Tuesday, April 07, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਪਾਕਿਸਤਾਨ ਇੰਟੈਲੀਜੈਂਸ ਆਪਰੇਟਿਵਜ਼ ਦੁਆਰਾ ਚਲਾਏ ਜਾ ਰਹੇ ਆਈ.ਐਸ.ਆਈ-ਦੀ ਹਮਾਇਤ ਵਾਲੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼

April 06, 2026 07:55 PM
Rozana Sehaj times
ਚੰਡੀਗੜ੍ਹ/ਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਵਿੰਗ ਨੇ ਤਿੰਨ ਮੁਲਜ਼ਮਾਂ ਨੂੰ ਦੋ ਆਰਗਸ ਹੈਂਡ ਗ੍ਰਨੇਡਾਂ ਅਤੇ ਇੱਕ ਵਿਦੇਸ਼ੀ ਗਲੌਕ ਪਿਸਤੌਲ ਸਮੇਤ ਗ੍ਰਿਫ਼ਤਾਰ ਕਰਕੇ ਪਾਕਿਸਤਾਨ ਇੰਟੈਲੀਜੈਂਸ ਆਪਰੇਟਿਵਜ਼ (ਪੀ.ਆਈ.ਓ.) ਦੁਆਰਾ ਚਲਾਏ ਜਾ ਰਹੇ ਆਈਐਸਆਈ ਦੀ ਹਮਾਇਤ ਵਾਲੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਤਰਨ ਤਾਰਨ ਦੇ ਪਿੰਡ ਅੰਮੀਸ਼ਾਹ ਦੇ ਵਸਨੀਕ ਸਰਬਜੀਤ ਸਿੰਘ, ਅੰਮ੍ਰਿਤਸਰ ਦੇ ਪਿੰਡ ਨੰਗਲ ਪੰਨੂਆਂ ਦੇ ਵਸਨੀਕ ਬਿਕਰਮਜੀਤ ਸਿੰਘ ਅਤੇ ਅੰਮ੍ਰਿਤਸਰ ਦੀ ਇੰਦਰਾ ਕਲੋਨੀ ਦੇ ਵਸਨੀਕ ਅਮਨਦੀਪ ਸਿੰਘ ਵਜੋਂ ਹੋਈ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਬਰਾਮਦ ਕੀਤੇ ਗਏ ਗ੍ਰਨੇਡਾਂ 'ਤੇ ਪਾਕਿਸਤਾਨ ਔਰਡਨੈਂਸ ਫੈਕਟਰੀ (ਪੀ.ਓ.ਐਫ.) ਦੀ ਮਾਰਕਿੰਗ ਹੈ, ਜੋ ਸਰਹੱਦ ਪਾਰ ਦੇ ਸਬੰਧਾਂ ਨੂੰ ਦਰਸਾਉਂਦਾ ਹੈ।

ਡੀਜੀਪੀ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਮਾਡਿਊਲ ਕਈ ਰਾਜਾਂ ਵਿੱਚ ਯੋਜਨਾਬੱਧ ਢੰਗ ਨਾਲ ਪੁਲਿਸ ਅਦਾਰਿਆਂ ਨੂੰ ਨਿਸ਼ਾਨਾ ਬਣਾਉਣ ਦੀ ਕਾਰਵਾਈ ਵਿੱਚ ਸ਼ਾਮਲ ਰਿਹਾ ਹੈ ਅਤੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਨਾਲ ਪੁਲਿਸ ਨੇ ਉਨ੍ਹਾਂ ਦੇ ਮਨਸੂਬਿਆਂ ਨੂੰ ਪੂਰੀ ਤਰ੍ਹਾਂ ਨਾਕਾਮ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਮਾਡਿਊਲ ਦੇ ਹੋਰ ਮੈਂਬਰਾਂ ਦੀ ਪਛਾਣ, ਟਰੈਕਿੰਗ ਅਤੇ ਉਨ੍ਹਾਂ ਨੂੰ ਫੜਨ ਲਈ ਯਤਨ ਜਾਰੀ ਹਨ।

ਏਆਈਜੀ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਸੁਖਮਿੰਦਰ ਸਿੰਘ ਮਾਨ ਨੇ ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਕਿਹਾ ਕਿ ਖੁਫੀਆ ਜਾਣਕਾਰੀ ‘ਤੇ ਅਧਾਰਤ ਕਾਰਵਾਈ ਵਿੱਚ ਐਸਐਸਓਸੀ ਦੀਆਂ ਪੁਲਿਸ ਟੀਮਾਂ ਨੇ ਸਰਬਜੀਤ ਸਿੰਘ ਅਤੇ ਅਮਨਦੀਪ ਸਿੰਘ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਹੈਂਡ ਗ੍ਰਨੇਡਜ਼ ਅਤੇ ਪਿਸਤੌਲ ਬਰਾਮਦ ਕਰ ਲਿਆ।

ਏਆਈਜੀ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਕਿ ਇਸ ਗਰੁੱਪ ਦਾ ਮੁੱਖ ਕਾਰਕੁਨ ਅਤੇ ਪੀ.ਆਈ.ਓਜ਼ ਦਾ ਪ੍ਰਾਇਮਰੀ ਕੰਟੈਕਟ ਬਿਕਰਮਜੀਤ ਸਿੰਘ ਗੁਜਰਾਤ ਦੇ ਡੀਸਾ ਤੋਂ ਕੰਮ ਕਰ ਰਿਹਾ ਸੀ। ਉਨ੍ਹਾਂ ਕਿਹਾ ਕਿ ਇਹ ਜਾਣਕਾਰੀ ਤੁਰੰਤ ਏਟੀਐਸ ਗੁਜਰਾਤ ਨਾਲ ਸਾਂਝੀ ਕੀਤੀ ਗਈ ਸੀ ਅਤੇ ਉਨ੍ਹਾਂ ਦੇ ਸਰਗਰਮ ਸਹਿਯੋਗ ਨਾਲ ਮੁਲਜ਼ਮ ਬਿਕਰਮਜੀਤ ਸਿੰਘ ਨੂੰ ਐਸਐਸਓਸੀ ਅੰਮ੍ਰਿਤਸਰ ਦੀ ਟੀਮ ਨੇ ਗ੍ਰਿਫ਼ਤਾਰ ਕਰ ਲਿਆ।

ਏਆਈਜੀ ਸੁਖਮਿੰਦਰ ਮਾਨ ਨੇ ਦੱਸਿਆ ਕਿ ਜਾਂਚ ਦੌਰਾਨ ਇਹ ਖੁਲਾਸਾ ਹੋਇਆ ਹੈ ਕਿ ਸਾਰੇ ਮੁਲਜ਼ਮ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਪੀ.ਆਈ.ਓਜ਼ ਦੇ ਸੰਪਰਕ ਵਿੱਚ ਸਨ। ਜਾਂਚ ਵਿੱਚ ਇਹ ਵੀ ਖੁਲਾਸਾ ਹੋਇਆ ਹੈ ਕਿ ਆਈਐਸਆਈ ਹੈਂਡਲਰਾਂ ਦੇ ਨਿਰਦੇਸ਼ਾਂ 'ਤੇ ਕੰਮ ਕਰਦਿਆਂ ਇਹ ਗਰੁੱਪ ਪੰਜਾਬ ਅਤੇ ਹੋਰ ਰਾਜਾਂ ਵਿੱਚ ਵੱਖ-ਵੱਖ ਪੁਲਿਸ ਅਦਾਰਿਆਂ 'ਤੇ ਗ੍ਰਨੇਡ ਹਮਲੇ ਕਰਨ ਦੀ ਯੋਜਨਾ ਵੀ ਬਣਾ ਰਿਹਾ ਸੀ।

ਇਸ ਸਬੰਧ ਵਿੱਚ ਪੁਲਿਸ ਥਾਣਾ ਐਸਐਸਓਸੀ ਅੰਮ੍ਰਿਤਸਰ ਵਿਖੇ ਵਿਸਫੋਟਕ ਪਦਾਰਥ (ਸੋਧ) ਐਕਟ ਦੀ ਧਾਰਾ 4, ਅਸਲਾ ਐਕਟ ਦੀ ਧਾਰਾ 25 ਅਤੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 61(2) ਤਹਿਤ ਐਫਆਈਆਰ ਨੰਬਰ 21 ਮਿਤੀ 03-04-2026 ਦਰਜ ਕੀਤੀ ਗਈ ਹੈ।

Have something to say? Post your comment

 

More in Majha

ਰਾਜਾਸਾਂਸੀ ਹਲਕੇ ਦੇ ਪਿੰਡ ਅਦਲੀਵਾਲ ਦੀ ਪੰਚਾਇਤ ਨੇ ਪਾਇਆ ਮਤਾ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਡਾਇਲਸਿਸ ਤੋਂ ਲੈ ਕੇ ਕੈਂਸਰ ਦੇ ਇਲਾਜ ਤੱਕ, ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨੇ 2 ਲੱਖ ਪਰਿਵਾਰਾਂ ਨੂੰ ਆਰਥਿਕ ਬਰਬਾਦੀ ਤੋਂ ਬਚਾਇਆ : ਚੇਅਰਮੈਨ ਗੁਰਸ਼ਰਨ ਸਿੰਘ ਛੀਨਾ

ਵਪਾਰੀ ਵਰਗ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਵਿਸ਼ੇਸ਼ ਮੀਟਿੰਗ

ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅਹਿਮ ਮੀਟਿੰਗ ਆਯੋਜਿਤ

ਅੰਮ੍ਰਿਤਸਰ ਰੇਲਵੇ ਸਟੇਸ਼ਨ ਦਾ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਬਿੱਟੂ ਵੱਲੋਂ ਦੌਰਾ

ਸਰਹੱਦ ਪਾਰੋਂ ਨਸ਼ਾ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 4.13 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਕਾਬੂ

ਬੇਅਦਬੀਆਂ ਸੰਬੰਧੀ ਕਨੂੰਨ ਬਾਰੇ ਸ਼੍ਰੋਮਣੀ ਕਮੇਟੀ ਵੱਲੋਂ ਪੰਥਕ ਜਥੇਬੰਦੀਆਂ ਦੀ ਇਕੱਤਰਤਾ 6 ਅਪ੍ਰੈਲ ਨੂੰ

ਗੁਰਦੁਆਰਾ ਬਾਬਾ ਬੁੱਢਾ ਸਾਹਿਬ ਜੀ ਕੱਥੂਨੰਗਲ ਵਿਖੇ ਹੋਇਆ ਅੰਮ੍ਰਿਤ ਸੰਚਾਰ ਸਮਾਗਮ*

ਗੌ ਸਨਮਾਨ ਆਹਵਾਨ ਅਭਿਆਨ ਤਹਿਤ ਤਹਸੀਲ ਪੱਧਰ ’ਤੇ ਤਿਆਰੀਆਂ ਤੇਜ਼