Sunday, April 05, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਐੱਨ.ਡੀ.ਡੀ.ਬੀ. ਦੇ ਚੇਅਰਮੈਨ ਡਾ. ਮਨੇਸ਼ ਸ਼ਾਹ ਵੱਲੋਂ ਵੇਰਕਾ ਮਿਲਕ ਪਲਾਂਟ ਦਾ ਦੌਰਾ

April 05, 2026 05:17 PM
SehajTimes
ਅੰਮ੍ਰਿਤਸਰ :  ਨੈਸ਼ਨਲ ਡੇਅਰੀ ਡਿਵੈਲਪਮੈਂਟ ਬੋਰਡ (ਐੱਨ.ਡੀ.ਡੀ.ਬੀ.) ਦੇ ਚੇਅਰਮੈਨ ਡਾ. ਮਨੇਸ਼ ਸ਼ਾਹ ਵੱਲੋਂ ਅੱਜ ਵੇਰਕਾ ਮਿਲਕ ਪਲਾਂਟ ਅੰਮ੍ਰਿਤਸਰ ਦਾ ਦੌਰਾ ਕੀਤਾ ਗਿਆ। ਇਸ ਮੌਕੇ ਮਿਲਕ ਯੂਨੀਅਨ ਅੰਮ੍ਰਿਤਸਰ ਦੇ ਸਮੂਹ ਬੋਰਡ ਆਫ ਡਾਇਰੈਕਟਰਜ਼ ਅਤੇ ਮੈਨੇਜਮੈਂਟ ਵੱਲੋ ਉਹਨਾਂ ਦਾ ਸਵਾਗਤ ਕੀਤਾ ਗਿਆ। ਇਸ ਦੌਰਾਨ ਵੇਰਕਾ ਅੰਮ੍ਰਿਤਸਰ ਡੇਅਰੀ ਦੇ ਜਨਰਲ ਮੈਨੇਜਰ ਸ਼੍ਰੀ ਅਨਿਮੇਸ਼ ਪ੍ਰਮਾਣਿਕ ਵੱਲੋਂ ਉਚੇਚੇ ਤੌਰ `ਤੇ ਉਹਨਾਂ ਨੂੰ ਜੀ ਆਇਆਂ ਕਿਹਾ ਗਿਆ ਅਤੇ ਵੇਰਕਾ ਅੰਮ੍ਰਿਤਸਰ ਡੇਅਰੀ ਵੱਲੋਂ ਬੀਤੇ ਸਮੇਂ ਦੌਰਾਨ ਮਾਰੀਆਂ ਗਈਆ ਮੱਲਾਂ ਪ੍ਰਤੀ ਉਹਨਾਂ ਨੂੰ ਜਾਣੂ ਕਰਵਾਇਆ ਗਿਆ। ਇਸ ਦੌਰਾਨ ਉਨ੍ਹਾਂ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲਗਾਏ ਜਾ ਰਹੇ 2.35 ਐੱਲ.ਐੱਲ.ਪੀ.ਡੀ ਫਰਮੈਂਟਿਡ ਡੇਅਰੀ ਐਂਡ ਅਦਰ ਪ੍ਰੋਡੱਕਟਸ ਡੇਅਰੀ ਪਲਾਂਟ ਬਾਰੇ ਚਾਨਣਾ ਪਾਇਆ ਗਿਆ। ਉਨ੍ਹਾਂ ਦੱਸਿਆ ਕਿ ਇਹ ਪ੍ਰੋਜੈਕਟ ਲੱਗਭੱਗ 136 ਕਰੋੜ ਰੁਪਏ ਦਾ ਹੈ ਅਤੇ ਇਸ ਪੋ੍ਰਜੈਕਟ ਵਿੱਚ ਦੁੱਧ ਪਦਾਰਥ ਬਣਾਉਣ ਲਈ ਅਤਿ ਆਧੁਨਿਕ ਤਕਨੀਕ ਦੀ ਵਰਤੋਂ ਹੋਵੇਗੀ, ਜਿਸ ਨਾਲ ਵੇਰਕਾ ਅੰਮ੍ਰਿਤਸਰ ਡੇਅਰੀ ਦੇ ਦੁੱਧ ਪਦਾਰਥ ਬਣਾਉਣ ਦੀ ਸਮਰੱਥਾ ਵਿੱਚ ਵਾਧਾ ਹੋਣ ਦੇ ਨਾਲ ਨਾਲ ਦੁੱਧ ਪਦਾਰਥਾਂ ਦੀ ਗੁਣਵੱਤਾ ਵਿੱਚ ਹੋਰ ਵੀ ਵਾਧਾ ਹੋਵੇਗਾ। ਉਨ੍ਹਾਂ ਦੱਸਿਆ ਕਿ ਇਸ ਪੋ੍ਰਜੈਕਟ ਦੇ ਸ਼ੁਰੂ ਹੋਣ ਨਾਲ ਜਿੱਥੇ ਖਪਤਕਾਰਾ ਨੂੰ ਚੰਗੀ ਗੁਣਵੱਤਾ ਦਾ ਦੁੱਧ ਅਤੇ ਦੁੱਧ ਪਦਾਰਥ ਮੁਹੱਈਆ ਕਰਵਾਏ ਜਾਣਗੇ ਉੱਥੇ ਹੀ ਇਸ ਨਾਲ ਕਿਸਾਨਾਂ, ਟਰਾਂਸਪੋਰਟਰਾਂ, ਦੁਕਾਨਦਾਰਾਂ ਆਦਿ ਨੂੰ ਫਾਇਦਾ ਹੋਵੇਗਾ। ਮੌਜੂਦਾ ਸਮੇਂ ਦੌਰਾਨ ਇਸ ਪੋ੍ਰਜੈਕਟ ਦਾ ਈ.ਟੀ.ਪੀ. ਦਾ ਕੰਮ ਲੱਗਭੱਗ ਮੁਕੰਮਲ ਹੋ ਚੁੱਕਾ ਹੈ ਅਤੇ ਇਸ ਨੂੰ ਕੁੱਝ ਦਿਨਾਂ ਤੱਕ ਪੂਰੀ ਤਰ੍ਹਾਂ ਚਾਲੂ ਕਰ ਦਿੱਤਾ ਜਾਵੇਗਾ। ਇਸ ਪੋ੍ਰਜੈਕਟ ਦਾ ਬਾਕੀ ਕੰਮ ਵੀ ਤੇਜ਼ੀ ਨਾਲ ਚੱਲ ਰਿਹਾ ਹੈ ਅਤੇ ਉਮੀਦ ਹੈ ਕਿ ਇਹ ਪੋ੍ਰਜੈਕਟ ਇਸ ਸਾਲ ਦੇ ਅਖੀਰ ਤੱਕ ਮੁਕੰਮਲ ਹੋ ਜਾਵੇਗਾ। ਇਸ ਮੌਕੇ ਸ. ਭੁਪਿੰਦਰ ਸਿੰਘ, ਵਾਈਸ ਚੇਅਰਮੈਨ, ਮਿਲਕ ਯੂਨੀਅਨ ਅੰਮ੍ਰਿਤਸਰ ਦੇ ਬੋਰਡ ਆਫ ਡਾਇਰੈਕਟਰਜ਼ ਸ. ਅਮਨਦੀਪ ਸਿੰਘ, ਸ. ਪਲਵਿੰਦਰ ਸਿੰਘ, ਸ. ਗੁਰਮੁੱਖ ਸਿੰਘ, ਸ. ਸੁਰਜੀਤ ਸਿੰਘ, ਸ. ਜਗਜੀਤ ਸਿੰਘ, ਸ. ਹਰਜੀਤ ਸਿੰਘ, ਸ. ਬਾਜ ਸਿੰਘ ਅਤੇ ਸ਼੍ਰੀ ਸੰਜੀਵ ਸ਼ਰਮਾ ਜਨਰਲ ਮੈਨੇਜਰ ਨੁਮਾਇੰਦਾ ਮਿਲਕਫੈੱਡ, ਪੰਜਾਬ, ਦੇ ਨਾਲ-ਨਾਲ ਸ਼੍ਰੀ ਰਾਜੇਸ਼ ਕੁਮਾਰ, ਰਿਜ਼ਨਲ ਹੈਡ (ਐੱਨ.ਡੀ.ਡੀ.ਬੀ.), ਸ਼੍ਰੀ ਸੰਦੀਪ ਧੀਮਾਣ ਸੀਨੀਅਰ ਮੈਨੇਜਰ (ਐੱਨ.ਡੀ.ਡੀ.ਬੀ.), ਸ੍ਰੀ ਸ਼੍ਰੇਅਸ ਜੈਨ, ਸੀਨੀਅਰ ਮੈਨੇਜਰ ਈ.ਐੱਸ. (ਐੱਨ.ਡੀ.ਡੀ.ਬੀ.), ਸ਼੍ਰੀ ਸ੍ਰੀ ਆਰ.ਪੀ. ਐੱਸ. ਬਾਲੀ, ਮੈਨੇਜਰ ਏ.ਬੀ ਗਰੁੱਪ (ਐੱਨ.ਡੀ.ਡੀ.ਬੀ.) ਅਤੇ ਮਿਲਕ ਯੂਨੀਅਨ ਅੰਮ੍ਰਿਤਸਰ ਦੇ ਅਧਿਕਾਰੀ/ਕਰਮਚਾਰੀ ਆਦਿ ਹਾਜ਼ਰ ਸਨ।

Have something to say? Post your comment

 

More in Majha

ਅੰਮ੍ਰਿਤਸਰ ਰੇਲਵੇ ਸਟੇਸ਼ਨ ਦਾ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਬਿੱਟੂ ਵੱਲੋਂ ਦੌਰਾ

ਸਰਹੱਦ ਪਾਰੋਂ ਨਸ਼ਾ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 4.13 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਕਾਬੂ

ਬੇਅਦਬੀਆਂ ਸੰਬੰਧੀ ਕਨੂੰਨ ਬਾਰੇ ਸ਼੍ਰੋਮਣੀ ਕਮੇਟੀ ਵੱਲੋਂ ਪੰਥਕ ਜਥੇਬੰਦੀਆਂ ਦੀ ਇਕੱਤਰਤਾ 6 ਅਪ੍ਰੈਲ ਨੂੰ

ਗੁਰਦੁਆਰਾ ਬਾਬਾ ਬੁੱਢਾ ਸਾਹਿਬ ਜੀ ਕੱਥੂਨੰਗਲ ਵਿਖੇ ਹੋਇਆ ਅੰਮ੍ਰਿਤ ਸੰਚਾਰ ਸਮਾਗਮ*

ਗੌ ਸਨਮਾਨ ਆਹਵਾਨ ਅਭਿਆਨ ਤਹਿਤ ਤਹਸੀਲ ਪੱਧਰ ’ਤੇ ਤਿਆਰੀਆਂ ਤੇਜ਼

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਹਲਕਾ ਵਾਸੀਆਂ ਨਾਲ ਸਿੱਧਾ ਸੰਵਾਦ ਰਚਾਇਆ ਚਾਰ ਸਾਲਾਂ ਵਿੱਚ ਮਾਨ ਸਰਕਾਰ ਨੇ ਸੂਬੇ ਦਾ ਰਿਕਾਰਡ ਵਿਕਾਸ ਕੀਤਾ : ਹਰਭਜਨ ਸਿੰਘ ਈ.ਟੀ.ਓ.

ਰਾਘਵ ਚੱਢਾ ‘ਤੇ ਕੁੰਵਰ ਵਿਜੇ ਪ੍ਰਤਾਪ ਸਿੰਘ ਦਾ ਤਿੱਖਾ ਹਮਲਾ, ਦੋ ਸਾਲ ਪੰਜਾਬ ‘ਚ ਪੂਰਾ ਕੰਟਰੋਲ ਹੋਣ ਦੇ ਦੋਸ਼

ਸ਼ਾਨਦਾਰ ਚਾਰ ਸਾਲ, ਭਗਵੰਤ ਮਾਨ ਦੇ ਨਾਲ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਪਿੰਡ ਮੱਖਣਵਿੰਡੀ, ਬਾਬਾ ਜੱਸ ਹਵੇਲੀਆਂ, ਨਵਾਂ ਕੋਟ ਅਤੇ ਵਡਾਲਾ ਜੌਹਲ ਵਿਖੇ ਹਲਕਾ ਵਾਸੀਆਂ ਨਾਲ ਸਿੱਧਾ ਸੰਵਾਦ ਰਚਾਇਆ

ਭ੍ਰਿਸ਼ਟਾਚਾਰ, ਨਸ਼ੇ, ਗੈਂਗਸਟਰਵਾਦ ਦੇ ਕਾਰਣਾਂ ਦੀ ਖੋਜ ਕਰਕੇ ਮਾਨ ਸਰਕਾਰ ਜੜ੍ਹ ਪੁੱਟਣ ਲਈ ਗੰਭੀਰ :ਧਾਲੀਵਾਲ

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਅਧੀਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸੈਂਟਰਲ ਜੇਲ੍ਹ ਅੰਮ੍ਰਿਤਸਰ ਵਿੱਚ ਮੁਫ਼ਤ ਮੈਡੀਕਲ ਕੈਂਪ ਦਾ ਆਯੋਜਨ