Sunday, April 05, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਸ਼ਾਨਦਾਰ ਚਾਰ ਸਾਲ, ਭਗਵੰਤ ਮਾਨ ਦੇ ਨਾਲ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਪਿੰਡ ਮੱਖਣਵਿੰਡੀ, ਬਾਬਾ ਜੱਸ ਹਵੇਲੀਆਂ, ਨਵਾਂ ਕੋਟ ਅਤੇ ਵਡਾਲਾ ਜੌਹਲ ਵਿਖੇ ਹਲਕਾ ਵਾਸੀਆਂ ਨਾਲ ਸਿੱਧਾ ਸੰਵਾਦ ਰਚਾਇਆ

April 05, 2026 05:10 PM
Rozana Sehaj times
ਜੰਡਿਆਲਾ ਗੁਰੂ/ਅੰਮ੍ਰਿਤਸਰ : ਪੰਜਾਬ ਸਰਕਾਰ ਦੇ ਚਾਰ ਸਾਲ ਪੂਰੇ ਹੋਣ `ਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਅੱਜ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਮੱਖਣਵਿੰਡੀ, ਬਾਬਾ ਜੱਸ ਹਵੇਲੀਆਂ, ਨਵਾਂ ਕੋਟ ਅਤੇ ਵਡਾਲਾ ਜੌਹਲ ਵਿਖੇ ਲੋਕਾਂ ਨਾਲ ਸਿੱਧਾ ਸੰਵਾਦ ਕੀਤਾ ਅਤੇ ਸਰਕਾਰ ਵਲੋਂ ਕੀਤੇ ਗਏ ਵਿਕਾਸ ਕਾਰਜਾਂ ਅਤੇ ਚਾਰ ਸਾਲ ਦੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨਾਂ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸੂਬਾ ਸਰਕਾਰ ਨੇ ਪਿਛਲੇ ਚਾਰ ਸਾਲਾਂ ਦੌਰਾਨ ਹਰ ਖੇਤਰ ਵਿੱਚ ਰਿਕਾਰਡ ਵਿਕਾਸ ਕੀਤਾ ਹੈ ਅਤੇ ਇਸ ਸਾਲ ਵਿਕਾਸ ਦੇ ਨਵੇਂ ਅਯਾਮ ਸਥਾਪਿਤ ਕੀਤੇ ਜਾਣਗੇ।

ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਦੇਸ਼ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਕਿ ਕਿਸੇ ਸੂਬੇ ਨੇ ਆਪਣੇ ਵਾਸੀਆਂ ਲਈ 10 ਲੱਖ ਰੁਪਏ ਤੱਕ ਸਿਹਤ ਬੀਮਾ ਸ਼ੁਰੂ ਕੀਤਾ ਹੈ। ਉਨਾਂ ਕਿਹਾ ਕਿ ਮਾਨ ਸਰਕਾਰ ਨੇ ਆਪਣੇ ਕਾਰਜਕਾਲ ਦੋਰਾਨ ਪਹਿਲੇ ਸਾਲ ਤੋਂ ਹੀ ਲੋਕਾਂ ਨਾਲ ਕੀਤੀਆਂ ਗਰੰਟੀਆਂ ਨੂੰ ਪੂਰਾ ਕਰਨਾ ਸ਼ੁਰੂ ਕਰ ਦਿੱਤਾ ਸੀ। ਪੰਜਾਬ ਸਰਕਾਰ ਦੇ ਸ਼ਾਨਦਾਰ ਚਾਰ ਸਾਲ ਪੂਰੇ ਹੋਣ `ਤੇ ਸ: ਈ.ਟੀ.ਓ. ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਅਤੇ ਕਿਹਾ ਕਿ ਇਨ੍ਹਾਂ ਚਾਰ ਸਾਲਾਂ ਦੌਰਾਨ ਸਿਹਤ, ਸਿੱਖਿਆ, ਰੁਜ਼ਗਾਰ ਉਦਯੋਗਿਕ ਵਿਕਾਸ, ਬੁਨਿਆਦੀ ਢਾਂਚੇ ਵਿੱਚ ਵੱਡੇ ਬਦਲਾਅ ਲਿਆਂਦੇ ਗਏ ਹਨ।

ਉਨ੍ਹਾਂ ਕਿਹਾ ਕਿ ਮਹਿਲਾਵਾਂ ਦੀ ਆਰਥਿਕ ਮਜਬੂਤੀ ਲਈ ਜਰਨਲ ਵਰਗ ਦੀਆਂ ਔਰਤਾਂ ਨੂੰ 1000 ਰੁਪਏ ਅਤੇ ਐਸ.ਸੀ ਵਰਗ ਦੀਆਂ ਔਰਤਾਂ ਲਈ 1500 ਦੀ ਸਹੂਲਤ ਪ੍ਰਦਾਨ ਕੀਤੀ ਗਈ ਹੈ। ਸਿੱਖਿਆ ਦੇ ਖੇਤਰ ਵਿੱਚ ਕਰੋੜਾਂ ਰੁਪਏ ਖਰਚ ਕੇ ਵੱਡੇ ਸੁਧਾਰ ਕਰਦਿਆਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਗਈ ਹੈ ਅਤੇ ਪ੍ਰਾਈਵੇਟ ਸਕੂਲਾਂ ਦੀ ਤਰ੍ਹਾਂ ਸਰਕਾਰੀ ਸਕੂਲਾਂ ਵਿੱਚ ਵੀ ਸਾਰੀਆਂ ਸੁਵਿਧਾਵਾਂ ਉਪਲਬਧ ਕਰਵਾਈਆਂ ਗਈਆਂ ਹਨ। ਇਸ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ ਗਏ ਅਤੇ ਬਿਨਾਂ ਕਿਸੇ ਸਿਫਾਰਿਸ਼ ਦੇ ਨੌਕਰੀਆਂ ਦਿੱਤੀਆਂ ਗਈਆਂ ਹਨ। ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਚਲਾਈ ਜਾ ਰਹੀ ਅਤੇ ਨਸ਼ਾ ਤਸਕਰਾਂ ਵਿਰੁੱਧ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਕਰੋੜਾਂ ਰੁਪਏ ਖਰਚ ਕੇ ਸੜਕਾਂ ਦਾ ਨਵੀਨੀਕਰਨ, ਪੁੱਲਾਂ ਦੀ ਉਸਾਰੀ ਅਤੇ ਹੋਰ ਵੱਡੇ ਪ੍ਰੋਜੈਕਟਾਂ `ਤੇ ਕੰਮ ਕਰਕੇ ਬੁਨਿਆਦੀ ਢਾਂਚੇ ਨੂੰ ਮਜਬੂਤ ਕੀਤਾ ਗਿਆ ਹੈ।

ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹਰ ਮਹੀਨੇ 300 ਯੂਨਿਟ ਮੁਫ਼ਤ ਬਿਜਲੀ ਸਹੂਲਤ ਸਦਕਾ 90 ਫੀਸਦੀ ਤੋਂ ਵੱਧ ਖਪਤਕਾਰਾਂ ਨੂੰ ਜ਼ੀਰੋ ਬਿਜਲੀ ਬਿੱਲ ਆ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਾਬਤ ਕਰ ਦਿੱਤਾ ਹੈ ਕਿ ਜੇ ਨੀਅਤ ਸਾਫ ਹੋਵੇ ਤਾਂ ਘੱਟ ਸਮੇਂ ਵਿੱਚ ਵੀ ਵੱਡੇ ਬਦਲਾਅ ਲਿਆਂਦੇ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਤਰੱਕੀ ਅਤੇ ਖੁਸ਼ਹਾਲੀ ਦੀ ਨਵੀਂ ਉਚਾਈਆਂ ਤੱਕ ਲਿਜਾਇਆ ਜਾਵੇਗਾ।

ਇਸ ਮੋਕੇ ਬਲਾਕ ਪ੍ਰਧਾਨ/ਬਲਾਕ ਸੰਮਤੀ ਮੈਂਬਰ ਸਰਦਾਰ ਬਲਰਾਜ ਸਿੰਘ, ਚੇਅਰਮੈਨ ਸੂਬੇਦਾਰ ਛਨਾਖ ਸਿੰਘ,ਸਰਪੰਚ ਸੁੰਦਰ ਸਿੰਘ ਪਿੰਡ ਮੱਖਣਵਿੰਡੀ, ਸਰਪੰਚ ਪਿੰਡ ਵਡਾਲਾ ਜੋਹਲ ਸਰਦਾਰ ਜਗਜੀਤ ਸਿੰਘ, ਸਰਪੰਚ ਪਿੰਡ ਨਵਾਂ ਕੋਟ ਸਰਦਾਰ ਹਰਜਿੰਦਰ ਸਿੰਘ, ਸਰਦਾਰ ਜਗਤਾਰ ਸਿੰਘ, ਤੋਂ ਇਲਾਵਾ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ।

ਕੈਪਸ਼ਨ : ਲੋਕ ਨਿਰਮਾਣ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਹਲਕੇ ਦੇ ਪਿੰਡ ਲਾਲਕਾ ਨਗਰ ਅਤੇ ਮਿਹੋਕਾ ਵਿਖੇ ਸਰਕਾਰ ਦੀਆਂ ਚਾਰ ਸਾਲ ਦੀਆਂ ਪ੍ਰਾਪਤੀਆਂ ਸਬੰਧੀ ਜਾਣਕਾਰੀ ਦਿੰਦੇ ਹੋਏ।
 
 
 
 

Have something to say? Post your comment

 

More in Majha

ਅੰਮ੍ਰਿਤਸਰ ਰੇਲਵੇ ਸਟੇਸ਼ਨ ਦਾ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਬਿੱਟੂ ਵੱਲੋਂ ਦੌਰਾ

ਸਰਹੱਦ ਪਾਰੋਂ ਨਸ਼ਾ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 4.13 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਕਾਬੂ

ਬੇਅਦਬੀਆਂ ਸੰਬੰਧੀ ਕਨੂੰਨ ਬਾਰੇ ਸ਼੍ਰੋਮਣੀ ਕਮੇਟੀ ਵੱਲੋਂ ਪੰਥਕ ਜਥੇਬੰਦੀਆਂ ਦੀ ਇਕੱਤਰਤਾ 6 ਅਪ੍ਰੈਲ ਨੂੰ

ਗੁਰਦੁਆਰਾ ਬਾਬਾ ਬੁੱਢਾ ਸਾਹਿਬ ਜੀ ਕੱਥੂਨੰਗਲ ਵਿਖੇ ਹੋਇਆ ਅੰਮ੍ਰਿਤ ਸੰਚਾਰ ਸਮਾਗਮ*

ਗੌ ਸਨਮਾਨ ਆਹਵਾਨ ਅਭਿਆਨ ਤਹਿਤ ਤਹਸੀਲ ਪੱਧਰ ’ਤੇ ਤਿਆਰੀਆਂ ਤੇਜ਼

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਹਲਕਾ ਵਾਸੀਆਂ ਨਾਲ ਸਿੱਧਾ ਸੰਵਾਦ ਰਚਾਇਆ ਚਾਰ ਸਾਲਾਂ ਵਿੱਚ ਮਾਨ ਸਰਕਾਰ ਨੇ ਸੂਬੇ ਦਾ ਰਿਕਾਰਡ ਵਿਕਾਸ ਕੀਤਾ : ਹਰਭਜਨ ਸਿੰਘ ਈ.ਟੀ.ਓ.

ਐੱਨ.ਡੀ.ਡੀ.ਬੀ. ਦੇ ਚੇਅਰਮੈਨ ਡਾ. ਮਨੇਸ਼ ਸ਼ਾਹ ਵੱਲੋਂ ਵੇਰਕਾ ਮਿਲਕ ਪਲਾਂਟ ਦਾ ਦੌਰਾ

ਰਾਘਵ ਚੱਢਾ ‘ਤੇ ਕੁੰਵਰ ਵਿਜੇ ਪ੍ਰਤਾਪ ਸਿੰਘ ਦਾ ਤਿੱਖਾ ਹਮਲਾ, ਦੋ ਸਾਲ ਪੰਜਾਬ ‘ਚ ਪੂਰਾ ਕੰਟਰੋਲ ਹੋਣ ਦੇ ਦੋਸ਼

ਭ੍ਰਿਸ਼ਟਾਚਾਰ, ਨਸ਼ੇ, ਗੈਂਗਸਟਰਵਾਦ ਦੇ ਕਾਰਣਾਂ ਦੀ ਖੋਜ ਕਰਕੇ ਮਾਨ ਸਰਕਾਰ ਜੜ੍ਹ ਪੁੱਟਣ ਲਈ ਗੰਭੀਰ :ਧਾਲੀਵਾਲ

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਅਧੀਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸੈਂਟਰਲ ਜੇਲ੍ਹ ਅੰਮ੍ਰਿਤਸਰ ਵਿੱਚ ਮੁਫ਼ਤ ਮੈਡੀਕਲ ਕੈਂਪ ਦਾ ਆਯੋਜਨ