Saturday, April 04, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਚੰਡੀਗੜ੍ਹ ਗ੍ਰਨੇਡ ਹਮਲਾ: ਪੰਜਾਬ ਪੁਲਿਸ ਵੱਲੋਂ ਹੈਂਡ ਗ੍ਰਨੇਡ, ਜ਼ਿਗਾਨਾ ਪਿਸਤੌਲ ਸਮੇਤ ਪੰਜ ਵਿਅਕਤੀ ਗ੍ਰਿਫ਼ਤਾਰ

April 04, 2026 08:25 PM
Rozana Sehaj times
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਚੰਡੀਗੜ੍ਹ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਤਹਿਤ ਚੰਡੀਗੜ੍ਹ ਗ੍ਰਨੇਡ ਹਮਲੇ ਵਿੱਚ ਸ਼ਾਮਲ ਪੰਜ ਮੁਲਜ਼ਮਾਂ ਨੂੰ ਇੱਕ ਹੈਂਡ ਗ੍ਰਨੇਡ ਅਤੇ ਇੱਕ .30 ਬੋਰ ਜ਼ਿਗਾਨਾ ਪਿਸਤੌਲ ਸਮੇਤ ਗੋਲੀ-ਸਿੱਕੇ ਨਾਲ ਗ੍ਰਿਫ਼ਤਾਰ ਕਰਕੇ ਇਸ ਵਾਰਦਾਤ ਦੀ ਗੁੱਥੀ ਨੂੰ ਸਫਲਤਾਪੂਰਵਕ ਸੁਲਝਾ ਲਿਆ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਪਿੰਡ ਮਾਜਰੀ (ਐਸ.ਬੀ.ਐਸ. ਨਗਰ ) ਦੇ ਬਲਵਿੰਦਰ ਲਾਲ ਉਰਫ਼ ਸ਼ੰਮੀ, ਪਿੰਡ ਭਰਾਪੁਰ (ਐਸ.ਬੀ.ਐਸ. ਨਗਰ )ਦੇ ਜਸਵੀਰ ਸਿੰਘ ਉਰਫ਼ ਜੱਸੀ, ਪਿੰਡ ਸੁਜਾਵਲਪੁਰ (ਐਸਬੀਐਸ ਨਗਰ) ਦੇ ਚਰਨਜੀਤ ਸਿੰਘ ਉਰਫ਼ ਚੰਨੀ, ਪਿੰਡ ਠਾਣਾ (ਸ਼ਿਮਲਾ) ਦੇ ਰੂਬਲ ਚੌਹਾਨ ਅਤੇ ਧੂਰੀ (ਸੰਗਰੂਰ) ਦੇ ਮਨਦੀਪ ਉਰਫ਼ ਅਭਿਜੋਤ ਸ਼ਰਮਾ ਵਜੋਂ ਹੋਈ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਸ ਮਾਡਿਊਲ ਨੂੰ ਪਾਕਿਸਤਾਨ ਦੀ ਆਈ.ਐਸ.ਆਈ. ਦਾ ਸਮਰਥਨ ਪ੍ਰਾਪਤ ਸੀ ਅਤੇ ਇਹ ਪੁਰਤਗਾਲ ਅਤੇ ਜਰਮਨੀ ਵਿੱਚ ਸਥਿਤ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ਹੇਠ ਕੰਮ ਕਰਦਾ ਸੀ। ਉਨ੍ਹਾਂ ਕਿਹਾ ਕਿ ਉਕਤ ਦੋਸ਼ੀ ਇੱਕ ਢਾਂਚਾਗਤ ਨੈੱਟਵਰਕ,ਜਿਸ ਵਿੱਚ ਹਮਲੇ ਨੂੰ ਅੰਜਾਮ ਦੇਣ ਲਈ ਕਈ ਕੱਟਆਊਟ ਅਤੇ ਸਬ-ਮਾਡਿਊਲ ਸ਼ਾਮਲ ਸਨ, ਦਾ ਹਿੱਸਾ ਸਨ। ਡੀਜੀਪੀ ਨੇ ਕਿਹਾ ਕਿ ਹਮਲੇ ਵਿੱਚ ਸ਼ਾਮਲ ਦੋ ਮੁੱਖ ਦੋਸ਼ੀਆਂ ਦੀ ਵੀ ਪਛਾਣ ਕੀਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ- ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ। ਜ਼ਿਕਰਯੋਗ ਹੈ ਕਿ ਬੁੱਧਵਾਰ ਨੂੰ ਚੰਡੀਗੜ੍ਹ ਦੇ ਸੈਕਟਰ 37 ਵਿਖੇ ਭਾਰਤੀ ਜਨਤਾ ਪਾਰਟੀ  ਦੇ ਦਫਤਰ ਦੇ ਬਾਹਰ ਇੱਕ ਗ੍ਰਨੇਡ ਹਮਲਾ ਹੋਇਆ ਸੀ। ਇਸ ਸਬੰਧੀ ਹੋਰ ਵੇਰਵੇ ਸਾਂਝੇ ਕਰਦੇ ਹੋਏ ਏ.ਆਈ.ਜੀ. ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਐਸਏਐਸ ਨਗਰ ਦੀਪਕ ਪਾਰੀਕ ਨੇ ਦੱਸਿਆ ਕਿ ਜਾਂਚ ਵਿੱਚ ਹੋਰ ਖੁਲਾਸਾ ਹੋਇਆ ਹੈ ਕਿ ਗ੍ਰਿਫ਼ਤਾਰ ਮੁਲਜ਼ਮਾਂ ਵੱਲੋਂ  ਹੈਂਡ ਗ੍ਰਨੇਡ, ਹਥਿਆਰ ਅਤੇ ਜ਼ਿੰਦਾ ਕਾਰਤੂਸਾਂ ਵਾਲੀ ਇੱਕ ਖੇਪ ਟਰਾਂਸਪੋਰਟ ਕੀਤੀ ਗਈ ਸੀ, ਜੋ ਕਈ ਕਾਰਕੁੰਨਾਂ ਰਾਹੀਂ  ਹੁੰਦੀ ਹੋਈ ਅੰਤਿਮ ਦੋਸ਼ੀਆਂ ਨੂੰ ਪ੍ਰਾਪਤ ਹੋਈ ਸੀ। ਏ.ਆਈ.ਜੀ. ਨੇ ਕਿਹਾ ਕਿ ਪੁਰਤਗਾਲ-ਅਧਾਰਤ ਹੈਂਡਲਰ ਦੇ ਨਿਰਦੇਸ਼ਾਂ ’ਤੇ ਕਾਰਵਾਈ ਕਰਦਿਆਂ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਨੇ ਹਮਲੇ ਨੂੰ ਅੰਜਾਮ ਦੇਣ ਲਈ ਤਾਲਮੇਲ ਕੀਤਾ ਸੀ। ਉਨ੍ਹਾਂ ਅੱਗੇ ਕਿਹਾ ਕਿ ਹਮਲੇ ਵਿੱਚ ਸ਼ਾਮਲ ਫਰਾਰ ਦੋਸ਼ੀਆਂ ਨੂੰ ਕਾਬੂ ਕਰਨ ਲਈ ਪੁਲਿਸ ਟੀਮਾਂ ਛਾਪੇਮਾਰੀ ਕਰ ਰਹੀਆਂ ਹਨ। ਇਸ ਸਬੰਧ ਵਿੱਚ ਐਫਆਈਆਰ  ਨੰਬਰ 4 ਮਿਤੀ 03/04/26 ਨੂੰ ਅਸਲਾ ਐਕਟ ਦੀ ਧਾਰਾ 25(1) (2) ਅਤੇ ਬੀਐਨਐਸ ਦੀ ਧਾਰਾ 61(2) ਦੇ ਤਹਿਤ ਪੁਲਿਸ ਸਟੇਸ਼ਨ ਐਸਐਓਸੀ ਐਸਬੀਐਸ ਨਗਰ ਵਿਖੇ  ਕੇਸ ਦਰਜ ਕੀਤਾ ਗਿਆ ਹੈ।
 

Have something to say? Post your comment

 

More in Chandigarh

ਗੈਂਗਸਟਰਾਂ ਤੇ ਵਾਰ ਦਾ 74ਵਾਂ ਦਿਨ: ਪੰਜਾਬ ਪੁਲਿਸ ਨੇ 551 ਥਾਈਂ ਕੀਤੀ ਛਾਪੇਮਾਰੀ ; 245 ਗ੍ਰਿਫ਼ਤਾਰ

10000 ਰੁਪਏ ਰਿਸ਼ਵਤ ਲੈਂਦਾ ਨਾਇਬ ਕੋਰਟ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਭਗਵੰਤ ਮਾਨ ਸਰਕਾਰ ਨੇ ਬਕਾਇਆ ਰਾਸ਼ੀ ਦੀ ਵਸੂਲੀ ਲਈ ਓ.ਟੀ.ਐਸ. 2025 ਦੀ ਆਖਰੀ ਮਿਤੀ ਵਧਾ ਕੇ 31 ਮਈ ਕੀਤੀ: ਹਰਪਾਲ ਸਿੰਘ ਚੀਮਾ

ਵਿਸ਼ੇਸ਼ ਸੁਧਾਈ ਰਿਵੀਜ਼ਨ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ: ਮੁੱਖ ਚੋਣ ਅਧਿਕਾਰੀ

“ਖੇਤਾਂ ਤੋਂ ਪਲੇਟ ਤੱਕ” - ਪੰਜਾਬ ਦੀ ਖੇਤੀਬਾੜੀ ਨੂੰ ਮਜ਼ਬੂਤ ਕਰਨ ਲਈ ਇੱਕ ਨਿਵੇਕਲੀ ਪਹਿਲਕਦਮੀ

ਕਿਉਂ ਅਦਾਲਤੀ ਚਾਰਾਜੋਈਆਂ ਮੂਹਰੇ ਨਹੀਂ ਟਿਕ ਰਹੇ ਨਸ਼ਾ ਤਸਕਰ

ਦਿਲ ਦੀਆਂ ਬੀਮਾਰੀਆਂ ਤੋਂ ਲੈ ਕੇ ਕੈਂਸਰ ਵਰਗੀਆਂ ਗੰਭੀਰ ਬੀਮਾਰੀਆਂ ਦਾ ਇਲਾਜ; ਐਮਰਜੈਂਸੀ ਹਾਲਾਤਾਂ ਵਿੱਚ ਸਹਾਇਤਾ ਪ੍ਰਦਾਨ ਕਰ ਰਹੀ ‘ਮੁੱਖ ਮੰਤਰੀ ਸਿਹਤ ਯੋਜਨਾ’

ਵਾਤਾਵਰਣ ਪ੍ਰੇਮੀ ਰੱਬ ਦਾ ਬੰਦਾ ਬਾਬਾ ਬਲਵਿੰਦਰ ਸਿੰਘ ਲਾਡਾ ਜੀ ਦਾ ਢਾਹਾਂ ਕਲੇਰਾਂ ਵਿਖੇ ਸਨਮਾਨ

ਵੂਮੈਨ ਐਂਡ ਚਾਈਲਡ ਵੈਲਫੇਅਰ ਸੋਸਾਇਟੀ ਦਾ ਸਲਾਘਯੋਗ ਉਪਰਾਲਾ

ਰੰਗਲਾ ਪੰਜਾਬ ਦੇ ਸੁਪਨੇ ਵੱਲ ਵੱਡਾ ਕਦਮ; ਡੇਰਾਬੱਸੀ ਵਿੱਚ ਨਵੇਂ ਪਾਰਕਾਂ ਦਾ ਉਦਘਾਟਨ