Saturday, April 04, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਦੇ ਐਡਵਾਂਸਡ ਕੈਂਸਰ ਇੰਸਟੀਚਿਊਟ ਦਾ ਅਚਨਚੇਤ ਦੌਰਾ, ਸਹੂਲਤਾਂ ਅਤੇ ਮਰੀਜ਼ਾਂ ਦੀ ਦੇਖਭਾਲ ਦਾ ਜਾਇਜ਼ਾ ਲਿਆ

April 04, 2026 08:22 PM
Rozana Sehaj times
ਬਠਿੰਡਾ  : ਪੰਜਾਬ ਵਿੱਚ ਕੈਂਸਰ ਦੇਖਭਾਲ ਨੂੰ ਅਪਗ੍ਰੇਡ ਕਰਨ ਲਈ ਫੈਸਲਾਕੁੰਨ ਯਤਨ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ (ਬੀ.ਐਫ.ਯੂ.ਐਚ.ਐਸ.) ਵਿਖੇ ਐਡਵਾਂਸਡ ਕੈਂਸਰ ਇੰਸਟੀਚਿਊਟ ਦਾ ਅਚਾਨਕ ਨਿਰੀਖਣ ਕੀਤਾ ਅਤੇ ਉਨ੍ਹਾਂ ਬੁਨਿਆਦੀ ਢਾਂਚੇ, ਤਕਨਾਲੋਜੀ ਤੇ ਮਨੁੱਖੀ ਸ਼ਕਤੀ ਦੇ ਵਿਆਪਕ ਸੁਧਾਰ ਦੇ ਆਦੇਸ਼ ਦਿੱਤੇ। ਉਨ੍ਹਾਂ ਨਾਲ ਹੀ ਇਹ ਵੀ ਕਿਹਾ ਕਿ ਇਲਾਜ ਦੇ ਮਿਆਰਾਂ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ।

ਤਬਦੀਲੀ ਲਈ ਸਪੱਸ਼ਟ ਦਿਸ਼ਾ ਨਿਰਧਾਰਤ ਕਰਦੇ ਹੋਏ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਸੰਸਥਾ ਨੂੰ ਵਿਸ਼ਵ ਪੱਧਰੀ ਸਿਹਤ ਸੰਭਾਲ ਕੇਂਦਰ ਵਜੋਂ ਵਿਕਸਤ ਕੀਤਾ ਜਾਵੇਗਾ, ਜਿਸ ਵਿੱਚ ਰੋਬੋਟਿਕ ਸਰਜਰੀ ਸਮੇਤ ਉੱਨਤ ਸਹੂਲਤਾਂ ਦੀ ਸ਼ੁਰੂਆਤ ਕੀਤੀ ਜਾਵੇਗੀ ਅਤੇ ਸਟਾਫ ਦੀ ਭਰਤੀ ਨੂੰ ਮਜ਼ਬੂਤ ਕਰਨ ਲਈ ਤੁਰੰਤ ਕਦਮ ਚੁੱਕੇ ਜਾਣਗੇ, ਜਿਸ ਦਾ ਮੰਤਵ ਮਾਲਵਾ ਖੇਤਰ ਵਿੱਚ ਮਰੀਜ਼ਾਂ ਦੀ ਦੇਖਭਾਲ ਨੂੰ ਮਹੱਤਵਪੂਰਨ ਢੰਗ ਨਾਲ ਵਧਾਉਣਾ ਹੈ।

ਹਸਪਤਾਲ ਦੇ ਅਚਾਨਕ ਦੌਰੇ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੰਸਥਾ ਦੇ ਕੰਮਕਾਜ ਦਾ ਜਾਇਜ਼ਾ ਲਿਆ ਅਤੇ ਜ਼ਮੀਨੀ ਹਕੀਕਤਾਂ ਦਾ ਮੁਲਾਂਕਣ ਕਰਨ ਅਤੇ ਤੁਰੰਤ ਧਿਆਨ ਦੇਣ ਦੀ ਲੋੜ ਵਾਲੇ ਖੇਤਰਾਂ ਦੀ ਪਛਾਣ ਕਰਨ ਲਈ ਮੁੱਖ ਭਾਈਵਾਲਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਜ਼ੋਰ ਦੇ ਕੇ ਕਿਹਾ, "ਇਸ ਦੌਰੇ ਦਾ ਉਦੇਸ਼ ਸੰਸਥਾ ਨੂੰ ਸਮਰਥਨ ਦੇਣਾ ਅਤੇ ਮਜ਼ਬੂਤ ਕਰਨਾ ਹੈ, ਨਾ ਕਿ ਕਮੀਆਂ ਲੱਭਣਾ। ਦੌਰੇ ਦਾ ਵਿਆਪਕ ਉਦੇਸ਼ ਇਸ ਨੂੰ ਪੂਰੇ ਸੂਬੇ ਲਈ ਪ੍ਰਮੁੱਖ ਸਿਹਤ ਸੰਭਾਲ ਕੇਂਦਰ ਵਿੱਚ ਬਦਲਣਾ ਹੈ।"

ਮੁੱਖ ਮੰਤਰੀ ਨੇ ਪੁਸ਼ਟੀ ਕੀਤੀ, "ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ (ਬੀ.ਐਫ.ਯੂ.ਐਚ.ਐਸ.) ਵਿਖੇ ਐਡਵਾਂਸਡ ਕੈਂਸਰ ਇੰਸਟੀਚਿਊਟ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ ਹੋਵੇਗਾ। ਇਹ ਹਸਪਤਾਲ ਪਹਿਲਾਂ ਹੀ ਮਾਲਵਾ ਖੇਤਰ ਦੇ ਮਰੀਜ਼ਾਂ ਨੂੰ ਮਿਆਰੀ ਸਿਹਤ ਸੰਭਾਲ ਸੇਵਾਵਾਂ ਮੁਹੱਈਆ ਕਰ ਰਿਹਾ ਹੈ ਅਤੇ ਸਾਡੀ ਕੋਸ਼ਿਸ਼ ਹੈ ਕਿ ਇਸ ਨੂੰ ਪੰਜਾਬ ਭਰ ਵਿੱਚ ਮੋਹਰੀ ਸਿਹਤ ਸੰਭਾਲ ਕੇਂਦਰ ਵਜੋਂ ਹੋਰ ਮਜ਼ਬੂਤ ਕੀਤਾ ਜਾਵੇ।"

ਲਗਾਤਾਰ ਅਪਗ੍ਰੇਡੇਸ਼ਨ ਦੀ ਲੋੜ 'ਤੇ ਜ਼ੋਰ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਇਸ ਦੌਰੇ ਦਾ ਉਦੇਸ਼ ਨੁਕਸ ਲੱਭਣਾ ਨਹੀਂ ਹੈ, ਸਗੋਂ ਇਸ ਸੰਸਥਾ ਨੂੰ ਸੂਬੇ ਭਰ ਵਿੱਚ ਪ੍ਰਮੁੱਖ ਸਿਹਤ ਸੰਭਾਲ ਕੇਂਦਰ ਵਜੋਂ ਵਿਕਸਤ ਕਰਨਾ ਹੈ। ਦੌਰੇ ਦੌਰਾਨ ਮੈਂ ਇਸ ਅਹਿਮ ਸੰਸਥਾ ਦੀਆਂ ਜ਼ਮੀਨੀ ਹਕੀਕਤਾਂ ਅਤੇ ਜ਼ਰੂਰਤਾਂ ਤੋਂ ਜਾਣੂ ਕਰਵਾਉਣ ਲਈ ਸਾਰੇ ਮੁੱਖ ਭਾਈਵਾਲਾਂ ਨਾਲ ਗੱਲਬਾਤ ਕੀਤੀ।"

ਮਰੀਜ਼ਾਂ ਦੇ ਇਲਾਜ ਨੂੰ ਬਿਹਤਰ ਬਣਾਉਣ 'ਤੇ ਧਿਆਨ ਕੇਂਦਰਿਤ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਸੰਸਥਾ ਵਿੱਚ ਕਈ ਲੋੜੀਂਦੀਆਂ ਸਹੂਲਤਾਂ ਸ਼ੁਰੂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ, "ਕਈ ਸਹੂਲਤਾਂ ਸ਼ੁਰੂ ਕਰਕੇ ਮਰੀਜ਼ਾਂ ਦੀ ਤੰਦਰੁਸਤੀ ਯਕੀਨੀ ਬਣਾਉਣ ਲਈ ਠੋਸ ਯਤਨ ਕੀਤੇ ਜਾਣਗੇ। ਇਸ ਹਸਪਤਾਲ ਵਿੱਚ ਰੋਬੋਟਿਕ ਸਰਜਰੀ ਵੀ ਸ਼ੁਰੂ ਕੀਤੀ ਜਾਵੇਗੀ ਤਾਂ ਜੋ ਮਰੀਜ਼ਾਂ ਨੂੰ ਵੱਡੇ ਪੱਧਰ 'ਤੇ ਲਾਭ ਪਹੁੰਚ ਸਕੇ।”

ਇਲਾਜ ਦੇ ਤਰੀਕਿਆਂ ਨੂੰ ਆਧੁਨਿਕ ਬਣਾਉਣ ਦੀ ਜ਼ਰੂਰਤ 'ਤੇ ਜ਼ੋਰ ਦਿੰਦੇ ਹੋਏ ਉਨ੍ਹਾਂ ਅੱਗੇ ਕਿਹਾ, "ਇਸ ਹਸਪਤਾਲ ਵਿੱਚ ਰੋਬੋਟਿਕ ਸਰਜਰੀ ਸ਼ੁਰੂ ਕਰਨ ਲਈ ਜਲਦੀ ਤੋਂ ਜਲਦੀ ਜ਼ਰੂਰੀ ਕਦਮ ਚੁੱਕੇ ਜਾਣਗੇ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।"

ਸਟਾਫ ਦੀਆਂ ਚਿੰਤਾਵਾਂ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਸਪਤਾਲ ਇਸ ਸਮੇਂ ਸਟਾਫ ਦੀ ਘਾਟ ਦਾ ਸਾਹਮਣਾ ਕਰ ਰਿਹਾ ਹੈ। ਉਨ੍ਹਾਂ ਤੁਰੰਤ ਕਾਰਵਾਈ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ, "ਮੈਨੂੰ ਪਤਾ ਲੱਗਾ ਹੈ ਕਿ ਹਸਪਤਾਲ ਵਿੱਚ ਸਟਾਫ ਦੀ ਘਾਟ ਹੈ, ਇਸ ਲਈ ਵੱਡੇ ਜਨਤਕ ਹਿੱਤ ਵਿੱਚ ਹੋਰ ਸਟਾਫ ਦੀ ਭਰਤੀ ਲਈ ਜ਼ਰੂਰੀ ਕਦਮ ਚੁੱਕੇ ਜਾਣਗੇ।”

ਪੰਜਾਬ ਸਰਕਾਰ ਦੀ ਪਹੁੰਚਯੋਗ ਸਿਹਤ ਸੰਭਾਲ ਪ੍ਰਤੀ ਵਚਨਬੱਧਤਾ ਦੀ ਪੁਸ਼ਟੀ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਆਯੂਸ਼ਮਾਨ ਕਾਰਡ ਧਾਰਕ ਅਤੇ ਮੁੱਖ ਮੰਤਰੀ ਸਿਹਤ ਯੋਜਨਾ ਦੇ ਲਾਭਪਾਤਰੀ ਇਸ ਸਰਵੋਤਮ ਕੈਂਸਰ ਕੇਅਰ ਹਸਪਤਾਲ ਵਿੱਚ ਇਲਾਜ ਦੇ ਹੱਕਦਾਰ ਹਨ। ਪੰਜਾਬ ਸਰਕਾਰ ਸੂਬੇ ਦੇ ਸਾਰੇ ਲੋਕਾਂ ਨੂੰ ਮਿਆਰੀ ਸਿਹਤ ਸੰਭਾਲ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ।"
 
 
 

Have something to say? Post your comment

 

More in Malwa

ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਕਾਸ ਕਾਰਜ ਜਾਰੀ; ਮੋਗਾ ਵਿੱਚ ਬਹੁ-ਕਰੋੜੀ ਪ੍ਰਾਜੈਕਟਾਂ ਦਾ ਉਦਘਾਟਨ

ਗੋਲਡਨ ਐਜੂਕੇਸ਼ਨਸ ਸੰਸਥਾ ਨੇ ਗੁਰਤੇਜ ਸਿੰਘ ਦਾ ਲਗਵਾਇਆ ਕੈਨੇਡਾ ਦਾ ਸੁਪਰ ਵੀਜਾ

ਅਗਰਵਾਲ ਧਰਮਸ਼ਾਲਾ ਅਤੇ ਸਕੂਲ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਚ ਦਰਸ਼ਨ ਮਿੱਤਲ ਮਜ਼ਬੂਤ ਦਾਅਵੇਦਾਰ

ਧੋਬੀ ਘਾਟ ਇਲਾਕੇ ਦੇ ਨਿਵਾਸੀਆਂ ਨੂੰ ਮਿਲੇਗੀ ਪਾਣੀ ਦੀ ਕਿੱਲਤ ਤੋਂ ਰਾਹਤ

ਐਗਰੋ ਇਨਪੁੱਟਸ ਡੀਲਰ ਐਸੋਸੀਏਸ਼ਨ ਦੀ ਸਰਬ ਸੰਮਤੀ ਨਾਲ ਚੋਣ

ਪੰਜਾਬੀ ਯੂਨੀਵਰਸਿਟੀ ਵਿਖੇ ਕਾਨਵੋਕੇਸ਼ਨ ਦੀਆਂ ਤਿਆਰੀਆਂ ਜੋਰਾਂ 'ਤੇ

ਕਣਕ ਦੀ ਨਾੜ ਨੂੰ ਅੱਗ ਲਾਉਣ ਵਾਲਿਆਂ 'ਤੇ ਹੋਵੇਗੀ ਸਖ਼ਤ ਕਾਰਵਾਈ

ਰਿਟਾਇਰਡ ਮੁੱਖ ਅਧਿਆਪਕ ਦੇਵ ਰਾਜ ਸ਼ਰਮਾ ਵਲੋਂ ਮਾਤਾ ਬਚਨੀ ਦੇਵੀ ਦੀ ਯਾਦ ਵਿੱਚ ਸਕੂਲੀ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

ਨੌਜਵਾਨਾਂ ਵਿੱਚ ਨਸ਼ੇ ਨਾਂਹ ਕਹਿਣ ਦਾ ਹੁਨਰ ਪੈਦਾ ਕਰਨ ਲਈ ਵਰਕਸ਼ਾਪ

ਆਲ ਇੰਡੀਆ ਬੀਐਸਐਨਐਲ ਪੈਨਸ਼ਨਰ ਐਸੋਸੀਏਸ਼ਨ ਵੱਲੋਂ 23 ਮਾਰਚ ਦੇ ਮਹਾਨ ਸ਼ਹੀਦਾਂ ਨੂੰ ਸਮਰਪਿਤ ਵਿਚਾਰ ਗੋਸ਼ਟੀ