Friday, October 09, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Chandigarh

10000 ਰੁਪਏ ਰਿਸ਼ਵਤ ਲੈਂਦਾ ਨਾਇਬ ਕੋਰਟ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

April 04, 2026 07:57 PM
Rozana Sehaj times
ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਚੱਲ ਰਹੀ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਦੌਰਾਨ ਲੁਧਿਆਣਾ ਅਦਾਲਤ ਵਿੱਚ ਨਾਇਬ ਕੋਰਟ ਵਜੋਂ ਤਾਇਨਾਤ ਸਹਾਇਕ ਸਬ- ਇੰਸਪੈਕਟਰ ਤਰਲੋਚਨ ਸਿੰਘ ਨੂੰ 10000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਚੰਡੀਗੜ੍ਹ ਰੋਡ, ਲੁਧਿਆਣਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ  ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਵਿਰੁੱਧ ਇੱਕ ਕੇਸ ਦਰਜ ਸੀ ਅਤੇ ਗ੍ਰਿਫ਼ਤਾਰੀ ਦੌਰਾਨ ਸ਼ਿਕਾਇਤਕਰਤਾ ਦੀ ਲਾਇਸੈਂਸ-ਸ਼ੁਦਾ ਪਿਸਤੌਲ ਵੀ ਪੁਲਿਸ ਨੇ ਕਬਜ਼ੇ ਵਿੱਚ ਲੈ ਲਈ ਸੀ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਉਸਦਾ ਲਾਇਸੈਂਸੀ ਪਿਸਤੌਲ ਵਾਪਸ ਲੈਣ ਸਬੰਧੀ ਕੇਸ ਵਿੱਚ ਉਸਦੀ ਮਦਦ ਕਰਨ ਦੇ ਬਦਲੇ ਦੋਸ਼ੀ ਨਾਇਬ ਕੋਰਟ ਨੇ 10,000 ਰੁਪਏ ਦੀ ਰਿਸ਼ਵਤ ਅਤੇ ਸਕੈਚਰ ਸ਼ੂਅਜ਼ ਦੀ ਮੰਗ ਕੀਤੀ । ਸ਼ਿਕਾਇਤਕਰਤਾ ਨੇ ਰਿਸ਼ਵਤ ਅਤੇ ਸਕੈਚਰ ਸ਼ੂਅਜ਼ ਮੰਗਣ ਵਾਲੀ ਸਾਰੀ ਗੱਲਬਾਤ ਰਿਕਾਰਡ ਕਰ ਲਈ ਸੀ। ਜ਼ਿਕਰਯੋਗ ਹੈ ਕਿ ਸ਼ਿਕਾਇਤਕਰਤਾ ਰਿਸ਼ਵਤ ਦੇਣ ਜਾਂ ਕੋਈ ਵੀ ਹੋਰ ਗੈਰ-ਕਾਨੂੰਨੀ ਢੰਗ ਵਰਤਣ ਲਈ ਤਿਆਰ ਨਹੀ ਸੀ ਇਸ ਲਈ ਉਸ ਨੇ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਨਾਲ ਰਾਬਤਾ ਕੀਤਾ। ਉਸਦੀ ਸ਼ਿਕਾਇਤ ’ਤੇ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਨਾਇਬ ਕੋਰਟ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10000 ਰੁਪਏ ਰਿਸ਼ਵਤ ਦੀ ਰਕਮ ਅਤੇ ਸਲੇਟੀ ਰੰਗ ਦੇ ਸਕੈਚਰ ਸ਼ੂਅਜ਼ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ। ਇਸ ਸਬੰਧ ਵਿੱਚ ਦੋਸ਼ੀ ਵਿਰੁੱਧ ਵਿਜੀਲੈਂਸ ਬਿਊਰੋ ਪੁਲਿਸ ਸਟੇਸ਼ਨ ਲੁਧਿਆਣਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
 
 
 

Have something to say? Post your comment

More in Chandigarh

ਮਾਨ ਸਰਕਾਰ ਵੱਲੋਂ ਦੁਕਾਨਦਾਰਾਂ ਨੂੰ ਦੀਵਾਲੀ ਤੋਹਫ਼ਾ

ਵਿਜੀਲੈਂਸ ਬਿਊਰੋ ਨੇ ਪਟਵਾਰੀ ਅਤੇ ਪ੍ਰਾਈਵੇਟ ਏਜੰਟ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

40,000 ਰੁਪਏ ਰਿਸ਼ਵਤ ਲੈਂਦੇ ਉੱਤਰੀ ਰੇਲਵੇ ਦੇ ਸੀਨੀਅਰ ਸੈਕਸ਼ਨ ਇੰਜੀਨੀਅਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 261ਵਾਂ ਦਿਨ: ਪੰਜਾਬ ਪੁਲਿਸ ਵੱਲੋਂ 557 ਥਾਈਂ ਛਾਪੇਮਾਰੀ; 251 ਵਿਅਕਤੀ ਕਾਬੂ

ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਮਾਨ ਸਰਕਾਰ ਵਚਨਬੱਧ: ਡਿਪਟੀ ਸਪੀਕਰ ਰੌੜੀ

ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ: ਭਗਵੰਤ ਸਿੰਘ ਮਾਨ

'ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ' ਤਹਿਤ 3,722 ਕਰੋੜ ਰੁਪਏ ਮਹਿਲਾਵਾਂ ਦੇ ਖਾਤਿਆਂ ਵਿੱਚ ਸਿੱਧੇ ਟਰਾਂਸਫਰ: ਡਾ. ਬਲਜੀਤ ਕੌਰ

50,000 ਰੁਪਏ ਰਿਸ਼ਵਤ ਲੈਂਦੇ ਐਸ.ਡੀ.ਓ. ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਰੰਗੇ ਹੱਥੀਂ ਕਾਬੂ

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਉੱਘੇ ਅਦਾਕਾਰ ਨਾਨਾ ਪਾਟੇਕਰ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਗੈਂਗਸਟਰਾਂ 'ਤੇ ਵਾਰ ਦਾ 260ਵਾਂ ਦਿਨ: ਪੰਜਾਬ ਪੁਲਿਸ ਵੱਲੋਂ 563 ਥਾਈਂ ਛਾਪੇਮਾਰੀ; 230 ਕਾਬੂ