Friday, October 16, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Chandigarh

ਰੰਗਲਾ ਪੰਜਾਬ ਦੇ ਸੁਪਨੇ ਵੱਲ ਵੱਡਾ ਕਦਮ; ਡੇਰਾਬੱਸੀ ਵਿੱਚ ਨਵੇਂ ਪਾਰਕਾਂ ਦਾ ਉਦਘਾਟਨ

April 04, 2026 04:13 PM
Rozana Sehaj times

ਡੇਰਾਬੱਸੀ : “ਰੰਗਲਾ ਪੰਜਾਬ” ਦੇ ਸੁਪਨੇ ਨੂੰ ਸਾਕਾਰ ਕਰਨ ਵੱਲ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਜ਼ਮੀਨੀ ਪੱਧਰ ‘ਤੇ ਵਿਕਾਸ ਕਾਰਜ ਲਗਾਤਾਰ ਤੇਜ਼ੀ ਨਾਲ ਅੱਗੇ ਵਧ ਰਹੇ ਹਨ। ਇਸੇ ਤਹਿਤ ਹਲਕਾ ਵਿਧਾਇਕ ਸ: ਕੁਲਜੀਤ ਸਿੰਘ ਰੰਧਾਵਾ ਵੱਲੋਂ ਨਗਰ ਕੌਂਸਲ ਡੇਰਾਬੱਸੀ ਦੇ ਸਹਿਯੋਗ ਨਾਲ ਵਾਰਡ ਨੰਬਰ 13 ਦੇ ਸਾਧੂ ਨਗਰ ਵਿੱਚ ₹50 ਲੱਖ ਅਤੇ ਆਦਰਸ਼ ਨਗਰ ਵਿੱਚ ₹30 ਲੱਖ ਦੀ ਲਾਗਤ ਨਾਲ ਤਿਆਰ ਕੀਤੇ ਗਏ ਆਧੁਨਿਕ ਪਾਰਕਾਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਨਗਰ ਕੌਂਸਲ ਪ੍ਰਧਾਨ ਸ਼੍ਰੀਮਤੀ ਆਸ਼ੂ ਉਪਨੇਜਾ, ਜੋ ਵਾਰਡ ਦੇ ਐਮ.ਸੀ. ਵੀ ਹਨ, ਸਮੇਤ ਸਥਾਨਕ ਵਾਰਡ ਵਾਸੀਆਂ ਦੀ ਵੱਡੀ ਗਿਣਤੀ ਵਿੱਚ ਮੌਜੂਦਗੀ ਰਹੀ। ਉਦਘਾਟਨ ਸਮੇਂ ਵਿਧਾਇਕ ਰੰਧਾਵਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਿਰਫ਼ ਐਲਾਨਾਂ ਤੱਕ ਸੀਮਿਤ ਨਹੀਂ, ਸਗੋਂ ਹਰ ਵਾਅਦੇ ਨੂੰ ਜ਼ਮੀਨ ‘ਤੇ ਲਾਗੂ ਕਰਕੇ ਲੋਕਾਂ ਦੀ ਜ਼ਿੰਦਗੀ ਵਿੱਚ ਅਸਲ ਬਦਲਾਅ ਲਿਆ ਰਹੀ ਹੈ। ਉਨ੍ਹਾਂ ਕਿਹਾ ਕਿ ਹਲਕਾ ਡੇਰਾਬੱਸੀ ਵਿੱਚ ਸੜਕਾਂ ਦੀ ਮੁਰੰਮਤ ਤੇ ਨਿਰਮਾਣ, ਗਲੀਆਂ-ਨਾਲੀਆਂ ਦੀ ਸੁਧਾਰ, ਸਾਫ਼ ਪੀਣ ਵਾਲੇ ਪਾਣੀ ਦੀ ਵਿਵਸਥਾ, ਐਲ ਈ ਡੀ ਸਟਰੀਟ ਲਾਈਟਾਂ, ਆਮ ਆਦਮੀ ਕਲੀਨਿਕ, ਸਰਕਾਰੀ ਸਕੂਲਾਂ ਦੀ ਅਪਗ੍ਰੇਡੇਸ਼ਨ ਅਤੇ ਖੇਡ ਮੈਦਾਨਾਂ ਦੀ ਤਿਆਰੀ ਵਰਗੇ ਕਈ ਵੱਡੇ ਵਿਕਾਸ ਪ੍ਰਾਜੈਕਟ ਤੇਜ਼ੀ ਨਾਲ ਅਮਲ ਵਿੱਚ ਲਿਆਂਦੇ ਜਾ ਰਹੇ ਹਨ। ਇਸ ਮੌਕੇ ਇਲਾਕਾ ਵਾਸੀਆਂ ਨੇ ਪੰਜਾਬ ਸਰਕਾਰ ਅਤੇ ਵਿਧਾਇਕ ਰੰਧਾਵਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਲਗਾਤਾਰ ਹੋ ਰਹੇ ਵਿਕਾਸ ਕਾਰਜਾਂ ਨਾਲ ਇਲਾਕੇ ਦੀ ਸੂਰਤ ਬਦਲ ਰਹੀ ਹੈ ਅਤੇ ਲੋਕਾਂ ਨੂੰ ਵੱਡੀ ਰਾਹਤ ਮਿਲ ਰਹੀ ਹੈ।

Have something to say? Post your comment

More in Chandigarh

ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਕੀਤੀ ਮੀਟਿੰਗ; ਮੰਗਾਂ ਦੇ ਸਮਾਂਬੱਧ ਹੱਲ ਦਾ ਦਿੱਤਾ ਭਰੋਸਾ

ਪੰਜਾਬ ਵਿੱਚ ਬਿਜਲੀ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਬਿਜਲੀ ਮੰਤਰੀ ਨਾਲ ਮੁਲਾਕਾਤ

ਸਚਿਨ ਪਾਇਲਟ ਵਲੋਂ ਪੰਜ ਦਿਨਾਂ ਯਾਤਰਾ ਅੱਜ ਤੋਂ

ਗੈਂਗਸਟਰਾਂ 'ਤੇ ਵਾਰ ਦਾ 267ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਈਂ ਛਾਪੇਮਾਰੀ; 232 ਕਾਬੂ

ਵਿੱਤ ਮੰਤਰੀ ਚੀਮਾ ਵੱਲੋਂ ਸਿਹਤ ਵਿਭਾਗ ਦੇ ਮੁਲਾਜ਼ਮਾਂ ਦੀਆਂ ਮੰਗਾਂ ਤੁਰੰਤ ਹੱਲ ਕਰਨ ਦੇ ਨਿਰਦੇਸ਼

ਸਮਾਜਿਕ ਕਾਰਕੁਨ ਦਾ ਕਤਲ ਵੱਡੀ ਤ੍ਰਾਸਦੀ, ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ: ਭਗਵੰਤ ਸਿੰਘ ਮਾਨ

ਪਠਾਨਕੋਟ ਵਿੱਚ ਸਰਹੱਦ-ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਸਬੰਧਤ ਇੱਕ ਔਰਤ ਸਮੇਤ ਦੋ ਸੰਚਾਲਕ ਕਾਬੂ

ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ : ਭਗਵੰਤ ਸਿੰਘ ਮਾਨ

ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ

ਅਨੁਸੂਚਿਤ ਜਾਤੀਆਂ ਦੇ ਸਸ਼ਕਤੀਕਰਨ ਮਿਸ਼ਨ ਨੂੰ ਪੰਜਾਬ ਸਰਕਾਰ ਨੇ ਦਿੱਤੀ ਨਵੀਂ ਰਫ਼ਤਾਰ