Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਵਿਧਾਇਕ ਰੰਧਾਵਾ ਵੱਲੋਂ ਡੇਰਾਬੱਸੀ ਹਲਕੇ ਦੀਆਂ ਮੰਡੀਆਂ ਦਾ ਦੌਰਾ

April 05, 2026 09:02 PM
Rozana Sehaj times

ਡੇਰਾਬੱਸੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ) : ਹਲਕਾ ਵਿਧਾਇਕ ਸ: ਕੁਲਜੀਤ ਸਿੰਘ ਰੰਧਾਵਾ ਨੇ ਧਨੌਨੀ, ਅਮਲਾਲਾ, ਲਾਲੜੂ, ਜੜੌਤ, ਤਸਿੰਬਲੀ, ਸਮਗੋਲੀ ਦੀਆਂ ਅਨਾਜ ਮੰਡੀ ਵਿੱਚ ਕਣਕ ਦੀ ਖਰੀਦ ਸ਼ੁਰੂ ਕਰਵਾਈ। ਉਨ੍ਹਾਂ ਨੇ ਕਣਕ ਲੈ ਕੇ ਆਏ ਕਿਸਾਨ ਦਾ ਸਿਰੋਪਾ ਪਾ ਕੇ ਸਨਮਾਨ ਕੀਤਾ ਗਿਆ ਅਤੇ ਮੂੰਹ ਮਿੱਠਾ ਕਰਵਾ ਕੇ ਖਰੀਦ ਪ੍ਰਕਿਰਿਆ ਦੀ ਸ਼ੁਭ ਸ਼ੁਰੂਆਤ ਕੀਤੀ ਗਈ। ਉਨ੍ਹਾਂ ਨੇ ਧਨੌਨੀ ਮੰਡੀ ਵਿੱਚ ਕਿਸਾਨ ਮੇਜਰ ਸਿੰਘ (ਪਿੰਡ ਪਰਾਗਪੁਰ ਦੀ ਐਮ.ਐਮ. ਟ੍ਰੇਡਰਜ਼ ਅਤੇ ਕਿਸਾਨ ਰਾਜਬੀਰ ਸਿੰਘ ਪੁੱਤਰ ਅਮਰ ਸਿੰਘ ਦੀ ਜਗਨ ਨਾਥ ਪਵਨ ਕੁਮਾਰ (ਜੇ.ਐਨ.ਪੀ.ਕੇ.) ਵਿਖੇ ਭਾਅ ਲਗਵਾ ਕੇ ਖਰੀਦ ਸ਼ੁਰੂ ਕਰਵਾਈ।

ਅਮਲਾਲਾ ਮੰਡੀ ਵਿਖੇ ਕਿਸਾਨ ਸਰਬਜੀਤ ਸਿੰਘ ਪੁੱਤਰ ਸੱਜਣ ਸਿੰਘ ਦੀ ਐਨ.ਐਨ. ਐਂਟਰਪ੍ਰਾਈਜ਼ਜ਼ ਵਿਖੇ, ਲਾਲੜੂ ਮੰਡੀ ਵਿਖੇ ਕਿਸਾਨ ਨਵਿੰਦਰ ਕੁਮਾਰ ਦੀ ਜੂਮਾ ਰਾਮ ਭਗਵਾਨ ਦਾਸ ਦੀ ਦੁਕਾਨ ਤੇ, ਜੜੌਤ ਮੰਡੀ ਵਿਖੇ ਕਿਸਾਨ ਗੁਰਲਾਲ ਸਿੰਘ ਪੁੱਤਰ ਬਨਾਰਸੀ ਦਾਸ ਦੀ ਕਰਨ ਐਂਟਰਪ੍ਰਾਈਜ਼ਜ਼ ਵਿਖੇ, ਤਸਿੰਬਲੀ ਮੰਡੀ ਵਿਖੇ ਕਿਸਾਨ ਬਲਜੀਤ ਸਿੰਘ ਪੁੱਤਰ ਸੰਤ ਸਿੰਘ ਦੀ ਆੜ੍ਹਤੀ ਰਘੁਨਾਥ ਦਾਸ ਸੋਹਣ ਲਾਲ ਅਤੇ ਸਮਗੌਲੀ ਮੰਡੀ ਵਿਖੇ ਕਿਸਾਨ ਜੈ ਸਿੰਘ ਪੁੱਤਰ ਛੱਜੂ ਸਿੰਘ ਦੀ ਆੜ੍ਹਤੀ ਮੰਗਲਾ ਟਰੇਡਿੰਗ ਕੰਪਨੀ ਦੀ ਦੁਕਾਨ ਤੇ ਖਰੀਦ ਦੀ ਸ਼ੁਰੂਆਤ ਕਰਵਾਈ।

ਇਸ ਦੌਰਾਨ ਮਨੁੱਖਤਾ ਦੇ ਨਾਤੇ ਦੁੱਖ ਸਾਂਝਾ ਕਰਦੇ ਹੋਏ ਪਿੰਡ ਅੰਤਾਲਾ ਦੀ ਸੁਮਨ ਰਾਣੀ ਨੂੰ, ਜਿਨ੍ਹਾਂ ਦੇ ਪਤੀ ਸੁਖਬੀਰ ਸਿੰਘ ਦੀ ਸੱਪ ਦੇ ਡੰਗਣ ਨਾਲ ਤੇ ਪਿੰਡ ਭੂਖੜੀ ਦੀ ਰਜਨੀ ਦੇਵੀ ਨੂੰ, ਜਿਨ੍ਹਾਂ ਦੇ ਪਤੀ ਰਣਧੀਰ ਸਿੰਘ ਦੀ ਖੇਤ ਵਿੱਚ ਕਰੰਟ ਲੱਗਣ ਕਾਰਨ ਮੌਤ ਹੋਈ, ਨੂੰ 2-2 ਲੱਖ ਰੁਪਏ ਦੀ ਆਰਥਿਕ ਸਹਾਇਤਾ ਵੀ ਪ੍ਰਦਾਨ ਕੀਤੀ ਗਈ।

ਇਸ ਮੌਕੇ ਐਸ.ਡੀ.ਐਮ ਡੇਰਾਬੱਸੀ, ਚੇਅਰਮੈਨ ਮਾਰਕਿਟ ਕਮੇਟੀ, ਮੰਡੀ ਸੈਕਟਰੀ, ਕਿਸਾਨ ਵਿੰਗ ਦੇ ਅਹੁਦੇਦਾਰ, ਨਗਰ ਕੌਂਸਲ ਪ੍ਰਧਾਨ, ਪਿੰਡਾਂ ਦੇ ਪੰਚ-ਸਰਪੰਚ, ਬਲਾਕ ਸੰਮਤੀ ਮੈਂਬਰ, ਆੜ੍ਹਤੀ ਸਾਹਿਬਾਨ ਅਤੇ ਹੋਰ ਸਾਥੀ ਹਾਜ਼ਰ ਰਹੇ।

Have something to say? Post your comment

More in Chandigarh

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ

ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ

ਪੈਰੋਲ ਪਟੀਸ਼ਨ ’ਤੇ ਜਗਤਾਰ ਸਿੰਘ ਹਵਾਰਾ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ ; ਅਗਲੀ ਸੁਣਵਾਈ 19 ਨਵੰਬਰ ਨੂੰ

ਲੋਕ ਭਲਾਈ ਸਕੀਮਾਂ ਨੂੰ ‘ਫ੍ਰੀਬੀਜ਼’ ਕਹਿਣਾ ਆਮ ਲੋਕਾਂ ਦੀਆਂ ਆਸਾਂ-ਉਮੀਦਾਂ ਦਾ ਅਪਮਾਨ: ਡਾ. ਬਲਜੀਤ ਕੌਰ

ਪੰਜਾਬ ਆਪਣੇ ਹਿੱਸੇ ਦੇ ਪਾਣੀ ਦੀ ਇੱਕ ਬੂੰਦ ਵੀ ਨਹੀਂ ਦੇਵੇਗਾ; ਵਿਧਾਨ ਸਭਾ ਵੱਲੋਂ ਮਤਾ ਪਾਸ: ਮੁੱਖ ਮੰਤਰੀ ਭਗਵੰਤ ਸਿੰਘ ਮਾਨ