Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਮਾਨ ਸਰਕਾਰ ਵਲੋਂ ਕਰੋੜਾਂ ਦੀ ਲਾਗਤ ਨਾਲ ਕੀਤਾ ਜਾ ਰਿਹੈ ਚਹੁੰ ਪੱਖੀ ਵਿਕਾਸ: ਮੀਤ ਹੇਅਰ

April 06, 2026 09:23 PM
Rozana Sehaj times
ਬਰਨਾਲਾ/ ਧਨੌਲਾ :- ਪੰਜਾਬ ਸਰਕਾਰ ਦੇ ਚਾਰ ਸਾਲ ਪੂਰੇ ਹੋਣ 'ਤੇ "ਸ਼ਾਨਦਾਰ ਚਾਰ ਸਾਲ, ਭਗਵੰਤ ਮਾਨ ਦੇ ਨਾਲ" ਤਹਿਤ ਲੋਕ ਸਭਾ ਮੈਂਬਰ ਸੰਗਰੂਰ ਸ. ਗੁਰਮੀਤ ਸਿੰਘ ਮੀਤ ਹੇਅਰ ਵਲੋਂ ਧਨੌਲਾ ਅਤੇ ਪਿੰਡ ਫਰਵਾਹੀ ਵਿਚ ਜਨ ਸੰਵਾਦ ਕੀਤਾ ਗਿਆ।
   ਇਸ ਮੌਕੇ ਇਲਾਕਾ ਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਸ੍ਰੀ ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਚਾਰ ਸਾਲਾਂ ਵਿੱਚ ਆਪਣੀਆਂ ਸਾਰੀਆਂ ਗਰੰਟੀਆਂ ਪੂਰੀਆਂ ਕੀਤੀਆਂ ਹਨ ਅਤੇ ਕਰੋੜਾਂ ਰੁਪਏ ਦੇ ਵਿਕਾਸ ਕਾਰਜ ਸੂਬੇ ਅਤੇ ਜ਼ਿਲ੍ਹੇ ਵਿੱਚ ਕਰਵਾਏ ਜਾ ਰਹੇ ਹਨ।
ਓਹਨਾਂ ਕਿਹਾ ਕਿ ਪੰਜਾਬ ਦੇ ਲੋਕਾਂ ਲਈ 10 ਲੱਖ ਰੁਪਏ ਤੱਕ ਦੀ ਸਿਹਤ ਗਾਰੰਟੀ, ਔਰਤਾਂ ਨੂੰ ਸਤਿਕਾਰ ਵਜੋਂ 1000 ਅਤੇ 1500 ਰੁਪਏ ਦੇਣ ਦੇ ਵਾਅਦੇ, ਸਕੂਲ ਆਫ਼ ਐਮੀਨੈਂਸ ਰਾਹੀਂ ਮਿਆਰੀ ਸਿੱਖਿਆ ਅਤੇ ਆਮ ਆਦਮੀ ਕਲੀਨਿਕਾਂ ਰਾਹੀਂ ਮੁਫ਼ਤ ਇਲਾਜ ਵਰਗੀਆਂ ਯੋਜਨਾਵਾਂ ਲਾਗੂ ਕੀਤੀਆਂ ਗਈਆਂ ਹਨ।
 ਉਨ੍ਹਾਂ ਹੋਰ ਦੱਸਿਆ ਕਿ ਸੂਬੇ ਦੇ ਲਗਭਗ 90 ਫ਼ੀਸਦੀ ਘਰੇਲੂ ਬਿਜਲੀ ਖਪਤਕਾਰਾਂ ਨੂੰ 600 ਯੂਨਿਟਾਂ ਤੱਕ ਸਬਸਿਡੀ ਦੇ ਨਾਲ ਜ਼ੀਰੋ ਬਿੱਲ ਮਿਲ ਰਹੇ ਹਨ। ਇਸ ਤੋਂ ਇਲਾਵਾ, ਸਰਕਾਰ ਵੱਲੋਂ 65,000 ਤੋਂ ਵੱਧ ਨੌਜੁਆਨਾਂ ਨੂੰ ਮੈਰਿਟ ਦੇ ਆਧਾਰ ‘ਤੇ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ।
  ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ 90,000 ਤੋਂ ਵੱਧ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਬੁਨਿਆਦੀ ਢਾਂਚੇ ਵੱਲ ਵੱਡਾ ਧਿਆਨ ਦਿੰਦਿਆਂ ਲਗਭਗ 45,000 ਕਿਲੋਮੀਟਰ ਸੜਕਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ।
  ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਦਿਨ ਦੇ ਸਮੇਂ ਖੇਤੀ ਲਈ ਬਿਜਲੀ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ ਨਹਿਰੀ ਪ੍ਰਣਾਲੀ ਨੂੰ ਮਜ਼ਬੂਤ ਕਰਕੇ ਲਗਭਗ 80 ਫ਼ੀਸਦੀ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਇਆ ਜਾ ਰਿਹਾ ਹੈ।
  ਓਹਨਾਂ ਕਿਹਾ ਕਿ ਜ਼ਿਲ੍ਹਾ ਬਰਨਾਲਾ ਵਿੱਚ ਵੀ ਕਰੋੜਾਂ ਦੀ ਲਾਗਤ ਨਾਲ ਖੇਡ ਮੈਦਾਨ, ਪੰਚਾਇਤ ਘਰਾਂ, ਆਂਗਨਵਾੜੀ ਸੈਂਟਰਾਂ, ਅਨਾਜ ਮੰਡੀਆਂ, ਸੜਕਾਂ, ਪੁਲਾਂ ਦੇ ਕੰਮ ਕਰਵਾਏ ਜਾ ਰਹੇ ਹਨ। ਜ਼ਿਲ੍ਹੇ ਵਿੱਚ 94 ਨਵੇਂ ਖੇਡ ਮੈਦਾਨ ਬਣ ਰਹੇ ਹਨ। ਸੜਕਾਂ ਦਾ ਨਵੀਨੀਕਰਨ ਅਤੇ ਚੌੜੀਆਂ ਕੀਤੀਆਂ ਜਾ ਰਹੀਆਂ ਹਨ ਤੇ ਪਿੰਡਾਂ ਵਿਚ ਨਵੇਂ ਮੋਘੇ ਕੱਢੇ ਹਨ। ਇਸ ਤੋਂ ਇਲਾਵਾ ਕਰੋੜਾਂ ਦੀ ਲਾਗਤ ਨਾਲ ਖੇਤਾਂ ਵਿਚ ਪਾਈਪਾਂ ਪਾਈਆਂ ਹਨ।  
ਓਹਨਾਂ ਕਿਹਾ ਕਿ ਮਾਨ ਸਰਕਾਰ ਵਲੋਂ ਪਹਿਲੇ ਸਾਲ ਤੋਂ ਹੀ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਲੋਕ ਭਲਾਈ ਸਕੀਮਾਂ 'ਤੇ ਕੰਮ ਕੀਤਾ ਜਾ ਰਿਹਾ ਹੈ। ਓਹਨਾਂ ਕਿਹਾ ਕਿ ਦੇਸ਼ ਵਿੱਚ ਪਹਿਲੀ ਵਾਰ ਕਿਸੇ ਸੂਬਾ ਸਰਕਾਰ ਨੇ ਸੜਕ ਸੁਰੱਖਿਆ ਫੋਰਸ ਦਾ ਗਠਨ ਕੀਤਾ ਹੈ ਜਿਸ ਨਾਲ ਅਨੇਕਾਂ ਕੀਮਤੀ ਜਾਨਾਂ ਬਚਾਈਆਂ ਜਾ ਰਹੀਆਂ ਹਨ। ਓਹਨਾਂ ਕਿਹਾ ਕਿ ਆਉਂਦੇ ਸਮੇਂ ਵੀ ਅਨੇਕ ਪ੍ਰੋਜੈਕਟ ਜ਼ਿਲ੍ਹਾ ਵਾਸੀਆਂ ਨੂੰ ਸਮਰਪਿਤ ਕੀਤੇ ਜਾਣਗੇ। ਧਨੌਲਾ ਵਿਖੇ ਹਰਿੰਦਰ ਸਿੰਘ ਧਾਲੀਵਾਲ ਹਲਕਾ ਇੰਚਾਰਜ ਬਰਨਾਲਾ, ਰਾਮ ਤੀਰਥ ਮੰਨਾ ਚੇਅਰਮੈਨ ਨਗਰ ਸੁਧਾਰ ਟਰੱਸਟ ਬਰਨਾਲਾ, ਸਤਨਾਮ ਸਿੰਘ ਫ਼ਤਹਿ, ਸਾਹਿਬ ਸਿੰਘ ਸੋਢੀ, ਵਿਕਰਮ ਸਿੰਘ ਧਨੌਲਾ, ਡਾਕਟਰ ਸਰਾਜ ਘਨੌਰ, ਸਮਾਜ ਸੇਵੀ ਡਾਕਟਰ ਦਿਲਸ਼ਾਦ ਅਖ਼ਤਰ, ਗੁਰਜੋਤ ਸਿੰਘ ਭੱਠਲ ਚੇਅਰਮੈਨ ਮਾਰਕੀਟ ਕਮੇਟੀ ਧਨੌਲਾ, ਮਿੱਠੂ ਖ਼ਾਨ, ਰਾਜਿੰਦਰ ਕੁਮਾਰ ਗਰਗ ਆਦਿ ਹਾਜ਼ਰ ਸਨ।
 
 
 
 
 
 

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ