Saturday, April 04, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਵਿਧਾਇਕਾ ਜੀਵਨਜੋਤ ਕੌਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਦੇ ਬਣ ਰਹੇ ਕਾਰਡਾਂ ਦੇ ਕੰਮ ਦਾ ਜਾਇਜ਼ਾ ਲਿਆ

April 04, 2026 06:39 PM
Rozana Sehaj times

ਅੰਮ੍ਰਿਤਸਰ : ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਤੋਂ ਵਿਧਾਇਕਾ ਜੀਵਨਜੋਤ ਕੌਰ ਨੇ ਅੱਜ ਰਾਮਗੜ੍ਹੀਆ ਵੈਲਫੇਅਰ ਬੋਰਡ (ਪੰਜਾਬ ਸਰਕਾਰ) ਦੇ ਮੈਂਬਰ ਸ਼ਰਨਜੀਤ ਸਿੰਘ ਦੇ ਦਫ਼ਤਰ ਵਿਖੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਬਣਾਏ ਜਾ ਰਹੇ 10 ਲੱਖ ਰੁਪਏ ਵਾਲੇ ਹੈਲਥ ਕਾਰਡਾਂ ਦੇ ਕੰਮ ਦਾ ਜਾਇਜ਼ਾ ਲਿਆ ਅਤੇ ਲਾਭਪਾਤਰੀਆਂ ਨਾਲ ਗੱਲਬਾਤ ਕੀਤੀ। ਇਸ ਮੌਕੇ ਵਿਧਾਇਕਾ ਜੀਵਨਜੋਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਮ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਦੇਣ ਵਾਲੇ ਇਹ ਹੈਲਥ ਕਾਰਡ ਗਰੀਬ ਅਤੇ ਮੱਧ ਵਰਗੀ ਪਰਿਵਾਰਾਂ ਲਈ ਵਰਦਾਨ ਸਾਬਤ ਹੋ ਰਹੇ ਹਨ। ਉਨ੍ਹਾਂ ਸ਼ਰਨਜੀਤ ਸਿੰਘ ਅਤੇ ਉਨ੍ਹਾਂ ਦੀ ਟੀਮ ਵੱਲੋਂ ਲੋਕਾਂ ਦੀ ਸਹੂਲਤ ਲਈ ਲਗਾਏ ਗਏ ਇਸ ਕੈਂਪ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਉਪਰਾਲੇ ਲੋੜਵੰਦਾਂ ਤੱਕ ਸਰਕਾਰੀ ਸਕੀਮਾਂ ਦਾ ਲਾਭ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਸਮੂਹ ਹਲਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਵੀ ਪਰਿਵਾਰਾਂ ਨੇ ਅਜੇ ਤੱਕ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਨਹੀਂ ਬਣਾਏ ਉਹ ਆਪਣੇ ਕਾਰਡ ਜਰੂਰ ਬਣਾ ਲੈਣ। ਇਸ ਦੌਰਾਨ ਰਾਮਗੜ੍ਹੀਆ ਵੈਲਫੇਅਰ ਬੋਰਡ ਦੇ ਮੈਂਬਰ ਸ਼ਰਨਜੀਤ ਸਿੰਘ ਅਤੇ ਉਨ੍ਹਾਂ ਦੀ ਸਮੂਹ ਟੀਮ ਵੱਲੋਂ ਵਿਧਾਇਕਾ ਜੀਵਨਜੋਤ ਕੌਰ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਵਿਧਾਇਕਾ ਨੇ ਇਸ ਮਾਣ-ਸਤਿਕਾਰ ਲਈ ਸਾਰਿਆਂ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਉਹ ਹਲਕੇ ਦੇ ਵਿਕਾਸ ਅਤੇ ਲੋਕਾਂ ਦੀ ਸੇਵਾ ਲਈ ਹਮੇਸ਼ਾ ਤਤਪਰ ਹਨ। ਇਸ ਮੌਕੇ ਵੱਖ-ਵੱਖ ਵਾਰਡਾਂ ਦੇ ਪ੍ਰਮੁੱਖ ਆਗੂ ਅਤੇ ਇਲਾਕਾ ਨਿਵਾਸੀ ਵੀ ਹਾਜ਼ਰ ਸਨ।

 

Have something to say? Post your comment

 

More in Majha

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਅਧੀਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸੈਂਟਰਲ ਜੇਲ੍ਹ ਅੰਮ੍ਰਿਤਸਰ ਵਿੱਚ ਮੁਫ਼ਤ ਮੈਡੀਕਲ ਕੈਂਪ ਦਾ ਆਯੋਜਨ

ਐੱਨ.ਡੀ.ਡੀ.ਬੀ. ਦੇ ਚੇਅਰਮੈਨ ਡਾ. ਮਨੇਸ਼ ਸ਼ਾਹ ਵੱਲੋਂ ਵੇਰਕਾ ਮਿਲਕ ਪਲਾਂਟ ਦਾ ਦੌਰਾ

ਭ੍ਰਿਸ਼ਟਾਚਾਰ, ਨਸ਼ੇ, ਗੈਂਗਸਟਰਵਾਦ ਦੇ ਕਾਰਣਾਂ ਦੀ ਖੋਜ ਕਰਕੇ ਮਾਨ ਸਰਕਾਰ ਜੜ੍ਹ ਪੁੱਟਣ ਲਈ ਗੰਭੀਰ :ਧਾਲੀਵਾਲ

ਸ਼ਾਨਦਾਰ ਚਾਰ ਸਾਲ, ਭਗਵੰਤ ਮਾਨ ਦੇ ਨਾਲ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਪਿੰਡ ਮੱਖਣਵਿੰਡੀ, ਬਾਬਾ ਜੱਸ ਹਵੇਲੀਆਂ, ਨਵਾਂ ਕੋਟ ਅਤੇ ਵਡਾਲਾ ਜੌਹਲ ਵਿਖੇ ਹਲਕਾ ਵਾਸੀਆਂ ਨਾਲ ਸਿੱਧਾ ਸੰਵਾਦ ਰਚਾਇਆ

7 ਅਪ੍ਰੈਲ ਨੂੰ ਚੀਫ਼ ਖ਼ਾਲਸਾ ਦੀਵਾਨ ਇੰਸਟੀਚਿਊਟ ਆਫ ਮੈਨੇਜਮੈਂਟ ਅਤੇ ਟੈਕਨੋਲੋਜੀ ਵਿਖੇ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ ਅਤੇ ਸਵੈ-ਰੋਜ਼ਗਾਰ ਕੈਂਪ

ਅੰਮ੍ਰਿਤਸਰ ‘ਚ ਦਹਿਲਾ ਦੇਣ ਵਾਲੀ ਵਾਰਦਾਤ

ਅੰਮ੍ਰਿਤਸਰ ਵਿੱਚ ADGP ਏ.ਐਸ. ਰਾਏ ਦੀ ਪ੍ਰੈਸ ਕਾਨਫਰੰਸ, ਪੁਲਿਸ ਰਿਸਪਾਂਸ ਸਿਸਟਮ ਮਜ਼ਬੂਤ ਕਰਨ ਦਾ ਦਾਅਵਾ

“ਆਪ ਸਰਕਾਰ” ਵੱਲੋਂ ਲੀਜ਼ ਹੋਲਡ ਤੋਂ ਫ੍ਰੀ ਹੋਲਡ ਪਾਲਿਸੀ ਨਾਲ ਉਦਯੋਗਪਤੀਆਂ ਨੂੰ ਵੱਡੀ ਰਾਹਤ : ਬੰਦੇਸ਼ਾ

ਦੁੱਧ ਉਤਪਾਦਕ ਪਸ਼ੂ ਪਾਲਕ ਕਿਸਾਨਾਂ ਦੀ ਆਮਦਨ ਵਧਾਉਣ ਵੱਲ ਮਾਨ ਸਰਕਾਰ ਦਾ ਵੱਡਾ ਕਦਮ : ਪ੍ਰਭਬੀਰ ਸਿੰਘ ਬਰਾੜ

2027 ਦੀਆਂ ਚੋਣਾਂ ‘ਚ ਮਾਨ ਸਰਕਾਰ ਦੇ ਹੱਕ ‘ਚ ਪਿਛਲੀਆਂ 92 ਦੇ ਮੁਕਾਬਲੇ 100 ਸੀਟਾਂ ਤੇ ਜੇਤੂ ਫਤਵਾ ਦੇਣ ਲਈ ਵੋਟਰ ਹੁਣ ਤੋਂ ਹੀ ਪੱਬਾਂ ਭਾਰ-ਧਾਲੀਵਾਲ