Monday, April 06, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪ੍ਰਤਾਪ ਬਾਜਵਾ ਦੀ ਅਗਵਾਈ ਵਿੱਚ ਬਲਬੀਰ ਸਿੰਘ ਸਿੱਧੂ ਤੇ ਕਾਂਗਰਸੀ ਵਰਕਰਾਂ ਨੇ ਗਮਾਡਾ ਦੀਆਂ ਧੱਕੇਸ਼ਾਹੀਆਂ ਵਿਰੁੱਧ ਲਗਾਇਆ ਧਰਨਾ

April 06, 2026 06:34 PM
Rozana Sehaj times
ਮੋਹਾਲੀ : ਅੱਜ ਸੀਨੀਅਰ ਕਾਂਗਰਸੀ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ਹੇਠ ਸਾਬਕਾ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ,  ਕਾਂਗਰਸੀ ਵਰਕਰਾਂ ਅਤੇ ਕਿਸਾਨਾਂ ਵੱਲੋਂ GMADA ਦੁਆਰਾ ਜ਼ਮੀਨ ਐਕੁਆਇਰ ਕਰਨ ਦੇ ਵਿਰੋਧ ਵਿੱਚ ਅੱਜ PUDA ਭਵਨ, ਮੋਹਾਲੀ ਦੇ ਬਾਹਰ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਕਿਸਾਨਾਂ ਅਤੇ ਸਥਾਨਕ ਵਸਨੀਕਾਂ ਨੇ ਸ਼ਮੂਲੀਅਤ ਕਰਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਵਿਰੋਧੀ ਧਿਰ ਦੇ ਨੇਤਾ ਸ. ਪ੍ਰਤਾਪ ਸਿੰਘ ਬਾਜਵਾ ਨੇ ਸੰਬੋਧਨ ਕਰਦਿਆਂ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ 'ਤੇ ਤਿੱਖੇ ਸ਼ਬਦੀ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਨੇ ਪੰਜਾਬੀਆਂ ਨਾਲ ਸਿਰਫ਼ ਧੋਖਾ ਕੀਤਾ ਹੈ ਅਤੇ ਸੂਬੇ ਨੂੰ ਭਾਰੀ ਕਰਜ਼ੇ ਵੱਲ ਧੱਕ ਦਿੱਤਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜ ਸਾਲਾਂ ਵਿੱਚ ਪੰਜਾਬ ਉੱਤੇ ਲਗਭਗ 5 ਲੱਖ ਕਰੋੜ ਰੁਪਏ ਤੱਕ ਦਾ ਕਰਜ਼ਾ ਚੜ੍ਹਾ ਦੇਵੇਗੀ। ਉਨ੍ਹਾਂ ਕਿਹਾ ਕਿ ਦਿੱਲੀ ਤੋਂ ਬੈਠ ਕੇ ਕੇਜਰੀਵਾਲ ਪੰਜਾਬ ਦੇ ਫੈਸਲੇ ਕਰ ਰਿਹਾ ਹੈ, ਜਦਕਿ ਮੁੱਖ ਮੰਤਰੀ ਸਿਰਫ਼ ਕਠਪੁਤਲੀ ਬਣ ਕੇ ਰਹਿ ਗਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੇ ਹੱਕਾਂ ਦੀ ਰੱਖਿਆ ਕਰਨ ਦੀ ਬਜਾਏ ਜ਼ਮੀਨਾਂ ਹਥਿਆਉਣ ਅਤੇ ਵੱਡੇ ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਪਹੁੰਚਾਉਣ ਵਿੱਚ ਲੱਗੀ ਹੋਈ ਹੈ। ਬਾਜਵਾ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਜੇ ਸਰਕਾਰ ਨੇ ਤੁਰੰਤ ਆਪਣੇ ਫੈਸਲੇ ਵਾਪਸ ਨਾ ਲਏ ਤਾਂ ਕਾਂਗਰਸ ਪਾਰਟੀ ਸੜਕ ਤੋਂ ਲੈ ਕੇ ਵਿਧਾਨ ਸਭਾ ਤੱਕ ਵੱਡਾ ਅੰਦੋਲਨ ਕਰੇਗੀ। ਉਨ੍ਹਾਂ ਕਿਹਾ ਕਿ ਇਹ ਲੜਾਈ ਸਿਰਫ਼ ਕਿਸਾਨਾਂ ਦੀ ਨਹੀਂ, ਸਗੋਂ ਹਰ ਪੰਜਾਬੀ ਦੀ ਹੈ ਜੋ ਆਪਣੇ ਹੱਕਾਂ ਲਈ ਖੜ੍ਹਾ ਹੈ। ਪੰਜਾਬ ਦੇ ਲੋਕ ਹੁਣ ਇਸ ਧੋਖੇ ਨੂੰ ਸਮਝ ਚੁੱਕੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਇਸਦਾ ਕਰਾਰਾ ਜਵਾਬ ਦੇਣਗੇ।

ਇਸ ਤੋਂ ਇਲਾਵਾ ਸ. ਪ੍ਰਤਾਪ ਸਿੰਘ ਬਾਜਵਾ ਨੇ ਕਿਸਾਨਾਂ ਦੇ ਹੱਕਾਂ ਦੀ ਪੱਖਦਾਰੀ ਕਰਦਿਆਂ ਕਿਹਾ ਕਿ ਪੰਜਾਬ ਦੀ ਧਰਤੀ ਕਿਸਾਨਾਂ ਦੀ ਮਿਹਨਤ ਨਾਲ ਸੋਨੇ ਵਰਗੀ ਬਣੀ ਹੈ ਅਤੇ ਕਿਸੇ ਵੀ ਸਰਕਾਰ ਨੂੰ ਇਹ ਹੱਕ ਨਹੀਂ ਕਿ ਉਹ ਉਨ੍ਹਾਂ ਦੀ ਰਜ਼ਾਮੰਦੀ ਤੋਂ ਬਿਨਾਂ ਉਨ੍ਹਾਂ ਦੀਆਂ ਜ਼ਮੀਨਾਂ ਹਥਿਆਵੇ। ਉਨ੍ਹਾਂ ਕਿਹਾ ਕਿ ਅੱਜ ਦੀ ਸਰਕਾਰ ਕਿਸਾਨਾਂ ਦੀ ਪਿੱਠ ਵਿੱਚ ਛੁਰਾ ਘੋਂਪ ਰਹੀ ਹੈ ਅਤੇ ਵੱਡੇ ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਪਹੁੰਚਾਉਣ ਲਈ ਨੀਤੀਆਂ ਬਣਾਈਆਂ ਜਾ ਰਹੀਆਂ ਹਨ। ਬਾਜਵਾ ਨੇ ਦੋਸ਼ ਲਾਇਆ ਕਿ ਸਰਕਾਰ ਜ਼ਬਰਦਸਤੀ ਜ਼ਮੀਨ ਐਕੁਆਇਰ ਕਰਕੇ ਕਿਸਾਨਾਂ ਨੂੰ ਬੇਘਰ ਕਰਨ ਦੀ ਸਾਜ਼ਿਸ਼ ਰਚ ਰਹੀ ਹੈ, ਜਿਸਨੂੰ ਕਦੇ ਵੀ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਦ੍ਰਿੜਤਾ ਨਾਲ ਕਿਹਾ ਕਿ ਕਾਂਗਰਸ ਪਾਰਟੀ ਹਰ ਹਾਲਤ ਵਿੱਚ ਕਿਸਾਨਾਂ ਦੇ ਨਾਲ ਖੜ੍ਹੀ ਰਹੇਗੀ ਅਤੇ ਜ਼ਰੂਰਤ ਪੈਣ 'ਤੇ ਸੜਕਾਂ ਤੋਂ ਲੈ ਕੇ ਅਦਾਲਤਾਂ ਤੱਕ ਲੜਾਈ ਲੜੀ ਜਾਵੇਗੀ ਤਾਂ ਜੋ ਕਿਸਾਨਾਂ ਨੂੰ ਉਹਨਾਂ ਦਾ ਪੂਰਾ ਹੱਕ ਅਤੇ ਇਨਸਾਫ ਮਿਲ ਸਕੇ। ਇਸ ਦੌਰਾਨ ਸ. ਬਲਬੀਰ ਸਿੰਘ ਸਿੱਧੂ ਨੇ ਵੀ ਸੰਬੋਧਨ ਕਰਦਿਆਂ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ GMADA ਰਾਹੀਂ ਕਿਸਾਨਾਂ ਨਾਲ ਸਾਫ਼ ਨਾਇਨਸਾਫ਼ੀ ਕਰ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਬਿਨਾਂ ਯੋਗ ਮੁਆਵਜ਼ਾ ਦਿੱਤੇ ਕਿਸਾਨਾਂ ਦੀ ਜ਼ਮੀਨ ਐਕੁਆਇਰ ਕਰ ਰਹੀ ਹੈ ਅਤੇ ਬਾਅਦ ਵਿੱਚ ਪਲਾਟਾਂ ਦੀ ਵੰਡ ਦੌਰਾਨ ਕਿਸਾਨਾਂ ਦੀ ਥਾਂ ਵਪਾਰਕ ਅਦਾਰਿਆਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਸਿੱਧੂ ਨੇ ਕਿਹਾ ਕਿ ਪਹਿਲਾਂ ਚੰਡੀਗੜ੍ਹ ਸ਼ਹਿਰ ਬਣਾਉਣ ਦੇ ਨਾਂ ‘ਤੇ ਪੰਜਾਬ ਦੇ 28 ਪਿੰਡਾਂ ਨੂੰ ਉਜਾੜ ਦਿੱਤਾ ਗਿਆ ਸੀ। ਉਹਨਾਂ ਪਿੰਡਾਂ ਦੇ ਵਸਨੀਕਾਂ ਨੇ ਆਪਣਾ ਘਰ-ਬਾਰ, ਰੋਜ਼ੀ-ਰੋਟੀ ਸਭ ਕੁਝ ਗਵਾ ਦਿੱਤਾ ਸੀ ਅਤੇ ਕਈ ਸਾਲਾਂ ਬਾਅਦ ਬਹੁਤ ਹੀ ਮੁਸ਼ਕਿਲ ਨਾਲ ਆਪਣਾ ਮੁੜ ਵਸੇਬਾ ਕਰ ਸਕੇ ਸਨ। ਪਰ ਹੁਣ ਇੱਕ ਵਾਰ ਫਿਰ ਪੰਜਾਬ ਸਰਕਾਰ ਉਹੀ ਪੁਰਾਣੀ ਧੱਕੇਸ਼ਾਹੀ ਦੁਹਰਾ ਰਹੀ ਹੈ। ਲੋਕਾਂ ਦੀ ਸਹਿਮਤੀ ਤੋਂ ਬਿਨਾਂ, ਉਨ੍ਹਾਂ ਦੇ ਹੱਕਾਂ ਨੂੰ ਕੁਚਲ ਕੇ ਜ਼ਮੀਨਾਂ ਹਥਿਆਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਹ ਸਿੱਧਾ-ਸਿੱਧਾ ਲੋਕਾਂ ਨਾਲ ਧੋਖਾ ਅਤੇ ਜ਼ੁਲਮ ਹੈ, ਜੋ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਉਨ੍ਹਾਂ ਇਹ ਵੀ ਕਿਹਾ ਕਿ ਜਿਨ੍ਹਾਂ ਕਿਸਾਨਾਂ ਨੂੰ ਡਰਾਅ ਵਿੱਚ ਕੋਨੇ ਜਾਂ ਪਾਰਕ ਸਾਹਮਣੇ ਵਾਲੇ ਪਲਾਟ ਮਿਲਦੇ ਹਨ, ਉਨ੍ਹਾਂ ਤੋਂ ਵੀ ਆਮ ਅਲਾਟੀਆਂ ਵਾਂਗ ਵਾਧੂ ਰਕਮ ਵਸੂਲ ਕਰਨਾ ਪੂਰੀ ਤਰ੍ਹਾਂ ਗਲਤ ਹੈ। ਉਨ੍ਹਾਂ ਕਿਹਾ ਕਿ ਸਰਕਾਰ ਲਗਭਗ 11000 ਏਕੜ ਜ਼ਮੀਨ ਹੋਰ ਐਕੁਆਇਰ ਕਰਨ ਦੀ ਯੋਜਨਾ ਬਣਾ ਰਹੀ ਹੈ, ਜਿਸਦਾ ਕਾਂਗਰਸ ਪਾਰਟੀ ਵੱਲੋਂ ਡਟ ਕੇ ਵਿਰੋਧ ਕੀਤਾ ਜਾਵੇਗਾ। ਸਿੱਧੂ ਨੇ ਕਿਹਾ ਕਿ ਪਹਿਲਾਂ ਬਾਦਲ ਸਰਕਾਰ ਦੇ ਦੌਰ ਵਿੱਚ ਕਿਸਾਨਾਂ ਦੀਆਂ ਜ਼ਮੀਨਾਂ ਮਾਤਰ 5 ਤੋਂ 10 ਲੱਖ ਰੁਪਏ ਦੇ ਕੇ ਜ਼ਬਰਦਸਤੀ ਖੋਹ ਲਈਆਂ ਜਾਂਦੀਆਂ ਸਨ। ਪਰ ਕਾਂਗਰਸ ਪਾਰਟੀ ਨੇ ਕਿਸਾਨਾਂ ਦੇ ਹੱਕਾਂ ਦੀ ਰੱਖਿਆ ਲਈ Land Acquisition Act 2013 ਲਾਗੂ ਕੀਤਾ, ਜਿਸ ਨਾਲ ਕਿਸਾਨਾਂ ਨੂੰ ਯੋਗ ਮੁਆਵਜ਼ਾ, ਸਹਿਮਤੀ ਅਤੇ ਪਾਰਦਰਸ਼ਤਾ ਦਾ ਅਧਿਕਾਰ ਮਿਲਿਆ। ਅਕਾਲੀ ਸਰਕਾਰ ਦੇ ਸਮੇਂ ਵੀ ਲੋਕਾਂ ਨਾਲ ਵੱਡੀ ਲੁੱਟ ਹੋਈ ਸੀ ਮੌਜੂਦਾ ਸਰਕਾਰ ਵੀ ਉਸੇ ਰਾਹ 'ਤੇ ਚੱਲ ਰਹੀ ਹੈ। ਸਿੱਧੂ ਨੇ ਕਿਹਾ ਕਿ GMADA ਨੂੰ ਚਾਹੀਦਾ ਹੈ ਕਿ ਉਹ ਵਾਈਟ ਪੇਪਰ ਜਾਰੀ ਕਰੇ ਅਤੇ ਪਿਛਲੇ ਸਮੇਂ ਦੌਰਾਨ ਐਕੁਆਇਰ ਕੀਤੀ ਗਈ ਜ਼ਮੀਨ ਬਾਰੇ ਪੂਰੀ ਜਾਣਕਾਰੀ ਲੋਕਾਂ ਸਾਹਮਣੇ ਰੱਖੇ। ਉਨ੍ਹਾਂ ਨੇ ਪੁੱਛਿਆ ਕਿ ਇਸ ਜ਼ਮੀਨ ਤੋਂ ਸਰਕਾਰ ਨੂੰ ਕਿੰਨੀ ਰਕਮ ਪ੍ਰਾਪਤ ਹੋਈ ਅਤੇ ਉਸ ਵਿੱਚੋਂ ਕਿੰਨੀ ਰਕਮ ਮੋਹਾਲੀ ਦੇ ਵਿਕਾਸ ਉੱਤੇ ਖਰਚ ਕੀਤੀ ਗਈ? ਉਨ੍ਹਾਂ ਨੇ ਚਾਰ ਪਿੰਡਾਂ ਸਫ਼ੀਪੁਰ, ਨਡਿਆਲੀ, ਧਰਮਗੜ੍ਹ ਅਤੇ ਰੁੜਕਾ ਦੀ 182 ਏਕੜ ਵਿੱਚ ਲਿਆਂਦੇ ਜਾ ਰਹੇ AI ਪ੍ਰਾਜੈਕਟ 'ਤੇ ਵੀ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ਇਹ ਪ੍ਰਾਜੈਕਟ ਲੋਕਾਂ ਲਈ ਘਾਤਕ ਸਾਬਤ ਹੋ ਸਕਦਾ ਹੈ ਅਤੇ ਹੋਰ ਸੂਬਿਆਂ ਨੇ ਵੀ ਇਸ ਤਰ੍ਹਾਂ ਦੇ ਪ੍ਰਾਜੈਕਟਾਂ ਨੂੰ ਆਪਣੇ ਇਲਾਕਿਆਂ ਵਿੱਚ ਲਾਗੂ ਨਹੀਂ ਹੋਣ ਦਿੱਤਾ। ਹੁਣ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਮਿਲ ਕੇ ਪੰਜਾਬ ਨੂੰ ਮੋਹਰਾ ਬਣਾ ਰਹੇ ਹਨ। ਸਿੱਧੂ ਨੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਵੱਲੋਂ ਲਿਆਂਦੇ ਤਿੰਨ ਕਾਲੇ ਕਾਨੂੰਨਾਂ ਦੇ ਖ਼ਿਲਾਫ਼ ਤੁਸੀਂ ਡਟ ਕੇ ਸੰਘਰਸ਼ ਨਾ ਕਰਦੇ, ਤਾਂ ਅੱਜ ਦੇਸ਼ ਦੇ ਕਿਸਾਨ ਅੰਬਾਨੀ-ਅਡਾਨੀ ਦੇ ਕਬਜ਼ੇ ਹੇਠਾਂ ਹੋਣੇ ਸਨ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਜੀ ਅਤੇ ਕਾਂਗਰਸ ਦੇ ਆਗੂਆਂ ਨੇ ਇਨ੍ਹਾਂ ਕਾਲੇ ਕਾਨੂੰਨਾਂ ਦੇ ਵਿਰੁੱਧ ਪਾਰਲੀਮੈਂਟ ਦੇ ਅੰਦਰ ਵੀ ਤੇ ਬਾਹਰ ਵੀ ਜ਼ੋਰਦਾਰ ਲੜਾਈ ਲੜੀ। ਇਸ ਸੰਘਰਸ਼ ਦੇ ਨਤੀਜੇ ਵਜੋਂ ਕੇਂਦਰ ਸਰਕਾਰ ਨੂੰ ਇਹ ਕਾਨੂੰਨ ਵਾਪਸ ਲੈਣੇ ਪਏ ਅਤੇ ਕਿਸਾਨਾਂ ਨੇ ਇੱਕਜੁੱਟ ਹੋ ਕੇ ਸਰਕਾਰ ਨੂੰ ਮੂੰਹਤੋੜ ਜਵਾਬ ਦਿੱਤਾ। ਉਨ੍ਹਾਂ ਭਰੋਸਾ ਦਿਵਾਇਆ ਕਿ ਕਾਂਗਰਸ ਸਰਕਾਰ ਬਣਨ 'ਤੇ ਹਰ ਕਿਸਾਨ ਨੂੰ ਇਨਸਾਫ ਦਿਵਾਇਆ ਜਾਵੇਗਾ ਅਤੇ ਮੋਹਾਲੀ ਨੂੰ ਵਿਕਾਸ ਦੇ ਮਾਮਲੇ ਵਿੱਚ ਨੰਬਰ ਵੰਨ ਬਣਾਇਆ ਜਾਵੇਗਾ। ਸਿੱਧੂ ਨੇ ਕਿਹਾ ਕਿ ਜੇਕਰ ਸਰਕਾਰ ਨੇ ਕਿਸਾਨਾਂ ਨਾਲ ਹੋ ਰਹੀ ਨਾਇਨਸਾਫ਼ੀ ਨੂੰ ਤੁਰੰਤ ਨਾ ਰੋਕਿਆ ਤਾਂ ਉਹ ਕਾਨੂੰਨੀ ਲੜਾਈ ਲੜਨ ਤੋਂ ਵੀ ਪਿੱਛੇ ਨਹੀਂ ਹਟਣਗੇ। ਉਨ੍ਹਾਂ ਦ੍ਰਿੜਤਾ ਨਾਲ ਕਿਹਾ ਕਿ ਕਾਂਗਰਸ ਪਾਰਟੀ ਕਿਸਾਨਾਂ ਦੇ ਹੱਕਾਂ ਦੀ ਰੱਖਿਆ ਲਈ ਅਦਾਲਤ ਦਾ ਰੁਖ਼ ਕਰੇਗੀ ਅਤੇ ਹਰ ਮੰਚ ‘ਤੇ ਸਰਕਾਰ ਨੂੰ ਚੁਣੌਤੀ ਦੇਵੇਗੀ। ਸਿੱਧੂ ਨੇ ਕਿਹਾ ਕਿ ਕਿਸਾਨਾਂ ਦੀ ਜ਼ਮੀਨ ਬਚਾਉਣ ਲਈ ਜੇਕਰ ਅਦਾਲਤਾਂ ਦੇ ਦਰਵਾਜ਼ੇ ਖੜਕਾਉਣੇ ਪਏ ਤਾਂ ਉਹ ਇਹ ਕਦਮ ਵੀ ਜ਼ਰੂਰ ਚੁੱਕਣਗੇ ਅਤੇ ਕਿਸੇ ਵੀ ਕੀਮਤ ‘ਤੇ ਕਿਸਾਨਾਂ ਨਾਲ ਅਨਿਆਇ ਨਹੀਂ ਹੋਣ ਦਿੱਤਾ ਜਾਵੇਗਾ।

ਇਸ ਰੋਸ ਧਰਨੇ ਦੌਰਾਨ ਇਸ ਰੋਸ ਧਰਨੇ ਦੌਰਾਨ  ਸਟੇਜ ਸਕੱਤਰ ਦੀ ਅਹਿਮ ਭੂਮਿਕਾ ਮਾਰਕੀਟ ਕਮੇਟੀ ਖਰੜ ਦੇ ਸਾਬਕਾ ਚੈਅਰਮੈਨ ਅਤੇ ਸੀਨੀਅਰ ਕਾਂਗਰਸੀ ਆਗੂ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਵੱਲੋਂ ਨਿਭਾਈ ਗਈ।ਇਸ ਧਰਨੇ ਨੂੰ ਕੌਂਸਲਰ ਹਰਜੀਤ ਸਿੰਘ ਭੋਲੂ ਜੀ,ਹਰਦਿਆਲ ਚੰਦ ਬਡਬਰ,ਕਿਸਾਨਾਂ ਆਗੂ ਮੱਖਣ ਸਿੰਘ ਗੀਗੇਮਾਜਰਾ, ਕਿਸਾਨਾਂ ਆਗੂ ਸੁਰਜੀਤ ਸਿੰਘ ਮਾਣਕ ਮਾਜਰਾ, ਗੁਰਪ੍ਰਤਾਪ ਸਿੰਘ ਬੜੀ, ਗੁਰਪ੍ਰੀਤ ਸਿੰਘ ਸ਼ੇਖਣ ਮਾਜਰਾ, ਜਗਰੂਪ ਸਿੰਘ ਢੋਲ ਕੁਰੜੀ ਨੇ ਸੰਬੋਧਨ ਕੀਤਾ ਇਸ ਮੌਕੇ ਹੋਰਨਾਂ ਤੋਂ ਇਲਾਵਾ ਨਗਰ ਨਿਗਮ ਮੋਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਜੀ,ਕੰਵਰਬੀਰ ਸਿੰਘ ਸਿੱਧੂ,ਕਮਲਜੀਤ ਸਿੰਘ ਚਾਵਲਾ,ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ,ਸੀਨੀਅਰ ਕਾਂਗਰਸੀ ਆਗੂ,ਭਗਤ ਸਿੰਘ ਨਾਮਧਾਰੀ, ਬਲਾਕ ਪ੍ਰਧਾਨ ਪ੍ਰਦੀਪ ਸਿੰਘ ਤੰਗੋਰੀ,ਠੇਕੇਦਾਰ ਮੋਹਣ ਸਿੰਘ ਬਠਲਾਣਾ,ਮੰਡਲ ਪ੍ਰਧਾਨ ਹੈਪੀ ਮਲੀਕ,ਮੰਡਲ ਪ੍ਰਧਾਨ ਅਵਤਾਰ ਸਿੰਘ, ਸ਼੍ਰੀਮਤੀ ਦਵਿੰਦਰ ਕੌਰ ਵਾਲਿਆਂ ਕੌਂਸਲਰ,ਬਲਜੀਤ ਕੌਰ ਕੋਸਲਰ,ਜਸਬੀਰ ਸਿੰਘ ਮਾਣਕੂ, ਅਸ਼ੋਲ ਕੌਂਡਲ,ਕਮਲਜੀਤ ਸਿੰਘ ਬੰਨੀ,ਸੁੱਚਾ ਸਿੰਘ ਕਲੌੜ, ਇੰਦਰ ਜੀਤ ਸਿੰਘ ਢਿੱਲੋਂ,ਗਗਨ ਧਾਲੀਵਾਲ,ਸਾਰੇ ਕੌਂਸਲਰ, ਮੁਕੁਲ ਸ਼ਰਮਾਂ ਬਲਾਕ ਯੂਥ ਕਾਂਗਰਸ ਪ੍ਰਧਾਨ,ਰਜਿੰਦਰ ਸਿੰਘ ਧਰਮਗੜ੍ਹ,  ਜਸਵਿੰਦਰ ਸਿੰਘ ਸ਼ਰਮਾਂ,ਇੰਦਰਜੀਤ ਸਿੰਘ ਖੋਖਰ, ਆਈ ਟੀ ਸੇਲ ਇੰਚਾਰਜ ਪਰਮਜੀਤ ਸਿੰਘ ਚੌਹਾਨ,ਬਲਜਿੰਦਰ ਲੱਕੀ ਫੇਸ-1,ਨਾਹਰ ਸਿੰਘ ਸਰਪੰਚ ਕੁਰੜੀ,ਦਵਿੰਦਰ ਸਿੰਘ ਸਾਬਕਾ ਸਰਪੰਚ ਕੂਰੜਾ,ਮਨਜੀਤ ਸਿੰਘ ਤੰਗੌਰੀ ਮੀਤ ਚੈਅਰਮੈਨ ਬਲਾਕ ਸੰਮਤੀ ਖਰੜ, ਟਹਿਲ ਸਿੰਘ ਮਾਣਕਪੁਰ ਕੱਲਰ , ਗਿਆਨੀ ਗੁਰਮੇਲ ਸਿੰਘ ਮਨੌਲੀ, ਹਰਭਜਨ ਸਿੰਘ ਰਾਏਪੁਰ ਕਲਾਂ,ਨੰਬਰਦਾਰ ਗੁਰਚਰਨ ਸਿੰਘ ਗੀਗੇ ਮਾਜਰਾ, ਲਖਬੀਰ ਲੱਕੀ ਬਹਿਲੋਲਪੁਰ, ਚੌਧਰੀ ਰਿਸ਼ੀਪਾਲ ਸਨੇਟਾ ,ਹਰਨੇਕ ਨੇਕੀ ਸਨੇਟਾ, ਗੁਰਜੰਟ ਸਨੇਟਾ,ਜਸਵਿੰਦਰ ਸਿੰਘ ਪੱਪਾ ਗਿੱਦੜਪੁਰ , ਅਜਮੇਰ ਸਿੰਘ ਸਾਬਕਾ ਸਰਪੰਚ ਦਾਊਂ, ਸਰਬਜੀਤ ਸਿੰਘ ਮੌਲੀ ਬੈਦਵਾਨ,ਊਧਮ ਸਿੰਘ ਮੌਲੀ ਬੈਦਵਾਣ, ਮਨਜੀਤ ਸਿੰਘ ਮੋਟੇ ਮਾਜਰਾ,ਮਨਜੀਤ ਸਿੰਘ ਬਲੌਂਗੀ,ਦਵਿੰਦਰ ਸਿੰਘ ਬੱਲੋ ਮਾਜਰਾ,ਮਲਕੀਤ ਸਿੰਘ ਮਟੌਰ, ਭਗਤ ਸਿੰਘ ਮੌਲੀ ਬੈਦਵਾਣ, ਵਿਰਪ੍ਰਤਾਪ ਸਿੰਘ ਬਾਵਾ,ਰਾਮ ਈਸ਼ਰ, ਸੰਜੀਵ ਕੁਮਾਰ ਬੰਟੀ, ਬਲਬੀਰ ਸਿੰਘ ਗੋਬਿੰਦਗੜ੍ਹ, ਭਗਤ ਰਾਮ ਸਨੇਟਾ ਲਖਮੀਰ ਸਿੰਘ ਕਾਲਾ ਪੱਤੋਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਾਂਗਰਸ ਪਾਰਟੀ ਦੇ ਅਹੁਦੇਦਾਰ ਅਤੇ ਵਰਕਰ ਪਿੰਡਾਂ ਦੇ ਪੰਚ,ਸਰਪੰਚ ਹਾਜ਼ਰ ਸਨ।ਸਟੇਜ ਸਕੱਤਰ ਦੀ ਅਹਿਮ ਭੂਮਿਕਾ ਮਾਰਕੀਟ ਕਮੇਟੀ ਖਰੜ ਦੇ ਸਾਬਕਾ ਚੈਅਰਮੈਨ ਅਤੇ ਸੀਨੀਅਰ ਕਾਂਗਰਸੀ ਆਗੂ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਵੱਲੋਂ ਨਿਭਾਈ ਗਈ।ਇਸ ਧਰਨੇ ਨੂੰ ਕੌਂਸਲਰ ਹਰਜੀਤ ਸਿੰਘ ਭੋਲੂ ਜੀ,ਹਰਦਿਆਲ ਚੰਦ ਬਡਬਰ,ਕਿਸਾਨਾਂ ਆਗੂ ਮੱਖਣ ਸਿੰਘ ਗੀਗੇਮਾਜਰਾ, ਕਿਸਾਨਾਂ ਆਗੂ ਸੁਰਜੀਤ ਸਿੰਘ ਮਾਣਕ ਮਾਜਰਾ, ਗੁਰਪ੍ਰਤਾਪ ਸਿੰਘ ਬੜੀ, ਗੁਰਪ੍ਰੀਤ ਸਿੰਘ ਸ਼ੇਖਣ ਮਾਜਰਾ, ਜਗਰੂਪ ਸਿੰਘ ਢੋਲ ਕੁਰੜੀ ਨੇ ਸੰਬੋਧਨ ਕੀਤਾ ਇਸ ਮੌਕੇ ਹੋਰਨਾਂ ਤੋਂ ਇਲਾਵਾ ਨਗਰ ਨਿਗਮ ਮੋਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਜੀ,ਕੰਵਰਬੀਰ ਸਿੰਘ ਸਿੱਧੂ,ਕਮਲਜੀਤ ਸਿੰਘ ਚਾਵਲਾ,ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ,ਸੀਨੀਅਰ ਕਾਂਗਰਸੀ ਆਗੂ,ਭਗਤ ਸਿੰਘ ਨਾਮਧਾਰੀ, ਬਲਾਕ ਪ੍ਰਧਾਨ ਪ੍ਰਦੀਪ ਸਿੰਘ ਤੰਗੋਰੀ,ਠੇਕੇਦਾਰ ਮੋਹਣ ਸਿੰਘ ਬਠਲਾਣਾ,ਮੰਡਲ ਪ੍ਰਧਾਨ ਹੈਪੀ ਮਲੀਕ,ਮੰਡਲ ਪ੍ਰਧਾਨ ਅਵਤਾਰ ਸਿੰਘ, ਸ਼੍ਰੀਮਤੀ ਦਵਿੰਦਰ ਕੌਰ ਵਾਲਿਆਂ ਕੌਂਸਲਰ,ਬਲਜੀਤ ਕੌਰ ਕੋਸਲਰ,ਜਸਬੀਰ ਸਿੰਘ ਮਾਣਕੂ, ਅਸ਼ੋਲ ਕੌਂਡਲ,ਕਮਲਜੀਤ ਸਿੰਘ ਬੰਨੀ,ਸੁੱਚਾ ਸਿੰਘ ਕਲੌੜ, ਇੰਦਰ ਜੀਤ ਸਿੰਘ ਢਿੱਲੋਂ,ਗਗਨ ਧਾਲੀਵਾਲ,ਸਾਰੇ ਕੌਂਸਲਰ, ਮੁਕੁਲ ਸ਼ਰਮਾਂ ਬਲਾਕ ਯੂਥ ਕਾਂਗਰਸ ਪ੍ਰਧਾਨ,ਰਜਿੰਦਰ ਸਿੰਘ ਧਰਮਗੜ੍ਹ,  ਜਸਵਿੰਦਰ ਸਿੰਘ ਸ਼ਰਮਾਂ,ਇੰਦਰਜੀਤ ਸਿੰਘ ਖੋਖਰ, ਆਈ ਟੀ ਸੇਲ ਇੰਚਾਰਜ ਪਰਮਜੀਤ ਸਿੰਘ ਚੌਹਾਨ,ਬਲਜਿੰਦਰ ਲੱਕੀ ਫੇਸ-1,ਨਾਹਰ ਸਿੰਘ ਸਰਪੰਚ ਕੁਰੜੀ,ਦਵਿੰਦਰ ਸਿੰਘ ਸਾਬਕਾ ਸਰਪੰਚ ਕੂਰੜਾ,ਮਨਜੀਤ ਸਿੰਘ ਤੰਗੌਰੀ ਮੀਤ ਚੈਅਰਮੈਨ ਬਲਾਕ ਸੰਮਤੀ ਖਰੜ, ਟਹਿਲ ਸਿੰਘ ਮਾਣਕਪੁਰ ਕੱਲਰ , ਗਿਆਨੀ ਗੁਰਮੇਲ ਸਿੰਘ ਮਨੌਲੀ, ਹਰਭਜਨ ਸਿੰਘ ਰਾਏਪੁਰ ਕਲਾਂ,ਨੰਬਰਦਾਰ ਗੁਰਚਰਨ ਸਿੰਘ ਗੀਗੇ ਮਾਜਰਾ, ਲਖਬੀਰ ਲੱਕੀ ਬਹਿਲੋਲਪੁਰ, ਚੌਧਰੀ ਰਿਸ਼ੀਪਾਲ ਸਨੇਟਾ ,ਹਰਨੇਕ ਨੇਕੀ ਸਨੇਟਾ, ਗੁਰਜੰਟ ਸਨੇਟਾ,ਜਸਵਿੰਦਰ ਸਿੰਘ ਪੱਪਾ ਗਿੱਦੜਪੁਰ , ਅਜਮੇਰ ਸਿੰਘ ਸਾਬਕਾ ਸਰਪੰਚ ਦਾਊਂ, ਸਰਬਜੀਤ ਸਿੰਘ ਮੌਲੀ ਬੈਦਵਾਨ,ਊਧਮ ਸਿੰਘ ਮੌਲੀ ਬੈਦਵਾਣ, ਮਨਜੀਤ ਸਿੰਘ ਮੋਟੇ ਮਾਜਰਾ,ਮਨਜੀਤ ਸਿੰਘ ਬਲੌਂਗੀ,ਦਵਿੰਦਰ ਸਿੰਘ ਬੱਲੋ ਮਾਜਰਾ,ਮਲਕੀਤ ਸਿੰਘ ਮਟੌਰ, ਭਗਤ ਸਿੰਘ ਮੌਲੀ ਬੈਦਵਾਣ, ਵਿਰਪ੍ਰਤਾਪ ਸਿੰਘ ਬਾਵਾ,ਰਾਮ ਈਸ਼ਰ, ਸੰਜੀਵ ਕੁਮਾਰ ਬੰਟੀ, ਬਲਬੀਰ ਸਿੰਘ ਗੋਬਿੰਦਗੜ੍ਹ, ਭਗਤ ਰਾਮ ਸਨੇਟਾ ਲਖਮੀਰ ਸਿੰਘ ਕਾਲਾ ਪੱਤੋਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਾਂਗਰਸ ਪਾਰਟੀ ਦੇ ਅਹੁਦੇਦਾਰ ਅਤੇ ਵਰਕਰ ਪਿੰਡਾਂ ਦੇ ਪੰਚ,ਸਰਪੰਚ ਹਾਜ਼ਰ ਸਨ।

Have something to say? Post your comment

 

More in Chandigarh

ਕਦੇ ਘਾਟੇ ‘ਚ ਚਲਦਾ ਬਿਜਲੀ ਵਿਭਾਗ ਪਿਛਲੇ 4 ਸਾਲਾਂ ਤੋਂ ਪੰਜਾਬ ਦੇ 90 ਫੀਸਦ ਘਰਾਂ ਨੂੰ ਮੁਫ਼ਤ ਬਿਜਲੀ ਦੇ ਕੇ ਵੀ ਕਮਾ ਰਿਹੈ ਮੁਨਾਫ਼ਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

1388 ਕਰੋੜ ਰੁਪਏ ਦੇ ਸਾਲਾਨਾ ਐਕਸ਼ਨ ਪਲਾਨ ਨਾਲ ਪੰਜਾਬ ਦੇ ਖੇਤੀਬਾੜੀ ਖੇਤਰ ਨੂੰ ਦਿੱਤੀ ਜਾਵੇਗੀ ਟਿਕਾਊ ਤੇ ਗਤੀਸ਼ੀਲ ਅਗਵਾਈ: ਗੁਰਮੀਤ ਸਿੰਘ ਖੁੱਡੀਆਂ

ਭਗਵੰਤ ਮਾਨ ਸਰਕਾਰ ਵੱਲੋਂ ਟੈਕਸ ਚੋਰੀ 'ਤੇ ਰਿਕਾਰਡ ਇਨਫੋਰਸਮੈਂਟ ਨਾਲ ਸ਼ਿਕੰਜਾ ਕੱਸਦਿਆਂ 1,137 ਕਰੋੜ ਰੁਪਏ ਦੀ ਵਸੂਲੀ: ਹਰਪਾਲ ਸਿੰਘ ਚੀਮਾ

ਵਿਧਾਇਕ ਰੰਧਾਵਾ ਵੱਲੋਂ ਡੇਰਾਬੱਸੀ ਹਲਕੇ ਦੀਆਂ ਮੰਡੀਆਂ ਦਾ ਦੌਰਾ

ਚੰਡੀਗੜ੍ਹ ਗ੍ਰਨੇਡ ਧਮਾਕਾ: ਦੋ ਮੁੱਖ ਦੋਸ਼ੀ ਹਰਿਆਣਾ ਤੋਂ ਗ੍ਰਿਫ਼ਤਾਰ; ਹੁਣ ਤੱਕ ਕੁੱਲ 7 ਗ੍ਰਿਫ਼ਤਾਰੀਆਂ

ਗੈਂਗਸਟਰਾਂ ’ਤੇ ਵਾਰ ਦਾ 75ਵਾਂ ਦਿਨ: ਪੰਜਾਬ ਪੁਲਿਸ ਵੱਲੋਂ 527 ਥਾਵਾਂ ’ਤੇ ਛਾਪੇਮਾਰੀ ; 241 ਗ੍ਰਿਫ਼ਤਾਰ

ਇੰਡੀਅਨ ਫਾਰਮਰਜ਼ ਫਰਟੀਲਾਈਜ਼ਰ ਕੋਆਪਰੇਟਿਵ ਲਿਮਟਿਡ (ਇਫਕੋ) ਨੇ 2025–26 ਵਿੱਚ 4,106 ਕਰੋੜ ਰੁਪਏ ਤੋਂ ਵੱਧ ਮੁਨਾਫਾ ਕਮਾ ਕੇ ਬਣਾਇਆ ਨਵਾਂ ਰਿਕਾਰਡ

ਵਿਧਾਇਕ ਕੁਲਵੰਤ ਸਿੰਘ ਨੇ ਕੀਤੀ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਵੱਡੀ ਮੀਟਿੰਗ

ਗਮਾਡਾ ਵਿਰੁੱਧ ਚੱਲ ਰਹੇ ਧਰਨੇ ਵਿਚ ਅੱਜ ਕਾਂਗਰਸੀ ਵਰਕਰ ਵੱਡੀ ਗਿਣਤੀ ਵਿਚ ਸ਼ਾਮਲ ਹੋਣਗੇ-ਬਲਬੀਰ ਸਿੱਧੂ

ਵਿਦਿਆਰਥੀ ਸਿੱਖਿਆ ਵਿਚ ਚੰਗੀ ਪੜਾਈ ਕਰਕੇ ਦੇਸ਼ ਦਾ ਨਾਂ ਰੋਸ਼ਨ ਕਰਦਾ ਹੈ: ਸੁਖਵਿੰਦਰ ਸਿੰਘ ਗੋਲਡੀ