Sunday, April 05, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਅੰਮ੍ਰਿਤਸਰ ਰੇਲਵੇ ਸਟੇਸ਼ਨ ਦਾ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਬਿੱਟੂ ਵੱਲੋਂ ਦੌਰਾ

April 05, 2026 08:58 PM
Rozana Sehaj times
ਅੰਮ੍ਰਿਤਸਰ: ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਅੱਜ ਅੰਮ੍ਰਿਤਸਰ ਰੇਲਵੇ ਸਟੇਸ਼ਨ ਦਾ ਮਹੱਤਵਪੂਰਨ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਸਟੇਸ਼ਨ ‘ਤੇ ਚੱਲ ਰਹੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਜਾਇਜ਼ਾ ਲਿਆ ਅਤੇ ਸੰਬੰਧਤ ਅਧਿਕਾਰੀਆਂ ਤੋਂ ਕੰਮ ਦੀ ਪ੍ਰਗਤੀ ਬਾਰੇ ਵਿਸਥਾਰ ਨਾਲ ਜਾਣਕਾਰੀ ਹਾਸਲ ਕੀਤੀ। ਮੰਤਰੀ ਨੇ ਸਟੇਸ਼ਨ ਦੀਆਂ ਸੁਵਿਧਾਵਾਂ ਨੂੰ ਹੋਰ ਸੁਧਾਰਨ ਲਈ ਜਾਰੀ ਯੋਜਨਾਵਾਂ ਦੀ ਸਮੀਖਿਆ ਕਰਦਿਆਂ ਕੰਮ ਨੂੰ ਤੈਅ ਸਮੇਂ ਅੰਦਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।
ਦੌਰੇ ਦੌਰਾਨ ਰਵਨੀਤ ਬਿੱਟੂ ਨੇ ਯਾਤਰੀਆਂ ਲਈ ਉਪਲਬਧ ਸੁਵਿਧਾਵਾਂ ਜਿਵੇਂ ਕਿ ਵੈਟਿੰਗ ਹਾਲ, ਸਫਾਈ ਪ੍ਰਬੰਧ, ਪੀਣ ਵਾਲੇ ਪਾਣੀ ਅਤੇ ਸੁਰੱਖਿਆ ਪ੍ਰਬੰਧਾਂ ਦੀ ਵੀ ਜਾਂਚ ਕੀਤੀ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਅੰਮ੍ਰਿਤਸਰ ਇਕ ਅੰਤਰਰਾਸ਼ਟਰੀ ਧਾਰਮਿਕ ਅਤੇ ਸੈਰ-ਸਪਾਟਾ ਕੇਂਦਰ ਹੋਣ ਕਰਕੇ ਇੱਥੇ ਆਉਣ ਵਾਲੇ ਯਾਤਰੀਆਂ ਨੂੰ ਉੱਚ ਪੱਧਰੀ ਸੁਵਿਧਾਵਾਂ ਪ੍ਰਦਾਨ ਕਰਨਾ ਸਰਕਾਰ ਦੀ ਪਹਿਲੀ ਤਰਜੀਹ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਟੇਸ਼ਨ ਨੂੰ ਆਧੁਨਿਕ ਸੁਵਿਧਾਵਾਂ ਨਾਲ ਲੈਸ ਕੀਤਾ ਜਾਵੇ ਅਤੇ ਯਾਤਰੀਆਂ ਨੂੰ ਕਿਸੇ ਵੀ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਇਸ ਮੌਕੇ ਮੰਤਰੀ ਨੇ ਸਟੇਸ਼ਨ ‘ਤੇ ਕੰਮ ਕਰ ਰਹੇ ਕੁਲੀਆਂ ਨਾਲ ਵੀ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਧਿਆਨ ਨਾਲ ਸੁਣੀਆਂ। ਕੁਲੀਆਂ ਨੇ ਆਪਣੇ ਕੰਮ ਨਾਲ ਜੁੜੀਆਂ ਮੁਸ਼ਕਲਾਂ, ਸੁਵਿਧਾਵਾਂ ਦੀ ਘਾਟ ਅਤੇ ਕੁਝ ਹੋਰ ਮੰਗਾਂ ਮੰਤਰੀ ਸਾਹਮਣੇ ਰੱਖੀਆਂ। ਰਵਨੀਤ ਬਿੱਟੂ ਨੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਜਲਦ ਹੀ ਹੱਲ ਕੀਤਾ ਜਾਵੇਗਾ ਅਤੇ ਉਨ੍ਹਾਂ ਦੀ ਭਲਾਈ ਲਈ ਯੋਗ ਕਦਮ ਚੁੱਕੇ ਜਾਣਗੇ।
ਉਨ੍ਹਾਂ ਨੇ ਕਿਹਾ ਕਿ ਰੇਲਵੇ ਕਰਮਚਾਰੀ ਅਤੇ ਕੁਲੀਆਂ ਯਾਤਰੀ ਸੇਵਾ ਦਾ ਅਹਿਮ ਹਿੱਸਾ ਹਨ ਅਤੇ ਉਨ੍ਹਾਂ ਦੀ ਭਲਾਈ ਤੋਂ ਬਿਨਾਂ ਸੇਵਾ ਦੇ ਮਿਆਰ ਨੂੰ ਉੱਚਾ ਨਹੀਂ ਕੀਤਾ ਜਾ ਸਕਦਾ। ਇਸ ਲਈ ਸਰਕਾਰ ਵੱਲੋਂ ਉਨ੍ਹਾਂ ਦੀਆਂ ਜ਼ਰੂਰਤਾਂ ਨੂੰ ਪ੍ਰਾਥਮਿਕਤਾ ਦਿੱਤੀ ਜਾਵੇਗੀ।
ਦੌਰੇ ਦੇ ਅੰਤ ‘ਤੇ ਮੰਤਰੀ ਨੇ ਕਿਹਾ ਕਿ ਅੰਮ੍ਰਿਤਸਰ ਰੇਲਵੇ ਸਟੇਸ਼ਨ ਨੂੰ ਆਧੁਨਿਕ ਅਤੇ ਸੁਵਿਧਾਜਨਕ ਬਣਾਉਣ ਲਈ ਕੇਂਦਰ ਸਰਕਾਰ ਵੱਲੋਂ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਅਤੇ ਜਲਦ ਹੀ ਇੱਥੇ ਵਿਕਾਸ ਦੇ ਨਵੇਂ ਮਾਪਦੰਡ ਸਥਾਪਿਤਕੀਤੇ ਜਾਣਗੇ।

Have something to say? Post your comment

 

More in Majha

ਸਰਹੱਦ ਪਾਰੋਂ ਨਸ਼ਾ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 4.13 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਕਾਬੂ

ਬੇਅਦਬੀਆਂ ਸੰਬੰਧੀ ਕਨੂੰਨ ਬਾਰੇ ਸ਼੍ਰੋਮਣੀ ਕਮੇਟੀ ਵੱਲੋਂ ਪੰਥਕ ਜਥੇਬੰਦੀਆਂ ਦੀ ਇਕੱਤਰਤਾ 6 ਅਪ੍ਰੈਲ ਨੂੰ

ਗੁਰਦੁਆਰਾ ਬਾਬਾ ਬੁੱਢਾ ਸਾਹਿਬ ਜੀ ਕੱਥੂਨੰਗਲ ਵਿਖੇ ਹੋਇਆ ਅੰਮ੍ਰਿਤ ਸੰਚਾਰ ਸਮਾਗਮ*

ਗੌ ਸਨਮਾਨ ਆਹਵਾਨ ਅਭਿਆਨ ਤਹਿਤ ਤਹਸੀਲ ਪੱਧਰ ’ਤੇ ਤਿਆਰੀਆਂ ਤੇਜ਼

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਹਲਕਾ ਵਾਸੀਆਂ ਨਾਲ ਸਿੱਧਾ ਸੰਵਾਦ ਰਚਾਇਆ ਚਾਰ ਸਾਲਾਂ ਵਿੱਚ ਮਾਨ ਸਰਕਾਰ ਨੇ ਸੂਬੇ ਦਾ ਰਿਕਾਰਡ ਵਿਕਾਸ ਕੀਤਾ : ਹਰਭਜਨ ਸਿੰਘ ਈ.ਟੀ.ਓ.

ਐੱਨ.ਡੀ.ਡੀ.ਬੀ. ਦੇ ਚੇਅਰਮੈਨ ਡਾ. ਮਨੇਸ਼ ਸ਼ਾਹ ਵੱਲੋਂ ਵੇਰਕਾ ਮਿਲਕ ਪਲਾਂਟ ਦਾ ਦੌਰਾ

ਰਾਘਵ ਚੱਢਾ ‘ਤੇ ਕੁੰਵਰ ਵਿਜੇ ਪ੍ਰਤਾਪ ਸਿੰਘ ਦਾ ਤਿੱਖਾ ਹਮਲਾ, ਦੋ ਸਾਲ ਪੰਜਾਬ ‘ਚ ਪੂਰਾ ਕੰਟਰੋਲ ਹੋਣ ਦੇ ਦੋਸ਼

ਸ਼ਾਨਦਾਰ ਚਾਰ ਸਾਲ, ਭਗਵੰਤ ਮਾਨ ਦੇ ਨਾਲ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਪਿੰਡ ਮੱਖਣਵਿੰਡੀ, ਬਾਬਾ ਜੱਸ ਹਵੇਲੀਆਂ, ਨਵਾਂ ਕੋਟ ਅਤੇ ਵਡਾਲਾ ਜੌਹਲ ਵਿਖੇ ਹਲਕਾ ਵਾਸੀਆਂ ਨਾਲ ਸਿੱਧਾ ਸੰਵਾਦ ਰਚਾਇਆ

ਭ੍ਰਿਸ਼ਟਾਚਾਰ, ਨਸ਼ੇ, ਗੈਂਗਸਟਰਵਾਦ ਦੇ ਕਾਰਣਾਂ ਦੀ ਖੋਜ ਕਰਕੇ ਮਾਨ ਸਰਕਾਰ ਜੜ੍ਹ ਪੁੱਟਣ ਲਈ ਗੰਭੀਰ :ਧਾਲੀਵਾਲ

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਅਧੀਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸੈਂਟਰਲ ਜੇਲ੍ਹ ਅੰਮ੍ਰਿਤਸਰ ਵਿੱਚ ਮੁਫ਼ਤ ਮੈਡੀਕਲ ਕੈਂਪ ਦਾ ਆਯੋਜਨ