Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Majha

ਸ਼ਾਨਦਾਰ ਚਾਰ ਸਾਲ, ਭਗਵੰਤ ਮਾਨ ਦੇ ਨਾਲ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਪਿੰਡ ਮੱਖਣਵਿੰਡੀ, ਬਾਬਾ ਜੱਸ ਹਵੇਲੀਆਂ, ਨਵਾਂ ਕੋਟ ਅਤੇ ਵਡਾਲਾ ਜੌਹਲ ਵਿਖੇ ਹਲਕਾ ਵਾਸੀਆਂ ਨਾਲ ਸਿੱਧਾ ਸੰਵਾਦ ਰਚਾਇਆ

April 04, 2026 06:32 PM
Rozana Sehaj times

ਜੰਡਿਆਲਾ ਗੁਰੂ/ਅੰਮ੍ਰਿਤਸਰ : ਪੰਜਾਬ ਸਰਕਾਰ ਦੇ ਚਾਰ ਸਾਲ ਪੂਰੇ ਹੋਣ `ਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਅੱਜ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਮੱਖਣਵਿੰਡੀ, ਬਾਬਾ ਜੱਸ ਹਵੇਲੀਆਂ, ਨਵਾਂ ਕੋਟ ਅਤੇ ਵਡਾਲਾ ਜੌਹਲ ਵਿਖੇ ਲੋਕਾਂ ਨਾਲ ਸਿੱਧਾ ਸੰਵਾਦ ਕੀਤਾ ਅਤੇ ਸਰਕਾਰ ਵਲੋਂ ਕੀਤੇ ਗਏ ਵਿਕਾਸ ਕਾਰਜਾਂ ਅਤੇ ਚਾਰ ਸਾਲ ਦੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨਾਂ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸੂਬਾ ਸਰਕਾਰ ਨੇ ਪਿਛਲੇ ਚਾਰ ਸਾਲਾਂ ਦੌਰਾਨ ਹਰ ਖੇਤਰ ਵਿੱਚ ਰਿਕਾਰਡ ਵਿਕਾਸ ਕੀਤਾ ਹੈ ਅਤੇ ਇਸ ਸਾਲ ਵਿਕਾਸ ਦੇ ਨਵੇਂ ਅਯਾਮ ਸਥਾਪਿਤ ਕੀਤੇ ਜਾਣਗੇ।ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਦੇਸ਼ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਕਿ ਕਿਸੇ ਸੂਬੇ ਨੇ ਆਪਣੇ ਵਾਸੀਆਂ ਲਈ 10 ਲੱਖ ਰੁਪਏ ਤੱਕ ਸਿਹਤ ਬੀਮਾ ਸ਼ੁਰੂ ਕੀਤਾ ਹੈ। ਉਨਾਂ ਕਿਹਾ ਕਿ ਮਾਨ ਸਰਕਾਰ ਨੇ ਆਪਣੇ ਕਾਰਜਕਾਲ ਦੋਰਾਨ ਪਹਿਲੇ ਸਾਲ ਤੋਂ ਹੀ ਲੋਕਾਂ ਨਾਲ ਕੀਤੀਆਂ ਗਰੰਟੀਆਂ ਨੂੰ ਪੂਰਾ ਕਰਨਾ ਸ਼ੁਰੂ ਕਰ ਦਿੱਤਾ ਸੀ। ਪੰਜਾਬ ਸਰਕਾਰ ਦੇ ਸ਼ਾਨਦਾਰ ਚਾਰ ਸਾਲ ਪੂਰੇ ਹੋਣ `ਤੇ ਸ: ਈ.ਟੀ.ਓ. ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਅਤੇ ਕਿਹਾ ਕਿ ਇਨ੍ਹਾਂ ਚਾਰ ਸਾਲਾਂ ਦੌਰਾਨ ਸਿਹਤ, ਸਿੱਖਿਆ, ਰੁਜ਼ਗਾਰ ਉਦਯੋਗਿਕ ਵਿਕਾਸ, ਬੁਨਿਆਦੀ ਢਾਂਚੇ ਵਿੱਚ ਵੱਡੇ ਬਦਲਾਅ ਲਿਆਂਦੇ ਗਏ ਹਨ। ਉਨ੍ਹਾਂ ਕਿਹਾ ਕਿ ਮਹਿਲਾਵਾਂ ਦੀ ਆਰਥਿਕ ਮਜਬੂਤੀ ਲਈ ਜਰਨਲ ਵਰਗ ਦੀਆਂ ਔਰਤਾਂ ਨੂੰ 1000 ਰੁਪਏ ਅਤੇ ਐਸ.ਸੀ ਵਰਗ ਦੀਆਂ ਔਰਤਾਂ ਲਈ 1500 ਦੀ ਸਹੂਲਤ ਪ੍ਰਦਾਨ ਕੀਤੀ ਗਈ ਹੈ। ਸਿੱਖਿਆ ਦੇ ਖੇਤਰ ਵਿੱਚ ਕਰੋੜਾਂ ਰੁਪਏ ਖਰਚ ਕੇ ਵੱਡੇ ਸੁਧਾਰ ਕਰਦਿਆਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਗਈ ਹੈ ਅਤੇ ਪ੍ਰਾਈਵੇਟ ਸਕੂਲਾਂ ਦੀ ਤਰ੍ਹਾਂ ਸਰਕਾਰੀ ਸਕੂਲਾਂ ਵਿੱਚ ਵੀ ਸਾਰੀਆਂ ਸੁਵਿਧਾਵਾਂ ਉਪਲਬਧ ਕਰਵਾਈਆਂ ਗਈਆਂ ਹਨ। ਇਸ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ ਗਏ ਅਤੇ ਬਿਨਾਂ ਕਿਸੇ ਸਿਫਾਰਿਸ਼ ਦੇ ਨੌਕਰੀਆਂ ਦਿੱਤੀਆਂ ਗਈਆਂ ਹਨ। ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਚਲਾਈ ਜਾ ਰਹੀ ਅਤੇ ਨਸ਼ਾ ਤਸਕਰਾਂ ਵਿਰੁੱਧ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਕਰੋੜਾਂ ਰੁਪਏ ਖਰਚ ਕੇ ਸੜਕਾਂ ਦਾ ਨਵੀਨੀਕਰਨ, ਪੁੱਲਾਂ ਦੀ ਉਸਾਰੀ ਅਤੇ ਹੋਰ ਵੱਡੇ ਪ੍ਰੋਜੈਕਟਾਂ `ਤੇ ਕੰਮ ਕਰਕੇ ਬੁਨਿਆਦੀ ਢਾਂਚੇ ਨੂੰ ਮਜਬੂਤ ਕੀਤਾ ਗਿਆ ਹੈ। ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹਰ ਮਹੀਨੇ 300 ਯੂਨਿਟ ਮੁਫ਼ਤ ਬਿਜਲੀ ਸਹੂਲਤ ਸਦਕਾ 90 ਫੀਸਦੀ ਤੋਂ ਵੱਧ ਖਪਤਕਾਰਾਂ ਨੂੰ ਜ਼ੀਰੋ ਬਿਜਲੀ ਬਿੱਲ ਆ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਾਬਤ ਕਰ ਦਿੱਤਾ ਹੈ ਕਿ ਜੇ ਨੀਅਤ ਸਾਫ ਹੋਵੇ ਤਾਂ ਘੱਟ ਸਮੇਂ ਵਿੱਚ ਵੀ ਵੱਡੇ ਬਦਲਾਅ ਲਿਆਂਦੇ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਤਰੱਕੀ ਅਤੇ ਖੁਸ਼ਹਾਲੀ ਦੀ ਨਵੀਂ ਉਚਾਈਆਂ ਤੱਕ ਲਿਜਾਇਆ ਜਾਵੇਗਾ। ਇਸ ਮੋਕੇ ਬਲਾਕ ਪ੍ਰਧਾਨ/ਬਲਾਕ ਸੰਮਤੀ ਮੈਂਬਰ ਸਰਦਾਰ ਬਲਰਾਜ ਸਿੰਘ, ਚੇਅਰਮੈਨ ਸੂਬੇਦਾਰ ਛਨਾਖ ਸਿੰਘ,ਸਰਪੰਚ ਸੁੰਦਰ ਸਿੰਘ ਪਿੰਡ ਮੱਖਣਵਿੰਡੀ, ਸਰਪੰਚ ਪਿੰਡ ਵਡਾਲਾ ਜੋਹਲ ਸਰਦਾਰ ਜਗਜੀਤ ਸਿੰਘ, ਸਰਪੰਚ ਪਿੰਡ ਨਵਾਂ ਕੋਟ ਸਰਦਾਰ ਹਰਜਿੰਦਰ ਸਿੰਘ, ਸਰਦਾਰ ਜਗਤਾਰ ਸਿੰਘ, ਤੋਂ ਇਲਾਵਾ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼