Wednesday, March 25, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Chandigarh

ਸਾਈਕਲ ’ਤੇ ਜਾਗਰੂਕ ਮੁਹਿੰਮ ਚਲਾਉਣ ਵਾਲਾ ਅਰਸ ਉਮਰੀਆਣਾ ‘ਆਪ’ ਵਿਚ ਸ਼ਾਮਲ

June 16, 2021 06:28 PM
SehajTimes

ਚੰਡੀਗੜ੍ਹ : ਪੰਜਾਬ ਵਿੱਚ ਰਾਜਨੀਤਿਕ, ਸਮਾਜਿਕ, ਆਰਥਿਕ ਅਤੇ ਨਿਆਂਇਕ ਮੁੱਦਿਆਂ ਬਾਰੇ ਜਾਗਰੂਕ ਮੁਹਿੰਮ ਚਲਾਉਣ ਵਾਲਾ ਅਰਸ ਉਮਰੀਆਣਾ ਅੱਜ ਆਮ ਆਦਮੀ ਪਾਰਟੀ ਵਿੱਚ ਸਾਮਲ ਹੋ ਗਿਆ ਹੈ। ਪਾਰਟੀ ਦੇ ਯੂਥ ਵਿੰਗ ਦੀ ਸੂਬਾਈ ਉਪ ਪ੍ਰਧਾਨ ਅਨਮੋਲ ਗਗਨ ਮਾਨ ਨੇ ਅਰਸ ਉਮਰੀਆਣਾ ਨੂੰ ਆਪ ਵਿੱਚ ਰਸਮੀ ਤੌਰ 'ਤੇ ਸਾਮਲ ਕੀਤਾ।
ਪਾਰਟੀ ਦੇ ਚੰਡੀਗੜ੍ਹ ਸਥਿਤ ਮੁੱਖ ਦਫਤਰ ਵਿਖੇ ਰੱਖੇ ਇੱਕ ਸਾਦਾ ਸਮਾਗਮ ਦੌਰਾਨ ਅਰਸ ਉਮਰੀਆਣਾ ਦਾ ਪਾਰਟੀ 'ਚ ਸਵਾਗਤ ਕਰਦਿਆਂ  ਉਪ ਪ੍ਰਧਾਨ ਅਨਮੋਲ ਗਗਨ ਮਾਨ ਨੇ ਕਿਹਾ ਅੱਜ ਪੰਜਾਬ ਦਾ ਹਰ ਵਰਗ ਆਮ ਆਦਮੀ ਪਾਰਟੀ ਨਾਲ ਜੁੜ ਰਿਹਾ ਹੈ। ਉਨ੍ਹਾਂ ਕਿਹਾ ਕਿ ਅਰਸ ਉਮਰੀਆਣਾ, ਜੋ ਜਲ੍ਹਿਾ ਮੋਗਾ ਦੇ ਰਹਿਣ ਵਾਲੇ ਹਨ ਨੇ ਸਾਇਕਲ 'ਤੇ ਸਵਾਰ ਹੋ ਕੇ ਪੰਜਾਬ ਦੇ ਲੋਕਾਂ ਨੂੰ ੇ ਰਿਵਾਇਤੀ ਪਾਰਟੀਆਂ ਦੀਆਂ ਲੋਕ ਮਾਰੂ ਨੀਤੀਆਂ ਬਾਰੇ ਜਾਗਰੂਕ ਕਰਨ ਦਾ ਬੀੜਾ ਚੁੱਕਿਆ ਹੋਇਆ ਹੈ। ਅਨਮੋਲ ਗਗਨ ਮਾਨ ਨੇ ਕਿਹਾ ਕਿ ਅਰਸ ਹੁਣ ਤੱਕ ਪੰਜਾਬ ਦੇ ਇੱਕ ਹਜਾਰ ਤੋਂ ਜਅਿਾਦਾ ਪਿੰਡਾਂ ਵਿੱਚ ਆਪਣੀਆਂ ਮੀਟਿੰਗਾਂ ਕਰ ਚੁੱਕੇ ਹਨ ਅਤੇ ਪੰਜਾਬ ਵਾਸੀ ਅਰਸ ਦੇ ਵਿਚਾਰਾਂ ਤੋਂ ਬਹੁਤ ਪ੍ਰਭਾਵਿਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਅਰਸ ਉਮਰੀਆਣਾ ਦਾ ਆਮ ਆਦਮੀ ਪਾਰਟੀ ਦੇ ਪਰਿਵਾਰ ਵਿੱਚ ਸਾਮਲ ਹੋਣ ਦਾ ਫੈਸਲਾ ਪ੍ਰਸੰਸਾਯੋਗ ਹੈ।
ਇਸ ਸਮੇਂ ਅਰਸ ਉਮਰੀਆਣਾ ਨੇ ਕਿਹਾ ਕਿ ਪੰਜਾਬ ਦੀਆਂ ਸੱਤਾ 'ਤੇ ਕਾਬਜ ਰਹੀਆਂ ਕਾਂਗਰਸ, ਸ੍ਰੋਮਣੀ ਅਕਾਲੀ ਦਲ ਬਾਦਲ ਅਤੇ ਭਾਰਤੀ ਜਨਤਾ ਪਾਰਟੀ ਦੀਆਂ ਸਰਕਾਰਾਂ ਨੇ ਪੰਜਾਬ ਵਾਸੀਆਂ ਨੂੰ ਲੁੱਟਿਆ ਅਤੇ ਕੁੱਟਿਆ ਹੈ। ਗੁਰੂ ਗਰੰਥ ਸਾਹਿਬ ਦੀ ਬੇਅਦਬੀ, ਸਿੱਖਾਂ ਦੇ ਕਤਲ ਅਤੇ ਭ੍ਰਿਸਟਾਚਾਰ ਲਈ ਜੰਿਮੇਵਾਰ ਪਾਰਟੀਆਂ ਲੋਕਾਂ ਨੂੰ ਇਨਸਾਫ ਨਹੀਂ ਦੇ ਸਕਦੀਆਂ ਅਤੇ ਕੇਂਦਰ ਵਿਚਲੀ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਲਗਾਤਾਰ ਕਿਸਾਨਾਂ ਤੇ ਮਜਦੂਰਾਂ 'ਤੇ ਅੱਤਿਆਚਾਰ ਕਰ ਰਹੀ ਹੈ। ਉਨ੍ਹਾਂ ਕਿਹਾ ਦਿੱਲੀ ਦੀ ਅਰਵਿੰਦਰ ਕੇਜਰੀਵਾਲ ਸਰਕਾਰ ਨੇ ਜਿੱਥੇ ਦਿੱਲੀ ਬੈਠੇ ਕਿਸਾਨਾਂ ਦਾ ਸਾਥ ਦਿੱਤਾ ਹੈ ਉਥੇ ਹੀ ਦਿੱਲੀ ਵਿੱਚ ਲੋਕਾਂ ਪੱਖੀ ਨੀਤੀਆਂ ਲਾਗੂ ਕਰਕੇ ਸਹੀ ਅਰਥਾਂ ਵਿੱਚ ਲੋਕਤੰਤਰ ਸਥਾਪਤ ਕੀਤਾ ਹੈ। ਅਰਸ ਨੇ ਕਿਹਾ ਯਕਿ ਉਹ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਕੇਜਰੀਵਾਲ ਸਰਕਾਰ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ ਵਿੱਚ ਸਾਮਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨ ਕਾਂਗਰਸ, ਅਕਾਲੀ ਦਲ ਬਾਦਲ ਅਤੇ ਭਾਰਤੀ ਜਨਤਾ ਪਾਰਟੀ ਦੀਆਂ ਨੀਤੀਆਂ ਨੂੰ ਸਮਝ ਚੁੱਕੇ ਹਨ ਅਤੇ ਸੂਬੇ ਵਿੱਚ ਸੱਤਾ ਪ੍ਰੀਵਰਤਨ ਲਈ ਤੱਤਪਰ ਹਨ। ਇਸ ਸਮੇਂ ਇਕਬਾਲ ਸਿੰਘ ਮੋਹਾਲੀ, ਸਰਵਣ ਸਿੰਘ ਅਤੇ ਗੁਰਪ੍ਰੀਤ ਸਿੰਘ ਬੁਘੀਪੁਰਾ ਆਦਿ ਹਾਜਰ ਸਨ।

Have something to say? Post your comment

 

More in Chandigarh

ਭਗਵੰਤ ਮਾਨ ਸਰਕਾਰ ਦੀ ‘ਖੇਡ ਕ੍ਰਾਂਤੀ’ ਨੇ ਪੰਜਾਬ ਨੂੰ ਕੌਮਾਂਤਰੀ ਖੇਡ ਨਕਸ਼ੇ ’ਤੇ ਉਭਾਰਿਆ, ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ ਨਾਲ ਪਹਿਲੀ ਵਾਰ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ ਕਰੇਗਾ ਪੰਜਾਬ

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬ ਵਿਧਾਨ ਸਭਾ ਡਾਇਰੀ-2026 ਦਾ ਉਦਘਾਟਨ

ਗੈਂਗਸਟਰਾਂ ‘ਤੇ ਵਾਰ ਦਾ 63ਵਾਂ ਦਿਨ: ਪੰਜਾਬ ਪੁਲਿਸ ਵੱਲੋਂ 501 ਥਾਵਾਂ ‘ਤੇ ਛਾਪੇਮਾਰੀ; 181 ਗ੍ਰਿਫ਼ਤਾਰ

ਨਗਰ ਨਿਗਮ ਵੱਲੋਂ ਸਾਲ 2025-26 ਲਈ ਪ੍ਰਾਪਰਟੀ ਟੈਕਸ ਦੀ ਅਦਾਇਗੀ ਕਰਨ ਦੀ ਅਪੀਲ 10 ਪ੍ਰਤੀਸ਼ਤ ਜੁਰਮਾਨੇ ਸਮੇਤ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 31 ਮਾਰਚ 2026

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 25 ਮਾਰਚ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

ਮੂੰਹ ਦੀ ਸਫਾਈ ਨਾਲ ਤੰਦਰੁਸਤ ਜੀਵਨ ਪੀ.ਐਚ.ਸੀ ਘੜੂੰਆਂ ਵਿੱਚ ਨਾਟਕ ਰਾਹੀਂ ਜਾਗਰੂਕਤਾ ਮੁਹਿੰਮ

ਅਮਨ ਅਰੋੜਾ ਵੱਲੋਂ ਡੀ.ਏ.ਵੀ. ਕਾਲਜ ਵਿਖੇ 3-ਰੋਜ਼ਾ "ਕਾਰਵਾਂ 2026" ਦੀ ਸ਼ੁਰੂਆਤ ਅਮਨ ਅਰੋੜਾ ਵੱਲੋਂ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਟ, ਨੌਜਵਾਨਾਂ ਨੂੰ ਇਨਕਲਾਬੀ ਯੋਧੇ ਦੀ ਵਿਚਾਰਧਾਰਾ ਅਪਣਾਉਣ ਲਈ ਕੀਤਾ ਪ੍ਰੇਰਿਤ

ਹਰਦੀਪ ਸਿੰਘ ਮੁੰਡੀਆਂ ਨੇ 14 ਉਮੀਦਵਾਰਾਂ ਨੂੰ ਤਰਸ ਦੇ ਆਧਾਰ ‘ਤੇ ਨਿਯੁਕਤੀ ਪੱਤਰ ਸੌਂਪੇ

ਗੈਂਗਸਟਰਾਂ ‘ਤੇ ਵਾਰ ਦਾ 62ਵਾਂ ਦਿਨ: ਪੰਜਾਬ ਪੁਲਿਸ ਵੱਲੋਂ 447 ਥਾਵਾਂ ‘ਤੇ ਛਾਪੇਮਾਰੀ; 186 ਗ੍ਰਿਫ਼ਤਾਰ

ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ‘ਭਾਰਤ ਰਤਨ’ ਦਿੱਤੇ ਜਾਣ ਦੀ ਮੰਗ ਕੀਤੀ ਸੀ ਪਰ ਭਾਜਪਾ ਸਰਕਾਰ ਨੇ ਨਹੀਂ ਮੰਨੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ