Monday, April 06, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਦਾਮਨ ਬਾਜਵਾ ਨੇ ਕੋਠੀ ਤੇ ਲਹਿਰਾਇਆ ਭਾਜਪਾ ਦਾ ਝੰਡਾ ਕਿਹਾ ਭਾਜਪਾ ਦੀਆਂ ਨੀਤੀਆਂ ਲੋਕ ਪੱਖੀ ਸੂਬਾ ਸਰਕਾਰ ਦੇ ਝੂਠ ਦਾ ਲੋਕ ਮੰਗਣਗੇ ਜਵਾਬ

April 06, 2026 06:24 PM
Rozana Sehaj times
ਸੁਨਾਮ : ਭਾਰਤੀ ਜਨਤਾ ਪਾਰਟੀ ਦੇ ਸਥਾਪਨਾ ਦਿਵਸ ਮੌਕੇ ਭਾਜਪਾ ਜ਼ਿਲ੍ਹਾ ਸੰਗਰੂਰ -2 ਦੀ ਪ੍ਰਧਾਨ ਦਾਮਨ ਬਾਜਵਾ ਨੇ ਸੁਨਾਮ ਵਿਖੇ ਆਪਣੀ ਰਿਹਾਇਸ਼ ਤੇ ਪਾਰਟੀ ਦਾ ਝੰਡਾ ਲਹਿਰਾਇਆ। ਇਸ ਮੌਕੇ ਦਾਮਨ ਬਾਜਵਾ ਨੇ ਆਖਿਆ ਕਿ ਰਾਸ਼ਟਰ ਨਿਰਮਾਣ ਨੂੰ ਸਮਰਪਿਤ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਹੇਠਲੀ ਕੇਂਦਰ ਵਿਚਲੀ ਨਰਿੰਦਰ ਮੋਦੀ ਸਰਕਾਰ ਦੀਆਂ ਨੀਤੀਆਂ ਹਰ ਵਰਗ ਦੀ ਭਲਾਈ ਲਈ ਸਲਾਹੁਣਯੋਗ ਹਨ। ਮੁਲਕ ਦੇ ਭਾਜਪਾ ਸ਼ਾਸਿਤ ਰਾਜਾਂ ਵਿੱਚ ਤਰੱਕੀ ਸਿਖਰਾਂ ਛੂਹ ਰਹੀ ਹੈ। ਬੇਰੁਜ਼ਗਾਰੀ ਨੂੰ ਠੱਲ੍ਹ ਪਾਉਣ ਲਈ ਸਰਕਾਰੀ ਨੌਕਰੀਆਂ ਤੋਂ ਇਲਾਵਾ ਸਵੈ ਰੁਜ਼ਗਾਰ ਦੇਣ ਲਈ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ। ਭਾਜਪਾ ਆਗੂ ਦਾਮਨ ਬਾਜਵਾ ਨੇ ਕਿਹਾ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਹਰ ਫਰੰਟ ਤੇ ਫੇਲ੍ਹ ਹੋ ਚੁੱਕੀ ਹੈ। ਸੂਬੇ ਅੰਦਰ ਕਾਨੂੰਨ ਵਿਵਸਥਾ ਵਿਗੜਨ ਕਾਰਨ ਨਿੱਤ ਦਿਨ ਕਤਲ ਡਕੈਤੀਆਂ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ। ਉਨ੍ਹਾਂ ਆਖਿਆ ਕਿ ਨਸ਼ਿਆਂ ਦੇ ਵਪਾਰੀਆਂ ਨੂੰ ਠੱਲ੍ਹ ਪਾਉਣ ਲਈ ਸਰਕਾਰ ਵੱਲੋਂ ਠੋਸ ਕਦਮ ਨਹੀਂ ਚੁੱਕੇ ਜਾ ਰਹੇ, ਜਿਸ ਦੀ ਉਦਾਹਰਣ ਬਠਿੰਡਾ ਜ਼ਿਲ੍ਹੇ ਦੇ ਇੱਕ ਸਰਪੰਚ ਵੱਲੋਂ ਸਰਕਾਰ ਨੂੰ ਕੀਤੀ ਸ਼ਿਕਾਇਤ ਤੋਂ ਮਿਲਦੀ ਹੈ। ਦਾਮਨ ਬਾਜਵਾ ਨੇ ਕਿਹਾ ਕਿ ਸੂਬੇ ਦੀ ਸਰਕਾਰ ਵੱਲੋਂ ਹਜ਼ਾਰਾਂ ਸਰਕਾਰੀ ਨੌਕਰੀਆਂ ਦੇਣ ਦੇ ਕੀਤੇ ਜਾ ਰਹੇ ਦਾਅਵਿਆਂ ਵਿੱਚ ਕੋਰਾ ਝੂਠ ਬੋਲਿਆ ਜਾ ਰਿਹਾ ਹੈ, ਇਸ ਦਾ ਜਵਾਬ ਸੂਬੇ ਦੀ ਜਨਤਾ ਪੰਜਾਬ ਵਿਧਾਨ ਸਭਾ ਦੀਆਂ ਆਮ ਚੋਣਾਂ ਵਿੱਚ ਆਮ ਆਦਮੀ ਪਾਰਟੀ ਤੋਂ ਮੰਗਣਗੇ। ਇਸ ਮੌਕੇ ਹਰਮਨਦੇਵ ਸਿੰਘ ਬਾਜਵਾ, ਸ਼ੇਰ ਵਿੰਦਰ ਸਿੰਘ ਧਾਲੀਵਾਲ, ਮੰਡਲ ਪ੍ਰਧਾਨ ਰਾਜੀਵ ਕੁਮਾਰ ਮੱਖਣ ਤੇ ਹੋਰ ਆਗੂ ਹਾਜ਼ਰ ਸਨ।
ਫਾਈਲ 06-- ਦਾਮਨ ਸੁਨਾਮ 

Have something to say? Post your comment

 

More in Malwa

ਬਰਨਾਲਾ ਦੀ ਜ਼ਿਲ੍ਹਾ ਅਦਾਲਤ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ ਤੋਂ ਬਾਅਦ ਖਾਲੀ ਕਰਵਾਇਆ ਕੰਪਲੈਕਸ

ਅਕਾਲੀਆਂ ਨੇ ਪੰਜਾਬ ਨੂੰ ਲੁੱਟਣ ਦੀ ਆਦਤ ਨਹੀਂ ਛੱਡੀ; ਰੈਲੀ ਵਿੱਚ ਬਿਜਲੀ ਚੋਰੀ ਕਰਦੇ ਫੜੇ ਗਏ ਅਕਾਲੀ ਆਗੂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਵਿਜੈਇੰਦਰ ਸਿੰਗਲਾ ਆੜਤੀਆਂ ਦੇ ਹੱਕ 'ਚ ਡਟੇ ਕਿਹਾ ਵਾਅਦਾ ਪੂਰਾ ਕਰੇ ਸੂਬੇ ਦੀ ਸਰਕਾਰ, ਨਹੀਂ ਤਾਂ ਹੋਵੇਗਾ ਵੱਡਾ ਸੰਘਰਸ਼

ਸੂਬੇ ਦਾ ਚਹੁੰਪੱਖੀ ਵਿਕਾਸ ਹੀ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਮੁੱਖ ਉਦੇਸ਼ : ਹਰਚੰਦ ਸਿੰਘ ਬਰਸਟ

ਸੁਨਾਮ 'ਚ ਬਾਂਕੇ ਬਿਹਾਰੀ ਸੰਮਤੀ ਨੇ ਕਰਾਇਆ ਧਾਰਮਕ ਸਮਾਗਮ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕੀਤੀ ਸ਼ਿਰਕਤ

ਪੰਜਾਬ ਰਾਜ ਅਤੇ ਚੰਡੀਗੜ੍ਹ (ਯੂ.ਟੀ.) ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਮਨੁੱਖੀ ਅਧਿਕਾਰ ਲੀਡਰਸ਼ਿਪ ਕੰਕਲੇਵ 2026 ਦਾ ਆਯੋਜਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜੈਤੋ ਨੂੰ 28.68 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੀ ਸੌਗਾਤ

ਕਿਸਾਨ ਆਗੂ ਭਜਨ ਸਿੰਘ ਢੱਡਰੀਆਂ ਨੂੰ ਸ਼ਰਧਾਂਜਲੀਆਂ ਭੇਟ

ਵਿਨਰਜੀਤ ਗੋਲਡੀ "ਨੌਜਵਾਨ ਪ੍ਰਤੀਕ ਸਨਮਾਨ" ਨਾਲ ਸਨਮਾਨਿਤ

ਠੇਕਾ ਮੁਲਾਜ਼ਮ ਦਿੜ੍ਹਬਾ ਹਲਕੇ 'ਚ ਕਰਨਗੇ ਝੰਡਾ ਮਾਰਚ