Sunday, April 05, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਪਾਤੜਾਂ ਟੈਕਸੀ ਚਾਲਕ ਵੱਲੋਂ ਖੁਦਕੁਸ਼ੀ ਕਾਂਡ

April 05, 2026 08:00 PM
Rozana Sehaj times
ਪਾਤੜਾਂ : ਸਬ ਡਿਵੀਜ਼ਨ ਪਾਤੜਾਂ ਅਧੀਨ ਆਉਂਦੇ ਪਿੰਡ ਹਾਮਝੇੜੀ ਵਾਸੀ ਟੈਕਸੀ ਚਾਲਕ ਨਾਲ ਕੁਝ ਵਿਅਕਤੀਆਂ ਦੀ ਲੜਾਈ ਨੇ ਉਸ ਵੇਲੇ ਗੰਭੀਰ ਰੂਪ ਧਾਰਨ ਕਰ ਲਿਆ, ਜਦੋਂ ਟੈਕਸੀ ਚਾਲਕ ਨੇ ਵੀਡੀਓ ਬਣਾਉਣ ਤੋਂ ਬਾਅਦ ਜ਼ਹਿਰੀਲੀ ਦਵਾਈ ਪੀ ਕੇ ਖੁਦਕੁਸ਼ੀ ਕਰ ਲਈ। ਸੋਸ਼ਲ ਮੀਡੀਆ ਉੱਤੇ ਪਾਈ ਇਸ ਵੀਡੀਓ ਵਿੱਚ ਮ੍ਰਿਤਕ ਨੇ ਹਲਕਾ ਸ਼ੁਤਰਾਣਾ ਦੇ ਸਾਬਕਾ ਵਿਧਾਇਕ ਨਿਰਮਲ ਸਿੰਘ ਅਤੇ ਪੁਲਿਸ ਦੇ ਇੱਕ ਅਧਿਕਾਰੀ ਖ਼ਿਲਾਫ਼ ਖੁਦਕੁਸ਼ੀ ਲਈ ਮਜਬੂਰ ਕਰਨ ਦੇ ਦੋਸ਼ ਲਗਾਏ ਹਨ। ਮਾਮਲੇ ਸਬੰਧੀ ਸ਼ਨੀਵਾਰ ਨੂੰ ਮ੍ਰਿਤਕ ਦੇ ਪੁੱਤਰ ਦੇ ਬਿਆਨਾਂ ਦੇ ਆਧਾਰ ‘ਤੇ ਪੁਲਿਸ ਨੇ ਚਾਰ ਵਿਅਕਤੀਆਂ ਸਮੇਤ ਕੁਝ ਅਣਪਛਾਤਿਆਂ ਖ਼ਿਲਾਫ਼ ਕੇਸ ਦਰਜ ਕੀਤਾ ਸੀ ਪਰਿਵਾਰ ਵੱਲੋਂ ਮ੍ਰਿਤਕ ਦਾ ਸਸਕਾਰ ਨਹੀਂ ਕੀਤਾ ਗਿਆ ਜਿਸ ਦੇ ਚਲਦਿਆਂ ਐਤਵਾਰ ਨੂੰ ਪੁਲਿਸ ਨੇ ਇੱਕ ਹੋਰ ਵਿਅਕਤੀ ਨੂੰ ਕੇਸ ਵਿੱਚ ਨਾਮਜਦ ਕਰਨ ਦੇ ਨਾਲ ਨਾਲ ਕੇਸ ਵਿੱਚ ਐਸਸੀ ਐਕਟ ਦੀਆਂ ਧਰਾਵਾਂ ਤਹਿਤ ਵਾਧਾ ਕੀਤਾ ਹੈ। ਥਾਣਾ ਮੁਖੀ ਪਾਤੜਾਂ ਹਰਪ੍ਰੀਤ ਸਿੰਘ ਨੇ ਮੌਕੇ ਉੱਤੇ ਪਹੁੰਚ ਕੇ ਪਰਿਵਾਰ ਨੂੰ ਸ਼ਾਂਤ ਕਰਦਿਆਂ ਮ੍ਰਿਤਕ ਦਾ ਅੰਤਿਮ ਸਸਕਾਰ ਕਰਨ ਦੀ ਅਪੀਲ ਕੀਤੀ ਪਰ ਕਥਿਤ ਦੋਸ਼ੀਆਂ ਦੀ ਗ੍ਰਿਫਤਾਰੀ ਨਾ ਹੋਣ ਤੋਂ ਖਫਾ ਪਰਿਵਾਰਿਕ ਮੈਂਬਰ ਰਿਸ਼ਤੇਦਾਰ ਅਤੇ ਪਿੰਡ ਵਾਸੀ ਸਸਕਾਰ ਨਾ ਕਰਨ ਦੀ ਜਿੱਦ ਉਤੇ ਅੜੇ ਹੋਏ ਹਨ। ਇਸ ਦੌਰਾਨ ਹਲਕਾ ਸ਼ੁਤਰਾਣਾ ਦੇ ਲੋਕ ਆਗੂ ਜਤਿੰਦਰ ਸਿੰਘ ਮੱਟੂ ਨੇ ਪਿੰਡ ਪਹੁੰਚ ਕੇ ਪਰਿਵਾਰ ਨਾਲ ਹਮਦਰਦੀ ਦਾ ਇਜ਼ਹਾਰ ਕਰਦਿਆਂ ਕਥਿਤ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਹੈ। ਹਾਮਝੇੜੀ ਵਾਸੀ  ਮ੍ਰਿਤਕ ਬਲਜਿੰਦਰ ਸਿੰਘ  ਦੇ ਪੁੱਤਰ ਕ੍ਰਿਸ਼ਨ ਸਿੰਘ, ਪਤਨੀ ਕੁਲਦੀਪ ਕੌਰ, ਨੌਜਵਾਨ ਆਗੂ ਜਰਨੈਲ ਸਿੰਘ ਜੈਲੀ, ਸੂਬਾ ਸਿੰਘ, ਖੁਸ਼ੀ ਨੰਬੜਦਾਰ, ਟੈਕਸੀ ਯੂਨੀਅਨ ਦੇ ਪ੍ਰਧਾਨ ਸਰਬਜੀਤ ਸਿੰਘ ਨੇ ਨੀਟਾ ਪਾਤੜਾਂ ਕਿਹਾ ਹੈ ਕਿ ਜਦੋਂ ਤੱਕ ਪੁਲਿਸ ਕਥਿਤ ਦੋਸ਼ੀਆਂ ਨੂੰ ਗ੍ਰਿਫਤਾਰ ਨਹੀਂ ਕਰ ਲੈਂਦੀ ਉਦੋਂ ਤੱਕ ਮਿਰਤਕ ਦਾ ਅੰਤਿਮ ਸਸਕਾਰ ਨਹੀਂ ਕੀਤਾ ਜਾਵੇਗਾ। ਥਾਣਾ ਮੁਖੀ ਪਾਤੜਾਂ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪੁੱਤਰ ਕ੍ਰਿਸ਼ਨ ਸਿੰਘ ਦੇ ਬਿਆਨਾਂ ਦੇ ਆਧਾਰ ‘ਤੇ ਮੇਜਰ ਸਿੰਘ, ਕਰਮਜੀਤ ਸਿੰਘ ਉਰਫ਼ ਪੀਚਾ, ਬੰਟੀ ਵਾਸੀ ਪਾਤੜਾਂ, ਦੀਪਕ ਵਾਸੀ ਸਮਾਣਾ ਅਤੇ ਕੁਝ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ । ਇਸ ਮਾਮਲੇ ਵਿੱਚ ਇੱਕ ਹੋਰ ਕਥਿਤ ਦੋਸ਼ੀ ਹਰਦੇਵ ਸਿੰਘ ਬਿੱਲਾ ਨੂੰ ਨਾਮਜਦ ਕਰਨ ਦੇ ਨਾਲ ਨਾਲ ਕੇਸ ਵਿੱਚ ਐਸਸੀ ਐਕਟ ਦੀਆਂ ਧਰਾਵਾਂ ਤਹਿਤ ਵਾਧਾ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਪੁਲਿਸ ਵੱਖ-ਵੱਖ ਟੀਮਾਂ ਦਾ ਗਠਨ ਕਰਕੇ ਕਥਿਤ ਦੋਸ਼ੀਆਂ ਨੂੰ ਫੜਨ ਲਈ ਲਗਾਤਾਰ ਛਾਪੇਮਾਰੀ ਕਰ ਰਹੀ ਹੈ ਅਤੇ ਜਲਦੀ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ। ਡੱਬੀ : ਮਾਮਲੇ ਸਬੰਧੀ ਹਲਕਾ ਸ਼ੁਤਰਾਣਾ ਦੇ ਸਾਬਕਾ ਵਿਧਾਇਕ ਨਿਰਮਲ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਦੋਸ਼ਾਂ ਦਾ ਖੰਡਣ ਕਰਦਿਆਂ ਕਿਹਾ ਕਿ ਉਹ ਕਾਫ਼ੀ ਸਮੇਂ ਤੋਂ ਰਾਜਨੀਤੀ ਤੋਂ ਬਾਹਰ ਹਨ। ਉਹ ਨਾ ਤਾਂ ਮ੍ਰਿਤਕ ਵਿਅਕਤੀ ਨੂੰ ਜਾਣਦੇ ਹਨ ਅਤੇ ਨਾ ਹੀ ਉਨ੍ਹਾਂ ਕਿਸੇ ਨੂੰ ਕੋਈ ਫ਼ੋਨ ਕੀਤਾ ਹੈ। ਉਨ੍ਹਾਂ ਨੂੰ ਕਿਸੇ ਸਾਜ਼ਿਸ਼ ਤਹਿਤ ਮਾਮਲੇ ਨਾਲ ਜੋੜਿਆ ਜਾ ਰਿਹਾ ਹੈ। 
ਫੋਟੋ : ਸਸਕਾਰ ਨਾ ਕਰਨ ਦੀ ਜਿੱਦ ਤੇ ਅੜੇ ਪਰਿਵਾਰ ਨੂੰ ਸ਼ਾਂਤ ਕਰਦੇ ਹੋਏ ਥਾਣਾ ਮੁਖੀ ਪਾਤੜਾਂ ਹਰਪ੍ਰੀਤ ਸਿੰਘ। 
 
 
 

Have something to say? Post your comment

 

More in Malwa

ਪੰਜਾਬ ਰਾਜ ਅਤੇ ਚੰਡੀਗੜ੍ਹ (ਯੂ.ਟੀ.) ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਮਨੁੱਖੀ ਅਧਿਕਾਰ ਲੀਡਰਸ਼ਿਪ ਕੰਕਲੇਵ 2026 ਦਾ ਆਯੋਜਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜੈਤੋ ਨੂੰ 28.68 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੀ ਸੌਗਾਤ

ਕਿਸਾਨ ਆਗੂ ਭਜਨ ਸਿੰਘ ਢੱਡਰੀਆਂ ਨੂੰ ਸ਼ਰਧਾਂਜਲੀਆਂ ਭੇਟ

ਵਿਨਰਜੀਤ ਗੋਲਡੀ "ਨੌਜਵਾਨ ਪ੍ਰਤੀਕ ਸਨਮਾਨ" ਨਾਲ ਸਨਮਾਨਿਤ

ਠੇਕਾ ਮੁਲਾਜ਼ਮ ਦਿੜ੍ਹਬਾ ਹਲਕੇ 'ਚ ਕਰਨਗੇ ਝੰਡਾ ਮਾਰਚ

ਮੁੱਖ ਮੰਤਰੀ ਨੂੰ ਕਮਿਸ਼ਨ ਏਜੰਟਾਂ ਦੀ ਆਲੋਚਨਾ ਕਰਨ ਦੀ ਬਜਾਏ, ਉਨ੍ਹਾਂ ਦੀਆਂ ਮੰਗਾਂ ਦਾ ਹੱਲ ਕਰਨਾ ਚਾਹੀਦਾ ਹੈ : ਡਾ. ਸੀਮਾਂਤ ਗਰਗ

ਬਲਜੀਤ ਸਿੰਘ ਬੋਪੁਰ ਨੇ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿੰਦਿਆਂ ਭਾਜਪਾ ਦਾ ਪੱਲਾ ਫੜਿਆ

ਰਾਜਨ ਸਿੰਗਲਾ ਰੋਟਰੀ ਕਲੱਬ ਦੇ ਪ੍ਰਧਾਨ ਬਣੇ 

ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਕਾਸ ਕਾਰਜ ਜਾਰੀ; ਮੋਗਾ ਵਿੱਚ ਬਹੁ-ਕਰੋੜੀ ਪ੍ਰਾਜੈਕਟਾਂ ਦਾ ਉਦਘਾਟਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਦੇ ਐਡਵਾਂਸਡ ਕੈਂਸਰ ਇੰਸਟੀਚਿਊਟ ਦਾ ਅਚਨਚੇਤ ਦੌਰਾ, ਸਹੂਲਤਾਂ ਅਤੇ ਮਰੀਜ਼ਾਂ ਦੀ ਦੇਖਭਾਲ ਦਾ ਜਾਇਜ਼ਾ ਲਿਆ