Monday, June 16, 2025

Chandigarh

ਪ੍ਰਬੰਧਕੀ ਵਿਭਾਗ ਸਟਾਫ਼ ਨੂੰ ਦਫ਼ਤਰ ਬੁਲਾਉਣ ਸਬੰਧੀ ਆਪਣੇ ਪੱਧਰ `ਤੇ ਫੈਸਲਾ ਲੈਣਗੇ

June 16, 2021 06:01 PM
SehajTimes

ਚੰਡਗੀੜ੍ਹ : ਪੰਜਾਬ ਸਰਕਾਰ ਨੇ ਸਰਕਾਰੀ ਦਫ਼ਤਰਾਂ `ਚ ਸਟਾਫ਼ ਦੀ ਹਾਜ਼ਰੀ ਸਬੰਧੀ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਹੁਣ ਪ੍ਰਬੰਧਕੀ ਵਿਭਾਗ ਸਟਾਫ਼ ਨੂੰ ਦਫ਼ਤਰ ਬੁਲਾਉਣ ਸਬੰਧੀ ਆਪਣੇ ਪੱਧਰ `ਤੇ ਫੈਸਲਾ ਲੈਣਗੇ। ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਦੇ ਬੁਲਾਰੇ ਅਨੁਸਾਰ ਕੋਵਿਡ-19  ਦੀ ਦੂਜੀ ਲਹਿਰ ਦੇ ਕੇਸਾਂ ਵਿੱਚ ਕਮੀ ਆ ਰਹੀ ਹੈ। ਇਸ ਲਈ ਸਰਕਾਰ ਵੱਲੋਂ 50 ਫੀਸਦੀ ਸਟਾਫ਼ ਨੂੰ ਦਫ਼ਤਰਾਂ `ਚ ਬੁਲਾਉਣ ਸਬੰਧੀ ਹੁਕਮਾਂ ਨੂੰ ਮੁੜ ਵਿਚਾਰਦੇ ਹੋਏ ਇਹ ਫੈਸਲਾ ਲਿਆ ਗਿਆ ਹੈ ਕਿ ਪ੍ਰਬੰਧਕੀ ਵਿਭਾਗ ਹੁਣ ਆਪਣੇ ਅਧੀਨ ਆਉਂਦੇ ਵਿਭਾਗਾਂ/ਦਫ਼ਤਰਾਂ ਵਿੱਚ ਕੋਵਿਡ ਕੇਸਾਂ ਅਤੇ ਸਮਾਜਿਕ ਦੂਰੀ ਨੂੰ ਧਿਆਨ ਵਿੱਚ ਰੱਖਦੇ ਹੋਏ ਦਫ਼ਤਰਾਂ ਵਿੱਚ ਸਟਾਫ਼ ਨੂੰ ਬੁਲਾਉਣ ਸਬੰਧੀ ਆਪਣੇ ਪੱਧਰ `ਤੇ ਫੈਸਲਾ ਲੈਣਗੇ। ਬੁਲਾਰੇ ਅਨੁਸਾਰ ਜਾਰੀ ਨਿਰਦੇਸ਼ਾਂ ਤਹਿਤ ਵਿਭਾਗਾਂ ਅਤੇ ਦਫ਼ਤਰਾਂ ਦੇ ਮੁਖੀਆਂ ਵੱਲੋਂ ਦਿਵਿਆਂਗ (ਨੇਤਰਹੀਣ), ਗਰਭਵਤੀ ਔਰਤਾਂ ਅਤੇ ਸਿਹਤ ਪੱਖੋਂ ਪੀੜਤ ਕਰਮਚਾਰੀਆਂ ਨੂੰ ਅਤਿਅੰਤ ਲੋੜ ਪੈਣ `ਤੇ ਹੀ ਦਫ਼ਤਰ ਬੁਲਾਇਆ ਜਾਵੇ।

Have something to say? Post your comment

 

More in Chandigarh

‘ਯੁੱਧ ਨਸ਼ਿਆਂ ਵਿਰੁੱਧ’ ਦਾ 105ਵਾਂ ਦਿਨ: 1.9 ਕਿਲੋਗ੍ਰਾਮ ਹੈਰੋਇਨ, 1 ਕਿਲੋਗ੍ਰਾਮ ਅਫੀਮ ਸਮੇਤ 158 ਨਸ਼ਾ ਤਸਕਰ ਕਾਬੂ

ਪੰਜਾਬ ਲਈ ਮਾਣ ਤੇ ਹੌਂਸਲੇ ਦੀ ਉਡਾਣ: ਮਾਈ ਭਾਗੋ ਇੰਸਟੀਚਿਊਟ ਦੀਆਂ ਤਿੰਨ ਕੈਡਿਟਾਂ ਨੂੰ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ ਵਜੋਂ ਮਿਲਿਆ ਕਮਿਸ਼ਨ

ਪੰਜਾਬ ਦਾ ਮਾਣ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਕੈਡਿਟ ਭਾਰਤੀ ਫੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ ਵਲੋਂ ਸੂਬੇ ਵਿਚ ਜਲ ਸੰਕਟ ਸਬੰਧੀ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ

ਸੰਜੀਵ ਅਰੋੜਾ ਹਮੇਸ਼ਾ ਹੀ ਲੁਧਿਆਣਾ ਦੇ ਵਿਕਾਸ ਨੂੰ ਦਿੰਦੇ ਆਏ ਹਨ ਪਹਿਲ : ਹਰਚੰਦ ਸਿੰਘ ਬਰਸਟ

ਪੰਜਾਬ ਦੇ ਐਡਵੋਕੇਟ ਜਨਰਲ ਐਮ.ਐਸ. ਬੇਦੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਚਾਈਲਡ ਵੈਲਫੇਅਰ ਕੌਂਸਲ, ਪੰਜਾਬ ਵੱਲੋਂ ਆਯੋਜਿਤ ਸਮਰ ਕੈਂਪ ਦਾ ਸਮਾਪਨ ਸਮਾਰੋਹ

ਭਾਜਪਾ ਪੰਜਾਬ ਮਹਿਲਾ ਮੋਰਚਾ ਪ੍ਰਧਾਨ ਨੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ, ਸਮਾਣਾ ਸਕੂਲ ਬੱਸ ਹਾਦਸੇ ਦੀ ਨਿਆਂਇਕ ਜਾਂਚ ਦੀ ਕੀਤੀ ਮੰਗ

ਮੁੱਖ ਮੰਤਰੀ ਵੱਲੋਂ ਸ਼ੁਰੂ ਕੀਤੀ ਗਈ 'ਸੀ ਐਮ ਦੀ ਯੋਗਸ਼ਾਲਾ' ਵਿੱਚ ਯੋਗਾ ਕਰਨ ਨਾਲ ਲੋਕਾਂ ਦੀ ਜੀਵਨ ਸ਼ੈਲੀ ਵਿੱਚ ਆ ਰਿਹਾ ਹੈ ਬਦਲਾਅ

ਆਰ.ਟੀ.ਓ. ਮੋਹਾਲੀ ਵਲੋਂ ਟ੍ਰੈਫ਼ਿਕ ਤੇ ਟਰਾਂਸਪੋਰਟ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਤੇ ਕਾਰਵਾਈ