Tuesday, April 07, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਵਪਾਰੀ ਵਰਗ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਵਿਸ਼ੇਸ਼ ਮੀਟਿੰਗ

April 06, 2026 06:56 PM
Rozana Sehaj times

ਅੰਮ੍ਰਿਤਸਰ : ਪੰਜਾਬ ਸਰਕਾਰ ਵੱਲੋਂ ਵਪਾਰੀ ਵਰਗ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਜਾਰੀ ਯਤਨਾਂ ਦੇ ਤਹਿਤ ਅੱਜ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਸਥਾਨਿਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੰਮ੍ਰਿਤਸਰ ਵਿਖੇ ਪੰਜਾਬ ਰਾਜ ਵਪਾਰ ਕਮਿਸ਼ਨ ਦੇ ਮੈਂਬਰ ਸ੍ਰੀ ਸ਼ੀਤਲ ਜੁਨੇਜਾ, ਵਪਾਰ ਕਮਿਸ਼ਨ ਦੇ ਜ਼ਿਲ੍ਹਾ ਤੇ ਹਲਕਾ ਪੱਧਰ ਦੇ ਨੁਮਾਇੰਦਿਆਂ, ਵਪਾਰੀਆਂ ਅਤੇ ਦੁਕਾਨਦਾਰਾਂ ਨਾਲ ਇਕ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਵੱਲੋਂ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਪਾਰੀ ਵਰਗ ਨਾਲ ਸਬੰਧਿਤ ਸ਼ਿਕਾਇਤਾਂ ਅਤੇ ਮੁਸ਼ਕਲਾਂ ਨੂੰ ਪਹਿਲ ਦੇ ਅਧਾਰ `ਤੇ ਹੱਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਪਾਰੀਆਂ ਦੀਆਂ ਮੁਸ਼ਕਲਾਂ ਨੂੰ ਸਮਾਂਬੱਧ ਹੱਲ ਕਰਨ ਲਈ ਇੱਕ ਪੋਰਟਲ www.punjabdisewa.com ਬਣਾਇਆ ਗਿਆ ਹੈ ਅਤੇ ਵਪਾਰੀ ਆਪਣੀਆਂ ਸ਼ਿਕਾਇਤਾਂ ਇਸ ਪੋਰਟਲ ਉੱਪਰ ਦਰਜ਼ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਪੋਰਟਲ ਉੱਪਰ ਜ਼ਿਲ੍ਹਾ ਅੰਮ੍ਰਿਤਸਰ ਨਾਲ ਸਬੰਧਿਤ 196 ਸ਼ਿਕਾਇਤਾਂ ਆਈਆਂ ਹਨ ਜਿਨ੍ਹਾਂ ਵਿਚੋਂ 153 ਨੂੰ ਹੱਲ ਕਰ ਦਿੱਤਾ ਗਿਆ ਹੈ ਜਦਕਿ ਬਕਾਇਆ ਸ਼ਿਕਾਇਤਾਂ ਦੇ ਹੱਲ ਲਈ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਪੋਰਟਲ ਉੱਪਰ ਆਈ ਹਰ ਸ਼ਿਕਾਇਤ ਉੱਪਰ ਫੌਰੀ ਕਾਰਵਾਈ ਕਰਦੇ ਸਮ੍ਹਾਂਬੱਧ ਹੱਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਰਾਜ ਪੱਧਰ `ਤੇ ਇਸ ਪੋਰਟਲ ਉੱਪਰ ਆਈਆਂ ਸ਼ਿਕਾਇਤਾਂ ਦਾ ਰੀਵਿਊ ਵੀ ਕੀਤਾ ਜਾਂਦਾ ਹੈ। ਇਸ ਦੇ ਨਾਲ ਹੀ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਜ਼ਾਰਾਂ ਵਿੱਚ ਟਰੈਫਿਕ ਦੀ ਸਮੱਸਿਆ ਨੂੰ ਹੱਲ ਕਰਨ ਲਈ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਇਸ ਦੇ ਨਾਲ ਹੀ ਬਜ਼ਾਰਾਂ ਵਿੱਚ ਪਬਲਿਕ ਟਾਇਲਟ, ਸਫ਼ਾਈ ਵਿਵਸਥਾ ਵੱਲ ਵੀ ਧਿਆਨ ਦੇਣ ਦੇ ਨਾਲ ਪੀਣ ਵਾਲੇ ਪਾਣੀ ਦੀ ਸਪਲਾਈ ਨੂੰ ਵੀ ਯਕੀਨੀ ਬਣਾਇਆ ਜਾਵੇ। ਮੀਟਿੰਗ ਦੌਰਾਨ ਵਪਾਰੀਆਂ ਵੱਲੋਂ ਹੋਰ ਵੀ ਮੁੱਦੇ ਉਠਾਏ ਗਏ ਜਿਨ੍ਹਾਂ ਦੇ ਜਲਦ ਹੱਲ ਦਾ ਭਰੋਸਾ ਡਿਪਟੀ ਕਮਿਸ਼ਨਰ ਵੱਲੋਂ ਦਿੱਤਾ ਗਿਆ। ਇਸ ਮੌਕੇ ਪੰਜਾਬ ਰਾਜ ਵਪਾਰ ਕਮਿਸ਼ਨ ਦੇ ਮੈਂਬਰ ਸ੍ਰੀ ਸ਼ੀਤਲ ਜੁਨੇਜਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਸਰਕਾਰ ਵੱਲੋਂ ਨਿਵੇਸ਼ ਨੂੰ ਆਕਰਸ਼ਿਤ ਕਰਨ ਅਤੇ ਵਪਾਰ-ਅਨੁਕੂਲ ਮਾਹੌਲ ਨੂੰ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਵਪਾਰੀ ਰਾਜ ਦੀ ਅਰਥਵਿਵਸਥਾ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਦੇ ਹਿੱਤਾਂ ਦੀ ਰੱਖਿਆ ਸਰਕਾਰ ਦੀ ਪਹਿਲੀ ਤਰਜੀਹ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਵਪਾਰੀਆਂ ਦੇ ਮੁੱਦਿਆਂ ਦੇ ਪ੍ਰਭਾਵਸ਼ਾਲੀ ਨਿਪਟਾਰੇ ਲਈ ਟ੍ਰੇਡਰਜ਼ ਕਮਿਸ਼ਨ ਦਾ ਗਠਨ ਕਰਕੇ ਹਲਕਾ, ਜ਼ਿਲ੍ਹਾ ਅਤੇ ਰਾਜ ਪੱਧਰ ’ਤੇ ਤਿੰਨ-ਪੱਧਰੀ ਪ੍ਰਣਾਲੀ ਸਥਾਪਿਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਰਾਜ ਵਪਾਰ ਕਮਿਸ਼ਨ ਵੱਲੋਂ ਵਪਾਰੀ ਵਰਗ ਨਾਲ ਸਬੰਧਿਤ ਮੁਸ਼ਕਲਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆ ਕੇ ਹੱਲ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਵਧੀਕ ਕਮਿਸ਼ਨਰ (ਜਨਰਲ) ਸ੍ਰੀ ਰੋਹਿਤ ਗੁਪਤਾ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀਮਤੀ ਪਰਮਜੀਤ ਕੌਰ, ਵਧੀਕ ਕਮਿਸ਼ਨਰ ਨਗਰ ਨਿਗਮ ਅੰਮ੍ਰਿਤਸਰ ਸ੍ਰੀ ਜੈ ਇੰਦਰ ਸਿੰਘ, ਐੱਸ.ਡੀ.ਐੱਮ. ਅੰਮ੍ਰਿਤਸਰ-1 ਸ੍ਰੀਮਤੀ ਅਲਕਾ ਕਾਲੀਆ, ਐੱਸ.ਡੀ.ਐੱਮ. ਸ੍ਰੀ ਰਜਨੀਸ਼ ਅਰੋੜਾ, ਐੱਸ.ਡੀ.ਐੱਮ. ਸ੍ਰੀ ਅਸ਼ੋਕ ਕੁਮਾਰ, ਐੱਸ.ਡੀ.ਐੱਮ. ਜਸ਼ਨਪ੍ਰੀਤ ਸਿੰਘ, ਐੱਸ.ਡੀ.ਐੱਮ. ਖੁਸ਼ਪ੍ਰੀਤ ਸਿੰਘ, ਸਹਾਇਕ ਕਮਿਸ਼ਨਰ ਸ੍ਰੀਮਤੀ ਪ੍ਰਗਤੀ ਸੇਠੀ, ਡੀ.ਐੱਫ਼.ਐੱਸ.ਸੀ. ਸ੍ਰੀਮਤੀ ਹਰਵੀਨ ਕੌਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਵਪਾਰ ਕਮਿਸ਼ਨ ਦੇ ਮੈਂਬਰ ਸ੍ਰੀ ਅਭਿਸ਼ੇਕ ਬਾਂਸਲ, ਸ੍ਰੀ ਵਨੀਤ ਅਨੇਜਾ, ਮਨਜੀਤ ਸਿੰਘ, ਸੰਜੀਵ ਕੁਮਾਰ, ਰੋਹਿਲ ਖੰਨਾ, ਰਮੇਸ਼ ਅਵਸਥੀ ਵੀ ਹਾਜ਼ਰ ਸਨ।

Have something to say? Post your comment

 

More in Majha

ਰਾਜਾਸਾਂਸੀ ਹਲਕੇ ਦੇ ਪਿੰਡ ਅਦਲੀਵਾਲ ਦੀ ਪੰਚਾਇਤ ਨੇ ਪਾਇਆ ਮਤਾ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਪਾਕਿਸਤਾਨ ਇੰਟੈਲੀਜੈਂਸ ਆਪਰੇਟਿਵਜ਼ ਦੁਆਰਾ ਚਲਾਏ ਜਾ ਰਹੇ ਆਈ.ਐਸ.ਆਈ-ਦੀ ਹਮਾਇਤ ਵਾਲੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼

ਡਾਇਲਸਿਸ ਤੋਂ ਲੈ ਕੇ ਕੈਂਸਰ ਦੇ ਇਲਾਜ ਤੱਕ, ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨੇ 2 ਲੱਖ ਪਰਿਵਾਰਾਂ ਨੂੰ ਆਰਥਿਕ ਬਰਬਾਦੀ ਤੋਂ ਬਚਾਇਆ : ਚੇਅਰਮੈਨ ਗੁਰਸ਼ਰਨ ਸਿੰਘ ਛੀਨਾ

ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅਹਿਮ ਮੀਟਿੰਗ ਆਯੋਜਿਤ

ਅੰਮ੍ਰਿਤਸਰ ਰੇਲਵੇ ਸਟੇਸ਼ਨ ਦਾ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਬਿੱਟੂ ਵੱਲੋਂ ਦੌਰਾ

ਸਰਹੱਦ ਪਾਰੋਂ ਨਸ਼ਾ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 4.13 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਕਾਬੂ

ਬੇਅਦਬੀਆਂ ਸੰਬੰਧੀ ਕਨੂੰਨ ਬਾਰੇ ਸ਼੍ਰੋਮਣੀ ਕਮੇਟੀ ਵੱਲੋਂ ਪੰਥਕ ਜਥੇਬੰਦੀਆਂ ਦੀ ਇਕੱਤਰਤਾ 6 ਅਪ੍ਰੈਲ ਨੂੰ

ਗੁਰਦੁਆਰਾ ਬਾਬਾ ਬੁੱਢਾ ਸਾਹਿਬ ਜੀ ਕੱਥੂਨੰਗਲ ਵਿਖੇ ਹੋਇਆ ਅੰਮ੍ਰਿਤ ਸੰਚਾਰ ਸਮਾਗਮ*

ਗੌ ਸਨਮਾਨ ਆਹਵਾਨ ਅਭਿਆਨ ਤਹਿਤ ਤਹਸੀਲ ਪੱਧਰ ’ਤੇ ਤਿਆਰੀਆਂ ਤੇਜ਼