Sunday, April 05, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਵਿਧਾਇਕ ਕੁਲਵੰਤ ਸਿੰਘ ਨੇ ਕੀਤੀ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਵੱਡੀ ਮੀਟਿੰਗ

April 05, 2026 08:24 PM
Rozana Sehaj times
ਮੋਹਾਲੀ  :   ਮੁਹਾਲੀ ਦੇ ਸਮੂਹ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ ਦੇ ਅਹੁਦੇਦਾਰਾਂ ਅਤੇ ਮੈਂਬਰ ਸਾਹਿਬਾਨਾਂ ਦੇ ਨਾਲ ਮੋਹਾਲੀ ਦੇ ਵਿਕਾਸ ਸਬੰਧੀ ਰੱਖੇ ਗਏ ਸੰਵਾਦ ਪ੍ਰੋਗਰਾਮ ਦੌਰਾਨ ਵੱਡੀ ਗਿਣਤੀ ਦੇ ਵਿੱਚ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਪਾਰਟੀ ਪੱਧਰ ਤੋਂ ਉੱਪਰ ਉੱਠ ਕੇ  ਸ਼ਮੂਲੀਅਤ ਕੀਤੀ,  ਇਸ ਪ੍ਰੋਗਰਾਮ ਵਿੱਚ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਮੋਹਾਲੀ ਵਿੱਚ ਕਰਵਾਏ ਗਏ ਚਾਰ ਸਾਲਾਂ ਦੇ ਕਾਰਜਾਂ ਦਾ ਲੇਖਾ ਜੋਖਾ ਕੀਤਾ ਗਿਆ , ਇਸ ਮੌਕੇ ਤੇ ਹਾਜ਼ਰੀਨ ਦੀ ਤਰਫੋਂ ਭਗਵੰਤ ਸਿੰਘ ਮਾਨ ਸਰਕਾਰ ਦੁਆਰਾ ਕੀਤੇ ਗਏ  ਬੇਮਿਸਾਲ ਵਿਕਾਸ  ਕਾਰਜਾਂ ਦੀ ਸ਼ਲਾਂਘਾ ਕਰਦੇ ਹੋਏ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ ਗਿਆ, 
 ਵਿਧਾਇਕ ਕੁਲਵੰਤ ਸਿੰਘ ਨੇ  ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ ਦੇ ਨੁਮਾਇੰਦੇ ਨਾਲ ਮੀਟਿੰਗ  ਦੌਰਾਨ  ਵਿਧਾਨ ਸਭਾ ਹਲਕੇ ਮੋਹਾਲੀ ਦੇ ਵੱਖ-ਵੱਖ ਮੁੱਦੇ ਉਤੇ ਚਰਚਾ ਕੀਤੀ ਗਈ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਲੋਕਾਂ ਦੀਆਂ ਬੁਨਿਆਦੀ ਜ਼ਰੂਰਤਾਂ ਨੂੰ ਮੱਦੇਨਜ਼ਰ ਰੱਖਦੇ  ਹੋਏ ਸਰਕਾਰ ਵੱਲੋਂ ਹਮੇਸ਼ਾਂ ਕੋਸ਼ਿਸ਼ ਕੀਤੀ ਜਾ ਰਹੀ ਹੈ, ਮੀਟਿੰਗ ਦੌਰਾਨ ਮੋਹਾਲੀ ਸ਼ਹਿਰ ਦੀਆਂ ਸਾਰੀਆਂ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਤੋਂ ਇਲਾਵਾ  ਕੌਂਸਲਰ, ਸਾਬਕਾ ਕੌਂਸਲਰ ਅਤੇ ਪਾਰਟੀ ਦੇ ਬਲਾਕ ਪ੍ਰਧਾਨ ਵੀ ਹਾਜ਼ਰ ਰਹੇ,  ਇਸ ਮੌਕੇ ਤੇ ਵਿਧਾਇਕ ਕੁਲਵੰਤ ਸਿੰਘ ਹੋਰਾਂ ਕਿਹਾ   ਕਿ ਮੋਹਾਲੀ ਦੇ ਵਿਕਾਸ ਲਈ ਵੱਖ-ਵੱਖ ਪ੍ਰੋਜੈਕਟਾਂ 'ਤੇ ਕੰਮ ਜਾਰੀ ਹੈ, ਜਿਸ ਨਾਲ ਲੋਕਾਂ ਨੂੰ ਬਿਹਤਰ ਸਹੂਲਤਾਂ ਮਿਲਣਗੀਆਂ।
ਇਸ ਮੀਟਿੰਗ ਵਿੱਚ ਬਿਜਲੀ, ਪਾਣੀ ਅਤੇ ਸੜਕਾਂ ਦੀ ਮੁਰੰਮਤ ਵਰਗੀਆਂ ਮੁੱਖ ਸਮੱਸਿਆਵਾਂ 'ਤੇ ਗੱਲ ਕੀਤੀ ਗਈ। ਐਸੋਸੀਏਸ਼ਨ ਦੇ ਨੁਮਾਇੰਦੇ ਨੇ ਵਿਧਾਇਕ ਤੋਂ ਇਨ੍ਹਾਂ ਸਮੱਸਿਆਵਾਂ ਦੇ ਹੱਲ ਦੀ ਮੰਗ ਕੀਤੀ ਅਤੇ ਉਮੀਦ ਕੀਤੀ ਕਿ ਜਲਦ ਹੀ ਕਦਮ ਉਠਾਏ ਜਾਣਗੇ।
ਕੁਲਵੰਤ ਸਿੰਘ ਨੇ ਇਹ ਵੀ ਕਿਹਾ ਕਿ ਉਹ ਨਗਰ ਨਿਗਮ ਅਤੇ ਸਥਾਨਕ ਪ੍ਰਸ਼ਾਸਨ ਨਾਲ ਸਹਿਯੋਗ ਕਰਕੇ ਇਨ੍ਹਾਂ ਮੁੱਦਿਆਂ ਨੂੰ ਜਲਦੀ ਹੱਲ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਅਤੇ ਮੋਹਾਲੀ ਨੂੰ ਇੱਕ ਵਧੀਆ ਅਤੇ ਵਿਕਸਿਤ ਸ਼ਹਿਰ ਬਣਾਉਣ ਲਈ ਅਪਣੀ ਪੂਰੀ ਕੋਸ਼ਿਸ਼ ਕਰ ਰਹੇ ਹਨ।
ਇਸ ਮੀਟਿੰਗ ਨਾਲ ਮੋਹਾਲੀ ਦੇ ਲੋਕਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ ਅਤੇ ਉਨ੍ਹਾਂ ਨੇ ਵਿਧਾਇਕ ਦੇ ਇਸ ਸੰਵੇਦਨਸ਼ੀਲ ਰਵਈਏ ਦੀ ਸਰਾਹਨਾ ਕੀਤੀ ਹੈ। ਇਸ ਮੌਕੇ ਤੇ ਹਾਜ਼ਰੀਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਭਗਵੰਤ ਸਿੰਘ ਮਾਨ ਦੀ ਸਰਕਾਰ ਦੇ ਚਾਰ ਸਾਲ ਦੇ ਕੀਤੇ ਗਏ  ਕੰਮਾਂ ਦੀ  ਸਰਾਹਨਾ ਕੀਤੀ, ਇਸ ਮੌਕੇ ਤੇ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਸੀਨੀਅਰ ਸਿਟੀਜਨ ਦੀ ਸਹੂਲਤ ਅਤੇ ਉਨਾਂ ਦੀ ਆਸਥਾ ਨੂੰ ਧਿਆਨ ਵਿੱਚ ਰੱਖਦੇ ਹੋਏ ਮੁੱਖ ਮੰਤਰੀ ਯਾਤਰਾ ਯੋਜਨਾ ਦੇ ਤਹਿਤ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਨੂੰ ਦਰਸ਼ਨਾਂ ਲਈ ਭੇਜਿਆ ਜਾ ਰਿਹਾ ਹੈ ਅਤੇ ਮੋਹਾਲੀ ਵਿਧਾਨ ਸਭਾ ਹਲਕੇ ਦੇ ਵਿੱਚੋਂ ਹਰ ਬੂਥ ਦੇ ਵਿੱਚੋਂ ਦੋ ਬੱਸਾਂ ਯਾਤਰਾ ਲਈ ਭੇਜੀਆਂ ਜਾਣਗੀਆਂ ਉਹਨਾਂ ਕਿਹਾ ਕਿ ਇਹ  ਇਸ ਯਾਤਰਾ ਦੇ ਦੌਰਾਨ ਸ਼ਰਧਾਲੂ ਸ੍ਰੀ ਦਰਬਾਰ ਸਾਹਿਬ ਸ੍ਰੀ ਦੁਰਗਿਆਨਾ ਮੰਦਿਰ ਸ੍ਰੀ ਬਾਲ ਰਾਮ ਤੀਰਥ ਬਾਲਮੀਕੀ ਮੰਦਰ ਜਲਿਆਂਵਾਲਾ ਬਾਗ ਦੇ ਦਰਸ਼ਨ ਕਰਕੇ ਆਉਂਦੇ ਹਨ, ਅਤੇ ਵਾਪਸੀ ਦੌਰਾਨ ਸ਼ਰਧਾਲੂਆਂ ਵੱਲੋਂ ਵਾਹਗਾ ਬਾਰਡਰ ਤੇ ਵੀ ਜਾਇਆ ਜਾਂਦਾ ਹੈ

Have something to say? Post your comment

 

More in Chandigarh

ਵਿਧਾਇਕ ਰੰਧਾਵਾ ਵੱਲੋਂ ਡੇਰਾਬੱਸੀ ਹਲਕੇ ਦੀਆਂ ਮੰਡੀਆਂ ਦਾ ਦੌਰਾ

ਚੰਡੀਗੜ੍ਹ ਗ੍ਰਨੇਡ ਧਮਾਕਾ: ਦੋ ਮੁੱਖ ਦੋਸ਼ੀ ਹਰਿਆਣਾ ਤੋਂ ਗ੍ਰਿਫ਼ਤਾਰ; ਹੁਣ ਤੱਕ ਕੁੱਲ 7 ਗ੍ਰਿਫ਼ਤਾਰੀਆਂ

ਗੈਂਗਸਟਰਾਂ ’ਤੇ ਵਾਰ ਦਾ 75ਵਾਂ ਦਿਨ: ਪੰਜਾਬ ਪੁਲਿਸ ਵੱਲੋਂ 527 ਥਾਵਾਂ ’ਤੇ ਛਾਪੇਮਾਰੀ ; 241 ਗ੍ਰਿਫ਼ਤਾਰ

ਇੰਡੀਅਨ ਫਾਰਮਰਜ਼ ਫਰਟੀਲਾਈਜ਼ਰ ਕੋਆਪਰੇਟਿਵ ਲਿਮਟਿਡ (ਇਫਕੋ) ਨੇ 2025–26 ਵਿੱਚ 4,106 ਕਰੋੜ ਰੁਪਏ ਤੋਂ ਵੱਧ ਮੁਨਾਫਾ ਕਮਾ ਕੇ ਬਣਾਇਆ ਨਵਾਂ ਰਿਕਾਰਡ

ਗਮਾਡਾ ਵਿਰੁੱਧ ਚੱਲ ਰਹੇ ਧਰਨੇ ਵਿਚ ਅੱਜ ਕਾਂਗਰਸੀ ਵਰਕਰ ਵੱਡੀ ਗਿਣਤੀ ਵਿਚ ਸ਼ਾਮਲ ਹੋਣਗੇ-ਬਲਬੀਰ ਸਿੱਧੂ

ਵਿਦਿਆਰਥੀ ਸਿੱਖਿਆ ਵਿਚ ਚੰਗੀ ਪੜਾਈ ਕਰਕੇ ਦੇਸ਼ ਦਾ ਨਾਂ ਰੋਸ਼ਨ ਕਰਦਾ ਹੈ: ਸੁਖਵਿੰਦਰ ਸਿੰਘ ਗੋਲਡੀ

ਸ੍ਰੀ ਹਜ਼ੂਰ ਸਾਹਿਬ ਨਾਦੇੜ ਵਿਖੇ ਪੁੱਜੇ ਸ਼ਰਧਾਲੂਆਂ ਦਾ ਫਾਊਡੇਸ਼ਨ ਵਲੋਂ ਕੀਤਾ ਸਵਾਗਤ

ਵਿਧਾਨ ਸਭਾ ਹਲਕਾ ਖਰੜ ਵਿਚ ਭਾਜਪਾ ਵਲੋਂ ਪਵਨ ਮਨੋਚਾ ਦੀ ਬੀ.ਐਲ.-1 ਵਜੋ ਕੀਤੀ ਤਾਇਨਾਤੀ

ਡਾਇਲਸਿਸ ਤੋਂ ਲੈ ਕੇ ਕੈਂਸਰ ਦੇ ਇਲਾਜ ਤੱਕ, ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨੇ 2 ਲੱਖ ਪਰਿਵਾਰਾਂ ਨੂੰ ਆਰਥਿਕ ਬਰਬਾਦੀ ਤੋਂ ਬਚਾਇਆ: ਡਾ. ਬਲਬੀਰ ਸਿੰਘ

ਗੈਂਗਸਟਰਾਂ ਤੇ ਵਾਰ ਦਾ 74ਵਾਂ ਦਿਨ: ਪੰਜਾਬ ਪੁਲਿਸ ਨੇ 551 ਥਾਈਂ ਕੀਤੀ ਛਾਪੇਮਾਰੀ ; 245 ਗ੍ਰਿਫ਼ਤਾਰ