Saturday, April 04, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਐੱਨ.ਡੀ.ਡੀ.ਬੀ. ਦੇ ਚੇਅਰਮੈਨ ਡਾ. ਮਨੇਸ਼ ਸ਼ਾਹ ਵੱਲੋਂ ਵੇਰਕਾ ਮਿਲਕ ਪਲਾਂਟ ਦਾ ਦੌਰਾ

April 04, 2026 06:42 PM
Rozana Sehaj times

ਅੰਮ੍ਰਿਤਸਰ : ਨੈਸ਼ਨਲ ਡੇਅਰੀ ਡਿਵੈਲਪਮੈਂਟ ਬੋਰਡ (ਐੱਨ.ਡੀ.ਡੀ.ਬੀ.) ਦੇ ਚੇਅਰਮੈਨ ਡਾ. ਮਨੇਸ਼ ਸ਼ਾਹ ਵੱਲੋਂ ਅੱਜ ਵੇਰਕਾ ਮਿਲਕ ਪਲਾਂਟ ਅੰਮ੍ਰਿਤਸਰ ਦਾ ਦੌਰਾ ਕੀਤਾ ਗਿਆ। ਇਸ ਮੌਕੇ ਮਿਲਕ ਯੂਨੀਅਨ ਅੰਮ੍ਰਿਤਸਰ ਦੇ ਸਮੂਹ ਬੋਰਡ ਆਫ ਡਾਇਰੈਕਟਰਜ਼ ਅਤੇ ਮੈਨੇਜਮੈਂਟ ਵੱਲੋ ਉਹਨਾਂ ਦਾ ਸਵਾਗਤ ਕੀਤਾ ਗਿਆ। ਇਸ ਦੌਰਾਨ ਵੇਰਕਾ ਅੰਮ੍ਰਿਤਸਰ ਡੇਅਰੀ ਦੇ ਜਨਰਲ ਮੈਨੇਜਰ ਸ਼੍ਰੀ ਅਨਿਮੇਸ਼ ਪ੍ਰਮਾਣਿਕ ਵੱਲੋਂ ਉਚੇਚੇ ਤੌਰ `ਤੇ ਉਹਨਾਂ ਨੂੰ ਜੀ ਆਇਆਂ ਕਿਹਾ ਗਿਆ ਅਤੇ ਵੇਰਕਾ ਅੰਮ੍ਰਿਤਸਰ ਡੇਅਰੀ ਵੱਲੋਂ ਬੀਤੇ ਸਮੇਂ ਦੌਰਾਨ ਮਾਰੀਆਂ ਗਈਆ ਮੱਲਾਂ ਪ੍ਰਤੀ ਉਹਨਾਂ ਨੂੰ ਜਾਣੂ ਕਰਵਾਇਆ ਗਿਆ। ਇਸ ਦੌਰਾਨ ਉਨ੍ਹਾਂ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲਗਾਏ ਜਾ ਰਹੇ 2.35 ਐੱਲ.ਐੱਲ.ਪੀ.ਡੀ ਫਰਮੈਂਟਿਡ ਡੇਅਰੀ ਐਂਡ ਅਦਰ ਪ੍ਰੋਡੱਕਟਸ ਡੇਅਰੀ ਪਲਾਂਟ ਬਾਰੇ ਚਾਨਣਾ ਪਾਇਆ ਗਿਆ। ਉਨ੍ਹਾਂ ਦੱਸਿਆ ਕਿ ਇਹ ਪ੍ਰੋਜੈਕਟ ਲੱਗਭੱਗ 136 ਕਰੋੜ ਰੁਪਏ ਦਾ ਹੈ ਅਤੇ ਇਸ ਪੋ੍ਰਜੈਕਟ ਵਿੱਚ ਦੁੱਧ ਪਦਾਰਥ ਬਣਾਉਣ ਲਈ ਅਤਿ ਆਧੁਨਿਕ ਤਕਨੀਕ ਦੀ ਵਰਤੋਂ ਹੋਵੇਗੀ, ਜਿਸ ਨਾਲ ਵੇਰਕਾ ਅੰਮ੍ਰਿਤਸਰ ਡੇਅਰੀ ਦੇ ਦੁੱਧ ਪਦਾਰਥ ਬਣਾਉਣ ਦੀ ਸਮਰੱਥਾ ਵਿੱਚ ਵਾਧਾ ਹੋਣ ਦੇ ਨਾਲ ਨਾਲ ਦੁੱਧ ਪਦਾਰਥਾਂ ਦੀ ਗੁਣਵੱਤਾ ਵਿੱਚ ਹੋਰ ਵੀ ਵਾਧਾ ਹੋਵੇਗਾ। ਉਨ੍ਹਾਂ ਦੱਸਿਆ ਕਿ ਇਸ ਪੋ੍ਰਜੈਕਟ ਦੇ ਸ਼ੁਰੂ ਹੋਣ ਨਾਲ ਜਿੱਥੇ ਖਪਤਕਾਰਾ ਨੂੰ ਚੰਗੀ ਗੁਣਵੱਤਾ ਦਾ ਦੁੱਧ ਅਤੇ ਦੁੱਧ ਪਦਾਰਥ ਮੁਹੱਈਆ ਕਰਵਾਏ ਜਾਣਗੇ ਉੱਥੇ ਹੀ ਇਸ ਨਾਲ ਕਿਸਾਨਾਂ, ਟਰਾਂਸਪੋਰਟਰਾਂ, ਦੁਕਾਨਦਾਰਾਂ ਆਦਿ ਨੂੰ ਫਾਇਦਾ ਹੋਵੇਗਾ। ਮੌਜੂਦਾ ਸਮੇਂ ਦੌਰਾਨ ਇਸ ਪੋ੍ਰਜੈਕਟ ਦਾ ਈ.ਟੀ.ਪੀ. ਦਾ ਕੰਮ ਲੱਗਭੱਗ ਮੁਕੰਮਲ ਹੋ ਚੁੱਕਾ ਹੈ ਅਤੇ ਇਸ ਨੂੰ ਕੁੱਝ ਦਿਨਾਂ ਤੱਕ ਪੂਰੀ ਤਰ੍ਹਾਂ ਚਾਲੂ ਕਰ ਦਿੱਤਾ ਜਾਵੇਗਾ। ਇਸ ਪੋ੍ਰਜੈਕਟ ਦਾ ਬਾਕੀ ਕੰਮ ਵੀ ਤੇਜ਼ੀ ਨਾਲ ਚੱਲ ਰਿਹਾ ਹੈ ਅਤੇ ਉਮੀਦ ਹੈ ਕਿ ਇਹ ਪੋ੍ਰਜੈਕਟ ਇਸ ਸਾਲ ਦੇ ਅਖੀਰ ਤੱਕ ਮੁਕੰਮਲ ਹੋ ਜਾਵੇਗਾ। ਇਸ ਮੌਕੇ ਸ. ਭੁਪਿੰਦਰ ਸਿੰਘ, ਵਾਈਸ ਚੇਅਰਮੈਨ, ਮਿਲਕ ਯੂਨੀਅਨ ਅੰਮ੍ਰਿਤਸਰ ਦੇ ਬੋਰਡ ਆਫ ਡਾਇਰੈਕਟਰਜ਼ ਸ. ਅਮਨਦੀਪ ਸਿੰਘ, ਸ. ਪਲਵਿੰਦਰ ਸਿੰਘ, ਸ. ਗੁਰਮੁੱਖ ਸਿੰਘ, ਸ. ਸੁਰਜੀਤ ਸਿੰਘ, ਸ. ਜਗਜੀਤ ਸਿੰਘ, ਸ. ਹਰਜੀਤ ਸਿੰਘ, ਸ. ਬਾਜ ਸਿੰਘ ਅਤੇ ਸ਼੍ਰੀ ਸੰਜੀਵ ਸ਼ਰਮਾ ਜਨਰਲ ਮੈਨੇਜਰ ਨੁਮਾਇੰਦਾ ਮਿਲਕਫੈੱਡ, ਪੰਜਾਬ, ਦੇ ਨਾਲ-ਨਾਲ ਸ਼੍ਰੀ ਰਾਜੇਸ਼ ਕੁਮਾਰ, ਰਿਜ਼ਨਲ ਹੈਡ (ਐੱਨ.ਡੀ.ਡੀ.ਬੀ.), ਸ਼੍ਰੀ ਸੰਦੀਪ ਧੀਮਾਣ ਸੀਨੀਅਰ ਮੈਨੇਜਰ (ਐੱਨ.ਡੀ.ਡੀ.ਬੀ.), ਸ੍ਰੀ ਸ਼੍ਰੇਅਸ ਜੈਨ, ਸੀਨੀਅਰ ਮੈਨੇਜਰ ਈ.ਐੱਸ. (ਐੱਨ.ਡੀ.ਡੀ.ਬੀ.), ਸ਼੍ਰੀ  ਸ੍ਰੀ ਆਰ.ਪੀ. ਐੱਸ. ਬਾਲੀ, ਮੈਨੇਜਰ ਏ.ਬੀ ਗਰੁੱਪ (ਐੱਨ.ਡੀ.ਡੀ.ਬੀ.) ਅਤੇ ਮਿਲਕ ਯੂਨੀਅਨ ਅੰਮ੍ਰਿਤਸਰ ਦੇ ਅਧਿਕਾਰੀ/ਕਰਮਚਾਰੀ ਆਦਿ ਹਾਜ਼ਰ ਸਨ।

 

Have something to say? Post your comment

 

More in Majha

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਅਧੀਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸੈਂਟਰਲ ਜੇਲ੍ਹ ਅੰਮ੍ਰਿਤਸਰ ਵਿੱਚ ਮੁਫ਼ਤ ਮੈਡੀਕਲ ਕੈਂਪ ਦਾ ਆਯੋਜਨ

ਵਿਧਾਇਕਾ ਜੀਵਨਜੋਤ ਕੌਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਦੇ ਬਣ ਰਹੇ ਕਾਰਡਾਂ ਦੇ ਕੰਮ ਦਾ ਜਾਇਜ਼ਾ ਲਿਆ

ਭ੍ਰਿਸ਼ਟਾਚਾਰ, ਨਸ਼ੇ, ਗੈਂਗਸਟਰਵਾਦ ਦੇ ਕਾਰਣਾਂ ਦੀ ਖੋਜ ਕਰਕੇ ਮਾਨ ਸਰਕਾਰ ਜੜ੍ਹ ਪੁੱਟਣ ਲਈ ਗੰਭੀਰ :ਧਾਲੀਵਾਲ

ਸ਼ਾਨਦਾਰ ਚਾਰ ਸਾਲ, ਭਗਵੰਤ ਮਾਨ ਦੇ ਨਾਲ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਪਿੰਡ ਮੱਖਣਵਿੰਡੀ, ਬਾਬਾ ਜੱਸ ਹਵੇਲੀਆਂ, ਨਵਾਂ ਕੋਟ ਅਤੇ ਵਡਾਲਾ ਜੌਹਲ ਵਿਖੇ ਹਲਕਾ ਵਾਸੀਆਂ ਨਾਲ ਸਿੱਧਾ ਸੰਵਾਦ ਰਚਾਇਆ

7 ਅਪ੍ਰੈਲ ਨੂੰ ਚੀਫ਼ ਖ਼ਾਲਸਾ ਦੀਵਾਨ ਇੰਸਟੀਚਿਊਟ ਆਫ ਮੈਨੇਜਮੈਂਟ ਅਤੇ ਟੈਕਨੋਲੋਜੀ ਵਿਖੇ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ ਅਤੇ ਸਵੈ-ਰੋਜ਼ਗਾਰ ਕੈਂਪ

ਅੰਮ੍ਰਿਤਸਰ ‘ਚ ਦਹਿਲਾ ਦੇਣ ਵਾਲੀ ਵਾਰਦਾਤ

ਅੰਮ੍ਰਿਤਸਰ ਵਿੱਚ ADGP ਏ.ਐਸ. ਰਾਏ ਦੀ ਪ੍ਰੈਸ ਕਾਨਫਰੰਸ, ਪੁਲਿਸ ਰਿਸਪਾਂਸ ਸਿਸਟਮ ਮਜ਼ਬੂਤ ਕਰਨ ਦਾ ਦਾਅਵਾ

“ਆਪ ਸਰਕਾਰ” ਵੱਲੋਂ ਲੀਜ਼ ਹੋਲਡ ਤੋਂ ਫ੍ਰੀ ਹੋਲਡ ਪਾਲਿਸੀ ਨਾਲ ਉਦਯੋਗਪਤੀਆਂ ਨੂੰ ਵੱਡੀ ਰਾਹਤ : ਬੰਦੇਸ਼ਾ

ਦੁੱਧ ਉਤਪਾਦਕ ਪਸ਼ੂ ਪਾਲਕ ਕਿਸਾਨਾਂ ਦੀ ਆਮਦਨ ਵਧਾਉਣ ਵੱਲ ਮਾਨ ਸਰਕਾਰ ਦਾ ਵੱਡਾ ਕਦਮ : ਪ੍ਰਭਬੀਰ ਸਿੰਘ ਬਰਾੜ

2027 ਦੀਆਂ ਚੋਣਾਂ ‘ਚ ਮਾਨ ਸਰਕਾਰ ਦੇ ਹੱਕ ‘ਚ ਪਿਛਲੀਆਂ 92 ਦੇ ਮੁਕਾਬਲੇ 100 ਸੀਟਾਂ ਤੇ ਜੇਤੂ ਫਤਵਾ ਦੇਣ ਲਈ ਵੋਟਰ ਹੁਣ ਤੋਂ ਹੀ ਪੱਬਾਂ ਭਾਰ-ਧਾਲੀਵਾਲ