Wednesday, November 04, 2026
BREAKING NEWS
• ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ

Chandigarh

ਵੂਮੈਨ ਐਂਡ ਚਾਈਲਡ ਵੈਲਫੇਅਰ ਸੋਸਾਇਟੀ ਦਾ ਸਲਾਘਯੋਗ ਉਪਰਾਲਾ

April 04, 2026 04:42 PM
Rozana Sehaj times
ਚੰਡੀਗੜ੍ਹ : ਵੂਮੈਨ ਐਂਡ ਚਾਈਲਡ ਵੈਲਫੇਅਰ ਸੋਸਾਇਟੀ, ਸੈਕਟਰ 45D, ਚੰਡੀਗੜ੍ਹ ਵੱਲੋਂ 15 ਦਿਵਸੀ ਸਿਲਾਈ ਮਸ਼ੀਨ ਸਿਖਲਾਈ ਪ੍ਰੋਗਰਾਮ ਦਾ ਸਫਲ ਆਯੋਜਨ ਕੀਤਾ ਗਿਆ। ਇਹ ਪ੍ਰੋਗਰਾਮ ਖਾਦੀ ਅਤੇ ਗ੍ਰਾਮ ਉਦਯੋਗ ਆਯੋਗ, ਸੂਖਮ, ਲਘੂ ਅਤੇ ਮੱਧਮ ਉਦਯੋਗ ਮੰਤਰਾਲਾ, ਭਾਰਤ ਸਰਕਾਰ ਵੱਲੋਂ ਚਲਾਈ ਜਾ ਰਹੀ ਗ੍ਰਾਮੀਣ ਉਦਯੋਗ ਵਿਕਾਸ ਯੋਜਨਾ ਦੇ ਤਹਿਤ ਕਰਵਾਇਆ ਗਿਆ। ਇਹ ਸਿਖਲਾਈ ਪ੍ਰੋਗਰਾਮ 17 ਤੋਂ 31 ਮਾਰਚ 2026 ਤੱਕ ਗੁਰਦੁਆਰਾ ਸਿੰਘ ਸਭਾ, ਸੈਕਟਰ 45, ਬੁੜੈਲ, ਚੰਡੀਗੜ੍ਹ ਵਿਖੇ ਆਯੋਜਿਤ ਕੀਤਾ ਗਿਆ, ਜਿਸਦਾ ਸੰਚਾਲਨ ਰਾਜ ਦਫ਼ਤਰ, ਖਾਦੀ ਅਤੇ ਗ੍ਰਾਮ ਉਦਯੋਗ ਆਯੋਗ, ਐਮ.ਐਸ.ਐਮ.ਈ. ਭਵਨ, ਸੈਕਟਰ 22-ਸੀ, ਚੰਡੀਗੜ੍ਹ ਵੱਲੋਂ ਕੀਤਾ ਗਿਆ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਇਲਾਕੇ ਦੀਆਂ ਲੋੜਵੰਦ ਮਹਿਲਾਵਾਂ ਅਤੇ ਯੁਵਤੀਆਂ ਨੂੰ ਆਤਮਨਿਰਭਰ ਬਣਾਉਣਾ ਅਤੇ ਉਨ੍ਹਾਂ ਲਈ ਰੋਜ਼ਗਾਰ ਦੇ ਮੌਕੇ ਉਪਲਬਧ ਕਰਵਾਉਣਾ ਸੀ। ਇਸ ਸਿਖਲਾਈ ਵਿੱਚ ਚੰਡੀਗੜ੍ਹ ਅਤੇ ਪੰਜਾਬ ਨਾਲ ਸੰਬੰਧਤ ਲਗਭਗ 20 ਮਹਿਲਾਵਾਂ ਅਤੇ ਯੁਵਤੀਆਂ ਨੇ ਭਾਗ ਲਿਆ। ਸੰਸਥਾ ਦੀ ਸੰਸਥਾਪਕ ਅਤੇ ਪ੍ਰਧਾਨ ਸ੍ਰੀਮਤੀ ਪੂਜਾ ਬਕਸ਼ੀ ਦੇ ਮਾਰਗਦਰਸ਼ਨ ਹੇਠ ਆਯੋਜਿਤ ਇਸ ਪ੍ਰੋਗਰਾਮ ਦੌਰਾਨ ਭਾਗੀਦਾਰਾਂ ਨੂੰ ਤਜਰਬੇਕਾਰ ਅਧਿਆਪਿਕਾ ਵੱਲੋਂ ਸਿਲਾਈ ਨਾਲ ਸੰਬੰਧਿਤ ਵਿਹਾਰਿਕ ਅਤੇ ਤਕਨੀਕੀ ਸਿਖਲਾਈ ਪ੍ਰਦਾਨ ਕੀਤੀ ਗਈ, ਜਿਸ ਨਾਲ ਉਨ੍ਹਾਂ ਦੇ ਹੁਨਰ ਵਿੱਚ ਉਲਲੇਖਣਯੋਗ ਵਾਧਾ ਹੋਇਆ।
ਇਸਦੇ ਨਾਲ ਹੀ ਭਾਗੀਦਾਰਾਂ ਨੂੰ ਵੱਖ-ਵੱਖ ਸਰਕਾਰੀ ਯੋਜਨਾਵਾਂ ਬਾਰੇ ਜਾਣਕਾਰੀ ਪ੍ਰਦਾਨ ਕਰਕੇ ਉਨ੍ਹਾਂ ਨੂੰ ਲਾਭਕਾਰੀ ਯੋਜਨਾਵਾਂ ਨਾਲ ਜੋੜਨ ਦਾ ਵੀ ਉਪਰਾਲਾ ਕੀਤਾ ਗਿਆ, ਤਾਂ ਜੋ ਉਨ੍ਹਾਂ ਦਾ ਸਮੁੱਚਾ ਵਿਕਾਸ ਯਕੀਨੀ ਬਣਾਇਆ ਜਾ ਸਕੇ।
ਸਿਖਲਾਈ ਪੂਰੀ ਹੋਣ ਉਪਰੰਤ ਸਾਰੀਆਂ ਭਾਗੀਦਾਰ ਮਹਿਲਾਵਾਂ ਨੂੰ ਵਪਾਰਕ ਮਾਡਲ ਦੀਆਂ ਸਿਲਾਈ ਮਸ਼ੀਨਾਂ ਸਮੇਤ ਟੂਲਕਿੱਟ ਪ੍ਰਦਾਨ ਕੀਤੀਆਂ ਜਾਣਗੀਆਂ, ਜਿਸ ਨਾਲ ਉਹ ਆਪਣਾ ਸਵਰੋਜ਼ਗਾਰ ਸ਼ੁਰੂ ਕਰ ਸਕਣ ਅਤੇ ਆਰਥਿਕ ਤੌਰ ‘ਤੇ ਸਸ਼ਕਤ ਬਣ ਸਕਣ।
ਕਾਰਜਕ੍ਰਮ ਦੇ ਸਮਾਪਨ ਮੌਕੇ ਭਾਗੀਦਾਰਾਂ ਨੂੰ ਉਨ੍ਹਾਂ ਦੇ ਉਜਲੇ ਭਵਿੱਖ ਲਈ ਪ੍ਰੇਰਿਤ ਕੀਤਾ ਗਿਆ ਅਤੇ ਆਪਣੇ ਹੁਨਰ ਦੇ ਆਧਾਰ ‘ਤੇ ਆਤਮਨਿਰਭਰ ਬਣਨ ਲਈ ਉਤਸ਼ਾਹਿਤ ਕੀਤਾ ਗਿਆ।
ਵੂਮੈਨ ਐਂਡ ਚਾਈਲਡ ਵੈਲਫੇਅਰ ਸੋਸਾਇਟੀ, ਸੈਕਟਰ 45D, ਚੰਡੀਗੜ੍ਹ ਵੱਲੋਂ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੇ ਸਿਖਲਾਈ ਪ੍ਰੋਗਰਾਮ ਆਯੋਜਿਤ ਕਰਨ ਦੀ ਯੋਜਨਾ ਹੈ, ਤਾਂ ਜੋ ਵੱਧ ਤੋਂ ਵੱਧ ਮਹਿਲਾਵਾਂ ਨੂੰ ਸਸ਼ਕਤ ਅਤੇ ਆਤਮਨਿਰਭਰ ਬਣਾਇਆ ਜਾ ਸਕੇ ਅਤੇ ਸਰਕਾਰੀ ਯੋਜਨਾਵਾਂ ਦਾ ਲਾਭ ਵੱਡੇ ਪੱਧਰ ‘ਤੇ ਲੋਕਾਂ ਤੱਕ ਪਹੁੰਚਾਇਆ ਜਾ ਸਕੇ।
 
 
 
 

Have something to say? Post your comment

More in Chandigarh

ਅਮਨ ਅਰੋੜਾ ਵੱਲੋਂ 'ਪੰਜਾਬ ਇਨਵੈਸਟਰ ਸਰਕਲ 2.0' ਦੀ ਸ਼ੁਰੂਆਤ

ਵਿੱਤ ਤੇ ਟਰਾਂਸਪੋਰਟ ਮੰਤਰੀ ਚੀਮਾ ਵੱਲੋਂ ਪਨਬੱਸ ਕਾਮਿਆਂ ਦੇ ਮਸਲੇ ਜਲਦ ਹੱਲ ਕਰਨ ਦੇ ਨਿਰਦੇਸ਼

ਹਰਪਾਲ ਸਿੰਘ ਚੀਮਾ ਵੱਲੋਂ ਪੀ.ਸੀ.ਐੱਸ. ਆਫਿਸਰਜ਼ ਐਸੋਸੀਏਸ਼ਨ ਨਾਲ ਮੀਟਿੰਗ

ਪੰਜਾਬ ਸਰਕਾਰ ਦੇ ਸਹਿਯੋਗ ਨਾਲ 13 ਤੋਂ 15 ਨਵੰਬਰ ਤੱਕ ਕਰਵਾਇਆ ਜਾਵੇਗਾ 10ਵਾਂ ਮਿਲਟਰੀ ਲਿਟ੍ਰੇਚਰ ਫੈਸਟੀਵਲ: ਮੋਹਿੰਦਰ ਭਗਤ

ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਕਰਵਾਇਆ ਜਾਵੇਗਾ 3 ਦਿਨਾ ਵਿਸ਼ਾਲ ਸਮਾਗਮ: ਚੀਮਾ

ਮਾਨ ਸਰਕਾਰ ਨੇ ਕਿਸਾਨਾਂ ਨੂੰ ਉਪਲੱਬਧ ਕਰਵਾਈਆਂ 94,456 ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ: ਗੁਰਮੀਤ ਖੁੱਡੀਆਂ

ਕੇਂਦਰੀ ਏਜੰਸੀਆਂ ਭਾਜਪਾ ਦੇ ਇਸ਼ਾਰੇ ਉੱਤੇ ਆਪ ਆਗੂਆਂ ਖ਼ਿਲਾਫ਼ ਛਾਪੇ ਮਾਰ ਰਹੀਆਂ ਹਨ : ਮੁੱਖ ਮੰਤਰੀ 

ਤਿਉਹਾਰੀ ਸੀਜ਼ਨ ਦੌਰਾਨ ਮਿਲਾਵਟਖੋਰੀ ਤੇ ਤਿੱਖੀ ਨਜ਼ਰ: 110 ਕੁਇੰਟਲ ਅਸੁਰੱਖਿਅਤ ਖਾਧ ਪਦਾਰਥ ਜ਼ਬਤ, 50 ਕੁਇੰਟਲ ਮਿਲਾਵਟੀ ਦੁੱਧ-ਉਤਪਾਦ ਨਸ਼ਟ ਕੀਤੇ

ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ ਦੀਵਾਲੀ ਦੇ ਤੋਹਫ਼ੇ ਦਾ ਐਲਾਨ

ਸਪੀਕਰ ਸੰਧਵਾਂ ਨੇ ਪੰਜਾਬ ਸਰਕਾਰ ਦੀ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਹਰੀ ਨੌਂ ਦੇ ਵਸਨੀਕਾਂ ਨੂੰ ਸੌਂਪੇ ਜਾਇਦਾਦ ਦੇ ਮਾਲਕੀ ਹੱਕ