Monday, April 06, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਸੂਬੇ ਦਾ ਚਹੁੰਪੱਖੀ ਵਿਕਾਸ ਹੀ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਮੁੱਖ ਉਦੇਸ਼ : ਹਰਚੰਦ ਸਿੰਘ ਬਰਸਟ

April 06, 2026 06:20 PM
Rozana Sehaj times
ਸਮਾਣਾ : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸ. ਹਰਚੰਦ ਸਿੰਘ ਬਰਸਟ, ਚੇਅਰਮੈਨ ਪੰਜਾਬ ਮੰਡੀ ਬੋਰਡ ਅਤੇ ਸੂਬਾ ਜਨਰਲ ਸਕੱਤਰ ਆਮ ਆਦਮੀ ਪਾਰਟੀ, ਪੰਜਾਬ ਵੱਲੋਂ ਹਲਕਾ ਸਮਾਣਾ ਵਿਖੇ ਆਯੋਜਿਤ ਜਨ - ਸਭਾ ਵਿੱਚ ਕੀਤਾ ਗਿਆ। ਸਮਾਣਾ ਦੇ ਵਾਰਡ ਨੰ. 21 ਦੀ ਢਿੱਲੋਂ ਕਲੌਨੀ ਵਿਖੇ ਆਯੋਜਿਤ ਜਨ-ਸਭਾ ਵਿੱਚ ਸ. ਹਰਚੰਦ ਸਿੰਘ ਬਰਸਟ ਵੱਲੋਂ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਗਈ। ਇਸ ਸਭਾ ਵਿੱਚ ਵੱਡੀ ਗਿਣਤੀ ਵਿੱਚ ਮੁਹੱਲਾ ਵਾਸੀ ਪਹੁੰਚੇ, ਜਿਨ੍ਹਾਂ ਵੱਲੋਂ ਸ. ਬਰਸਟ ਦਾ ਸਵਾਗਤ ਕੀਤਾ ਗਿਆ। ਇਸ ਦੌਰਾਨ ਇਲਾਕਾ ਨਿਵਾਸੀਆਂ ਵੱਲੋਂ ਸ. ਬਰਸਟ ਨੂੰ ਕਲੌਨੀ ਦੇ ਵਿਕਾਸ ਅਤੇ ਹੋਰਨਾਂ ਸਮੱਸਿਆਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਚੇਅਰਮੈਨ ਨੇ ਕਲੌਨੀ ਵਾਸੀਆਂ ਨੂੰ ਭਰੋਸਾ ਦਵਾਇਆ ਕਿ ਉਹਨਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ ਤੇ ਹੱਲ ਕਰਵਾਇਆ ਜਾਵੇਗਾ। ਇਸ ਦੌਰਾਨ ਸ. ਬਰਸਟ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਸੂਬੇ ਦਾ ਚਹੁੰਪੱਖੀ ਵਿਕਾਸ ਹੈ। ਢਿੱਲੋਂ ਕਲੌਨੀ ਨਿਵਾਸੀਆਂ ਦੀਆਂ ਸਾਰੀਆਂ ਮੰਗਾਂ ਅਤੇ ਮੁਸ਼ਕਿਲਾਂ ਮੇਰੇ ਧਿਆਨ ਵਿੱਚ ਹਨ, ਜਿਨ੍ਹਾਂ ਨੂੰ ਜਲਦ ਤੋਂ ਜਲਦ ਹੱਲ ਕਰਵਾਇਆ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਇਕ ਪਾਸੇ ਜਿੱਥੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਉੱਥੇ ਹੀ ਬਿਨਾਂ ਕਿਸੇ ਰਿਸ਼ਵਤ ਜਾਂ ਸਿਫਾਰਿਸ਼ ਤੋਂ 65 ਹਜਾਰ ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਮਹਿਲਾਵਾਂ ਨੂੰ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਦਾ ਤੋਹਫ਼ਾ ਦਿੱਤਾ ਗਿਆ ਹੈ, ਜਿਸਦੇ ਤਹਿਤ ਮਹਿਲਾਵਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਅਤੇ ਅਨੁਸੂਚਿਤ ਜਾਤੀ ਭਾਈਚਾਰੇ ਨਾਲ ਸਬੰਧਤ ਮਹਿਲਾਵਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਪ੍ਰਾਪਤ ਹੋਣਗੇ। ਇਸ ਤੋਂ ਇਲਾਵਾ ਮਹਿਲਾਵਾਂ ਨੂੰ ਮੁਫ਼ਤ ਬਸ ਸਫ਼ਰ ਦੀ ਸਹੂਲਤ ਦਿੱਤੀ ਜਾ ਰਹੀ ਹੈ। ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾ ਪ੍ਰਦਾਨ ਕਰਨ ਲਈ ਜਿੱਥੇ ਆਮ ਆਦਮੀ ਕਲੀਨਿਕ ਬਣਾਏ ਗਏ ਹਨ, ਉੱਥੇ ਹੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਾਲਾਨਾ 10 ਲੱਖ ਰੁਪਏ ਤੱਕ ਦੇ ਮੁੱਫ਼ਤ ਅਤੇ ਕੈਸ਼ਲੈਸ ਇਲਾਜ ਦੀ ਸਹੂਲਤ ਹੈ। 
ਲੋਕਾਂ ਨੂੰ 600 ਯੂਨਿਟ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ। ਖੇਤਾਂ ਨੂੰ ਨਹਿਰਾਂ ਦਾ ਪਾਣੀ ਦਿੱਤਾ ਜਾ ਰਿਹਾ ਹੈ। ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਯੁੱਧ ਨਸ਼ਿਆ ਵਿਰੁੱਧ ਮੁਹਿੰਮ ਚਲਾਈ ਜਾ ਰਹੀ ਹੈ। ਨੌਜਵਾਨਾਂ ਨੂੰ ਖੇਡਾਂ ਨਾਲ ਜੋੜਣ ਲਈ ਜਿੱਥੇ ਵੱਖ-ਵੱਖ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ, ਉੱਥੇ ਹੀ ਰਾਜ ਭਰ ਵਿੱਚ ਖੇਡ ਮੈਦਾਨ ਬਣਾਏ ਜਾ ਰਹੇ ਹਨ। ਸੂਬੇ ਦੀਆਂ ਪੇਂਡੂ ਲਿੰਕ ਸੜਕਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਕਾਰਜਾਂ ਤੋਂ ਲੋਕ ਬਹੁਤ ਖੁਸ਼ ਹਨ। ਇਸ ਮੌਕੇ ਹਜਾਰੀ ਲਾਲ ਜੋਹਰੀ, ਸੁਖਵਿੰਦਰ ਸਿੰਘ, ਇਸ਼ਵਰ ਪਾਲ, ਬਲਵਿੰਦਰ ਸਿੰਘ ਗਾਜੀਪੁਰ, ਸ਼ੰਕਰ ਜਿੰਦਲ, ਸਾਹਿਲ ਮਹਿਮੀ, ਅਸ਼ਵਨੀ ਅਰੋੜਾ, ਵਿਨੈ ਵਾਧਵਾ, ਕੁਲਦੀਪ ਸਿੰਘ, ਅਜੀਤ ਸਿੰਘ ਚੀਮਾ, ਰੋਹਿਤ ਮਹਿਰਾ, ਰਾਜ ਕੁਮਾਰ, ਜੈਂਕੀ ਮਹਿਰਾ ਸਮੇਤ ਵੱਡੀ ਗਿਣਤੀ ਵਿੱਚ ਲੋਕ ਮੌਜੂਦ ਰਹੇ। 
……………………………..

Have something to say? Post your comment

 

More in Malwa

ਬਰਨਾਲਾ ਦੀ ਜ਼ਿਲ੍ਹਾ ਅਦਾਲਤ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ ਤੋਂ ਬਾਅਦ ਖਾਲੀ ਕਰਵਾਇਆ ਕੰਪਲੈਕਸ

ਅਕਾਲੀਆਂ ਨੇ ਪੰਜਾਬ ਨੂੰ ਲੁੱਟਣ ਦੀ ਆਦਤ ਨਹੀਂ ਛੱਡੀ; ਰੈਲੀ ਵਿੱਚ ਬਿਜਲੀ ਚੋਰੀ ਕਰਦੇ ਫੜੇ ਗਏ ਅਕਾਲੀ ਆਗੂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਵਿਜੈਇੰਦਰ ਸਿੰਗਲਾ ਆੜਤੀਆਂ ਦੇ ਹੱਕ 'ਚ ਡਟੇ ਕਿਹਾ ਵਾਅਦਾ ਪੂਰਾ ਕਰੇ ਸੂਬੇ ਦੀ ਸਰਕਾਰ, ਨਹੀਂ ਤਾਂ ਹੋਵੇਗਾ ਵੱਡਾ ਸੰਘਰਸ਼

ਦਾਮਨ ਬਾਜਵਾ ਨੇ ਕੋਠੀ ਤੇ ਲਹਿਰਾਇਆ ਭਾਜਪਾ ਦਾ ਝੰਡਾ ਕਿਹਾ ਭਾਜਪਾ ਦੀਆਂ ਨੀਤੀਆਂ ਲੋਕ ਪੱਖੀ ਸੂਬਾ ਸਰਕਾਰ ਦੇ ਝੂਠ ਦਾ ਲੋਕ ਮੰਗਣਗੇ ਜਵਾਬ

ਸੁਨਾਮ 'ਚ ਬਾਂਕੇ ਬਿਹਾਰੀ ਸੰਮਤੀ ਨੇ ਕਰਾਇਆ ਧਾਰਮਕ ਸਮਾਗਮ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕੀਤੀ ਸ਼ਿਰਕਤ

ਪੰਜਾਬ ਰਾਜ ਅਤੇ ਚੰਡੀਗੜ੍ਹ (ਯੂ.ਟੀ.) ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਮਨੁੱਖੀ ਅਧਿਕਾਰ ਲੀਡਰਸ਼ਿਪ ਕੰਕਲੇਵ 2026 ਦਾ ਆਯੋਜਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜੈਤੋ ਨੂੰ 28.68 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੀ ਸੌਗਾਤ

ਕਿਸਾਨ ਆਗੂ ਭਜਨ ਸਿੰਘ ਢੱਡਰੀਆਂ ਨੂੰ ਸ਼ਰਧਾਂਜਲੀਆਂ ਭੇਟ

ਵਿਨਰਜੀਤ ਗੋਲਡੀ "ਨੌਜਵਾਨ ਪ੍ਰਤੀਕ ਸਨਮਾਨ" ਨਾਲ ਸਨਮਾਨਿਤ

ਠੇਕਾ ਮੁਲਾਜ਼ਮ ਦਿੜ੍ਹਬਾ ਹਲਕੇ 'ਚ ਕਰਨਗੇ ਝੰਡਾ ਮਾਰਚ