮਾਨ ਸਰਕਾਰ ਦੇ ਹੱਕ ‘ਚ ਪਿਛਲੀਆਂ 92 ਦੇ ਮੁਕਾਬਲੇ 100 ਸੀਟਾਂ ਤੇ ਜੇਤੂ ਫਤਵਾ ਦੇਣ ਲਈ ਵੋਟਰ ਹੁਣ ਤੋਂ ਹੀ ਪੱਬਾਂ ਭਾਰ-ਧਾਲੀਵਾਲ

ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਹਲਕਾ ਜੰਡਿਆਲਾ ਗੁਰੂ ਦੇ ਵੱਖ-ਵੱਖ ਪਿੰਡਾਂ ਚ ਵਿਕਾਸ ਕਾਰਜਾਂ ਦੀ ਕੀਤੀ ਸ਼ੁਰੂਆਤ

ਦਲਜੀਤ ਸਿੰਘ ਮਿਆਦੀਆ ਨੂੰ ਅਕਾਲੀ ਦਲ ਵਾਰਿਸ ਪੰਜਾਬ ਵੱਲੋਂ ਰਾਜਾਸਾਂਸੀ ਦੇ ਹਲਕਾ ਇੰਚਾਰਜ ਨਿਯੁਕਤ ਕੀਤਾ

ਐਮਪੀ ਸਾਹਨੀ ਨੇ ਏਸ਼ੀਅਨ ਕਲੀਅਰਿੰਗ ਯੂਨੀਅਨ (ਏਸੀਯੂ) ਰਾਹੀਂ ਬਾਰਟਰ-ਅਧਾਰਤ ਭੁਗਤਾਨ ਵਿਧੀ ਨੂੰ ਬਾਸਮਤੀ ਚੌਲਾਂ ਦੇ ਬਰਾਮਦ ਦੀ ਸੁਰੱਖਿਆ ਲਈ ਅਪੀਲ ਕੀਤੀ

ਮੰਡੀਆਂ ਚ ਬਿਨ੍ਹਾਂ ਕਿਸੇ ਅੜਿੱਕੇ ਦੇ ਕਣਕ ਦੀ ਸਰਕਾਰੀ ਖ੍ਰੀਦ ਲਈ ਉੱਚ ਪ੍ਰਸ਼ਾਸਨ ਨੂੰ ਸਰਕਾਰ ਨੇ ਕੀਤੇ ਨਿਰਦੇਸ਼ ਜਾਰੀ: ਧਾਲੀਵਾਲ

ਭਾਰਤੀ ਸੇਨਾ ਵਿੱਚ ਭਰਤੀ ਲਈ ਨੌਜਵਾਨਾਂ ਨੂੰ ਸੁਨਹਿਰਾ ਮੌਕਾ

ਬੇਸਿਕ ਕੰਪਿਊਟਰ ਅਤੇ ਵੈਬ ਡਿਜਾਇਨਿੰਗ ਕੋਰਸ ਲਈ ਨਵੇਂ ਬੈਚ ਦੀ ਸ਼ੁਰੂਆਤ

ਵਿਧਾਇਕ ਡਾ. ਗੁਪਤਾ ਨੇ ਸ੍ਰੀ ਦਰਬਾਰ ਸਾਹਿਬ ਨੇੜੇ ਇੱਕੋ ਸਮੇਂ ਗਲੀਆਂ ਦੀ ਉਸਾਰੀ, ਸੀਵਰੇਜ ਅਪਗ੍ਰੇਡ ਅਤੇ ਸਾਫ਼ ਪੀਣ ਵਾਲੇ ਪਾਣੀ ਦੀਆਂ ਪਾਈਪਲਾਈਨਾਂ ਦੀ ਸ਼ੁਰੂਆਤ ਕੀਤੀ