Saturday, April 04, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਗੈਂਗਸਟਰਾਂ ਤੇ ਵਾਰ ਦਾ 74ਵਾਂ ਦਿਨ: ਪੰਜਾਬ ਪੁਲਿਸ ਨੇ 551 ਥਾਈਂ ਕੀਤੀ ਛਾਪੇਮਾਰੀ ; 245 ਗ੍ਰਿਫ਼ਤਾਰ

April 04, 2026 08:28 PM
Rozana Sehaj times

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 74ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 551 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

74ਵੇਂ ਦਿਨ, ਪੁਲਿਸ ਟੀਮਾਂ ਨੇ ਚਾਰ ਹਥਿਆਰ ਬਰਾਮਦ ਕਰਨ ਤੋਂ ਬਾਅਦ 245 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਗਿਣਤੀ 18,975 ਹੋ ਗਈ ਹੈ।

ਇਸ ਤੋਂ ਇਲਾਵਾ 69 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 72 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਤਿੰਨ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ ।

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ 399ਵੇਂ ਦਿਨ ਅੱਜ 118 ਨਸ਼ੇ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 3.7 ਕਿਲੋਗ੍ਰਾਮ ਹੈਰੋਇਨ, 3.7 ਕਿਲੋਗ੍ਰਾਮ ਗਾਂਜਾ, 934 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 7120 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ ਸਿਰਫ 399 ਦਿਨਾਂ ਵਿੱਚ ਗ੍ਰਿਫਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 57,015 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 30 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

 

More in Chandigarh

ਚੰਡੀਗੜ੍ਹ ਗ੍ਰਨੇਡ ਹਮਲਾ: ਪੰਜਾਬ ਪੁਲਿਸ ਵੱਲੋਂ ਹੈਂਡ ਗ੍ਰਨੇਡ, ਜ਼ਿਗਾਨਾ ਪਿਸਤੌਲ ਸਮੇਤ ਪੰਜ ਵਿਅਕਤੀ ਗ੍ਰਿਫ਼ਤਾਰ

10000 ਰੁਪਏ ਰਿਸ਼ਵਤ ਲੈਂਦਾ ਨਾਇਬ ਕੋਰਟ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਭਗਵੰਤ ਮਾਨ ਸਰਕਾਰ ਨੇ ਬਕਾਇਆ ਰਾਸ਼ੀ ਦੀ ਵਸੂਲੀ ਲਈ ਓ.ਟੀ.ਐਸ. 2025 ਦੀ ਆਖਰੀ ਮਿਤੀ ਵਧਾ ਕੇ 31 ਮਈ ਕੀਤੀ: ਹਰਪਾਲ ਸਿੰਘ ਚੀਮਾ

ਵਿਸ਼ੇਸ਼ ਸੁਧਾਈ ਰਿਵੀਜ਼ਨ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ: ਮੁੱਖ ਚੋਣ ਅਧਿਕਾਰੀ

“ਖੇਤਾਂ ਤੋਂ ਪਲੇਟ ਤੱਕ” - ਪੰਜਾਬ ਦੀ ਖੇਤੀਬਾੜੀ ਨੂੰ ਮਜ਼ਬੂਤ ਕਰਨ ਲਈ ਇੱਕ ਨਿਵੇਕਲੀ ਪਹਿਲਕਦਮੀ

ਕਿਉਂ ਅਦਾਲਤੀ ਚਾਰਾਜੋਈਆਂ ਮੂਹਰੇ ਨਹੀਂ ਟਿਕ ਰਹੇ ਨਸ਼ਾ ਤਸਕਰ

ਦਿਲ ਦੀਆਂ ਬੀਮਾਰੀਆਂ ਤੋਂ ਲੈ ਕੇ ਕੈਂਸਰ ਵਰਗੀਆਂ ਗੰਭੀਰ ਬੀਮਾਰੀਆਂ ਦਾ ਇਲਾਜ; ਐਮਰਜੈਂਸੀ ਹਾਲਾਤਾਂ ਵਿੱਚ ਸਹਾਇਤਾ ਪ੍ਰਦਾਨ ਕਰ ਰਹੀ ‘ਮੁੱਖ ਮੰਤਰੀ ਸਿਹਤ ਯੋਜਨਾ’

ਵਾਤਾਵਰਣ ਪ੍ਰੇਮੀ ਰੱਬ ਦਾ ਬੰਦਾ ਬਾਬਾ ਬਲਵਿੰਦਰ ਸਿੰਘ ਲਾਡਾ ਜੀ ਦਾ ਢਾਹਾਂ ਕਲੇਰਾਂ ਵਿਖੇ ਸਨਮਾਨ

ਵੂਮੈਨ ਐਂਡ ਚਾਈਲਡ ਵੈਲਫੇਅਰ ਸੋਸਾਇਟੀ ਦਾ ਸਲਾਘਯੋਗ ਉਪਰਾਲਾ

ਰੰਗਲਾ ਪੰਜਾਬ ਦੇ ਸੁਪਨੇ ਵੱਲ ਵੱਡਾ ਕਦਮ; ਡੇਰਾਬੱਸੀ ਵਿੱਚ ਨਵੇਂ ਪਾਰਕਾਂ ਦਾ ਉਦਘਾਟਨ