Sunday, April 05, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਠੇਕਾ ਮੁਲਾਜ਼ਮ ਦਿੜ੍ਹਬਾ ਹਲਕੇ 'ਚ ਕਰਨਗੇ ਝੰਡਾ ਮਾਰਚ

April 05, 2026 08:16 PM
Rozana Sehaj times
ਸੁਨਾਮ : ਸਿਵਲ ਗੰਨਮੈਨ ਤੇ ਗਾਰਡ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਲਛਮਣ ਸਿੰਘ ਧੂਰੀ ਨੇ ਦੱਸਿਆ ਕਿ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਬੈਨਰ ਹੇਠ 22 ਮਾਰਚ ਤੋਂ ਲੈਕੇ 5 ਅਪ੍ਰੈਲ ਤੱਕ ਝੰਡਾ ਮਾਰਚ ਚੱਲ ਰਿਹਾ ਹੈ ਜਿਸ ਵਿੱਚ ਪੰਜਾਬ ਦੇ ਵੱਖ-ਵੱਖ ਮਹਿਕਮਾ ਵਿੱਚ ਕੰਮ ਕਰ ਰਹੇ ਆਊਟਸੋਰਸ ਠੇਕੇਦਾਰੀ ਸਿਸਟਮ ਥਰੂ ਇਨਲਿਸ਼ਟ ਕਾਮੇ ਜਿਨ੍ਹਾਂ ਨਾਲ ਸਰਕਾਰ ਨੇ ਵੋਟਾਂ ਤੋਂ ਪਹਿਲਾਂ ਵਾਅਦਾ ਕੀਤਾ ਸੀ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੇ ਬਿਨਾਂ ਸਰਤ ਰੈਗੂਲਰ ਕੀਤਾ ਜਾਵੇਗਾ ਅਤੇ ਘੱਟੋ ਘੱਟ1948 ਐਕਟ ਅਤੇ 15 ਲੇਬਰ ਕਾਨਫਰੰਸ ਦੇ ਮੁਤਾਬਕ ਤਨਖਾਹ ਅਤੇ ਬਣਦੇ ਹੱਕ ਦਿੱਤੇ ਜਾਣ ਠੇਕਾ ਮੁਲਾਜ਼ਮ ਸੰਘਰਸ਼ ਕਮੇਟੀ ਵੱਲੋਂ ਇਹ ਫੈਸਲਾ ਕਰਿਆ ਗਿਆ ਕਿ ਇਸ ਝੰਡਾ ਮਾਰਚ ਵਿੱਚ ਦੋ ਦਿਨ ਦਾ ਹੋਰ ਵਾਧਾ ਕੀਤਾ ਗਿਆ 6 ਅਪ੍ਰੈਲ ਨੂੰ. ਐਂਚ .ਟੀ. ਪੀ .ਠੇਕਾ ਮੁਲਾਜ਼ਮ ਯੂਨੀਅਨ ਆਜ਼ਾਦ, ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜਮ ਯੂਨੀਅਨ ਪੰਜਾਬ , ਪੀ .ਐਸ. ਪੀ .ਸੀ .ਐਲ ਅਤੇ ਪੀ .ਐਸ. ਟੀ.ਸੀ. ਐਲ ਕੰਟਰੈਕਚੁਅਲ ਵਰਕਰ ਯੂਨੀਅਨ ਪੰਜਾਬ, ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਇੰਪਲਾਈਜ਼ ਕੰਟਰੈਕਟ ਵਰਕਰਜ ਤੇ ਲੇਬਰ ਯੂਨੀਅਨ (ਰਜਿ :23),ਸਿਵਲ ਗੰਨਮੈਨ ਤੇ ਗਾਰਡ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵੱਲੋਂ 6 ਅਪ੍ਰੈਲ ਨੂੰ ਦਿੜਬਾ ਹਲਕੇ ਵਿੱਚ ਝੰਡਾ ਮਾਰਚ ਕੱਢਿਆ ਜਾਵੇਗਾ ਤਾਂ ਜੋ ਸਰਕਾਰ ਦੇ ਯਾਦ ਰਹੇ ਕਿ ਹੋਣ ਵਾਲੀ ਸਰਬ ਕਮੇਟੀ ਮੀਟਿੰਗ 7 ਅਪ੍ਰੈਲ ਨੂੰ ਪੰਜਾਬ ਭਵਨ ਚੰਡੀਗੜ੍ਹ ਵਿਖੇ ਜੋ ਹੋਣ ਜਾ ਰਹੀ ਹੈ ਉਸ ਸਬੰਧੀ ਸਰਕਾਰ ਨੂੰ ਯਾਦ ਰਹੇ ਕਿ ਜਿੰਨਾ ਚਿਰ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੀਆਂ ਮੰਗਾਂ ਦਾ ਹੱਲ ਨਹੀਂ ਹੁੰਦਾ ਉਨਾ ਚਿਰ ਮੁਲਾਜ਼ਮ ਚੁੱਪ ਕਰਕੇ ਬੈਠਣ ਵਾਲੇ ਨਹੀਂ ਇਹ ਕਣਕ ਦੇ ਗਾਹੜ ਦੀ ਅੱਗ ਵਾਂਗੂ ਹੋਰ ਵੀ ਤੇਜ਼ ਹੁੰਦਾ ਜਾਵੇਗਾ ਜਾਰੀ ਕਰਤਾ ਸਮੂਹ ਠੇਕਾ ਮੁਲਾਜ਼ਮ ਸੰਘਰਸ਼ ਮੋਰਚੇ ਪੰਜਾਬ

Have something to say? Post your comment

 

More in Malwa

ਪੰਜਾਬ ਰਾਜ ਅਤੇ ਚੰਡੀਗੜ੍ਹ (ਯੂ.ਟੀ.) ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਮਨੁੱਖੀ ਅਧਿਕਾਰ ਲੀਡਰਸ਼ਿਪ ਕੰਕਲੇਵ 2026 ਦਾ ਆਯੋਜਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜੈਤੋ ਨੂੰ 28.68 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੀ ਸੌਗਾਤ

ਕਿਸਾਨ ਆਗੂ ਭਜਨ ਸਿੰਘ ਢੱਡਰੀਆਂ ਨੂੰ ਸ਼ਰਧਾਂਜਲੀਆਂ ਭੇਟ

ਵਿਨਰਜੀਤ ਗੋਲਡੀ "ਨੌਜਵਾਨ ਪ੍ਰਤੀਕ ਸਨਮਾਨ" ਨਾਲ ਸਨਮਾਨਿਤ

ਮੁੱਖ ਮੰਤਰੀ ਨੂੰ ਕਮਿਸ਼ਨ ਏਜੰਟਾਂ ਦੀ ਆਲੋਚਨਾ ਕਰਨ ਦੀ ਬਜਾਏ, ਉਨ੍ਹਾਂ ਦੀਆਂ ਮੰਗਾਂ ਦਾ ਹੱਲ ਕਰਨਾ ਚਾਹੀਦਾ ਹੈ : ਡਾ. ਸੀਮਾਂਤ ਗਰਗ

ਪਾਤੜਾਂ ਟੈਕਸੀ ਚਾਲਕ ਵੱਲੋਂ ਖੁਦਕੁਸ਼ੀ ਕਾਂਡ

ਬਲਜੀਤ ਸਿੰਘ ਬੋਪੁਰ ਨੇ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿੰਦਿਆਂ ਭਾਜਪਾ ਦਾ ਪੱਲਾ ਫੜਿਆ

ਰਾਜਨ ਸਿੰਗਲਾ ਰੋਟਰੀ ਕਲੱਬ ਦੇ ਪ੍ਰਧਾਨ ਬਣੇ 

ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਕਾਸ ਕਾਰਜ ਜਾਰੀ; ਮੋਗਾ ਵਿੱਚ ਬਹੁ-ਕਰੋੜੀ ਪ੍ਰਾਜੈਕਟਾਂ ਦਾ ਉਦਘਾਟਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਦੇ ਐਡਵਾਂਸਡ ਕੈਂਸਰ ਇੰਸਟੀਚਿਊਟ ਦਾ ਅਚਨਚੇਤ ਦੌਰਾ, ਸਹੂਲਤਾਂ ਅਤੇ ਮਰੀਜ਼ਾਂ ਦੀ ਦੇਖਭਾਲ ਦਾ ਜਾਇਜ਼ਾ ਲਿਆ