Sunday, April 05, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਗਮਾਡਾ ਵਿਰੁੱਧ ਚੱਲ ਰਹੇ ਧਰਨੇ ਵਿਚ ਅੱਜ ਕਾਂਗਰਸੀ ਵਰਕਰ ਵੱਡੀ ਗਿਣਤੀ ਵਿਚ ਸ਼ਾਮਲ ਹੋਣਗੇ-ਬਲਬੀਰ ਸਿੱਧੂ

April 05, 2026 08:19 PM
Rozana Sehaj times
ਮੋਹਾਲੀ  : ਪੰਜਾਬ ਦੇ ਸਾਬਕਾ ਸਿਹਤ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਨੇ ਅੱਜ ਇਥੇ ਕਿਹਾ ਹੈ ਕਿ ਮੋਹਾਲੀ ਵਿਧਾਨ ਸਭਾ ਹਲਕੇ ਦੇ ਕਾਂਗਰਸੀ ਵਰਕਰ ਵੱਡੀ ਗਿਣਤੀ ਵਿਚ ਕੱਲ੍ਹ ਕਿਸਾਨਾਂ ਵਲੋਂ ਗਮਾਡਾ ਵਿਰੁੱਧ ਲਗਾਤਾਰ ਦਿੱਤੇ ਜਾ ਰਹੇ ਧਰਨੇ ਵਿਚ ਪੂਰੇ ਉਤਸ਼ਾਹ ਨਾਲ ਸ਼ਾਮਲ ਹੋਣਗੇ। ਉਹਨਾਂ ਕਿਹਾ ਕਿ ਉਹ ਪਿਛਲੇ ਕਈ ਦਿਨਾਂ ਤੋਂ ਹਲਕੇ ਦੇ ਪਿੰਡਾਂ ਦਾ ਦੌਰਾ ਕਰਕੇ ਲੋਕਾਂ ਨੂੰ ਧਰਨੇ ਵਿਚ ਸ਼ਾਮਲ ਹੋਣ ਲਈ ਲਾਮਬੰਦ ਕਰ ਰਹੇ ਹਨ।

ਸ੍ਰੀ ਸਿੱਧੂ ਨੇ ਅੱਜ ਇਥੇ ਜਾਰੀ ਕੀਤੇ ਗਏ ਆਪਣੇ ਇਕ ਪ੍ਰੈਸ ਬਿਆਨ ਵਿਚ ਕਿਹਾ ਕਿ ਲੋਕ ਖਾਸ ਕਰ ਕੇ ਕਿਸਾਨ ਮੌਜੂਦਾ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਅੱਕ ਚੁੱਕੇ ਹਨ ਅਤੇ ੳਹਨਾਂ ਦੇ ਮਨਾਂ ਵਿਚ ਭਗਵੰਤ ਮਾਨ ਸਰਕਾਰ ਵਿਰੁੱਧ ਭਾਰੀ ਰੋਸ ਹੈ। ਉਹਨਾਂ ਗਮਾਡਾ ਦੀਆਂ ਨੀਤੀਆਂ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਇਹ ਅਦਾਰਾ ਲਗਾਤਾਰ ਕਿਸਾਨ ਦੀ ਲੁੱਟ ਕਰਦਾ ਆ ਰਿਹਾ ਹੈ। ਉਨ੍ਹਾਂ ਕਿਹਾ, "ਗਮਾਡਾ ਵੱਲੋਂ ਕਿਸਾਨਾਂ ਦੀਆਂ ਕੀਮਤੀ ਜ਼ਮੀਨਾਂ ਤਾਂ ਕੌਡੀਆਂ ਦੇ ਭਾਅ ਐਕੁਆਇਰ ਕਰ ਲਈਆਂ ਜਾਂਦੀਆਂ ਹਨ, ਪਰ ਉਨ੍ਹਾਂ ਦੇ ਹਿੱਤਾਂ ਨੂੰ ਪੂਰੀ ਤਰ੍ਹਾਂ ਅਣਗੌਲਿਆ ਕੀਤਾ ਜਾ ਰਿਹਾ ਹੈ। ਆਪਣੀ ਹੀ ਜ਼ਮੀਨ ਦੇ ਢੁਕਵੇਂ ਮੁਆਵਜ਼ੇ ਅਤੇ ਹੱਕਾਂ ਲਈ ਕਿਸਾਨਾਂ ਨੂੰ ਸੜਕਾਂ 'ਤੇ ਬੈਠਣ ਲਈ ਮਜਬੂਰ ਕਰਨਾ ਬੇਹੱਦ ਮੰਦਭਾਗਾ ਹੈ।"

ਕਾਂਗਰਸੀ ਆਗੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਹਿਲਾਂ ਵੀ ਲੁਧਿਆਣਾ ਤੇ ਮੋਹਾਲੀ ਜ਼ਿਲਿਆਂ ਦੀ ਤਕਰੀਬਨ 15,000 ਏਕੜ ਜ਼ਮੀਨ ਐਕੁਆਇਰ ਕਰਨ ਦੇ ਮਾਮਲੇ ਵਿਚ ਮੂੰਹ ਦੀ ਖਾਧੀ ਹੈ। ਉਹਨਾਂ ਕਿਹਾ ਕਿ ਸਰਕਾਰ ਨੂੰ ਲੋਕਾਂ ਦੇ ਰੋਹ ਅੱਗੇ ਗੋਡੇ ਟੇਕਦਿਆਂ ਆਪਣਾ ਨੋਟੀਫੀਕੇਸ਼ਨ ਵਾਪਸ ਲੈਣਾ ਪਿਆ ਸੀ। ਉਹਨਾਂ ਅੱਗੇ ਕਿਹਾ ਕਿ ਇਸ ਮਾਮਲੇ ਵਿਚ ਵੀ ਸਰਕਾਰ ਨੂੰ ਕਿਸਾਨਾਂ ਦੀਆਂ ਹੱਕੀ ਮੰਗਾਂ ਅੱਗੇ ਝੁਕਣਾ ਹੀ ਪਵੇਗਾ।

ਸ਼੍ਰੀ ਸਿੱਧੂ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਕਿਸਾਨਾਂ ਦੇ ਨਾਲ ਚਟਾਨ ਵਾਂਗ ਖੜ੍ਹੀ ਹੈ ਅਤੇ ਜਦੋਂ ਤੱਕ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਇਲਾਕਾ ਨਿਵਾਸੀਆਂ ਅਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਕੱਲ੍ਹ ਦੇ ਧਰਨੇ ਵਿੱਚ ਵੱਧ-ਚੜ੍ਹ ਕੇ ਪਹੁੰਚਣ ਤਾਂ ਜੋ ਸੁੱਤੀ ਹੋਈ ਸਰਕਾਰ ਅਤੇ ਗਮਾਡਾ ਪ੍ਰਸ਼ਾਸਨ ਨੂੰ ਜਗਾਇਆ ਜਾ ਸਕੇ।
 
 

Have something to say? Post your comment

 

More in Chandigarh

ਵਿਧਾਇਕ ਰੰਧਾਵਾ ਵੱਲੋਂ ਡੇਰਾਬੱਸੀ ਹਲਕੇ ਦੀਆਂ ਮੰਡੀਆਂ ਦਾ ਦੌਰਾ

ਚੰਡੀਗੜ੍ਹ ਗ੍ਰਨੇਡ ਧਮਾਕਾ: ਦੋ ਮੁੱਖ ਦੋਸ਼ੀ ਹਰਿਆਣਾ ਤੋਂ ਗ੍ਰਿਫ਼ਤਾਰ; ਹੁਣ ਤੱਕ ਕੁੱਲ 7 ਗ੍ਰਿਫ਼ਤਾਰੀਆਂ

ਗੈਂਗਸਟਰਾਂ ’ਤੇ ਵਾਰ ਦਾ 75ਵਾਂ ਦਿਨ: ਪੰਜਾਬ ਪੁਲਿਸ ਵੱਲੋਂ 527 ਥਾਵਾਂ ’ਤੇ ਛਾਪੇਮਾਰੀ ; 241 ਗ੍ਰਿਫ਼ਤਾਰ

ਇੰਡੀਅਨ ਫਾਰਮਰਜ਼ ਫਰਟੀਲਾਈਜ਼ਰ ਕੋਆਪਰੇਟਿਵ ਲਿਮਟਿਡ (ਇਫਕੋ) ਨੇ 2025–26 ਵਿੱਚ 4,106 ਕਰੋੜ ਰੁਪਏ ਤੋਂ ਵੱਧ ਮੁਨਾਫਾ ਕਮਾ ਕੇ ਬਣਾਇਆ ਨਵਾਂ ਰਿਕਾਰਡ

ਵਿਧਾਇਕ ਕੁਲਵੰਤ ਸਿੰਘ ਨੇ ਕੀਤੀ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਵੱਡੀ ਮੀਟਿੰਗ

ਵਿਦਿਆਰਥੀ ਸਿੱਖਿਆ ਵਿਚ ਚੰਗੀ ਪੜਾਈ ਕਰਕੇ ਦੇਸ਼ ਦਾ ਨਾਂ ਰੋਸ਼ਨ ਕਰਦਾ ਹੈ: ਸੁਖਵਿੰਦਰ ਸਿੰਘ ਗੋਲਡੀ

ਸ੍ਰੀ ਹਜ਼ੂਰ ਸਾਹਿਬ ਨਾਦੇੜ ਵਿਖੇ ਪੁੱਜੇ ਸ਼ਰਧਾਲੂਆਂ ਦਾ ਫਾਊਡੇਸ਼ਨ ਵਲੋਂ ਕੀਤਾ ਸਵਾਗਤ

ਵਿਧਾਨ ਸਭਾ ਹਲਕਾ ਖਰੜ ਵਿਚ ਭਾਜਪਾ ਵਲੋਂ ਪਵਨ ਮਨੋਚਾ ਦੀ ਬੀ.ਐਲ.-1 ਵਜੋ ਕੀਤੀ ਤਾਇਨਾਤੀ

ਡਾਇਲਸਿਸ ਤੋਂ ਲੈ ਕੇ ਕੈਂਸਰ ਦੇ ਇਲਾਜ ਤੱਕ, ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨੇ 2 ਲੱਖ ਪਰਿਵਾਰਾਂ ਨੂੰ ਆਰਥਿਕ ਬਰਬਾਦੀ ਤੋਂ ਬਚਾਇਆ: ਡਾ. ਬਲਬੀਰ ਸਿੰਘ

ਗੈਂਗਸਟਰਾਂ ਤੇ ਵਾਰ ਦਾ 74ਵਾਂ ਦਿਨ: ਪੰਜਾਬ ਪੁਲਿਸ ਨੇ 551 ਥਾਈਂ ਕੀਤੀ ਛਾਪੇਮਾਰੀ ; 245 ਗ੍ਰਿਫ਼ਤਾਰ