Tuesday, April 07, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

April 06, 2026 08:21 PM
Rozana Sehaj times
ਅੰਮ੍ਰਿਤਸਰ :  ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਤੱਕ ਨਗਰ ਕੀਰਤਨ ਸਜਾਇਆ ਗਿਆ, ਜਿਸ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਮਲਕੀਤ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਅਤੇ ਸਭਾ-ਸੁਸਾਇਟੀਆਂ ਦੇ ਨੁਮਾਇੰਦਿਆਂ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕਰਕੇ ਗੁਰੂ ਸਾਹਿਬ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ। ਨਗਰ ਕੀਰਤਨ ਦੌਰਾਨ ਗਤਕਾ ਪਾਰਟੀਆਂ ਨੇ ਸਿੱਖ ਜੰਗਜੂ ਕਲਾ ਦਾ ਪ੍ਰਗਟਾਵਾ ਕੀਤਾ ਅਤੇ ਬੈਂਡ ਪਾਰਟੀਆਂ ਨੇ ਮਨੋਹਰ ਧੁਨਾਂ ਨਾਲ ਨਗਰ ਕੀਰਤਨ ਦੀ ਸ਼ੋਭਾ ਵਧਾਈ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਕਾਰਜਕਾਰੀ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਨੇ ਸੰਗਤਾਂ ਨੂੰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਨੌਵੇਂ ਪਾਤਸ਼ਾਹ ਦਾ ਜੀਵਨ ਅਤੇ ਉਨ੍ਹਾਂ ਦੀ ਸ਼ਹਾਦਤ ਧਰਮ ਦੀ ਰਖਵਾਲੀ ਲਈ ਉਦਾਹਰਣ ਹੈ। ਉਨ੍ਹਾਂ ਸੰਗਤ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਦਰਸਾਏ ਮਾਰਗ ’ਤੇ ਚੱਲਣ ਦੀ ਅਪੀਲ ਕੀਤੀ। 
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ ਨੇ ਦੱਸਿਆ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ 7 ਅਪ੍ਰੈਲ ਨੂੰ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ। ਇਸ ਸਬੰਧ ਵਿਚ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ 7 ਅਪ੍ਰੈਲ 2026 ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣਗੇ। ਉਪਰੰਤ ਹੁਕਮਨਾਮੇ ਦੀ ਕਥਾ ਹੋਵੇਗੀ ਅਤੇ ਗੁਰਮਤਿ ਸਮਾਗਮ ਹੋਵੇਗਾ, ਜਿਸ ਵਿਚ ਪੰਥ ਪ੍ਰਸਿੱਧ ਰਾਗੀ ਜਥੇ ਅਤੇ ਵਿਦਵਾਨ ਹਾਜ਼ਰੀ ਭਰਨਗੇ। ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਸੁੰਦਰ ਜਲੌ ਵੀ ਸਜਾਏ ਜਾਣਗੇ।
 ਸ੍ਰੀ ਅਕਾਲ ਤਖ਼ਤ ਤੋਂ ਆਰੰਭ ਹੋਇਆ ਨਗਰ ਕੀਰਤਨ ਵੱਖ-ਵੱਖ ਬਜ਼ਾਰਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸੰਪੰਨ ਹੋਇਆ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸਤਨਾਮ ਸਿੰਘ ਰਿਆੜ, ਸ. ਜਸਪਾਲ ਸਿੰਘ ਢੱਡੇ, ਵਧੀਕ ਮੈਨੇਜਰ ਸ. ਇਲਬਾਲ ਸਿੰਘ ਮੁਖੀ, ਸ. ਗੁਰਵਿੰਦਰ ਸਿੰਘ ਦੇਵੀਦਾਸਪੁਰ, ਸ. ਯੁਵਰਾਜ ਸਿੰਘ ਸਮੇਤ ਵੱਡੀ ਗਿਣਤੀ ਸੰਗਤਾਂ ਮੌਜੂਦ ਸਨ।
 
ਫੋਟੋ ਕੈਪਸ਼ਨ: ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਗਏ ਨਗਰ ਕੀਰਤਨ ਦਾ ਦ੍ਰਿਸ਼।
 

Have something to say? Post your comment

 

More in Majha

ਰਾਜਾਸਾਂਸੀ ਹਲਕੇ ਦੇ ਪਿੰਡ ਅਦਲੀਵਾਲ ਦੀ ਪੰਚਾਇਤ ਨੇ ਪਾਇਆ ਮਤਾ

ਪਾਕਿਸਤਾਨ ਇੰਟੈਲੀਜੈਂਸ ਆਪਰੇਟਿਵਜ਼ ਦੁਆਰਾ ਚਲਾਏ ਜਾ ਰਹੇ ਆਈ.ਐਸ.ਆਈ-ਦੀ ਹਮਾਇਤ ਵਾਲੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼

ਡਾਇਲਸਿਸ ਤੋਂ ਲੈ ਕੇ ਕੈਂਸਰ ਦੇ ਇਲਾਜ ਤੱਕ, ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨੇ 2 ਲੱਖ ਪਰਿਵਾਰਾਂ ਨੂੰ ਆਰਥਿਕ ਬਰਬਾਦੀ ਤੋਂ ਬਚਾਇਆ : ਚੇਅਰਮੈਨ ਗੁਰਸ਼ਰਨ ਸਿੰਘ ਛੀਨਾ

ਵਪਾਰੀ ਵਰਗ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਵਿਸ਼ੇਸ਼ ਮੀਟਿੰਗ

ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅਹਿਮ ਮੀਟਿੰਗ ਆਯੋਜਿਤ

ਅੰਮ੍ਰਿਤਸਰ ਰੇਲਵੇ ਸਟੇਸ਼ਨ ਦਾ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਬਿੱਟੂ ਵੱਲੋਂ ਦੌਰਾ

ਸਰਹੱਦ ਪਾਰੋਂ ਨਸ਼ਾ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 4.13 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਕਾਬੂ

ਬੇਅਦਬੀਆਂ ਸੰਬੰਧੀ ਕਨੂੰਨ ਬਾਰੇ ਸ਼੍ਰੋਮਣੀ ਕਮੇਟੀ ਵੱਲੋਂ ਪੰਥਕ ਜਥੇਬੰਦੀਆਂ ਦੀ ਇਕੱਤਰਤਾ 6 ਅਪ੍ਰੈਲ ਨੂੰ

ਗੁਰਦੁਆਰਾ ਬਾਬਾ ਬੁੱਢਾ ਸਾਹਿਬ ਜੀ ਕੱਥੂਨੰਗਲ ਵਿਖੇ ਹੋਇਆ ਅੰਮ੍ਰਿਤ ਸੰਚਾਰ ਸਮਾਗਮ*

ਗੌ ਸਨਮਾਨ ਆਹਵਾਨ ਅਭਿਆਨ ਤਹਿਤ ਤਹਸੀਲ ਪੱਧਰ ’ਤੇ ਤਿਆਰੀਆਂ ਤੇਜ਼