Sunday, April 05, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Doaba

ਡਾ. ਰਵਜੋਤ ਸਿੰਘ ਨੇ ਜੇਲ੍ਹ ਵਿਭਾਗ ਦੀ ਕਾਰਗੁਜ਼ਾਰੀ ਦੀ ਸਮੀਖਿਆ, ਜੇਲ੍ਹ ਸੁਪਰਡੈਂਟਾਂ ਨਾਲ ਕੀਤੀ ਮੀਟਿੰਗ

April 04, 2026 06:57 PM
Rozana Sehaj times

ਚੰਡੀਗੜ੍ਹ/ਹੁਸ਼ਿਆਰਪੁਰ : ਪੰਜਾਬ ਦੇ ਸੰਸਦੀ ਮਾਮਲਿਆਂ, ਐਨ.ਆਰ.ਆਈ ਮਾਮਲੇ ਅਤੇ ਜੇਲ੍ਹ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਹੁਸ਼ਿਆਰਪੁਰ ਦੇ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿੱਚ ਸਾਰੇ ਜੇਲ੍ਹ ਸੁਪਰਡੈਂਟਾਂ ਦੀ ਮੀਟਿੰਗ ਦੀ ਅਗਵਾਈ ਕੀਤੀ। ਇਸ ਮੀਟਿੰਗ ਵਿੱਚ ਸ੍ਰੀ ਅਰੁਣ ਪਾਲ ਸਿੰਘ, ਆਈਪੀਐਸ, ਏਡੀਜੀਪੀ ਜੇਲ੍ਹਾਂ, ਸ਼੍ਰੀ ਸੁਰਿੰਦਰ ਪਾਲ ਸਿੰਘ ਮੰਡ, ਆਈਪੀਐਸ, ਡੀਆਈਜੀ ਜੇਲ੍ਹਾਂ (ਫਿਰੋਜ਼ਪੁਰ ਅਤੇ ਪਟਿਆਲਾ ਰੇਂਜ), ਸ਼੍ਰੀ ਸੁਖਮੰਦਰ ਸਿੰਘ ਮਾਨ, ਆਈਪੀਐਸ, ਡੀਆਈਜੀ ਜੇਲ੍ਹਾਂ (ਅੰਮ੍ਰਿਤਸਰ ਰੇਂਜ) ਅਤੇ ਸ਼੍ਰੀ ਮਨਮੋਹਨ ਕੁਮਾਰ, ਡੀਆਈਜੀ ਹੈੱਡਕੁਆਰਟਰ ਸਮੇਤ ਸਾਰੇ ਜੇਲ੍ਹ ਸੁਪਰਡੈਂਟ ਅਤੇ ਜੇਲ੍ਹ ਮੁੱਖ ਦਫ਼ਤਰ ਦੇ ਅਧਿਕਾਰੀ ਹਾਜ਼ਰ ਸਨ। ਇਹ ਮੀਟਿੰਗ ਜੇਲ੍ਹ ਅਧਿਕਾਰੀਆਂ ਨਾਲ ਸ਼ੁਰੂਆਤੀ ਜਾਣ-ਪਹਿਚਾਣ ਸਬੰਧੀ ਸੀ, ਜਿਸ ਦੌਰਾਨ ਜੇਲ੍ਹ ਮੰਤਰੀ ਨੂੰ ਵਿਭਾਗ ਦੀ ਸਮੁੱਚੀ ਕਾਰਗੁਜ਼ਾਰੀ ਅਤੇ ਅਹਿਮ ਪਹਿਲਕਦਮੀਆਂ ਬਾਰੇ ਜਾਣੂ ਕਰਵਾਇਆ ਗਿਆ, ਜਿਨ੍ਹਾਂ ਵਿੱਚ ਜੇਲ੍ਹਾਂ ਵਿੱਚ ਭੀੜਭਾੜ ਅਤੇ ਉੱਚ-ਖ਼ਤਰੇ ਵਾਲੇ ਕੈਦੀਆਂ ਦੇ ਪ੍ਰਬੰਧਨ ਵਰਗੀਆਂ ਚੁਣੌਤੀਆਂ ਦਾ ਹੱਲ ਕਰਨਾ ਸ਼ਾਮਲ ਹੈ। ਜੇਲ੍ਹ ਮੰਤਰੀ ਨੂੰ ਪ੍ਰਸਤਾਵਿਤ “ਪੰਜਾਬ ਪ੍ਰਿਜ਼ਨਜ਼ ਐਂਡ ਕਰੈਕਸ਼ਨਲ ਸਰਵਿਸਿਜ਼ ਬਿੱਲ” ਅਤੇ “ਪੰਜਾਬ ਗੁੱਡ ਕੰਡਕਟ ਪ੍ਰਿਜ਼ਨਰਜ਼ ਬਿੱਲ” ਬਾਰੇ ਵੀ ਜਾਣਕਾਰੀ ਦਿੱਤੀ ਗਈ, ਜੋ ਇਸ ਵੇਲੇ ਪੰਜਾਬ ਸਰਕਾਰ ਦੇ ਵਿਚਾਰ ਅਧੀਨ ਹਨ। ਇਸ ਤੋਂ ਇਲਾਵਾ, ਵਿਭਾਗ ਦੀ ਪੁਨਰ-ਰਚਨਾ ਸਬੰਧੀ ਪ੍ਰਸਤਾਵਾਂ ‘ਤੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ, ਜਿਸ ਵਿੱਚ ਸੂਬੇ ਦੀਆਂ ਸਾਰੀਆਂ ਜੇਲ੍ਹਾਂ ਵਿੱਚ ਕਾਰਗੁਜ਼ਾਰੀ ਮਜ਼ਬੂਤ ਕਰਨ ਲਈ ਵਾਧੂ ਅਸਾਮੀਆਂ ਦੀ ਲੋੜ ਸ਼ਾਮਲ ਹੈ। ਕੈਬਨਿਟ ਮੰਤਰੀ ਨੇ ਜੇਲ੍ਹ ਸੁਪਰਡੈਂਟਾਂ ਵੱਲੋਂ ਉਠਾਏ ਗਏ ਮੁੱਦਿਆਂ ਨੂੰ ਵੀ ਧਿਆਨ ਨਾਲ ਸੁਣਿਆ, ਜਿਨ੍ਹਾਂ ਵਿੱਚ ਸਟਾਫ ਦੀ ਘਾਟ ਅਤੇ ਸੀਵਰੇਜ ਟ੍ਰੀਟਮੈਂਟ ਪਲਾਂਟਾਂ ਦੀ ਕਾਰਗੁਜ਼ਾਰੀ, ਜੇਲ੍ਹਾਂ ਵਿੱਚ ਟਾਇਲਟਾਂ ਦੀ ਮੁਰੰਮਤ ਅਤੇ ਰਿਹਾਇਸ਼ੀ ਕਾਲੋਨੀਆਂ ਦੀ ਮੁਰੰਮਤ ਵਰਗੀਆਂ ਚਿੰਤਾਵਾਂ ਸ਼ਾਮਲ ਹਨ। ਇਸ ਮੌਕੇ ਜੇਲ੍ਹ ਮੰਤਰੀ ਨੂੰ ਚੱਲ ਰਹੇ ਅਤੇ ਭਵਿੱਖ ‘ਚ ਆਉਣ ਵਾਲੇ ਢਾਂਚਾਗਤ ਪ੍ਰੋਜੈਕਟਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ, ਜਿਨ੍ਹਾਂ ਵਿੱਚ ਲੁਧਿਆਣਾ ਵਿੱਚ ਹਾਈ ਸਕਿਉਰਟੀ ਜੇਲ੍ਹ ਦੀ ਉਸਾਰੀ ਅਤੇ ਪਟਿਆਲਾ ਵਿੱਚ ਮਹਿਲਾ ਓਪਨ ਜੇਲ੍ਹ ਦੀ ਸਥਾਪਨਾ ਦੇ ਪ੍ਰਸਤਾਵ ਸ਼ਾਮਲ ਹਨ। ਜੇਲ੍ਹ ਮੰਤਰੀ ਨੇ ਦੋਵੇਂ ਪ੍ਰੋਜੈਕਟਾਂ ਦੇ ਕੰਮ ਨੂੰ ਜਲਦੀ ਪੂਰਾ ਕਰਨ ‘ਤੇ ਜ਼ੋਰ ਦਿੱਤਾ ਤਾਂ ਜੋ ਇਹ ਜਲਦ ਤੋਂ ਜਲਦ ਚਾਲੂ ਕੀਤੇ ਜਾ ਸਕਣ। ਆਪਣੇ ਸੰਬੋਧਨ ਵਿੱਚ ਡਾ. ਰਵਜੋਤ ਸਿੰਘ ਨੇ ਅਧਿਕਾਰੀਆਂ ਨੂੰ ਇਮਾਨਦਾਰੀ, ਮਿਹਨਤ ਅਤੇ ਬਿਨ੍ਹਾਂ ਕਿਸੇ ਦਬਾਅ ਦੇ ਕੰਮ ਕਰਨ ਲਈ ਪ੍ਰੇਰਿਤ ਕੀਤਾ ਅਤੇ ਜੇਲ੍ਹਾਂ ਵਿੱਚ ਗੈਰਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਲਈ ਹੋਰ ਮਜ਼ਬੂਤ ਯਤਨ ਕਰਨ ਅਤੇ ਕੈਦੀਆਂ ਦੀ ਸੁਧਾਰ ਅਤੇ ਪੁਨਰਵਾਸ ਪ੍ਰਕਿਰਿਆ ਨੂੰ ਬਿਹਤਰ ਬਣਾਉਣ ‘ਤੇ ਜ਼ੋਰ ਦਿੱਤਾ। 

 
 
 

Have something to say? Post your comment

 

More in Doaba

65 ਸਾਲ ਬਾਅਦ ਰਾਜਸਥਾਨ ਫੀਡਰ ਨੂੰ ਨਵਾਂ ਸਰੂਪ ਦੇਣ ਦਾ ਪ੍ਰਾਜੈਕਟ ਸ਼ੁਰੂ, 45 ਦਿਨਾਂ ਲਈ ਨਹਿਰਬੰਦੀ ਅੱਜ ਤੋਂ

ਪੰਜਾਬ ਵਿੱਚ ਵਿਸ਼ਵ ਪੱਧਰੀ ਸੜਕਾਂ ਦਾ ਮਜ਼ਬੂਤ ਨੈੱਟਵਰਕ ਕਾਇਮ ਕਰ ਰਹੀ ਹੈ ਆਪ ਸਰਕਾਰ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 300 ਕਿਲੋਮੀਟਰ ਨਵੀਆਂ ਸੜਕਾਂ ਦਾ ਨੀਂਹ ਪੱਥਰ ਰੱਖਿਆ

ਪੰਜਾਬ ’ਚੋਂ ਅਨਪੜ੍ਹਤਾ, ਨਸ਼ੇ ਅਤੇ ਬੇਰੁਜ਼ਗਾਰੀ ਦਾ ਸਫਾਇਆ ਕਰਨਾ ’ਆਪ’ ਸਰਕਾਰ ਦੀ ਪ੍ਰਮੁੱਖ ਤਰਜੀਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਦੇ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕੀਤਾ ਅਤੇ ਭਵਿੱਖ ਵਿੱਚ ਵੀ ਹਰ ਵਾਅਦੇ ਨੂੰ ਪੂਰਾ ਕਰਾਂਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣ ਲਈ ਉਦਯੋਗਿਕ ਤੇ ਵਪਾਰ ਵਿਕਾਸ ਨੀਤੀ-2026 ਦੀ ਸ਼ੁਰੂਆਤ

ਜਬਰੀ ਵਸੂਲੀ ਨਾਲ ਸਬੰਧਤ ਗੋਲੀਬਾਰੀ ਦੀਆਂ ਘਟਨਾਵਾਂ ਵਿੱਚ ਸ਼ਾਮਲ ਦੋ ਬੀ.ਕੇ.ਆਈ. ਕਾਰਕੁਨ ਜਲੰਧਰ ਤੋਂ ਗ੍ਰਿਫ਼ਤਾਰ; ਪਿਸਤੌਲ ਬਰਾਮਦ

ਫਰੀਦਕੋਟ ਵਿੱਚ ਪਾਕਿਸਤਾਨ-ਸਮਰਥਿਤ ਡਰੱਗ ਕਾਰਟੇਲ ਨਾਲ ਸਬੰਧਤ ਇਕ ਫੌਜੀ ਜਵਾਨ ਬਰਖਾਸਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੰਦੀਪ ਗਿਲਹੋਤਰਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

ਸ੍ਰੀ ਗੁਰੂ ਰਵੀਦਾਸ ਬਾਣੀ ਅਧਿਐਨ ਕੇਂਦਰ ਲਈ ਪੰਜਾਬ ਸਰਕਾਰ ਨੇ 10.50 ਏਕੜ ਜ਼ਮੀਨ ਦਾ ਕਬਜ਼ਾ ਲਿਆ: ਹਰਪਾਲ ਸਿੰਘ ਚੀਮਾ

ਅਵਾਰਾ ਕੁੱਤਿਆਂ ਦਾ ਆਤੰਕ, ਬਜੁਰਗ ਔਰਤ ਨੂੰ ਬਣਾਇਆ ਨਿਸ਼ਾਨਾ