Thursday, October 15, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Chandigarh

ਇੰਡੀਅਨ ਫਾਰਮਰਜ਼ ਫਰਟੀਲਾਈਜ਼ਰ ਕੋਆਪਰੇਟਿਵ ਲਿਮਟਿਡ (ਇਫਕੋ) ਨੇ 2025–26 ਵਿੱਚ 4,106 ਕਰੋੜ ਰੁਪਏ ਤੋਂ ਵੱਧ ਮੁਨਾਫਾ ਕਮਾ ਕੇ ਬਣਾਇਆ ਨਵਾਂ ਰਿਕਾਰਡ

April 05, 2026 08:30 PM
Rozana Sehaj times

ਚੰਡੀਗੜ੍ਹ : ਇੰਡੀਅਨ ਫਾਰਮਰਜ਼ ਫਰਟੀਲਾਈਜ਼ਰ ਕੋਆਪਰੇਟਿਵ ਲਿਮਟਿਡ ਨੇ ਵਿੱਤੀ ਸਾਲ 2025–26 ਵਿੱਚ 4,106 ਕਰੋੜ ਰੁਪਏ ਤੋਂ ਵੱਧ ਪ੍ਰੀ-ਟੈਕਸ ਮੁਨਾਫਾ ਕਮਾ ਕੇ ਇਕ ਵੱਡੀ ਉਪਲਬਧੀ ਹਾਸਲ ਕੀਤੀ ਹੈ। ਇਸ ਸਾਲ ਇਫਕੋ ਨੇ 118.75 ਲੱਖ ਮੈਟ੍ਰਿਕ ਟਨ ਖਾਦਾਂ ਵੇਚੀਆਂ ਅਤੇ 119.68 ਲੱਖ ਮੈਟ੍ਰਿਕ ਟਨ ਦੀ ਸਪਲਾਈ ਕਰਕੇ ਨਵਾਂ ਰਿਕਾਰਡ ਬਣਾਇਆ। ਇਸ ਨਾਲ ਕਿਸਾਨਾਂ ਨੂੰ ਸਮੇਂ ‘ਤੇ ਖਾਦ ਮਿਲੀ ਅਤੇ ਖੇਤੀਬਾੜੀ ਨੂੰ ਮਜ਼ਬੂਤੀ ਮਿਲੀ। ਨੈਨੋ ਖਾਦਾਂ ਦੀ ਮੰਗ ਵੀ ਤੇਜ਼ੀ ਨਾਲ ਵਧੀ ਹੈ ਅਤੇ ਵਿਕਰੀ 30.1 ਲੱਖ ਬੋਤਲਾਂ ਤੋਂ ਪਾਰ ਹੋ ਗਈ ਹੈ। ਇਹ ਖਾਦਾਂ ਸਸਤੀ ਅਤੇ ਪਰਿਆਵਰਣ ਲਈ ਚੰਗੀਆਂ ਹਨ, ਇਸ ਲਈ ਕਿਸਾਨਾਂ ਵੱਲੋਂ ਇਨ੍ਹਾਂ ਨੂੰ ਵਧੀਆ ਸਵਾਗਤ ਮਿਲ ਰਿਹਾ ਹੈ। 

ਸੰਸਥਾ ਦੇ ਚੇਅਰਮੈਨ ਦਿਲੀਪ ਸੰਘਾਨੀ ਨੇ ਕਿਹਾ ਕਿ, ‘‘ਇਹ ਸਿਰਫ਼ ਅੰਕੜਿਆਂ ਦੀ ਗੱਲ ਨਹੀਂ, ਸਗੋਂ ਕਿਸਾਨਾਂ ਦੀ ਮਿਹਨਤ, ਕਰਮਚਾਰੀਆਂ ਦੀ ਲਗਨ ਅਤੇ ਸਹਿਕਾਰੀ ਸੋਚ ਦੀ ਜਿੱਤ ਹੈ। ਉਨ੍ਹਾਂ ਦੱਸਿਆ ਕਿ 1967 ਵਿੱਚ ਸਿਰਫ਼ 57 ਸਭਾਵਾਂ ਨਾਲ ਸ਼ੁਰੂ ਹੋਈ ਇਹ ਸੰਸਥਾ ਅੱਜ 36,000 ਤੋਂ ਵੱਧ ਸਭਾਵਾਂ ਅਤੇ ਲੱਖਾਂ ਕਿਸਾਨਾਂ ਨਾਲ ਜੁੜ ਚੁੱਕੀ ਹੈ ਅਤੇ ਦੁਨੀਆ ਵਿੱਚ ਆਪਣੀ ਵੱਖਰੀ ਪਹਿਚਾਣ ਬਣਾਈ ਹੈ। ਬੈਂਗਲੁਰੂ ਵਿੱਚ ਨਵੀਂ ਇਕਾਈ ਖੁਲ੍ਹਣ ਨਾਲ ਉਤਪਾਦਨ ਵੀ ਵਧਿਆ ਹੈ। ਕਰਮਚਾਰੀਆਂ ਦੀ ਭਲਾਈ ਲਈ 1 ਨਵੰਬਰ 2025 ਤੋਂ ਠੇਕੇ ‘ਤੇ ਕੰਮ ਕਰਨ ਵਾਲਿਆਂ ਲਈ ਘੱਟੋ-ਘੱਟ 20,000 ਰੁਪਏ ਮਹੀਨਾਵਾਰ ਤਨਖਾਹ ਲਾਗੂ ਕੀਤੀ ਗਈ ਹੈ।

ਇਸ ਮੌਕੇ ‘ਤੇ ਦਿਲੀਪ ਸੰਘਾਨੀ ਨੇ ਨਰਿੰਦਰ ਮੋਦੀ, ਅਮਿਤ ਸ਼ਾਹ, ਜੇ.ਪੀ. ਨੱਡਾ ਅਤੇ ਸ਼ਿਵਰਾਜ ਸਿੰਘ ਚੌਹਾਨ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਤਰੱਕੀ ਨਾਲ ਹੀ ਦੇਸ਼ ਅੱਗੇ ਵਧਦਾ ਹੈ ਅਤੇ ਸੰਸਥਾ ਨਵੀਂ ਤਕਨਾਲੋਜੀ ਨਾਲ ‘ਵਿਕਸਿਤ ਭਾਰਤ 2047’ ਦੇ ਸੁਪਨੇ ਨੂੰ ਪੂਰਾ ਕਰਨ ਲਈ ਕੰਮ ਕਰਦੀ ਰਹੇਗੀ।’’

Have something to say? Post your comment

More in Chandigarh

ਸਮਾਜਿਕ ਕਾਰਕੁਨ ਦਾ ਕਤਲ ਵੱਡੀ ਤ੍ਰਾਸਦੀ, ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ: ਭਗਵੰਤ ਸਿੰਘ ਮਾਨ

ਪਠਾਨਕੋਟ ਵਿੱਚ ਸਰਹੱਦ-ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਸਬੰਧਤ ਇੱਕ ਔਰਤ ਸਮੇਤ ਦੋ ਸੰਚਾਲਕ ਕਾਬੂ

ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ : ਭਗਵੰਤ ਸਿੰਘ ਮਾਨ

ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ

ਅਨੁਸੂਚਿਤ ਜਾਤੀਆਂ ਦੇ ਸਸ਼ਕਤੀਕਰਨ ਮਿਸ਼ਨ ਨੂੰ ਪੰਜਾਬ ਸਰਕਾਰ ਨੇ ਦਿੱਤੀ ਨਵੀਂ ਰਫ਼ਤਾਰ

ਮੈਡ ਸੰਧੂ ਕਤਲ ਕੇਸ: ਮੁੱਖ ਮੁਲਜ਼ਮ ਜੋਬਨਪ੍ਰੀਤ ਸਿੰਘ ਮੁੰਬਈ ਤੋਂ ਕਾਬੂ; 3 ਪਿਸਤੌਲ ਬਰਾਮਦ

ਗੁਰਮੀਤ ਸਿੰਘ ਖੁੱਡੀਆਂ ਨੇ ਡੇਅਰੀ ਵਿਕਾਸ ਵਿਭਾਗ ਵਿੱਚ ਨਵ-ਨਿਯੁਕਤ 23 ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ

ਪੰਜਾਬ ਕਰ ਵਿਭਾਗ ਨੇ ਟੈਕਸ ਚੋਰਾਂ 'ਤੇ ਕੱਸਿਆ ਸ਼ਿਕੰਜਾ; 429 ਕਰੋੜ ਰੁਪਏ ਦੇ ਜੀ.ਐਸ.ਟੀ. ਧੋਖਾਧੜੀ ਨੈੱਟਵਰਕ ਦਾ ਪਰਦਾਫਾਸ਼: ਹਰਪਾਲ ਸਿੰਘ ਚੀਮਾ

ਮਿਡ-ਡੇ-ਮੀਲ ਸਕੀਮ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ

ਮਾਨ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ