Saturday, April 04, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

7 ਅਪ੍ਰੈਲ ਨੂੰ ਚੀਫ਼ ਖ਼ਾਲਸਾ ਦੀਵਾਨ ਇੰਸਟੀਚਿਊਟ ਆਫ ਮੈਨੇਜਮੈਂਟ ਅਤੇ ਟੈਕਨੋਲੋਜੀ ਵਿਖੇ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ ਅਤੇ ਸਵੈ-ਰੋਜ਼ਗਾਰ ਕੈਂਪ

April 04, 2026 06:15 PM
Rozana Sehaj times

ਅੰਮ੍ਰਿਤਸਰ : ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਤਹਿਤ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਵਿਭਾਗ ਵੱਲੋਂ ਮਿਤੀ 07-04-2026 ਦਿਨ ਮੰਗਲਵਾਰ ਨੂੰ ਚੀਫ਼ ਖ਼ਾਲਸਾ ਦੀਵਾਨ ਇੰਸਟੀਚਿਊਟ ਆਫ ਮੈਨੇਜਮੈਂਟ ਅਤੇ ਟੈਕਨੋਲੋਜੀ ਅੰਮ੍ਰਿਤਸਰ ਵਿਖੇ ਸਵੈ ਰੋਜ਼ਗਾਰ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸ਼੍ਰੀ ਰੁਪਿੰਦਰ ਪਾਲ ਸਿੰਘ, ਵਧੀਕ ਡਿਪਟੀ ਕਮਿਸ਼ਨਰ(ਸ਼ਹਿਰੀ ਵਿਕਾਸ)-ਕਮ-ਮੁੱਖ ਕਾਰਜਕਾਰੀ ਅਫ਼ਸਰ ਡੀ.ਬੀ.ਈ.ਈ. ਅੰਮ੍ਰਿਤਸਰ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਵਿਜੇ ਰਾਏ ਜਿੰਦਲ, ਐੱਸ.ਬੀ.ਆਈ ਕਾਰਡ, ਫੋਨ ਪੇਅ, ਸਾਡਾ ਪਿੰਡ, ਵੈਬਰਜ, ਮੈਕਸੀਕਸ ਕੋਚਰਟੈਕ, ਏ.ਓ.ਐਸ.ਸੀ ਟੈਕਨੋਲੋਜੀ, ਅੱਡਾ 247, ਰਾਮਾ ਸਟੀਲ ਫੋਰਜ, ਐੱਚ.ਡੀ.ਬੀ ਬੈਂਕ, ਪੁਖਰਾਜ ਹੈਲਥ ਕੇਅਰ, ਰਿਕੋਹ ਕੰਪਨੀ, ਆਰ.ਬੀ.ਐੱਲ ਬੈਂਕ, ਰੈਡੀਸਨ ਬਲੂ ਹੋਟਲ ਅਤੇ ਅਜਾਇਲ ਫਿਊਚਰ ਵੱਲੋਂ ਰਿਕਵਰੀ ਏਜੰਟ, ਬ੍ਰਾਂਚ ਰਿਲੈਸ਼ਨਸ਼ਿਪ, ਕੰਪਿਊਟਰ ਟਰੇਨਰ, ਫਰੰਟ ਆਫਿਸ ਅਤੇ ਸਰਵਿਸ, ਸੈਲਜ ਅਫ਼ਸਰ, ਵੈਲਨਸ ਐਡਵਾਈਜ਼ਰ, ਟੀਮ ਲੀਡਰ ਅਤੇ ਟੀਮ ਮੈਨੇਜਰ, ਫਿੱਟਰ, ਮਸ਼ੀਨਿਸਟ, ਮੋਟਰ ਮੈਕੇਨਿਕ, ਸੈਲਜ ਅਫਸਰ, ਕਲਸਟਰ ਲਰਨਿੰਗ ਅਤੇ ਮੈਨੇਜਰ ਦੀ ਅਸਾਮੀ ਦੇ ਲਈ ਯੋਗ ਉਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿਚ 10ਵੀਂ, 12ਵੀਂ, ਆਈ.ਟੀ.ਆਈ, ਗ੍ਰੈਜੁਏਟ, ਐੱਮ.ਸੀ.ਏ, ਬੀ.ਸੀ.ਏ, ਬੀ.ਐੱਸ ਸੀ(ਆਈ.ਟੀ), ਅੱੈਮ.ਐੱਸ ਸੀ(ਆਈ.ਟੀ) ਅਤੇ ਡਿਪਲੋਮਾ ਹੋਲਡਰ ਦੀ ਯੋਗਤਾ ਵਾਲੇ ਉਮੀਦਵਾਰ (ਦੋਵੇਂ ਲੜਕੇ ਅਤੇ ਲੜਕੀਆਂ) ਭਾਗ ਲੈ ਸਕਦੇ ਹਨ। ਚਾਹਵਾਨ ਉਮੀਦਵਾਰ ਆਪਣੇ ਯੋਗਤਾ ਦੇ ਸਰਟੀਫਿਕੇਟ ਲੈ ਕੇ ਮਿਤੀ 07-04-2026 ਨੂੰ ਮੰਗਲਵਾਰ ਸਵੇਰੇ 10:00 ਵਜੇ ਚੀਫ ਖ਼ਾਲਸਾ ਦੀਵਾਨ ਇੰਸਟੀਚਿਊਟ ਆਫ ਮੈਨੇਜਮੈਂਟ ਅਤੇ ਟੈਕਨੋਲੋਜੀ ਵਿਖੇ ਪਹੁੰਚ ਸਕਦੇ ਹਨ। ਇਸ ਤੋਂ ਇਲਾਵਾ ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਸ਼੍ਰੀ ਮੁਕੇਸ਼ ਸਰੰਗਲ ਅਤੇ ਡਿਪਟੀ ਸੀ.ਈ.ਓ ਸ਼੍ਰੀ ਤੀਰਥ ਪਾਲ ਸਿੰਘ ਨੇ ਦੱਸਿਆ ਕਿ ਸਵੈ ਰੋਜ਼ਗਾਰ ਕੈਂਪ ਵਿੱਚ ਡਾਇਰੈਕਟਰ ਕ੍ਰਿਸ਼ੀ ਵਿਗਿਆਨ ਕੇਂਦਰ ਅੰਮ੍ਰਿਤਸਰ, ਜਨਰਲ ਮੈਨੇਜਰ ਜ਼ਿਲ੍ਹਾ ਉਦਯੋਗ ਕੇਂਦਰ ਅੰਮ੍ਰਿਤਸਰ, ਜ਼ਿਲ੍ਹਾ ਮੈਨੇਜਰ ਬੈਂਕਫਿੰਕੋ ਅੰਮ੍ਰਿਤਸਰ ਅਤੇ ਜ਼ਿਲ੍ਹਾ ਮੈਨੇਜਰ ਅੱੈਸ.ਸੀ ਕਾਰਪੋਰੇਸ਼ਨ ਅੰਮ੍ਰਿਤਸਰ ਸਵੈ ਰੋਜ਼ਗਾਰ ਸਬੰਧੀ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦੀ ਜਾਣਕਾਰੀ ਸਾਂਝਾ ਕਰਨ ਲਈ ਸ਼ਾਮਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਦਫਤਰ, ਅੰਮ੍ਰਿਤਸਰ ਦੇ ਹੈਲਪਲਾਈਨ ਨੰਬਰ 9915789068 `ਤੇ ਸੰਪਰਕ ਕੀਤਾ ਜਾ ਸਕਦਾ ਹੈ।

Have something to say? Post your comment

 

More in Majha

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਅਧੀਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸੈਂਟਰਲ ਜੇਲ੍ਹ ਅੰਮ੍ਰਿਤਸਰ ਵਿੱਚ ਮੁਫ਼ਤ ਮੈਡੀਕਲ ਕੈਂਪ ਦਾ ਆਯੋਜਨ

ਐੱਨ.ਡੀ.ਡੀ.ਬੀ. ਦੇ ਚੇਅਰਮੈਨ ਡਾ. ਮਨੇਸ਼ ਸ਼ਾਹ ਵੱਲੋਂ ਵੇਰਕਾ ਮਿਲਕ ਪਲਾਂਟ ਦਾ ਦੌਰਾ

ਵਿਧਾਇਕਾ ਜੀਵਨਜੋਤ ਕੌਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਦੇ ਬਣ ਰਹੇ ਕਾਰਡਾਂ ਦੇ ਕੰਮ ਦਾ ਜਾਇਜ਼ਾ ਲਿਆ

ਭ੍ਰਿਸ਼ਟਾਚਾਰ, ਨਸ਼ੇ, ਗੈਂਗਸਟਰਵਾਦ ਦੇ ਕਾਰਣਾਂ ਦੀ ਖੋਜ ਕਰਕੇ ਮਾਨ ਸਰਕਾਰ ਜੜ੍ਹ ਪੁੱਟਣ ਲਈ ਗੰਭੀਰ :ਧਾਲੀਵਾਲ

ਸ਼ਾਨਦਾਰ ਚਾਰ ਸਾਲ, ਭਗਵੰਤ ਮਾਨ ਦੇ ਨਾਲ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਪਿੰਡ ਮੱਖਣਵਿੰਡੀ, ਬਾਬਾ ਜੱਸ ਹਵੇਲੀਆਂ, ਨਵਾਂ ਕੋਟ ਅਤੇ ਵਡਾਲਾ ਜੌਹਲ ਵਿਖੇ ਹਲਕਾ ਵਾਸੀਆਂ ਨਾਲ ਸਿੱਧਾ ਸੰਵਾਦ ਰਚਾਇਆ

ਅੰਮ੍ਰਿਤਸਰ ‘ਚ ਦਹਿਲਾ ਦੇਣ ਵਾਲੀ ਵਾਰਦਾਤ

ਅੰਮ੍ਰਿਤਸਰ ਵਿੱਚ ADGP ਏ.ਐਸ. ਰਾਏ ਦੀ ਪ੍ਰੈਸ ਕਾਨਫਰੰਸ, ਪੁਲਿਸ ਰਿਸਪਾਂਸ ਸਿਸਟਮ ਮਜ਼ਬੂਤ ਕਰਨ ਦਾ ਦਾਅਵਾ

“ਆਪ ਸਰਕਾਰ” ਵੱਲੋਂ ਲੀਜ਼ ਹੋਲਡ ਤੋਂ ਫ੍ਰੀ ਹੋਲਡ ਪਾਲਿਸੀ ਨਾਲ ਉਦਯੋਗਪਤੀਆਂ ਨੂੰ ਵੱਡੀ ਰਾਹਤ : ਬੰਦੇਸ਼ਾ

ਦੁੱਧ ਉਤਪਾਦਕ ਪਸ਼ੂ ਪਾਲਕ ਕਿਸਾਨਾਂ ਦੀ ਆਮਦਨ ਵਧਾਉਣ ਵੱਲ ਮਾਨ ਸਰਕਾਰ ਦਾ ਵੱਡਾ ਕਦਮ : ਪ੍ਰਭਬੀਰ ਸਿੰਘ ਬਰਾੜ

2027 ਦੀਆਂ ਚੋਣਾਂ ‘ਚ ਮਾਨ ਸਰਕਾਰ ਦੇ ਹੱਕ ‘ਚ ਪਿਛਲੀਆਂ 92 ਦੇ ਮੁਕਾਬਲੇ 100 ਸੀਟਾਂ ਤੇ ਜੇਤੂ ਫਤਵਾ ਦੇਣ ਲਈ ਵੋਟਰ ਹੁਣ ਤੋਂ ਹੀ ਪੱਬਾਂ ਭਾਰ-ਧਾਲੀਵਾਲ