Saturday, April 04, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

“ਖੇਤਾਂ ਤੋਂ ਪਲੇਟ ਤੱਕ” - ਪੰਜਾਬ ਦੀ ਖੇਤੀਬਾੜੀ ਨੂੰ ਮਜ਼ਬੂਤ ਕਰਨ ਲਈ ਇੱਕ ਨਿਵੇਕਲੀ ਪਹਿਲਕਦਮੀ

April 04, 2026 07:23 PM
Rozana Sehaj times
ਚੰਡੀਗੜ੍ਹ : ਟਿਕਾਊ ਖੇਤੀਬਾੜੀ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ, ਪੰਜਾਬ ਰਾਜ ਖੁਰਾਕ ਕਮਿਸ਼ਨ ਨੇ ਆਰ ਈ: ਜੈਨਰੇਟਿੰਗ ਪੰਜਾਬ ਦੇ ਸਹਿਯੋਗ ਨਾਲ “ਮਿੱਟੀ ਤੋਂ ਥਾਲੀ” ਪਹਿਲਕਦਮੀ ਦੀ ਸ਼ੁਰੂਆਤ ਕੀਤੀ, ਜਿਸਦਾ ਉਦੇਸ਼ ਰਾਜ ਭਰ ਵਿੱਚ ਮਿੱਟੀ ਦੀ ਸਿਹਤ ਨੂੰ ਬਹਾਲ ਕਰਨਾ ਅਤੇ ਖੇਤੀ ਪ੍ਰਣਾਲੀ ਨੂੰ ਮਜ਼ਬੂਤ ਬਣਾਉਣਾ ਹੈ। ਇਸ ਸਮਾਗਮ ਦੀ ਪ੍ਰਧਾਨਗੀ ਕਰਦੇ ਹੋਏ ਚੇਅਰਮੈਨ ਸ਼੍ਰੀ ਬਾਲ ਮੁਕੰਦ ਸ਼ਰਮਾ ਨੇ ਮਿੱਟੀ ਦੀ ਘੱਟਦੀ ਉਪਜਾਊ ਸ਼ਕਤੀ, ਭੂਮੀਗਤ ਪਾਣੀ ਦੀ ਕਮੀ ਅਤੇ ਵਾਤਾਵਰਣੀ ਚੁਣੌਤੀਆਂ ਨਾਲ ਨਜਿੱਠਣ ਲਈ ਸਾਂਝੀ ਪਹੁੰਚ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਸੈਮੀਨਾਰ ਦਾ ਅਰੰਭ ਕਰਦਿਆਂ  ਮਿਸ  ਸੁਮਿਤ ਸੰਧੂ (ਦਿੱਲੀ), ਸੰਸਥਾਪਕ ਸਟੀਵਰਡ, ਆਰ ਈ: ਜੈਨਰੇਟਿੰਗ ਪੰਜਾਬ ਨੂੰ ਏਜੰਡਾ ਪੇਸ਼ ਕਰਨ ਲਈ ਸੱਦਾ ਦਿੱਤਾ। ਸੈਮੀਨਾਰ ਵਿੱਚ ਪੰਜਾਬ, ਯੂਐਸਏ ਅਤੇ ਯੂਕੇ ਤੋਂ ਆਏ ਲਗਭਗ ਡੇਢ ਦਰਜਨ ਮਾਹਿਰਾਂ ਅਤੇ ਚੁਣਵੇਂ ਕਿਸਾਨਾਂ ਨੇ ਭਾਗ ਲਿਆ ਅਤੇ ਆਪਣੇ ਵਿਚਾਰ ਸਾਂਝੇ ਕੀਤੇ। ਚਰਚਾ ਦੌਰਾਨ ਔਰਗੈਨਿਕ ਖੇਤੀ, ਬਦਲਵਾਂ ਫਸਲੀ ਚੱਕਰ, ਗੰਡੋਇਆ ਅਧਾਰਿਤ ਖਾਦ, ਮਿੱਟੀ ਵਿੱਚ ਜੈਵਿਕ ਕਾਰਬਨ, ਪਾਣੀ ਦੀ ਸਮਝਦਾਰ ਵਰਤੋਂ, ਫੂਡ ਪ੍ਰੋਸੈਸਿੰਗ ਅਤੇ ਐਕਸਪੋਰਟ ਵਰਗੇ ਅਹਿਮ ਮਸਲਿਆਂ ‘ਤੇ ਵਿਸਥਾਰ ਨਾਲ ਵਿਚਾਰ ਹੋਇਆ। ਸਾਰੇ ਵਿਚਾਰਾਂ ਦਾ ਕੇਂਦਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ “ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ” ਨਾਲ ਜੁੜਿਆ ਰਿਹਾ।

ਸੈਮੀਨਾਰ ਦੇ ਭਾਗੀਦਾਰਾਂ ਵਿੱਚ ਸੁਮਿਤ ਸੰਧੂ (ਦਿੱਲੀ), ਮੁਕਤੀ ਕੁਮਾਰ (ਜੰਮਪਲ, ਇੰਗਲੈਂਡ), ਜੋਤੀ ਸਰੂਪ (ਉਨਤੀ ਕਾਰਪੋਰੇਟਿਵ), ਰਜਨੀਸ਼ ਸ਼ਰਮਾ (ਗੰਡੋਇਆ ਦੀ ਖਾਦ ਬਣਾਉਣ ਵਿੱਚ ਮਾਹਿਰ), ਜਤਿੰਦਰ ਕੌਰ ਅਰੋੜਾ (ਸਾਬਕਾ ਕਾਰਜਕਾਰੀ ਨਿਰਦੇਸ਼ਕ, ਵਿਗਿਆਨ ਅਤੇ ਤਕਨਾਲੋਜੀ ਕੌਂਸਲ), ਰਿਪਨਦੀਪ ਸਿੰਘ (ਸਹਾਇਕ ਡਾਇਰੈਕਟਰ, ਚੰਡੀਗੜ੍ਹ ਯੂਨੀਵਰਸਿਟੀ, ਘੜੂੰਆਂ), ਤਰੂਨ ਸੇਨ (ਮੈਨੇਜਰ, ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਲਿਮਿਟੇਡ), ਐਨ. ਐਸ. ਬਰਾੜ (ਚੇਅਰਮੈਨ, ਪੈਗਰੋ ਫ੍ਰੋਜ਼ਨ ਫੂਡਜ਼ ਪ੍ਰਾਈਵੇਟ ਲਿਮਿਟੇਡ), ਕੇ. ਬੀ. ਸਿੰਘ (ਡਾਇਰੈਕਟਰ, ਪਾਮੇਟੀ, ਪੀ.ਏ.ਯੂ.), ਜਸਪ੍ਰੀਤ ਸਿੰਘ (ਹਲਦੀ ਉਤਪਾਦਕ ਕਿਸਾਨ), ਚਮਕੌਰ ਸਿੰਘ (ਮੋਗਾ), ਗੁਰਮੁਖ ਸਿੰਘ (ਬਟਾਲਾ), ਧਾਲੀਵਾਲ ਸਾਹਿਬ (ਯੂਐਸਏ), ਸਰਬਜੀਤ ਬਾਜਵਾ (ਅੰਮ੍ਰਿਤਸਰ), ਮਾਹਿਰ ਸੱਤ ਸਿੰਘ ਜੀ ਅਤੇ ਹੋਰ ਕਈ ਅਗਾਂਹਵਧੂ ਕਿਸਾਨ ਅਤੇ ਵਿਦਵਾਨ ਸ਼ਾਮਲ ਸਨ। ਇਸ ਤੋਂ ਇਲਾਵਾ, ਕਮਿਸ਼ਨ ਦੇ ਮੈਂਬਰ ਸਰਦਾਰ ਜਸਵੀਰ ਸਿੰਘ ਸੇਖੋਂ ਅਤੇ ਸ਼੍ਰੀ ਚੇਤਨ ਪ੍ਰਕਾਸ਼ ਧਾਲੀਵਾਲ ਵੀ ਮੌਜੂਦ ਰਹੇ ਅਤੇ ਉਨ੍ਹਾਂ ਨੇ ਸੈਮੀਨਾਰ ਦੀ ਸਫਲਤਾ ‘ਤੇ ਸੰਤੁਸ਼ਟੀ ਜਤਾਉਂਦੇ ਹੋਏ ਚੇਅਰਮੈਨ ਬਾਲ ਮੁਕੰਦ ਸ਼ਰਮਾ ਦੀ ਅਗਵਾਈ ਦੀ ਪ੍ਰਸ਼ੰਸਾ ਕੀਤੀ। ਮੁਕਤੀ ਕੁਮਾਰ (ਕਾਰਬਨ ਸਾਵੀ, ਯੂਕੇ) ਨੇ ਮਿੱਟੀ ਵਿੱਚ ਜੈਵਿਕ ਕਾਰਬਨ ਦੀ ਮਹੱਤਤਾ ਉਜਾਗਰ ਕੀਤੀ, ਜਦਕਿ ਡਾ. ਬਲਜਿੰਦਰ ਸਿੰਘ ਸੈਣੀ (ਮੁੱਖੀ, ਟਾਟਾ ਟਰੱਸਟ ਪੰਜਾਬ) ਨੇ ਮਿੱਟੀ ਦੀ ਗੁਣਵੱਤਾ ਸੁਧਾਰਨ ਲਈ ਵਿਹਾਰਕ ਸਿਫ਼ਾਰਸ਼ਾਂ ਸਾਂਝੀਆਂ ਕੀਤੀਆਂ। ਇਸ ਪਹਿਲਕਦਮੀ ਤਹਿਤ ਇੱਕ “ਥਿੰਕ ਐਂਡ ਡੂ ਟੈਂਕ” ਦੇ ਗਠਨ ਦਾ ਵੀ ਐਲਾਨ ਕੀਤਾ ਗਿਆ, ਜੋ ਪੰਜਾਬ ਵਿੱਚ ਖੇਤੀਬਾੜੀ ਦੀ ਪੁਨਰ ਸੁਰਜੀਤੀ ਨੂੰ ਤੇਜ਼ੀ ਨਾਲ ਅੱਗੇ ਵਧਾਉਣ ਵਿੱਚ ਮਦਦਗਾਰ ਸਾਬਤ ਹੋਵੇਗਾ।
 

Have something to say? Post your comment

 

More in Chandigarh

ਗੈਂਗਸਟਰਾਂ ਤੇ ਵਾਰ ਦਾ 74ਵਾਂ ਦਿਨ: ਪੰਜਾਬ ਪੁਲਿਸ ਨੇ 551 ਥਾਈਂ ਕੀਤੀ ਛਾਪੇਮਾਰੀ ; 245 ਗ੍ਰਿਫ਼ਤਾਰ

ਚੰਡੀਗੜ੍ਹ ਗ੍ਰਨੇਡ ਹਮਲਾ: ਪੰਜਾਬ ਪੁਲਿਸ ਵੱਲੋਂ ਹੈਂਡ ਗ੍ਰਨੇਡ, ਜ਼ਿਗਾਨਾ ਪਿਸਤੌਲ ਸਮੇਤ ਪੰਜ ਵਿਅਕਤੀ ਗ੍ਰਿਫ਼ਤਾਰ

10000 ਰੁਪਏ ਰਿਸ਼ਵਤ ਲੈਂਦਾ ਨਾਇਬ ਕੋਰਟ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਭਗਵੰਤ ਮਾਨ ਸਰਕਾਰ ਨੇ ਬਕਾਇਆ ਰਾਸ਼ੀ ਦੀ ਵਸੂਲੀ ਲਈ ਓ.ਟੀ.ਐਸ. 2025 ਦੀ ਆਖਰੀ ਮਿਤੀ ਵਧਾ ਕੇ 31 ਮਈ ਕੀਤੀ: ਹਰਪਾਲ ਸਿੰਘ ਚੀਮਾ

ਵਿਸ਼ੇਸ਼ ਸੁਧਾਈ ਰਿਵੀਜ਼ਨ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ: ਮੁੱਖ ਚੋਣ ਅਧਿਕਾਰੀ

ਕਿਉਂ ਅਦਾਲਤੀ ਚਾਰਾਜੋਈਆਂ ਮੂਹਰੇ ਨਹੀਂ ਟਿਕ ਰਹੇ ਨਸ਼ਾ ਤਸਕਰ

ਦਿਲ ਦੀਆਂ ਬੀਮਾਰੀਆਂ ਤੋਂ ਲੈ ਕੇ ਕੈਂਸਰ ਵਰਗੀਆਂ ਗੰਭੀਰ ਬੀਮਾਰੀਆਂ ਦਾ ਇਲਾਜ; ਐਮਰਜੈਂਸੀ ਹਾਲਾਤਾਂ ਵਿੱਚ ਸਹਾਇਤਾ ਪ੍ਰਦਾਨ ਕਰ ਰਹੀ ‘ਮੁੱਖ ਮੰਤਰੀ ਸਿਹਤ ਯੋਜਨਾ’

ਵਾਤਾਵਰਣ ਪ੍ਰੇਮੀ ਰੱਬ ਦਾ ਬੰਦਾ ਬਾਬਾ ਬਲਵਿੰਦਰ ਸਿੰਘ ਲਾਡਾ ਜੀ ਦਾ ਢਾਹਾਂ ਕਲੇਰਾਂ ਵਿਖੇ ਸਨਮਾਨ

ਵੂਮੈਨ ਐਂਡ ਚਾਈਲਡ ਵੈਲਫੇਅਰ ਸੋਸਾਇਟੀ ਦਾ ਸਲਾਘਯੋਗ ਉਪਰਾਲਾ

ਰੰਗਲਾ ਪੰਜਾਬ ਦੇ ਸੁਪਨੇ ਵੱਲ ਵੱਡਾ ਕਦਮ; ਡੇਰਾਬੱਸੀ ਵਿੱਚ ਨਵੇਂ ਪਾਰਕਾਂ ਦਾ ਉਦਘਾਟਨ