Saturday, April 04, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਅੰਮ੍ਰਿਤਸਰ ‘ਚ ਦਹਿਲਾ ਦੇਣ ਵਾਲੀ ਵਾਰਦਾਤ

April 04, 2026 04:03 PM
Rozana Sehaj times
ਅੰਮ੍ਰਿਤਸਰ/ਅਜਨਾਲਾ : ਅੰਮ੍ਰਿਤਸਰ ਦੇ ਬਟਾਲਾ ਰੋਡ ਇਲਾਕੇ ‘ਚ ਇੱਕ ਦਿਲ ਦਹਲਾ ਦੇਣ ਵਾਲੀ ਵਾਰਦਾਤ ਸਾਹਮਣੇ ਆਈ ਹੈ, ਜਿੱਥੇ ਇੱਕ 40 ਸਾਲਾ ਆਟੋ ਚਾਲਕ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਕਮਲ ਕਿਸ਼ੋਰ ਸੈਣੀ ਵਜੋਂ ਹੋਈ ਹੈ, ਜੋ ਅਭਿਮੰਨਿਊ ਕਲੋਨੀ ਦਾ ਰਹਿਣ ਵਾਲਾ ਸੀ। ਮ੍ਰਿਤਕ ਦੇ ਭਰਾ ਵਿਜੇ ਕੁਮਾਰ ਸੈਣੀ ਨੇ ਦੱਸਿਆ ਕਿ ਕਮਲ ਬੀਤੀ ਰਾਤ ਤੋਂ ਘਰ ਨਹੀਂ ਪਰਤਿਆ ਸੀ। ਪਰਿਵਾਰ ਵੱਲੋਂ ਕਈ ਵਾਰ ਫੋਨ ਕਰਨ ਦੇ ਬਾਵਜੂਦ ਉਸ ਨਾਲ ਸੰਪਰਕ ਨਹੀਂ ਹੋ ਸਕਿਆ। ਸਵੇਰੇ ਇੱਕ ਰਾਹਗੀਰ ਵੱਲੋਂ ਸੂਚਨਾ ਮਿਲੀ ਕਿ ਅਜੀਤ ਨਗਰ ਇਲਾਕੇ ਵਿੱਚ ਉਸਦਾ ਆਟੋ ਖੜ੍ਹਾ ਹੈ। ਮੌਕੇ ‘ਤੇ ਪਹੁੰਚਣ ‘ਤੇ ਪਰਿਵਾਰ ਦੇ ਹੋਸ਼ ਉੱਡ ਗਏ ਜਦੋਂ ਆਟੋ ਦੇ ਪਿਛਲੇ ਹਿੱਸੇ ਵਿੱਚ ਕਮਲ ਦੀ ਖੂਨ ਨਾਲ ਲੱਥਪੱਥ ਲਾਸ਼ ਪਈ ਮਿਲੀ। ਨੇੜੇ ਖੂਨ ਨਾਲ ਰੰਗੀਆਂ ਇੱਟਾਂ ਵੀ ਬਰਾਮਦ ਹੋਈਆਂ ਹਨ, ਜਿਸ ਤੋਂ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਅਣਪਛਾਤੇ ਹਮਲਾਵਰਾਂ ਨੇ ਸਿਰ ‘ਤੇ ਵਾਰ ਕਰਕੇ ਉਸਦਾ ਕਤਲ ਕੀਤਾ। ਇਸ ਘਟਨਾ ਨਾਲ ਇਲਾਕੇ ਵਿੱਚ ਡਰ ਦਾ ਮਾਹੌਲ ਬਣ ਗਿਆ ਹੈ। ਸਥਾਨਕ ਨਿਵਾਸੀਆਂ ਨੇ ਦੱਸਿਆ ਕਿ ਇਹ ਥਾਂ ਇੱਕ ਖਾਲੀ ਪਲਾਟ ਹੈ, ਜਿੱਥੇ ਪਿਛਲੇ ਇੱਕ ਸਾਲ ਵਿੱਚ ਚਾਰ ਲਾਸ਼ਾਂ ਮਿਲ ਚੁੱਕੀਆਂ ਹਨ। ਲੋਕਾਂ ਦੇ ਮੁਤਾਬਕ ਇੱਥੇ ਨਸ਼ੇੜੀਆਂ ਦਾ ਅੱਡਾ ਬਣ ਚੁੱਕਾ ਹੈ ਅਤੇ ਚੋਰੀਆਂ ਦੀਆਂ ਘਟਨਾਵਾਂ ਵੀ ਵਧ ਰਹੀਆਂ ਹਨ। ਲੋਕਾਂ ਨੇ ਪੁਲਿਸ ਪ੍ਰਸ਼ਾਸਨ ‘ਤੇ ਵੀ ਗੰਭੀਰ ਸਵਾਲ ਉਠਾਏ ਹਨ ਅਤੇ ਕਿਹਾ ਹੈ ਕਿ ਇਲਾਕੇ ਵਿੱਚ ਕਾਨੂੰਨ ਦਾ ਕੋਈ ਡਰ ਨਹੀਂ ਦਿਖਾਈ ਦਿੰਦਾ। ਦੂਜੇ ਪਾਸੇ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਨੇੜਲੇ ਇਲਾਕਿਆਂ ਦੇ ਸੀਸੀਟੀਵੀ ਫੁਟੇਜ ਖੰਗਾਲੇ ਜਾ ਰਹੇ ਹਨ।
 
 
 
 
3 Attachments  •  Scanned by Gmail
 
 

Have something to say? Post your comment

 

More in Majha

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਅਧੀਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸੈਂਟਰਲ ਜੇਲ੍ਹ ਅੰਮ੍ਰਿਤਸਰ ਵਿੱਚ ਮੁਫ਼ਤ ਮੈਡੀਕਲ ਕੈਂਪ ਦਾ ਆਯੋਜਨ

ਐੱਨ.ਡੀ.ਡੀ.ਬੀ. ਦੇ ਚੇਅਰਮੈਨ ਡਾ. ਮਨੇਸ਼ ਸ਼ਾਹ ਵੱਲੋਂ ਵੇਰਕਾ ਮਿਲਕ ਪਲਾਂਟ ਦਾ ਦੌਰਾ

ਵਿਧਾਇਕਾ ਜੀਵਨਜੋਤ ਕੌਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਦੇ ਬਣ ਰਹੇ ਕਾਰਡਾਂ ਦੇ ਕੰਮ ਦਾ ਜਾਇਜ਼ਾ ਲਿਆ

ਭ੍ਰਿਸ਼ਟਾਚਾਰ, ਨਸ਼ੇ, ਗੈਂਗਸਟਰਵਾਦ ਦੇ ਕਾਰਣਾਂ ਦੀ ਖੋਜ ਕਰਕੇ ਮਾਨ ਸਰਕਾਰ ਜੜ੍ਹ ਪੁੱਟਣ ਲਈ ਗੰਭੀਰ :ਧਾਲੀਵਾਲ

ਸ਼ਾਨਦਾਰ ਚਾਰ ਸਾਲ, ਭਗਵੰਤ ਮਾਨ ਦੇ ਨਾਲ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਪਿੰਡ ਮੱਖਣਵਿੰਡੀ, ਬਾਬਾ ਜੱਸ ਹਵੇਲੀਆਂ, ਨਵਾਂ ਕੋਟ ਅਤੇ ਵਡਾਲਾ ਜੌਹਲ ਵਿਖੇ ਹਲਕਾ ਵਾਸੀਆਂ ਨਾਲ ਸਿੱਧਾ ਸੰਵਾਦ ਰਚਾਇਆ

7 ਅਪ੍ਰੈਲ ਨੂੰ ਚੀਫ਼ ਖ਼ਾਲਸਾ ਦੀਵਾਨ ਇੰਸਟੀਚਿਊਟ ਆਫ ਮੈਨੇਜਮੈਂਟ ਅਤੇ ਟੈਕਨੋਲੋਜੀ ਵਿਖੇ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ ਅਤੇ ਸਵੈ-ਰੋਜ਼ਗਾਰ ਕੈਂਪ

ਅੰਮ੍ਰਿਤਸਰ ਵਿੱਚ ADGP ਏ.ਐਸ. ਰਾਏ ਦੀ ਪ੍ਰੈਸ ਕਾਨਫਰੰਸ, ਪੁਲਿਸ ਰਿਸਪਾਂਸ ਸਿਸਟਮ ਮਜ਼ਬੂਤ ਕਰਨ ਦਾ ਦਾਅਵਾ

“ਆਪ ਸਰਕਾਰ” ਵੱਲੋਂ ਲੀਜ਼ ਹੋਲਡ ਤੋਂ ਫ੍ਰੀ ਹੋਲਡ ਪਾਲਿਸੀ ਨਾਲ ਉਦਯੋਗਪਤੀਆਂ ਨੂੰ ਵੱਡੀ ਰਾਹਤ : ਬੰਦੇਸ਼ਾ

ਦੁੱਧ ਉਤਪਾਦਕ ਪਸ਼ੂ ਪਾਲਕ ਕਿਸਾਨਾਂ ਦੀ ਆਮਦਨ ਵਧਾਉਣ ਵੱਲ ਮਾਨ ਸਰਕਾਰ ਦਾ ਵੱਡਾ ਕਦਮ : ਪ੍ਰਭਬੀਰ ਸਿੰਘ ਬਰਾੜ

2027 ਦੀਆਂ ਚੋਣਾਂ ‘ਚ ਮਾਨ ਸਰਕਾਰ ਦੇ ਹੱਕ ‘ਚ ਪਿਛਲੀਆਂ 92 ਦੇ ਮੁਕਾਬਲੇ 100 ਸੀਟਾਂ ਤੇ ਜੇਤੂ ਫਤਵਾ ਦੇਣ ਲਈ ਵੋਟਰ ਹੁਣ ਤੋਂ ਹੀ ਪੱਬਾਂ ਭਾਰ-ਧਾਲੀਵਾਲ