Tuesday, October 06, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Chandigarh

ਵਾਤਾਵਰਣ ਪ੍ਰੇਮੀ ਰੱਬ ਦਾ ਬੰਦਾ ਬਾਬਾ ਬਲਵਿੰਦਰ ਸਿੰਘ ਲਾਡਾ ਜੀ ਦਾ ਢਾਹਾਂ ਕਲੇਰਾਂ ਵਿਖੇ ਸਨਮਾਨ

April 04, 2026 04:59 PM
Rozana Sehaj times

ਢਾਹਾਂ ਕਲੇਰਾਂ : ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਵਾਤਾਵਰਣ ਪ੍ਰੇਮੀ ਰੱਬ ਦਾ ਬੰਦਾ ਬਾਬਾ ਬਲਵਿੰਦਰ ਸਿੰਘ ਲਾਡਾ ਜੀ ਦੇ ਪੁੱਜਣ 'ਤੇ ਨਿੱਘਾ ਸਵਾਗਤ ਕੀਤਾ ਗਿਆ।  ਬਾਬਾ ਬਲਵਿੰਦਰ ਸਿੰਘ ਲਾਡਾ ਨੇ  ਦਿਲ ਟੁੰਬਵੀਆਂ ਗੱਲਾਂ ਕਰਦੇ ਹੋਏ ਮਨੁੱਖੀ ਜੀਵਨ ਦੀ ਖੋਜ ਬਾਬਤ ਵਿਚਾਰਾਂ ਦੀ ਸਾਂਝ ਪਾਈ । ਬਾਬਾ ਜੀ ਨੇ ਨਾਮ ਸਿਮਰਨ ਕਰਦੇ ਹੋਏ ਗੁਰੂ ਨਾਨਕ ਦੇਵ ਜੀ ਦੁਆਰਾ ਦਿੱਤੇ ਗਏ ਜੀਵਨ ਦੇ ਰਾਹ ਦਸੇਰੇ ਉਪਦੇਸ਼ ਕਿਰਤ ਕਰੋ, ਨਾਮ ਜਪੋ, ਅਤੇ ਵੰਡ ਛਕੋ ਤੇ ਚਾਨਣਾ ਪਾਇਆ ਅਤੇ  ਕਿਉਂਕਿ ਇਹ ਸਿਧਾਂਤ ਮਨੁੱਖ ਨੂੰ ਆਦਰਸ਼ ਅਤੇ ਸੰਤੁਲਿਤ ਜੀਵਨ ਜੀਣ ਦਾ ਮਾਰਗ ਪ੍ਰਦਾਨ ਕਰਦਾ ਹੈ । ਜੋ ਇਨਸਾਨ ਵਾਹਿਗੁਰੂ ਦੀ ਰਜ਼੍ਹਾ ਵਿਚ ਰਹਿਣਾ ਸਿੱਖ ਲੈਂਦਾ ਹੈ ਉਹ ਦੁਨੀਆ ਦਾ ਸਭ ਤੋਂ ਵੱਡਾ ਤੇ ਦਿਲ ਦਾ ਅਮੀਰ ਹੁੰਦਾ ਹੈ । ਇਸ ਮੌਕੇ ਬਾਬਾ ਜੀ ਨੇ ਢਾਹਾਂ ਕਲੇਰਾਂ ਵਿਖੇ ਚੱਲਦੀਆਂ ਲੋਕ  ਸੇਵਕ ਮੈਡੀਕਲ ਅਤੇ ਵਿਦਿਅਕ ਸੇਵਾਵਾਂ ਦੀ ਵੀ ਭਾਰੀ ਸ਼ਲਾਘਾ ਕੀਤੀ । ਇਸ ਤੋਂ ਪਹਿਲਾਂ ਸੰਸਥਾ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਬਾਬਾ ਜੀ ਦਾ ਨਿੱਘਾ ਜੀ ਆਇਆ‍ ਕਰਦੇ ਹੋਏ ਢਾਹਾਂ ਕਲੇਰਾਂ ਵਿਖੇ ਚੱਲ ਰਹੇ ਮੈਡੀਕਲ ਅਤੇ ਵਿੱਦਿਅਕ ਅਦਾਰਿਆਂ ਸਬੰਧੀ ਜਾਣਕਾਰੀ ਦਿੱਤੀ। ਸ. ਢਾਹਾਂ ਨੇ ਸਮੂਹ ਟਰੱਸਟ ਮੈਂਬਰਾਂ ਵੱਲੋਂ ਬਾਬਾ ਬਲਵਿੰਦਰ ਸਿੰਘ ਲਾਡੀ ਦਾ ਸਨਮਾਨ ਵੀ ਕੀਤਾ । ਇਸ ਮੌਕੇ ਜਗਜੀਤ ਸਿੰਘ ਸੋਢੀ ਮੀਤ ਸਕੱਤਰ, ਦਵਿੰਦਰ ਸਿੰਘ ਢਿੱਲੋਂ ਟਰੱਸਟ ਮੈਂਬਰ, ਭਾਈ ਜੋਗਾ ਸਿੰਘ ਅਤੇ ਜਸਬੀਰ ਸਿੰਘ ਨੂਰਪੁਰ ਪੱਤਰਕਾਰ ਵੀ ਹਾਜ਼ਰ ਸਨ।

Have something to say? Post your comment

More in Chandigarh

ਹਰਪਾਲ ਸਿੰਘ ਚੀਮਾ ਵੱਲੋਂ ਬਕਾਇਆ ਮੰਗਾਂ ਦੇ ਹੱਲ ਲਈ ਆਈ.ਟੀ.ਆਈ. ਇੰਸਟ੍ਰਕਟਰਾਂ ਅਤੇ ਪਨਬੱਸ/ਪੀ.ਆਰ.ਟੀ.ਸੀ. ਯੂਨੀਅਨਾਂ ਨਾਲ ਅਹਿਮ ਮੀਟਿੰਗਾਂ

ਮਾਨ ਸਰਕਾਰ ਨੇ 180 ਈ.ਟੀ.ਟੀ. ਅਧਿਆਪਕਾਂ ਦੀ ਤਨਖਾਹ ਅਸਮਾਨਤਾ ਖ਼ਤਮ ਕਰਨ ਵੱਲ ਵਧਾਇਆ ਕਦਮ

ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 258ਵਾਂ ਦਿਨ: ਪੰਜਾਬ ਪੁਲਿਸ ਵੱਲੋਂ 575 ਥਾਈਂ ਛਾਪੇਮਾਰੀ; 231 ਕਾਬੂ

ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ, 2026 ਨੂੰ ਹਰੀ ਝੰਡੀ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 257ਵਾਂ ਦਿਨ: ਪੰਜਾਬ ਪੁਲਿਸ ਵੱਲੋਂ 628 ਥਾਵਾਂ ’ਤੇ ਛਾਪੇਮਾਰੀ; 289 ਵਿਅਕਤੀ ਕਾਬੂ

ਵਿਕਾਸ ਤੇ ਤਰੱਕੀ ਦਾ ਨਵਾਂ ਅਧਿਆਏ ਲਿਖ ਰਿਹਾ ਪੰਜਾਬ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਹਰੇਕ ਮਾਂ ਤੇ ਭੈਣ 'ਮਾਵਾਂ-ਧੀਆਂ ਸਤਿਕਾਰ ਯੋਜਨਾ' ਦੀ ਬ੍ਰਾਂਡ ਅੰਬੈਸਡਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਕੂਲਾਂ ’ਚ ਅਧਿਆਪਕਾਂ ਦੀਆਂ ਅਸਾਮੀਆਂ ਬਾਰੇ ਮੁੱਦੇ ਚੁੱਕਣ ਵਾਲੇ ਆਪ ਵਿਧਾਇਕ ਨੂੰ ਪਾਰਟੀ ’ਚੋਂ ਕੱਢਿਆ

ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਹਿੱਸਾ ਬਣਾਇਆ

ਦਿਵਿਆਂਗ ਵਿਅਕਤੀਆਂ ਦੀ ਇੱਜ਼ਤ, ਸੁਰੱਖਿਆ ਅਤੇ ਖੁਦਮੁਖਤਿਆਰੀ ਪੰਜਾਬ ਸਰਕਾਰ ਦੀ ਤਰਜੀਹ : ਡਾ. ਬਲਜੀਤ ਕੌਰ