Saturday, October 10, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Malwa

ਮੋਹਿਤ ਮਹਿੰਦਰਾ ਦੀ ਅਗਵਾਈ ਹੇਠ ਗੁਰਪ੍ਰੀਤ ਸਿੰਘ ਕਾਲਾ ਬਸਪਾ ਪਾਰਟੀ ਨੂੰ ਛੱਡ ਕਾਂਗਰਸ ਵਿੱਚ ਹੋਏ ਸ਼ਾਮਲ

April 06, 2026 08:26 PM
Rozana Sehaj times
ਪਟਿਆਲਾ : ਪੰਜਾਬ ਦੀ ਰਾਜਨੀਤੀ ਵਿੱਚ ਹੋਰਨਾਂ ਪਾਰਟੀਆਂ ਨੂੰ ਛੱਡ ਕਾਂਗਰਸ ਵਿੱਚ ਸ਼ਾਮਲ ਹੋਣ ਦਾ ਰੁਝਾਨ ਦਿਨ ਬ ਦਿਨ ਵੱਧਦਾ ਜਾ ਰਿਹਾ ਹੈ। ਇਸੇ ਤਹਿਤ ਨਾਭਾ ਵਿਧਾਨ ਸਭਾ ਹਲਕੇ ਨਾਲ ਸੰਬੰਧਿਤ ਬਹੁਜਨ ਸਮਾਜ ਪਾਰਟੀ ਦੇ ਆਗੂ ਗੁਰਪ੍ਰੀਤ ਸਿੰਘ (ਕਾਲਾ) ਨੇ ਬਸਪਾ ਛੱਡ ਕੇ ਕਾਂਗਰਸ ਪਾਰਟੀ ਦਾ ਪੱਲਾ ਫੜ ਲਿਆ। ਇਹ ਸ਼ਮੂਲੀਅਤ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਮੋਹਿਤ ਮਹਿੰਦਰਾ ਦੀ ਅਗਵਾਈ ਵਿੱਚ ਹੋਈ, ਜਿਸ ਨਾਲ ਪਾਰਟੀ ਵਰਕਰਾਂ ਵਿੱਚ ਨਵਾਂ ਜੋਸ਼ ਵੇਖਣ ਨੂੰ ਮਿਲਿਆ।
 
ਦੱਸਣਯੋਗ ਹੈ ਕਿ ਗੁਰਪ੍ਰੀਤ ਸਿੰਘ (ਕਾਲਾ), ਜੋ ਕਿ ਪਿੰਡ ਸ਼ਮਲਾ (ਹਲਕਾ ਪਟਿਆਲਾ ਦਿਹਾਤੀ)ਨਾਲ ਸਬੰਧਤ ਹਨ ਅਤੇ ਨਾਭਾ ਵਿਧਾਨ ਸਭਾ ਹਲਕੇ ਵਿੱਚ ਬਸਪਾ ਦੇ ਇੰਚਾਰਜ ਵਜੋਂ ਕੰਮ ਕਰ ਰਹੇ ਸਨ, ਨੇ ਕਾਂਗਰਸ ਵਿੱਚ ਸ਼ਾਮਲ ਹੋਣ ਮੌਕੇ ਕਿਹਾ ਕਿ ਉਹ ਪਾਰਟੀ ਦੀ ਨੀਤੀਆਂ ਅਤੇ ਲੋਕ-ਹਿਤ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਇਹ ਫੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਪੰਜਾਬ ਨੂੰ ਮਜ਼ਬੂਤ ਅਤੇ ਲੋਕ-ਕੇਂਦਰਿਤ ਨੇਤ੍ਰਿਤਵ ਦੀ ਲੋੜ ਹੈ, ਜੋ ਸਿਰਫ ਕਾਂਗਰਸ ਪਾਰਟੀ ਹੀ ਦੇ ਸਕਦੀ ਹੈ।
 
ਇਸ ਮੌਕੇ ਮੋਹਿਤ ਮਹਿੰਦਰਾ ਨੇ ਗੁਰਪ੍ਰੀਤ ਸਿੰਘ ਕਾਲਾ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਸ਼ਮੂਲੀਅਤ ਨਾਲ ਪਟਿਆਲਾ ਦਿਹਾਤੀ ਹਲਕੇ ਵਿੱਚ ਕਾਂਗਰਸ ਨੂੰ ਹੋਰ ਮਜ਼ਬੂਤੀ ਮਿਲੇਗੀ। ਉਨ੍ਹਾਂ ਕਿਹਾ ਕਿ ਗੁਰਪ੍ਰੀਤ ਸਿੰਘ ਵਰਗੇ ਜ਼ਮੀਨੀ ਆਗੂ ਪਾਰਟੀ ਲਈ ਵੱਡੀ ਪੂੰਜੀ ਹੁੰਦੇ ਹਨ ਅਤੇ ਉਨ੍ਹਾਂ ਦੇ ਆਉਣ ਨਾਲ ਕਾਂਗਰਸ ਦੀ ਪਹੁੰਚ ਲੋਕਾਂ ਤੱਕ ਹੋਰ ਵਧੇਗੀ।
 
ਮਹਿੰਦਰਾ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾਂ ਉਹਨਾਂ ਲੋਕਾਂ ਦਾ ਸਵਾਗਤ ਕਰਦੀ ਹੈ ਜੋ ਲੋਕਾਂ ਦੀ ਸੇਵਾ ਦੇ ਜਜ਼ਬੇ ਨਾਲ ਜੁੜੇ ਹੋਣ। ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਗੁਰਪ੍ਰੀਤ ਸਿੰਘ ਨੂੰ ਪਾਰਟੀ ਵਿੱਚ ਪੂਰਾ ਸਨਮਾਨ ਦਿੱਤਾ ਜਾਵੇਗਾ ਅਤੇ ਉਨ੍ਹਾਂ ਦੀ ਯੋਗਤਾ ਦਾ ਲਾਭ ਪਾਰਟੀ ਮਜ਼ਬੂਤੀ ਲਈ ਲਿਆ ਜਾਵੇਗਾ।
 
ਇਸ ਮੌਕੇ ਆੜਤੀ ਐਸੋਸੀਏਸ਼ਨ ਪੰਜਾਬ ਤੋਂ ਸੁਭਾਸ਼ ਬੰਗਾ ਸੀਨੀਅਰ ਵਾਈਸ ਪ੍ਰੈਜ਼ੀਡੈਂਟ, ਨਰੇਸ਼ ਸੁਖੀਜਾ ਪ੍ਰਧਾਨ, ਨਰੇਸ਼ ਪਿੰਕੀ, ਵਿਵੇਕ ਗੋਇਲ, ਬਿੱਟੂ, ਗੁਰਚਰਨ ਕੌੜਾ, ਸਤਿਸ਼ ਗੋਇਲ, ਦੇਵਿੰਦਰ ਗੋਇਲ, ਅਸ਼ੋਕ ਜਿੰਦਲ, ਪਰਨੇ ਗੋਇਲ, ਕਰਨ ਗਰਗ, ਮੋਨੂ, ਅਨਿਲ ਮਰਦਾਹੇੜੀ, ਮਦਨ ਲਾਲ ਮਰਦਾਹੇੜੀ, ਵਿਜੈ ਬਰਾੜ ਸੈਕਟਰੀ ਮਾਰਕੀਟ ਕਮੇਟੀ ਮੰਡੀ ਸੁਪਰਵਾਈਜ਼ਰ, ਇੰਸਪੈਕਟਰ ਕਿਰਨ ਡੀ.ਐੱਫ.ਐੱਸ.ਸੀ., ਇੰਸਪੈਕਟਰ ਸਿੱਧੂ ਵੇਅਰਹਾਊਸ, ਸੁਸ਼ਮਾ ਕੋਕਰਾਓ ਵਿਲੇਜ ਇੰਚਾਰਜ , ਰਵੀ ਪਾਂਡੇ , ਕਰਨਦੀਪ ਸਿੰਘ , ਮੋਹਨ ਗੌਤਮ, ਜੋਏ ਵਰਮਾ ਕੋਆਡੀਨੇਟਰ , ਸੂਰਜ ਕੁਮਾਰ ਗਾਰਡਨਰ ਮੌਜੂਦ ਸਨ।
 
ਇਸ ਮੌਕੇ ਹੋਰ ਕਾਂਗਰਸੀ ਆਗੂ ਅਤੇ ਵਰਕਰ ਵੀ ਮੌਜੂਦ ਰਹੇ, ਜਿਨ੍ਹਾਂ ਨੇ ਗੁਰਪ੍ਰੀਤ ਸਿੰਘ ਦਾ ਸਵਾਗਤ ਕੀਤਾ ਅਤੇ ਪਾਰਟੀ ਨੂੰ ਹੋਰ ਮਜ਼ਬੂਤ ਬਣਾਉਣ ਦਾ ਸੰਕਲਪ ਲਿਆ।
 
 

Have something to say? Post your comment

More in Malwa

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ

ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ

ਸੁਨਾਮ ਪੁਲਿਸ ਦੇ ਹੱਥੇ ਚੜ੍ਹੇ ਮੋਟਰਸਾਈਕਲ ਚੋਰ