ਸਮਾਣਾ : ਸਮਾਣਾ ਦੀ ਪ੍ਰਸਿੱਧ ਅਗਰਵਾਲ ਧਰਮਸ਼ਾਲਾ ਅਤੇ ਸਕੂਲ ਪ੍ਰਬੰ ਧਕ ਕਮੇਟੀ ਦੀਆਂ ਚੋਣਾਂ ਨੂੰ ਲੈ ਕੇ ਸ਼ਹਿਰ ਵਿੱਚ ਕਾਫ਼ੀ ਉਤਸ਼ਾਹ ਦੇਖਿਆ ਜਾ ਰਿਹਾ ਹੈ। ਇਸ ਚੋਣ ਵਿੱਚ ਦਰਸ਼ਨ ਮਿੱਤਲ ਪ੍ਰਧਾਨਗੀ ਦੇ ਮਜ਼ਬੂਤ ਉਮੀਦਵਾਰ ਵਜੋਂ ਮੈਦਾਨ ਵਿੱਚ ਹਨ। ਦਰਸ਼ਨ ਮਿੱਤਲ ਮੌਜੂਦਾ ਕੌਂਸਲਰ ਵੀ ਹਨ ਜਿਨਾਂ ਨੂੰ ਜਿਨਾਂ ਨੂੰ ਸਮਾਜ ਵਿੱਚ ਇੱਕ ਇਮਾਨਦਾਰ, ਸਰਗਰਮ ਅਤੇ ਸਮਰਪਿਤ ਵਿਅਕਤੀ ਵਜੋਂ ਜਾਣਿਆ ਜਾਂਦਾ ਹੈ। ਉਹ ਪਹਿਲਾਂ ਵੀ ਕਈ ਸਮਾਜਿਕ ਗਤੀਵਿਧੀਆਂ ਵਿੱਚ ਆਪਣਾ ਯੋਗਦਾਨ ਪਾ ਚੁੱਕੇ ਹਨ ਅਤੇ ਉਨ੍ਹਾਂ ਦੀ ਲੀਡਰਸ਼ਿਪ ਨੂੰ ਲੋਕਾਂ ਵੱਲੋਂ ਖੂਬ ਸਰਾਹਿਆ ਗਿਆ ਹੈ। ਮਿੱਤਲ ਦੇ ਹੱਕ ਵਿੱਚ ਵੱਡੀ ਗਿਣਤੀ ਵਿੱਚ ਵੋਟਰਾਂ ਦੀ ਸਮਰਥਨ ਲਹਿਰ ਦੇਖਣ ਨੂੰ ਮਿਲ ਰਹੀ ਹੈ। ਸਮਾਜ ਦੇ ਵੱਖ-ਵੱਖ ਵਰਗਾਂ ਦੇ ਲੋਕਾਂ ਦਾ ਮੰਨਣਾ ਹੈ ਕਿ ਉਨ੍ਹਾਂ ਦੀ ਪ੍ਰਧਾਨਗੀ ਹੇਠ ਧਰਮਸ਼ਾਲਾ ਅਤੇ ਸਕੂਲ ਦੇ ਵਿਕਾਸ ਨੂੰ ਨਵੀਂ ਦਿਸ਼ਾ ਮਿਲੇਗੀ। ਉਹ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਅਤੇ ਧਰਮਸ਼ਾਲਾ ਦੀਆਂ ਸਹੂਲਤਾਂ ਨੂੰ ਅਧੁਨਿਕ ਬਣਾਉਣ ਲਈ ਵਚਨਬੱਧ ਹਨ। ਵੋਟਰਾਂ ਨੇ ਉਮੀਦ ਜਤਾਈ ਹੈ ਕਿ ਦਰਸ਼ਨ ਮਿੱਤਲ ਦੀ ਅਗਵਾਈ ਵਿੱਚ ਕਮੇਟੀ ਪਾਰਦਰਸ਼ੀ ਅਤੇ ਲੋਕਹਿਤੀ ਫੈਸਲੇ ਲਵੇਗੀ, ਜਿਸ ਨਾਲ ਸਮੂਹ ਸਮਾਜ ਨੂੰ ਲਾਭ ਪਹੁੰਚੇਗਾ।0