Sunday, April 05, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਵਿਨਰਜੀਤ ਗੋਲਡੀ "ਨੌਜਵਾਨ ਪ੍ਰਤੀਕ ਸਨਮਾਨ" ਨਾਲ ਸਨਮਾਨਿਤ

April 05, 2026 08:22 PM
Rozana Sehaj times
ਸੁਨਾਮ : ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਸੁਨਾਮ ਵਿਧਾਨ ਸਭਾ ਹਲਕੇ ਦੇ ਇੰਚਾਰਜ਼ ਇੰਜ. ਵਿਨਰਜੀਤ ਸਿੰਘ ਗੋਲਡੀ ਖਡਿਆਲ ਨੂੰ ਸੰਤ ਲੋਂਗੋਵਾਲ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਵੱਲੋਂ “ਨੌਜਵਾਨ ਪ੍ਰਤੀਕ ਸਨਮਾਨ” ਨਾਲ ਸਨਮਾਨਿਤ ਕੀਤਾ ਗਿਆ।ਇਹ ਸਨਮਾਨ ਉਨ੍ਹਾਂ ਦੀ ਲੰਬੇ ਸਮੇਂ ਤੋਂ ਸੰਸਥਾ ਨਾਲ ਜੁੜੇ ਰਹਿਣ ਅਤੇ ਸਮਾਜ ਵਿੱਚ ਕੀਤੀਆਂ ਉਪਲਬਧੀਆਂ ਨੂੰ ਦੇਖਦੇ ਹੋਏ ਦਿੱਤਾ ਗਿਆ। ਦੱਸ ਦੇਈਏ ਵਿਨਰਜੀਤ ਸਿੰਘ ਗੋਲਡੀ ਖਡਿਆਲ ਨੇ 1993 ਤੋਂ 2000 ਤੱਕ ਸਲਾਈਟ ਵਿੱਚ ਵਿਦਿਆਰਥੀ ਵਜੋਂ ਆਪਣੇ ਜੀਵਨ ਦੇ ਸੱਤ ਅਹਿਮ ਸਾਲ ਬਿਤਾਏ। ਪੜ੍ਹਾਈ ਪੂਰੀ ਕਰਨ ਤੋਂ ਬਾਅਦ ਵੀ ਉਹ ਇਸ ਧਰਤੀ ਨਾਲ ਜੁੜੇ ਰਹੇ ਅਤੇ ਹਰ ਸਮੇਂ ਸੰਸਥਾ ਦੇ ਨਾਲ ਖੜੇ ਰਹੇ। ਇਸ ਮੌਕੇ ਇੰਸਟੀਚਿਊਟ ਦੇ ਡਾਇਰੈਕਟਰ ਸ਼੍ਰੀ  ਮਨੀਕਾਂਤ ਪਾਸਵਾਨ, ਡੀਨ ਸਾਹਿਬਾਨ, ਐਸ.ਐਸ.ਏ ਅਤੇ ਸਮੂਹ ਵਿਦਿਆਰਥੀਆਂ ਵੱਲੋਂ ਉਨ੍ਹਾਂ ਨੂੰ ਇਹ ਮਾਣ-ਸਨਮਾਨ ਭੇਟ ਕੀਤਾ ਗਿਆ। ਸੰਸਥਾ ਵੱਲੋਂ ਕਿਹਾ ਗਿਆ ਕਿ  ਖਡਿਆਲ ਦੀਆਂ ਪ੍ਰਾਪਤੀਆਂ, ਸਮਾਜਿਕ ਸੇਵਾ ਅਤੇ ਨੌਜਵਾਨਾਂ ਲਈ ਪ੍ਰੇਰਣਾਦਾਇਕ ਭੂਮਿਕਾ ਦੇ ਮੱਦੇਨਜ਼ਰ ਉਨ੍ਹਾਂ ਨੂੰ ਇਸ ਸਨਮਾਨ ਲਈ ਚੁਣਿਆ ਗਿਆ ਹੈ।
ਇਸ ਮੌਕੇ ਵਿਨਰਜੀਤ ਸਿੰਘ ਖਡਿਆਲ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਹ ਉਨ੍ਹਾਂ ਲਈ ਬਹੁਤ ਵੱਡਾ ਮਾਣ ਹੈ। ਉਨ੍ਹਾਂ ਨੇ ਇੰਸਟੀਚਿਊਟ ਦੇ ਪ੍ਰਬੰਧਕਾਂ, ਡਾਇਰੈਕਟਰ, ਡੀਨ ਸਾਹਿਬਾਨ ਅਤੇ ਸਮੂਹ ਵਿਦਿਆਰਥੀਆਂ ਦਾ ਦਿਲੋਂ ਧੰਨਵਾਦ ਕੀਤਾ, ਜਿਨ੍ਹਾਂ ਨੇ ਉਨ੍ਹਾਂ ਨੂੰ ਇਸ ਯੋਗ ਸਮਝਿਆ।
ਉਨ੍ਹਾਂ ਨੇ ਕਿਹਾ ਕਿ ਇਹ ਸਨਮਾਨ ਉਨ੍ਹਾਂ ਨੂੰ ਹੋਰ ਵਧੀਆ ਤਰੀਕੇ ਨਾਲ ਕੰਮ ਕਰਨ ਲਈ ਪ੍ਰੇਰਿਤ ਕਰੇਗਾ। ਨਾਲ ਹੀ ਉਨ੍ਹਾਂ ਭਰੋਸਾ ਦਿਵਾਇਆ ਕਿ ਉਹ ਭਵਿੱਖ ਵਿੱਚ ਵੀ ਨੌਜਵਾਨਾਂ ਅਤੇ ਹਰ ਵਰਗ ਦੀ ਭਲਾਈ ਲਈ ਆਪਣੀਆਂ ਸੇਵਾਵਾਂ ਜਾਰੀ ਰੱਖਣਗੇ।
ਇਹ ਸਨਮਾਨ ਨਾ ਸਿਰਫ ਵਿਨਰਜੀਤ ਸਿੰਘ ਖਡਿਆਲ ਲਈ, ਸਗੋਂ ਸੁਨਾਮ ਹਲਕੇ ਦੇ ਲੋਕਾਂ ਲਈ ਵੀ ਗੌਰਵ ਦੀ ਗੱਲ ਹੈ, ਜਿਸ ਨਾਲ ਇਲਾਕੇ ਦਾ ਨਾਮ ਰੋਸ਼ਨ ਹੋਇਆ ਹੈ।

Have something to say? Post your comment

 

More in Malwa

ਪੰਜਾਬ ਰਾਜ ਅਤੇ ਚੰਡੀਗੜ੍ਹ (ਯੂ.ਟੀ.) ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਮਨੁੱਖੀ ਅਧਿਕਾਰ ਲੀਡਰਸ਼ਿਪ ਕੰਕਲੇਵ 2026 ਦਾ ਆਯੋਜਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜੈਤੋ ਨੂੰ 28.68 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੀ ਸੌਗਾਤ

ਕਿਸਾਨ ਆਗੂ ਭਜਨ ਸਿੰਘ ਢੱਡਰੀਆਂ ਨੂੰ ਸ਼ਰਧਾਂਜਲੀਆਂ ਭੇਟ

ਠੇਕਾ ਮੁਲਾਜ਼ਮ ਦਿੜ੍ਹਬਾ ਹਲਕੇ 'ਚ ਕਰਨਗੇ ਝੰਡਾ ਮਾਰਚ

ਮੁੱਖ ਮੰਤਰੀ ਨੂੰ ਕਮਿਸ਼ਨ ਏਜੰਟਾਂ ਦੀ ਆਲੋਚਨਾ ਕਰਨ ਦੀ ਬਜਾਏ, ਉਨ੍ਹਾਂ ਦੀਆਂ ਮੰਗਾਂ ਦਾ ਹੱਲ ਕਰਨਾ ਚਾਹੀਦਾ ਹੈ : ਡਾ. ਸੀਮਾਂਤ ਗਰਗ

ਪਾਤੜਾਂ ਟੈਕਸੀ ਚਾਲਕ ਵੱਲੋਂ ਖੁਦਕੁਸ਼ੀ ਕਾਂਡ

ਬਲਜੀਤ ਸਿੰਘ ਬੋਪੁਰ ਨੇ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿੰਦਿਆਂ ਭਾਜਪਾ ਦਾ ਪੱਲਾ ਫੜਿਆ

ਰਾਜਨ ਸਿੰਗਲਾ ਰੋਟਰੀ ਕਲੱਬ ਦੇ ਪ੍ਰਧਾਨ ਬਣੇ 

ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਕਾਸ ਕਾਰਜ ਜਾਰੀ; ਮੋਗਾ ਵਿੱਚ ਬਹੁ-ਕਰੋੜੀ ਪ੍ਰਾਜੈਕਟਾਂ ਦਾ ਉਦਘਾਟਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਦੇ ਐਡਵਾਂਸਡ ਕੈਂਸਰ ਇੰਸਟੀਚਿਊਟ ਦਾ ਅਚਨਚੇਤ ਦੌਰਾ, ਸਹੂਲਤਾਂ ਅਤੇ ਮਰੀਜ਼ਾਂ ਦੀ ਦੇਖਭਾਲ ਦਾ ਜਾਇਜ਼ਾ ਲਿਆ