Thursday, October 15, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Malwa

ਵਿਜੈਇੰਦਰ ਸਿੰਗਲਾ ਆੜਤੀਆਂ ਦੇ ਹੱਕ 'ਚ ਡਟੇ ਕਿਹਾ ਵਾਅਦਾ ਪੂਰਾ ਕਰੇ ਸੂਬੇ ਦੀ ਸਰਕਾਰ, ਨਹੀਂ ਤਾਂ ਹੋਵੇਗਾ ਵੱਡਾ ਸੰਘਰਸ਼

April 06, 2026 06:27 PM
Rozana Sehaj times
ਸੁਨਾਮ : ਕੁੱਲ ਹਿੰਦ ਕਾਂਗਰਸ ਕਮੇਟੀ ਦੇ ਸਹਾਇਕ ਖਜਾਨਚੀ ਅਤੇ ਸਾਬਕਾ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਪੰਜਾਬ ਸਰਕਾਰ 'ਤੇ ਆੜਤੀਆ ਵਰਗ ਨਾਲ 'ਧੋਖਾ' ਕਰਨ ਦੇ ਦੋਸ਼ ਲਗਾਉਂਦਿਆਂ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਆਖਿਆ ਕਿ ਸੂਬੇ ਦੀ ਸਰਕਾਰ ਆੜਤੀਆਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕਰ ਰਹੀ। ਸਾਬਕਾ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਕਾਂਗਰਸੀ ਆਗੂ ਸੁਰਿੰਦਰ ਸਿੰਘ ਭਰੂਰ ਦੀ ਬੇਟੀ ਦੇ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਮੌਕੇ ਗੱਲਬਾਤ ਕਰਦਿਆਂ ਆਖਿਆ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਨੇ 2024 ਵਿੱਚ ਵਾਅਦਾ ਕੀਤਾ ਸੀ ਕਿ ਜੇਕਰ ਕੇਂਦਰ ਸਰਕਾਰ 2.5% ਕਮਿਸ਼ਨ ਦਾ ਪੂਰਾ ਭੁਗਤਾਨ ਨਹੀਂ ਕਰਦੀ, ਤਾਂ ਪੰਜਾਬ ਸਰਕਾਰ ਆਪਣੇ ਖ਼ਜ਼ਾਨੇ ਵਿੱਚੋਂ ਇਸ ਦੀ ਭਰਪਾਈ ਕਰੇਗੀ, ਜੋ ਅਜੇ ਤੱਕ ਪੂਰਾ ਨਹੀਂ ਹੋਇਆ। ਆੜਤੀਆਂ ਦਾ ਕਮਿਸ਼ਨ ਵਧਾਉਣ ਦੀ ਮੰਗ ਕਰਦਿਆਂ ਵਿਜੈਇੰਦਰ ਸਿੰਗਲਾ ਨੇ ਆਖਿਆ ਕਿ ਮਹਿੰਗਾਈ ਵਿੱਚ ਲਗਾਤਾਰ ਹੋ ਰਹੇ ਵਾਧੇ ਦੇ ਮੱਦੇਨਜ਼ਰ ਆੜ੍ਹਤ (ਕਮਿਸ਼ਨ) ਨੂੰ 2.5% ਤੋਂ ਵਧਾ ਕੇ 3% ਕਰਨਾ ਚਾਹੀਦਾ ਹੈ। ਖੇਤੀ ਧੰਦੇ ਨੂੰ ਰੀੜ੍ਹ ਦੀ ਹੱਡੀ ਕ਼ਰਾਰ ਦਿੰਦਿਆਂ ਉਨ੍ਹਾਂ ਕਿਹਾ ਕਿ ਆੜਤੀਆ ਸਿਰਫ਼ ਏਜੰਟ ਨਹੀਂ, ਸਗੋਂ ਕਿਸਾਨਾਂ ਦੀ 'ਬੈਕਬੋਨ'  ਹਨ। ਜੇਕਰ ਇਹ ਕੜੀ ਕਮਜ਼ੋਰ ਹੋਈ ਤਾਂ ਪੂਰੀ ਖੇਤੀ ਅਰਥਵਿਵਸਥਾ ਡੋਲ ਜਾਵੇਗੀ। ਇਤਿਹਾਸਕ ਹਵਾਲਾ ਦਿੰਦਿਆਂ ਸਿੰਗਲਾ ਨੇ ਯਾਦ ਕਰਵਾਇਆ ਕਿ 2.5% ਦੀ ਦਰ ਉਨ੍ਹਾਂ ਦੇ ਪਿਤਾ ਸੰਤ ਰਾਮ ਸਿੰਗਲਾ ਦੇ ਸਮੇਂ ਲਾਗੂ ਹੋਈ ਸੀ, ਜੋ ਅੱਜ ਦੇ ਖਰਚਿਆਂ ਮੁਤਾਬਕ ਨਾਕਾਫ਼ੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ ਬਕਾਇਆ ਰਕਮ ਤੁਰੰਤ ਜਾਰੀ ਨਾ ਕੀਤੀ ਗਈ, ਤਾਂ ਕਾਂਗਰਸ ਪਾਰਟੀ ਆੜਤੀਆਂ ਦੇ ਹੱਕ ਵਿੱਚ ਸੜਕਾਂ 'ਤੇ ਉਤਰ ਕੇ ਵੱਡਾ ਸੰਘਰਸ਼ ਕਰੇਗੀ। ਇਸ ਮੌਕੇ ਬਲਾਕ ਕਾਂਗਰਸ ਕਮੇਟੀ ਸੁਨਾਮ ਦੇ ਪ੍ਰਧਾਨ ਮਨਪ੍ਰੀਤ ਸਿੰਘ ਮਨੀ ਵੜ੍ਹੈਚ, ਸਾਹਿਲ ਜੌੜਾ, ਪਰਮਿੰਦਰ ਸ਼ਰਮਾ, ਹਰਪਾਲ ਸੋਨੂੰ ਸਮੇਤ ਹੋਰ ਆਗੂ ਹਾਜ਼ਰ ਸਨ।
ਫਾਈਲ 06--- ਸੁਰਿੰਦਰ ਸੁਨਾਮ 

Have something to say? Post your comment

More in Malwa

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ