Tuesday, April 07, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਰਾਜਾਸਾਂਸੀ ਹਲਕੇ ਦੇ ਪਿੰਡ ਅਦਲੀਵਾਲ ਦੀ ਪੰਚਾਇਤ ਨੇ ਪਾਇਆ ਮਤਾ

April 06, 2026 09:31 PM
Rozana Sehaj times

ਰਾਜਾਸਾਂਸੀ : ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਪਿੰਡ ਅਦਲੀਵਾਲਾ ਦੀ ਸਮੁੱਚੀ ਪੰਚਾਇਤ ਅਤੇ ਮੁਹਤਬਰ ਵਿਅਕਤੀਆਂ ਵੱਲੋਂ ਸਾਂਝੇ ਤੌਰ ਤੇ ਮਤਾ ਪਾਇਆ ਗਿਆ ਕਿ ਪਿੰਡ ਵਿੱਚ ਹੀ ਆਪਸੀ ਵਿਆਹ ਕਰਵਾਉਣ ਵਾਲੇ ਕੁੜੀ-ਮੁੰਡੇ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪਿੰਡ ਅਦਲੀਵਾਲ ਦੇ ਸਰਪੰਚ ਸੁਖਚੈਨ ਸਿੰਘ ਨੇ ਦੱਸਿਆ ਕਿ ਇਸ ਮਤੇ ਵਿੱਚ ਇਹ ਵੀ ਪਾਇਆ ਗਿਆ ਜੇਕਰ ਬਾਹਰਲੇ ਪਿੰਡ ਤੋਂ ਕੁੜੀ-ਮੁੰਡਾ ਮਾਪਿਆਂ ਦੀ ਇਜਾਜ਼ਤ ਤੋਂ ਬਿਨਾਂ ਵਿਆਹ ਕਰਵਾ ਕੇ ਪਿੰਡ ਵਿੱਚ ਆਉਂਦੇ ਤਾਂ ਨੂੰ ਪਿੰਡ ਵਿੱਚ ਰਹਿਣ ਨਹੀਂ ਦਿੱਤਾ ਜਾਵੇਗਾ ਅਤੇ ਉਹਨਾਂ ਖਿਲਾਫ ਪੰਚਾਇਤ ਵੱਲੋਂ ਸਖਤ ਕਾਰਵਾਈ ਕੀਤੀ ਜਾਵੇਗੀ। ਇਸ ਮਤੇ ਨੂੰ ਪਾਸ ਕਰਨ ਉਪਰੰਤ ਪਿੰਡ ਵਿੱਚ ਇਸ ਦੀ ਸੂਚਨਾ ਦੇ ਦਿੱਤੀ ਗਈ ਹੈ। ਮਤੇ ਵਿੱਚ ਸ਼ਾਮਲ ਜਾਣਕਾਰੀ ਅਨੁਸਾਰ ਕਿ ਜੋ ਪਿੰਡ ਵਿੱਚ ਮੁੰਡੇ ਕੁੜੀਆਂ ਆਪਸ ਵਿੱਚ ਵਿਆਹ ਕਰਵਾਉਂਦੇ ਹਨ ਤੇ ਪਿੰਡ ਵਿੱਚ ਵਿਆਹ ਕਰਨ ਦੇ ਮਾਮਲੇ ਵਿੱਚ ਦੋਵਾਂ ਦੇ ਮਾਪੇ ਵੀ ਸ਼ਾਮਿਲ ਹੁੰਦੇ ਹਨ ਤਾਂ ਉਨ੍ਹਾਂ ਖ਼ਿਲਾਫ਼ ਸਖ਼ਤ ਨਿਰਦੇਸ਼ ਜਾਰੀ ਕੀਤੇ ਗਏ ਹਨ।  ਉਨ੍ਹਾਂ ਦੱਸਿਆ ਕਿ ਇਸ ਤਰ੍ਹਾਂ ਪਿੰਡ ਵਿੱਚ ਵਿਆਹ ਹੋਣ ਕਾਰਨ ਲੜਾਈ ਝਗੜੇ ਹੁੰਦੇ ਹਨ ਪਿੰਡ ਦੇ ਲੋਕਾਂ ਨੂੰ ਨਮੋਸ਼ੀ ਦਾ ਸਾਹਮਣਾ ਕਰਨਾ ਪੈਂਦਾ ਹੈ ਤੇ ਪਿੰਡ ਦੀ ਬਦਨਾਮੀ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਇਸ ਮਤੇ ਵਿੱਚ ਉਕਤ ਮਤੇ ਤੋਂ ਇਲਾਵਾ ਇੱਕ ਹੋਰ ਮਤਾ ਪਾਸ ਕੀਤਾ ਗਿਆ ਹੈ ਕਿ ਜੇਕਰ ਪਿੰਡ ਦੀ ਕੋਈ ਵੀ ਕੁੜੀ ਆਪਣੇ ਮਾਪਿਆਂ ਦੀ ਸਹਿਮਤੀ ਤੋਂ ਬਿਨਾਂ ਬਾਹਰਲੇ ਪਿੰਡ ਦੇ ਮੁੰਡੇ ਨਾਲ ਭੱਜ ਕੇ ਵਿਆਹ ਕਰਵਾਉਂਦੀ ਹੈ ਅਤੇ ਏਸੇ ਤਰ੍ਹਾਂ ਜੇਕਰ ਕੋਈ ਪਿੰਡ ਦਾ ਮੁੰਡਾ ਕਿਸੇ ਬਾਹਰਲੇ ਪਿੰਡ ਦੀ ਕੁੜੀ ਨੂੰ ਉਸ ਦੇ ਮਾਪਿਆਂ ਦੀ ਇਜਾਜ਼ਤ ਤੋਂ ਬਿਨਾਂ ਭਜਾ ਕੇ ਵਿਆਹ ਕਰਵਾ ਕੇ ਪਿੰਡ ਲਿਆਉਂਦਾ ਹੈ ਤਾਂ ਉਹਨਾਂ ਦੇ ਖ਼ਿਲਾਫ਼ ਵੀ ਸਖ਼ਤ ਮਤਾ ਪਾਸ ਕੀਤਾ ਗਿਆ । ਉਕਤ ਦੋਵੇਂ ਮਾਮਲਿਆਂ ਵਿੱਚ ਜੇਕਰ ਕੋਈ ਕੁੜੀ ਜਾਂ ਮੁੰਡਾ ਇਸ ਤਰ੍ਹਾਂ ਕਰਦਾ ਹੈ ਤਾਂ ਉਹਨਾਂ ਦਾ ਪਿੰਡ ਵਿੱਚ ਪੂਰਨ ਤੌਰ ਤੇ ਬਾਈਕਾਟ ਕੀਤਾ ਜਾਵੇਗਾ।ਇਸ ਤੋਂ ਇਲਾਵਾ ਮਤੇ ਵਿੱਚ ਇਹ ਵੀ ਲਿਖਿਆ ਗਿਆ ਹੈ ਕਿ ਇਸ ਮਾਮਲੇ ਵਿੱਚ ਪਿੰਡ ਦਾ ਸਰਪੰਚ, ਪੰਚ ਨੰਬਰਦਾਰ ਤੇ ਹੋਰ ਅਹੁਦੇਦਾਰ ਵਿਅਕਤੀ ਇਹਨਾਂ ਦੇ ਕਿਸੇ ਵੀ ਕਾਗਜਾਤ ਤੇ ਦਸਤਖ਼ਤ ਤੇ ਮੋਹਰ ਨਹੀਂ ਲਗਾਉਣਗੇ ਅਤੇ ਸਰਕਾਰੀ, ਗੈਰ ਸਰਕਾਰੀ ਕੋਈ ਕੰਮ ਵਿੱਚ ਸਹਾਇਤਾ ਨਹੀਂ ਕੀਤੀ ਜਾਵੇਗੀ। ਇਸ ਤੋਂ ਇਲਾਵਾ ਉਨ੍ਹਾਂ ਨੂੰ ਪਿੰਡ ਵਿੱਚ ਰਹਿਣ ਦਾ ਕੋਈ ਅਧਿਕਾਰ ਨਹੀਂ ਹੋਵੇਗਾ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਰਪੰਚ ਸੁਖਚੈਨ ਸਿੰਘ ਨੇ ਦੱਸਿਆ ਕੀ ਜੇਕਰ ਕੋਈ ਕੋਰਟ ਮੈਰਿਜ ਕਰਵਾ ਕੇ ਪਿੰਡ ਵਿੱਚ ਆਉਂਦਾ ਹੈ ਤਾਂ ਉਸ ਬਾਰੇ ਵੀ ਮੁਹਤਬਰ ਵਿਅਕਤੀਆਂ ਨਾਲ ਬੈਠ ਕੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ।

 
 

Have something to say? Post your comment

 

More in Majha

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਪਾਕਿਸਤਾਨ ਇੰਟੈਲੀਜੈਂਸ ਆਪਰੇਟਿਵਜ਼ ਦੁਆਰਾ ਚਲਾਏ ਜਾ ਰਹੇ ਆਈ.ਐਸ.ਆਈ-ਦੀ ਹਮਾਇਤ ਵਾਲੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼

ਡਾਇਲਸਿਸ ਤੋਂ ਲੈ ਕੇ ਕੈਂਸਰ ਦੇ ਇਲਾਜ ਤੱਕ, ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨੇ 2 ਲੱਖ ਪਰਿਵਾਰਾਂ ਨੂੰ ਆਰਥਿਕ ਬਰਬਾਦੀ ਤੋਂ ਬਚਾਇਆ : ਚੇਅਰਮੈਨ ਗੁਰਸ਼ਰਨ ਸਿੰਘ ਛੀਨਾ

ਵਪਾਰੀ ਵਰਗ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਵਿਸ਼ੇਸ਼ ਮੀਟਿੰਗ

ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅਹਿਮ ਮੀਟਿੰਗ ਆਯੋਜਿਤ

ਅੰਮ੍ਰਿਤਸਰ ਰੇਲਵੇ ਸਟੇਸ਼ਨ ਦਾ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਬਿੱਟੂ ਵੱਲੋਂ ਦੌਰਾ

ਸਰਹੱਦ ਪਾਰੋਂ ਨਸ਼ਾ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 4.13 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਕਾਬੂ

ਬੇਅਦਬੀਆਂ ਸੰਬੰਧੀ ਕਨੂੰਨ ਬਾਰੇ ਸ਼੍ਰੋਮਣੀ ਕਮੇਟੀ ਵੱਲੋਂ ਪੰਥਕ ਜਥੇਬੰਦੀਆਂ ਦੀ ਇਕੱਤਰਤਾ 6 ਅਪ੍ਰੈਲ ਨੂੰ

ਗੁਰਦੁਆਰਾ ਬਾਬਾ ਬੁੱਢਾ ਸਾਹਿਬ ਜੀ ਕੱਥੂਨੰਗਲ ਵਿਖੇ ਹੋਇਆ ਅੰਮ੍ਰਿਤ ਸੰਚਾਰ ਸਮਾਗਮ*

ਗੌ ਸਨਮਾਨ ਆਹਵਾਨ ਅਭਿਆਨ ਤਹਿਤ ਤਹਸੀਲ ਪੱਧਰ ’ਤੇ ਤਿਆਰੀਆਂ ਤੇਜ਼