Sunday, April 05, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਗੈਂਗਸਟਰਾਂ ’ਤੇ ਵਾਰ ਦਾ 75ਵਾਂ ਦਿਨ: ਪੰਜਾਬ ਪੁਲਿਸ ਵੱਲੋਂ 527 ਥਾਵਾਂ ’ਤੇ ਛਾਪੇਮਾਰੀ ; 241 ਗ੍ਰਿਫ਼ਤਾਰ

April 05, 2026 08:36 PM
Rozana Sehaj times

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ਮੁਹਿੰਮ ‘ਗੈਂਗਸਟਰਾਂ ਤੇ ਵਾਰ’ ਦੇ 75ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 527 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ ਕਿ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ 20 ਜਨਵਰੀ, 2026 ਨੂੰ  ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

75ਵੇਂ ਦਿਨ, ਪੁਲਿਸ ਟੀਮਾਂ ਨੇ 9 ਹਥਿਆਰ ਬਰਾਮਦ ਕਰਨ ਤੋਂ ਬਾਅਦ 241 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 19,115 ਹੋ ਗਈ ਹੈ।

ਇਸ ਤੋਂ ਇਲਾਵਾ 108 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 84 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਪੰਜ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ/ਜਾਣਕਾਰੀ ਵੀ ਸਾਂਝੀ ਕੀਤੀ ਜਾ ਸਕਦੀ ਹੈ।  

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੱੁਧ’ ਨੂੰ 400ਵੇਂ ਦਿਨ ਵੀ ਜਾਰੀ ਰੱਖਦਿਆਂ  ਅੱਜ 120 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.6 ਕਿਲੋਗ੍ਰਾਮ ਹੈਰੋਇਨ, 164 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 8890 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਦੇ ਨਾਲ ਸਿਰਫ 400 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 57169 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਅੱਜ 27 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

 

More in Chandigarh

ਵਿਧਾਇਕ ਰੰਧਾਵਾ ਵੱਲੋਂ ਡੇਰਾਬੱਸੀ ਹਲਕੇ ਦੀਆਂ ਮੰਡੀਆਂ ਦਾ ਦੌਰਾ

ਚੰਡੀਗੜ੍ਹ ਗ੍ਰਨੇਡ ਧਮਾਕਾ: ਦੋ ਮੁੱਖ ਦੋਸ਼ੀ ਹਰਿਆਣਾ ਤੋਂ ਗ੍ਰਿਫ਼ਤਾਰ; ਹੁਣ ਤੱਕ ਕੁੱਲ 7 ਗ੍ਰਿਫ਼ਤਾਰੀਆਂ

ਇੰਡੀਅਨ ਫਾਰਮਰਜ਼ ਫਰਟੀਲਾਈਜ਼ਰ ਕੋਆਪਰੇਟਿਵ ਲਿਮਟਿਡ (ਇਫਕੋ) ਨੇ 2025–26 ਵਿੱਚ 4,106 ਕਰੋੜ ਰੁਪਏ ਤੋਂ ਵੱਧ ਮੁਨਾਫਾ ਕਮਾ ਕੇ ਬਣਾਇਆ ਨਵਾਂ ਰਿਕਾਰਡ

ਵਿਧਾਇਕ ਕੁਲਵੰਤ ਸਿੰਘ ਨੇ ਕੀਤੀ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਵੱਡੀ ਮੀਟਿੰਗ

ਗਮਾਡਾ ਵਿਰੁੱਧ ਚੱਲ ਰਹੇ ਧਰਨੇ ਵਿਚ ਅੱਜ ਕਾਂਗਰਸੀ ਵਰਕਰ ਵੱਡੀ ਗਿਣਤੀ ਵਿਚ ਸ਼ਾਮਲ ਹੋਣਗੇ-ਬਲਬੀਰ ਸਿੱਧੂ

ਵਿਦਿਆਰਥੀ ਸਿੱਖਿਆ ਵਿਚ ਚੰਗੀ ਪੜਾਈ ਕਰਕੇ ਦੇਸ਼ ਦਾ ਨਾਂ ਰੋਸ਼ਨ ਕਰਦਾ ਹੈ: ਸੁਖਵਿੰਦਰ ਸਿੰਘ ਗੋਲਡੀ

ਸ੍ਰੀ ਹਜ਼ੂਰ ਸਾਹਿਬ ਨਾਦੇੜ ਵਿਖੇ ਪੁੱਜੇ ਸ਼ਰਧਾਲੂਆਂ ਦਾ ਫਾਊਡੇਸ਼ਨ ਵਲੋਂ ਕੀਤਾ ਸਵਾਗਤ

ਵਿਧਾਨ ਸਭਾ ਹਲਕਾ ਖਰੜ ਵਿਚ ਭਾਜਪਾ ਵਲੋਂ ਪਵਨ ਮਨੋਚਾ ਦੀ ਬੀ.ਐਲ.-1 ਵਜੋ ਕੀਤੀ ਤਾਇਨਾਤੀ

ਡਾਇਲਸਿਸ ਤੋਂ ਲੈ ਕੇ ਕੈਂਸਰ ਦੇ ਇਲਾਜ ਤੱਕ, ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨੇ 2 ਲੱਖ ਪਰਿਵਾਰਾਂ ਨੂੰ ਆਰਥਿਕ ਬਰਬਾਦੀ ਤੋਂ ਬਚਾਇਆ: ਡਾ. ਬਲਬੀਰ ਸਿੰਘ

ਗੈਂਗਸਟਰਾਂ ਤੇ ਵਾਰ ਦਾ 74ਵਾਂ ਦਿਨ: ਪੰਜਾਬ ਪੁਲਿਸ ਨੇ 551 ਥਾਈਂ ਕੀਤੀ ਛਾਪੇਮਾਰੀ ; 245 ਗ੍ਰਿਫ਼ਤਾਰ