Friday, April 03, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਐਗਰੋ ਇਨਪੁੱਟਸ ਡੀਲਰ ਐਸੋਸੀਏਸ਼ਨ ਦੀ ਸਰਬ ਸੰਮਤੀ ਨਾਲ ਚੋਣ

April 03, 2026 08:46 PM
Rozana Sehaj times
ਪਾਤੜਾਂ : ਸ਼ਹਿਰ ਦੇ ਖਾਦ ਤੇ ਬੀਜ ਵਿਕਰੇਤਾਵਾਂ ਦੀ ਜਥੇਬੰਦੀ ਐਗਰੋ ਇਨਪੁੱਟ ਡੀਲਰ ਐਸੋਸੀਏਸ਼ਨ ਦੀ ਮੀਟਿੰਗ ਪ੍ਰਧਾਨ ਜਸਵਿੰਦਰ ਸਿੰਘ ਪਾਰਸ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਪਿਛਲੇ ਦਸ ਸਾਲਾਂ ਤੋਂ ਲਗਾਤਾਰ ਪ੍ਰਧਾਨ ਚੱਲੇ ਆ ਰਹੇ ਜਸਵਿੰਦਰ ਸਿੰਘ ਪਾਰਸ ਨੇ ਆਪਣੇ ਕਾਰਜਕਾਲ ਦੌਰਾਨ ਕੀਤੀਆਂ ਗਈਆਂ ਸਰਗਰਮੀਆਂ ਅਤੇ ਖਾਦ ਤੇ ਬੀਜ ਡੀਲਰਾਂ ਨੂੰ ਪੇਸ਼ ਆਉਣ ਵਾਲੀਆਂ ਮੁਸ਼ਕਿਲਾਂ ਦੇ ਹੱਲ ਲਈ ਕੀਤੇ ਗਏ ਕੰਮਾਂ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦੇਣ ਉਪਰੰਤ ਆਪਣੇ ਘਰੇਲੂ ਰੁਝੇਵਿਆਂ ਕਰਕੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਜਿਸ ਉਪਰੰਤ ਐਸੋਸੀਏਸ਼ਨ ਦੇ ਮੈਂਬਰਾਂ ਨੇ ਸਰਬ ਸੰਮਤੀ ਨਾਲ ਗੁਰਪਿਆਰ ਸਿੰਘ ਹਰਿਆਊ ਨੂੰ ਪ੍ਰਧਾਨ ਅਤੇ ਜਸਵਿੰਦਰ ਸਿੰਘ ਪਾਰਸ ਨੂੰ ਸਰਪ੍ਰਸਤ ਚੁਣ ਲਿਆ ਗਿਆ। ਇਸ ਦੌਰਾਨ ਸਰਬ ਸੰਮਤੀ ਨਾਲ ਹੋਈ ਚੋਣ ਵਿੱਚ ਕੈਸ਼ੀਅਰ ਸੰਜੀਵ ਕੁਮਾਰ, ਮੀਤ ਪ੍ਰਧਾਨ ਹਰਪ੍ਰੀਤ ਸਿੰਘ, ਪ੍ਰੈਸ ਸਕੱਤਰ ਕੁਲਵੰਤ ਸਿੰਘ ਲਾਡੀ ਤੋਂ ਇਲਾਵਾ ਜੋਗਾ ਸਿੰਘ ਕੰਬੋਜ, ਮੱਖਣ ਸਿੰਘ, ਗੱਜਣ ਸਿੰਘ ਕੰਬੋਜ, ਦਲੇਰ ਸਿੰਘ ਜੋਗੇਵਾਲਾ, ਜਸਬੀਰ ਸਿੰਘ ਰੇਡੂ, ਬਲਜੀਤ ਸਿੰਘ, ਪਵਨ ਕੁਮਾਰ, ਰਾਕੇਸ਼ ਕੁਮਾਰ ਅਤੇ ਓਮ ਪ੍ਰਕਾਸ਼ ਨੂੰ ਸਰਬ ਸੰਮਤੀ ਨਾਲ ਕਾਰਜਕਾਰਨੀ ਕਮੇਟੀ ਮੈਂਬਰ ਚੁਣਿਆ ਗਿਆ। ਇਸ ਦੌਰਾਨ ਨਵ ਨਿਯੁਕਤ ਪ੍ਰਧਾਨ ਗੁਰਪਿਆਰ ਸਿੰਘ ਹਰਿਆਊ ਨੇ ਐਸੋਸੀਏਸ਼ਨ ਦੇ ਮੈਂਬਰਾਂ ਦਾ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕਿ ਜਥੇਬੰਦੀ ਵੱਲੋਂ ਸੌਂਪੀ ਗਈ ਜਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਇਸਦੇ ਨਾਲ ਨਾਲ ਖਾਦ ਤੇ ਬੀਜ ਡੀਲਰਾਂ ਦੀਆਂ ਸਮੱਸਿਆਵਾਂ ਦੇ ਹੱਲ ਤੂੰ ਅਲਾਵਾ ਸਮਾਜ ਸੇਵੀ ਕੰਮਾਂ ਵਿੱਚ ਵੱਧ ਚੜ ਕੇ ਹਿੱਸਾ ਲੈਣਗੇ। 
 
 

Have something to say? Post your comment

 

More in Malwa

ਪੰਜਾਬੀ ਯੂਨੀਵਰਸਿਟੀ ਵਿਖੇ ਕਾਨਵੋਕੇਸ਼ਨ ਦੀਆਂ ਤਿਆਰੀਆਂ ਜੋਰਾਂ 'ਤੇ

ਕਣਕ ਦੀ ਨਾੜ ਨੂੰ ਅੱਗ ਲਾਉਣ ਵਾਲਿਆਂ 'ਤੇ ਹੋਵੇਗੀ ਸਖ਼ਤ ਕਾਰਵਾਈ

ਰਿਟਾਇਰਡ ਮੁੱਖ ਅਧਿਆਪਕ ਦੇਵ ਰਾਜ ਸ਼ਰਮਾ ਵਲੋਂ ਮਾਤਾ ਬਚਨੀ ਦੇਵੀ ਦੀ ਯਾਦ ਵਿੱਚ ਸਕੂਲੀ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

ਨੌਜਵਾਨਾਂ ਵਿੱਚ ਨਸ਼ੇ ਨਾਂਹ ਕਹਿਣ ਦਾ ਹੁਨਰ ਪੈਦਾ ਕਰਨ ਲਈ ਵਰਕਸ਼ਾਪ

ਆਲ ਇੰਡੀਆ ਬੀਐਸਐਨਐਲ ਪੈਨਸ਼ਨਰ ਐਸੋਸੀਏਸ਼ਨ ਵੱਲੋਂ 23 ਮਾਰਚ ਦੇ ਮਹਾਨ ਸ਼ਹੀਦਾਂ ਨੂੰ ਸਮਰਪਿਤ ਵਿਚਾਰ ਗੋਸ਼ਟੀ

ਕਿਸਾਨ ਵਿਰੋਧੀ ਨੀਤੀਆਂ ਲਾਗੂ ਨਹੀਂ ਹੋਣ ਦਿਆਂਗੇ : ਲੌਂਗੋਵਾਲ 

ਪੰਜਾਬ ਦੇ ਲੋਕ ਕਾਂਗਰਸ, ਭਾਜਪਾ ਅਤੇ ਅਕਾਲੀਆਂ ਵੱਲੋਂ ਕੀਤੇ ਗਏ ਵਿਸ਼ਵਾਸਘਾਤ ਕਾਰਨ 2027 ਵਿੱਚ ਇਨ੍ਹਾਂ ਦਾ ਮੁਕੰਮਲ ਸਫਾਇਆ ਕਰ ਦੇਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਂਝੇ ਯਤਨਾਂ ਨਾਲ਼ ਨਸ਼ੇ ਦੀ ਚੁਣੌਤੀ 'ਤੇ ਜਿੱਤ ਪ੍ਰਾਪਤ ਕਰ ਸਕਦਾ ਹੈ ਪੰਜਾਬ: ਡਾ. ਜਗਦੀਪ ਸਿੰਘ

ਸਪੀਕਰ ਸੰਧਵਾਂ ਵੱਲੋਂ ਧਾਰਮਿਕ ਰਸਮਾਂ ਨਾਲ ਕੋਟਕਪੂਰਾ ਵਿਖੇ ਆਪਣੇ ਨਵੇਂ ਦਫ਼ਤਰ ਦੀ ਸ਼ੁਰੂਆਤ

10000 ਰੁਪਏ ਰਿਸ਼ਵਤ ਲੈਂਦਾ ਐਸ.ਡੀ.ਓ. ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ